Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

farmer

ਪਿੰਡ ਗੁੰਨੋਪੁਰ ਸੈਦੋਵਾਲ, ਨੇੜੇ ਕਾਹਨੂਵਾਨ, ਜਿਲ੍ਹਾ ਗੁਰਦਾਸਪੁਰ (ਪੰਜਾਬ) ਵਿਖੇ 25 ਮਈ 2025 ਦਿਨ ਐਤਵਾਰ ਨੂੰ ਹੋਏ ਇਕ ਗੁਰਮਤਿ ਸਾਮਗਮ ਦੌਰਾਨ ਦਲ ਖਾਲਸਾ ਦੇ ਕਾਰਜਕਾਰੀ ਪ੍ਰਧਾਨ ਪਰਮਜੀਤ ਸਿੰਘ ਮੰਡ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਇਹ ਗੱਲ ਉੱਤੇ ਚਾਨਣਾ ਪਾਇਆ ਕਿ ਪੰਜਾਬੀਆਂ ਵਿਚ ਪੰਜਾਬ ਨੂੰ ਛੱਡਣ ਦੀ ਦੌੜ ਲੱਗੀ ਹੋਈ ਹੈ।
ਫ਼ਸਲਾਂ ’ਤੇ ਘੱਟੋ ਘੱਟ ਸਮਰਥਣ ਮੁੱਲ ਦੀ ਮੰਗ ਨੂੰ ਲੈ ਕੇ ਖਨੋਰੀ ਸੀਮਾ ’ਤੇ ਚਲ ਰਹੇ ਸੰਘਰਸ਼ ਦੌਰਾਨ ਪੰਜਾਬ ਬੰਦ ਲਈ ਦਲ ਖ਼ਾਲਸਾ ਵੱਲੋਂ ਥਾਵਾਂ ’ਤੇ ਸਮੂਲੀਅਤ ਕੀਤੀ ਗਈ। ਰਾਮਪੁਰਾ ਫੂਲ ਵਿਚ ਸੜ੍ਹਕ ਤੇ ਰੇਲਵੇ ਲਾਈਨ ’ਤੇ ਲੱਗੇ ਧਰਨਿਆਂ ਨੂੰ ਸੰਬੋਧਨ ਕਰਦਿਆ
ਤਿੰਨ ਦਿਨ ਪਹਿਲਾਂ (21 ਫਰਵਰੀ ਨੂੰ) ਕਿਸਾਨਾਂ ਵੱਲੋਂ ਦਿੱਲੀ ਕੂਚ ਦੇ ਐਲਾਨ ਮੌਕੇ ਸ਼ੰਭੂ ਅਤੇ ਖਨੌਰੀ ਬਾਰਡਰਾਂ ਉੱਤੇ ਹਰਿਆਣਾ ਪੁਲਿਸ ਤੇ ਕੇਂਦਰੀ ਫੋਰਸਾਂ ਨੇ ਕਿਸਾਨਾਂ ਉੱਪਰ ਭਾਰੀ ਗੋਲਾਬਾਰੀ ਕੀਤੀ।
ਵੱਡੇ ਕਿਸਾਨ ਸ਼੍ਰੇਣੀ ਨੂੰ ਛੱਡ ਕੇ ਬਾਕੀ ਦੀਆਂ ਸਾਰੀਆਂ ਕਿਸਾਨ ਸ਼੍ਰੇਣੀਆਂ ਅਤੇ ਖੇਤ ਮਜ਼ਦੂਰਾਂ ਦੀ ਕਰਜ਼ਾ ਵਾਪਸ ਮੋੜਨ ਦੀ ਸਮਰੱਥ ਉੱਕਾ ਹੀ ਨਹੀਂ ਹੈ; ਇਨ੍ਹਾਂ ਦੀ ਆਮਦਨ ਇਨ੍ਹਾਂ ਦੇ ਘੱਟੋ-ਘੱਟ ਖਪਤ ਖ਼ਰਚ ਤੋਂ ਘੱਟ ਹੈ।

ਚੰਡੀਗੜ੍ਹ – ਬੀਤੇ ਦਿਨੀਂ ਪੰਜਾਬ ਸਰਕਾਰ ਵੱਲੋਂ ਸਰਹੰਦ ਫੀਡਰ ਨਹਿਰ ਤੇ ਲੱਗੇ ਪਾਣੀ ਵਾਲੇ ਪੰਪ ਬੰਦ ਕਰਨ ਬਾਰੇ ਚਿੱਠੀ ਜਾਰੀ ਕੀਤੀ ਗਈ ਸੀ। ਇਸ ਦੇ ਵਿਰੋਧ ਵਿਚ ਮਿਸਲ ਸਤਲੁਜ ਦੇ ਸੱਦੇ ਤੇ ਸਰਹਿੰਦ ਫੀਡਰ ਤੇ ਲੱਗੇ ਲਿਫਟ ਪੰਪ ਬੰਦ ਕਰਨ ਦੇ ਆਰਡਰ ਵਿਰੁੱਧ ਫਿਰੋਜ਼ਪੁਰ ਕਨਾਲ ਸਰਕਲ ਦੇ ਦਫਤਰ ਮੂਹਰੇ ਫਿਰੋਜ਼ਪੁਰ, ਫਰੀਦਕੋਟ, ਮੁਕਤਸਰ ਸਾਹਿਬ ਜਿਲ੍ਹਿਆਂ ਦੇ […]

ਜੁਝਾਰੂ ਸੰਘਰਸ਼ ਦੀਆਂ ਆਗੂ ਸਫਾ ਵਿਚ ਰਹੇ ਪੰਥ ਸੇਵਕ ਭਾਈ ਦਲਜੀਤ ਸਿੰਘ ਬਿੱਟੂ ਵੱਲੋਂ ਅੱਜ ਮਾਤਾ ਕੁਸ਼ੱਲਿਆ ਹਸਪਤਾਲ ਪਟਿਆਲਾ ਵਿਖੇ ਪੁਲਿਸ ਹਿਰਾਸਤ ਵਿਚ ਰੱਖੇ ਜਾ ਰਹੇ ਕਿਰਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕੀਤੀ ਗਈ।
ਪੰਜਾਬ ਦੀ ਖੇਤੀ ਦੀ ਸਥਿਤੀ ਨੂੰ ਵਾਚਣ ਤੋਂ ਬਾਅਦ ਇਕ ਸਵਾਲ ਉੱਠਦਾ ਹੈ ਕਿ ਹੋਰ ਕੀ ਕੀਤਾ ਜਾਵੇ ਕਿ ਕਿਸਾਨੀ ਇਕ ਲਾਭਦਾਇਕ ਧੰਦਾ ਬਣੇ। ਦੇਸ਼ ਦਾ ਸਿਰਫ 1.53 ਫ਼ੀਸਦੀ ਖੇਤਰ ਹੋਣ ਦੇ ਬਾਵਜੂਦ ਕੁੱਲ ਭਾਰਤ ਦੀ 16 ਫ਼ੀਸਦੀ ਕਣਕ, 11 ਫ਼ੀਸਦੀ ਚੌਲ, 3.4 ਫ਼ੀਸਦੀ ਕਪਾਹ ਅਤੇ 7 ਫ਼ੀਸਦੀ ਦੁੱਧ ਦੀ ਪੈਦਾਵਾਰ ਇਥੋਂ ਹੁੰਦੀ ਹੈ, ਜਦੋਂ ਕਿ ਦੇਸ਼ ਦੇ ਅੰਨ ਭੰਡਾਰਾਂ ਵਿਚ ਲਗਾਤਾਰ 35 ਤੋਂ 40 ਫ਼ੀਸਦੀ ਕਣਕ, 25 ਤੋਂ 30 ਫ਼ੀਸਦੀ ਚੌਲਾਂ ਦਾ ਹਿੱਸਾ ਇਕੱਲੇ ਪੰਜਾਬ ਵਲੋਂ ਪਾਇਆ ਜਾਂਦਾ ਹੈ। ਪੰਜਾਬ ਦੇ ਵਾਹੀ ਵਾਲੇ ਖੇਤਰ ਵਿਚ 99 ਫ਼ੀਸਦੀ ਖੇਤਰ ਨੂੰ ਲਗਾਤਾਰ ਸਿੰਚਾਈ ਸਹੂਲਤਾਂ ਮਿਲਦੀਆਂ ਹਨ ਅਤੇ ਫ਼ਸਲ ਘਣਤਾ 200 ਤੋਂ ਉੱਪਰ ਹੈ
ਭਾਰਤ ਦੇ ਜਲ ਸ਼ਕਤੀ ਮੰਤਰਾਲੇ ਵੱਲੋਂ ਪਾਰਲੀਮੈਂਟ 'ਚ ਸਾਂਝੇ ਕੀਤੇ ਗਏ ਅੰਕੜੇ ਦੱਸਦੇ ਹਨ ਕਿ ਹਾਲਾਤ ਹੱਥੋਂ ਬਾਹਰ ਹੋ ਚੁੱਕੇ ਹਨ। ਇਸ ਮੁਤਾਬਕ ਪੰਜਾਬ ਦੇ 16 ਜਿਲ੍ਹਿਆਂ ਦੇ ਧਰਤੀ ਹੇਠਲੇ ਪਾਣੀ 'ਚ ਯੂਰੇਨੀਅਮ ਦੀ ਮਾਤਰਾ ਨਿਰਧਾਰਤ ਨਾਲੋਂ ਵੱਧ ਹੈ। ਇਸ ਦੇ ਨਾਲ ਹੀ ਹੋਰ ਖਤਰਨਾਕ ਧਾਤਾਂ ਵੀ ਵੱਡੀ ਗਿਣਤੀ 'ਚ ਰਲੀਆਂ ਹੋਈਆਂ ਹਨ
ਅੱਜ ਭਾਰਤੀ ਕਿਸਾਨ ਯੂਨੀਅਨ ਦੁਆਬਾ ,ਦਲ ਖ਼ਾਲਸਾ, ਅਲਾਇੰਸ ਆਫ ਸਿੱਖ ਆਰਗੇਨਾਈਜੇਸ਼ਨਜ਼ ਅਤੇ ਅਕਾਲ ਸਟੂਡੈਂਟ ਫੈਡਰੇਸ਼ਨ ਦੇ ਮੁੱਖ ਆਗੂਆਂ ਦੀ ਮੀਟਿੰਗ ਭਾਰਤੀ ਕਿਸਾਨ ਯੂਨੀਅਨ ਦੇ ਦਫਤਰ ਦਾਣਾ ਮੰਡੀ ਫਗਵਾੜਾ ਵਿਖੇ ਹੋਈ। ਜਿਸ ਵਿੱਚ ਉਨ੍ਹਾਂ ਸਰਬਸੰਮਤੀ ਨਾਲ ਮਤਾ ਪਾਸ ਕਰਦਿਆਂ ਇਹ ਫੈਸਲਾ ਕੀਤਾ ਕਿ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਅਤੇ ਕਿਸਾਨਾਂ ਨਾਲ ਕੀਤੀ ਵਾਅਦਾ ਖਿਲਾਫੀ ਕਾਰਨ ਕੇਂਦਰ ਸਰਕਾਰ ਦੇ ਖਿਲਾਫ਼ ਵੱਡਾ ਸੰਘਰਸ਼ ਵਿੱਢਿਆ ਜਾਵੇਗਾ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।