Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Federation Of Sikh Organizations UK

ਲੰਡਨ: ਦੁਨੀਆਂ ਭਰ ਦੇ ਗੁਰਦਵਾਰਾ ਸਹਿਬਾਨ ਦੀਆਂ ਪ੍ਰਬੰਧਕ ਕਮੇਟੀਆਂ ਅਤੇ ਸਿੱਖ ਸੰਗਤਾਂ ਨੂੰ ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ,ਕੇ ਵਲੋਂ ਸਨਿਮਰ ਅਪੀਲ ਕੀਤੀ ਗਈ ਹੈ ਕਿ 4 ਫਰਬਰੀ ਵਾਲੇ ਦਿਨ ਨਕੋਦਰ ਸਾਕੇ ਦੇ ਸ਼ਹੀਦਾਂ ਨੂੰ ਯਾਦ ਕਰਦਿਆਂ ਅਰਦਾਸ ਦਿਵਸ ਵਜੋਂ ਮਨਾਇਆ ਜਾਵੇ । ਸਿੱਖ ਜਥੇਬੰਦੀਆਂ ਦੇ ਸੰਗਠਨ ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ,ਕੇ ਦੇ ਕੋਆਰਡੀਨੇਟਰਜ਼ ਭਾਈ ਕੁਲਦੀਪ […]

ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਆਗੂ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਮਨਜਿੰਦਰ ਸਿੰਘ ਸਿਰਸਾ ਦੇ ਹਾਲੀਆ ਬਿਆਨ ਦਾ ਵਿਦੇਸ਼ੀ ਸਿੱਖਾਂ ਵੱਲੋਂ ਤਿੱਖਾ ਪ੍ਰਤੀਕਰਮ ਆ ਰਿਹਾ ਹੈ।

ਬਰਮਿੰਘਮ: ਬਰਤਾਨੀਆ ਦੇ ਸ਼ਹਿਰ ਬਰਮਿੰਘਮ ਵਿਚ ਸ਼ਹੀਦ ਸੰਤ ਜਰਨੈਲ ਸਿੰਘ ਡਿੰਡਰਾਂਵਾਲਿਆਂ ਦੀਆਂ ਤਸਵੀਰਾਂ ਵਾਲੀਆਂ ਵੱਡੀਆਂ ਬਿਜਲਈ ਤਖ਼ਤੀਆਂ ਖਿੱਚ ਦਾ ਕੇਂਦਰ ਬਣੀਆਂ ਹੋਈਆਂ ਹਨ। ਬਰਤਾਨੀਆ ਦੀਆਂ ਸਿੱਖ ਜਥੇਬੰਦੀਆਂ ਦੇ ਜੁੱਟ “ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਸ” (ਫੈ.ਸਿ.ਆ) ਵਲੋਂ ਦੱਸਿਆ ਗਿਆ ਹੈ ਕਿ ਜੂਨ 1984 ਦੇ ਘੱਲੂਘਾਰੇ ਦੀ ਯਾਦ ਵਿਚ 2 ਜੂਨ ਨੂੰ ਲੰਡਨ ਵਿਖੇ ਹੋਣ ਵਾਲੀ ਸਲਾਨਾ “ਯਾਦਗਾਰੀ […]

ਲੰਡਨ: ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ.ਕੇ, ਫਰੀ ਜੱਗੀ ਕੈਂਪੇਨ ਅਤੇ ਸਿੱਖ ਯੂਥ ਯੂ.ਕੇ ਵਲੋਂ ਬਰਤਾਨਵੀ ਸਰਕਾਰ ਚਲਾ ਰਹੀ ਕੰਜ਼ਰਵੇਟਿਵ(ਟੋਰੀ) ਪਾਰਟੀ ਦੀ ਬੈਠਕ ਮੌਕੇ ਭਾਰੀ ਰੋਸ ਵਿਖਾਵੇ ਦਾ ਐਲਾਨ ਕੀਤਾ ਗਿਆ ਹੈ। ਇਹ ਮੀਟਿੰਗ ਇੰਟਰਨੈਸ਼ਨਲ ਕਨਵੈਂਸ਼ਨ ਸੈਂਟਰ ਬਰਡ ਸਟਰੀਟ ਬ੍ਰਮਿੰਘਮ ਵਿਖੇ 30 ਸਤੰਬਰ ਐਤਵਾਰ ਨੂੰ ਹੋਣ ਜਾ ਰਹੀ ਹੈ, ਜਿੱੱਥੇ ਸਿੱਖਾਂ ਵਲੋਂ ਦੁਪਿਹਰ ਇੱਕ ਵਜੇ ਤੋਂ […]

ਲੰਡਨ: ਪੰਜਾਬ ਪੁਲਿਸ ਵਲੋਂ ਪਿਛਲੇ ਸਾਲ 4 ਨਵੰਬਰ ਨੂੰ ਗ੍ਰਿਫਤਾਰ ਕੀਤੇ ਗਏ ਬਰਤਾਨਵੀ ਨਾਗਰਿਕ ਜਗਤਾਰ ਸਿੰਘ ਜੱਗੀ ਜੌਹਲ ਦੇ ਹੱਕ ਵਿੱਚ ਇੰਗਲੈਂਡ ਦੇ ਸ਼ਹਿਰ ਬ੍ਰਮਿੰਘਮ ਅਤੇ ਸਕਾਟਲੈਂਡ ਦੇ ਸਹਿਰ ਐਡਨਬਰਾ ਸਥਿਤ ਭਾਰਤੀ ਦੂਤ ਘਰਾਂ ਮੂਹਰੇ ਇੱਕੋ ਵਕਤ, ਇੱਕੋ ਦਿਨ ਭਾਰੀ ਰੋਸ ਮੁਜ਼ਾਹਰੇ ਕੀਤੇ ਗਏ । ਸਿੱਖ ਯੂਥ ਯੂ,ਕੇ, ਸਿੱਖ ਜਥੇਬੰਦੀਆਂ ਦੇ ਸਾਝੇ ਸੰਗਠਨ ਫੈਡਰੇਸ਼ਨ ਆਫ […]

ਲੰਡਨ: ਬਰਤਾਨੀਆ ਵਿੱਚ ਘੱਲੂਘਾਰਾ ਜੂਨ 1984 ਦੀ 34ਵੀਂ ਵਰ੍ਹੇਗੰਢ ਮੌਕੇ ਸਿੱਖ ਜਥੇਬੰਦੀਆਂ ਦੇ ਸਮੂਹ “ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼” (ਐਫ.ਐਸ.ਓ) ਵਲੋਂ ਸਮੂਹ ਗੁਰਦਵਾਰਾ ਪ੍ਰਬੰਧਕ ਕਮੇਟੀਆਂ ਅਤੇ ਸਿੱਖ ਸੰਗਤਾਂ ਦੇ ਭਰਵੇਂ ਸਹਿਯੋਗ ਨਾਲ ਲੰਡਨ ਵਿਚ ਘੱਲੂਘਾਰਾ ਯਾਦਗਾਰੀ ਮਾਰਚ ਅਤੇ ਅਜ਼ਾਦੀ ਰੈਲੀ ਕੀਤੀ ਗਈ। ਲੰਡਨ ਸਥਿਤ ਹਾਈਡ ਪਾਰਕ ਵਿਖੇ ਹਜਾਰਾਂ ਦੀ ਗਿਣਤੀ ਵਿੱਚ ਸਵੇਰੇ ਗਿਆਰਾਂ ਵਜੇ ਸਿੱਖ ਸੰਗਤਾਂ […]

ਲੰਡਨ: ਭਾਰਤ ਸਰਕਾਰ ਵਲੋਂ ਟੈਂਕਾਂ ਅਤੇ ਤੋਪਾਂ ਨਾਲ ਭਾਰਤੀ ਫੌਜ ਦੁਆਰਾ ਸੱਚ ਖੰਡ ਸ੍ਰੀ ਦਰਬਾਰ ਸਾਹਿਬ ਤੇ ਕੀਤੇ ਗਏ ਖੂਨੀ ਘੱਲੂਘਾਰੇ ਨੂੰ ਸਿੱਖ ਕੌਮ ਕਦੇ ਵੀ ਭੁੱਲ ਨਹੀਂ ਸਕਦੀ ਬਲਕਿ ਇਸ ਨਾਲ ਸਿਰਜੇ ਗਏ ਅਜਾਦ ਸਿੱਖ ਰਾਜ ਖਾਲਿਸਤਾਨ ਦੇ ਨਿਸ਼ਾਨੇ ਪ੍ਰਤੀ ਯਤਨਸ਼ੀਲ ਰਹੇਗੀ। ਦੁਨੀਆਂ ਭਰ ਵਿੱਚ ਵਸਦੇ ਹਰ ਸਿੱਖ ਦਾ ਫਰਜ਼ ਹੈ ਕਿ ਉਹ ਇਸ […]

ਲੰਡਨ: ਬਰਤਾਨੀਆ ਵਿੱਚ ਅਜਾਦ ਸਿੱਖ ਰਾਜ ਖਾਲਿਸਤਾਨ ਦੇ ਕੌਮੀ ਨਿਸ਼ਾਨੇ ਨੂੰ ਸਮਰਪਤਿ ਅਤੇ ਯਤਨਸ਼ੀਲ ਸਿੱਖ ਜਥੇਬੰਦੀਆਂ ਦੇ ਸਾਝੇ ਸੰਗਠਨ ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ,ਕੇ ਨੇ ਭਰਤੀ ਸੁਪਰੀਮ ਕੋਰਟ ਦੇ ਜੱਜਾਂ ਵਲੋਂ ਸਿੱਖਾਂ ਦੀ ਦਸਤਾਰ ਸਬੰਧੀ ਕੀਤੀਆਂ ਗਈ ਟਿੱਪਣੀਆਂ ‘ਤੇ ਤਿੱਖਾ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਭਾਰਤ ਦੀ ਸੁਪਰੀਮ ਕੋਰਟ ਦੇ ਦੋ ਜੱਜਾਂ ਐੱਸ.ਏ.ਬੌਦਵੇ ਅਤੇ ਐੱਨ.ਏ.ਰਾਉ ਨੇ […]

ਇੰਗਲੈਂਡ ਦੀਆਂ 10 ਸਿੱਖ ਜਥੇਬੰਦੀਆਂ ਦੇ ਤਾਲਮੇਲ ਵਾਲੀ ਜਥੇਬੰਦੀ "ਫੈਡਰੇਸ਼ਨ ਆਫ ਸਿੱਖ ਆਗਰੇਨਾਈਜ਼ੇਸ਼ਨਸ" (ਐਫ. ਐਸ. ਓ.) ਵੱਲੋਂ ਜਾਰੀ ਇਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਇੰਗਲੈਂਡ ਦੇ 225 ਗੁਰਦੁਆਰਾ ਸਾਹਿਬਾਨ ਦੀਆਂ ਪ੍ਰਬੰਧਕ ਕਮੇਟੀਆਂ ਨੇ ਭਾਰਤੀ ਨੁਮਾਇੰਦਿਆਂ ਦੇ ਸਰਕਾਰੀ ਦੌਰਿਆਂ 'ਤੇ ਰੋਕ ਲਾਉਣ ਦੇ ਫੈਸਲੇ ਨਾਲ ਸਹਿਮਤੀ ਪਰਗਟਾਈ ਹੈ। ਜ਼ਿਕਰਯੋਗ ਹੈ ਕਿ ਕਨੇਡਾ ਦੇ ਓਂਟਾਰੀਓ ਸੂਬੇ ਦੀਆਂ ਮੁੱਖ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਵੱਲੋਂ ਜਨਵਰੀ 2018 ਵਿੱਚ ਭਾਰਤੀ ਸਫੀਰਾਂ ਤੇ ਹੋਰ ਭਾਰਤੀ ਨੁਮਾਇੰਦਿਆਂ ਨੂੰ ਗੁਰਦੁਆਰਾ ਸਾਹਿਬਾਨ ਦੇ ਮੰਚ ਤੋਂ ਬੋਲਣ ਦੀ ਇਜਾਜ਼ਤ ਨਾ ਦੇਣ ਦਾ ਐਲਾਨ ਕੀਤਾ ਗਿਆ ਸੀ।
ਜੂਨ 1984 ਵਿਚ ਭਾਰਤੀ ਫੌਜ ਵਲੋਂ ਟੈਂਕਾਂ ਅਤੇ ਤੋਪਾਂ ਨਾਲ ਦਰਬਾਰ ਸਾਹਿਬ 'ਤੇ ਕੀਤੇ ਗਏ ਹਮਲੇ ਨੂੰ ਸਿੱਖ ਕੌਮ ਕਦੇ ਵੀ ਭੁੱਲ ਨਹੀਂ ਸਕਦੀ ਬਲਕਿ ਅਜ਼ਾਦ ਸਿੱਖ ਰਾਜ ਖਾਲਿਸਤਾਨ ਦੇ ਨਿਸ਼ਾਨੇ ਪ੍ਰਤੀ ਯਤਨਸ਼ੀਲ ਰਹੇਗੀ। ਦੁਨੀਆਂ ਭਰ ਵਿੱਚ ਵਸਦੇ ਹਰ ਸਿੱਖ ਦਾ ਫਰਜ਼ ਹੈ ਕਿ ਉਹ ਇਸ ਘੱਲੂਘਾਰੇ ਦੀ ਯਾਦ ਨੂੰ ਇੱਕ ਜ਼ਖਮ ਦੀ ਨਿਆਂਈਂ ਸਮਝਦਾ ਹੋਇਆ ਇਸਦੇ ਸਦੀਵੀ ਇਲਾਜ ਲਈ ਕੌਮੀ ਅਜਾਦੀ ਪ੍ਰਤੀ ਵਚਨਬੱਧ ਹੋਵੇ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।