Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Fourth Front Punjab

ਸ੍ਰੀ ਮੁਕਤਸਰ ਸਾਹਿਬ: ਪਿਛਲੇ ਲੰਬੇ ਸਮੇਂ ਤੋਂ ਨਹਿਰਾਂ ’ਚ ਦੂਸ਼ਿਤ ਅਤੇ ਕੈਮੀਕਲ ਯੁਕਤ ਪਾਣੀ ਆਉਣ ਦੇ ਮਾਮਲੇ ਸਬੰਧੀ ਸਰਕਾਰ ਵੱਲੋਂ ਕੋਈ ਕਾਰਵਾਈ ਨਾ ਕਰਨ ’ਤੇ ਅਖੀਰ ਹੁਣ ਮੁਕਤਸਰ ਦੀਆਂ ਨਹਿਰਾਂ, ਰਜਬਾਹਿਆਂ ਤੇ ਕੱਸੀਆਂ ’ਚ ਵੀ ਕਾਲਾ ਤੇ ਗੰਦਾ ਪਾਣੀ ਪੁੱਜ ਗਿਆ ਹੈ, ਜਿਸ ਕਾਰਨ ਲੋਕਾਂ ’ਚ ਹਾਹਾਕਾਰ ਮਚ ਗਈ ਹੈ। ਐਡਵੋਕੇਟ ਬਾਜ ਸਿੰਘ ਖਿੜਕੀਆਂ ਵਾਲਾ, […]

ਚੰਡੀਗੜ੍ਹ: ਬਿਆਸ ਦਰਿਆ ਵਿਚ ਮਿਲੇ ਕੈਮੀਕਲ ਪਦਾਰਥਾਂ ਦਾ ਅਸਰ ਹੁਣ ਨਹਿਰੀ ਪਾਣੀ ਵਿਚ ਵੀ ਜਾ ਮਿਲਿਆ ਹੈ ਜਿਸ ਨੂੰ ਵੱਡੀ ਗਿਣਤੀ ਵਿਚ ਲੋਕ ਪੀਣ ਅਤੇ ਖੇਤੀ ਲਈ ਵਰਤਦੇ ਹਨ। ਮਾਲਵੇ ਦੇ ਹਜ਼ਾਰਾਂ ਜਲ ਘਰਾਂ ਲਈ ਨਹਿਰੀ ਪਾਣੀ ਲੈਣ ’ਤੇ ਪਾਬੰਦੀ ਲਾ ਦਿੱਤੀ ਗਈ ਹੈ। ਇਸ ਮਗਰੋਂ ਲੋਕਾਂ ’ਚ ਸਹਿਮ ਦਾ ਮਾਹੌਲ ਬਣ ਗਿਆ ਹੈ। ਹਰੀਕੇ […]

ਇੱਕ ਪਾਸੇ ਪੰਜਾਬ ਸਰਕਾਰ ਕਿਸਾਨਾਂ ਦੀਆਂ ਮੋਟਰਾਂ 'ਤੇ ਬਿੱਲ ਲਾਉਣ ਦੀਆਂ ਮਸ਼ਕਾਂ ਕਰ ਰਹੀ ਹੈ ਦੂਜੇ ਪਾਸੇ ਕੇਂਦਰ ਸਰਕਾਰ ਨੇ ਪੰਜਾਬ ਨੂੰ ਘੂਰ ਕੇ ਆਖਿਆ ਹੈ ਕਿ ਛੇਤੀ ਤੋਂ ਛੇਤੀ ਮੋਟਰਾਂ ਦੇ ਬਿੱਲ ਘੱਲਣੇ ਸ਼ੁਰੂ ਕਰੋ। ਕੇਂਦਰੀ ਖੇਤੀਬਾੜੀ ਮਹਿਕਮੇ ਅਤੇ ਨੀਤੀ ਆਯੋਗ (ਪਲੈਨਿੰਗ ਕਮਿਸ਼ਨ) ਨੇ ਪੰਜਾਬ ਦੇ ਅਫ਼ਸਰਾਂ ਨੂੰ ਦਿੱਲੀ ਸੱਦ ਕੇ ਇਹ ਹਾਦਾਇਤ ਕੀਤੀ। ਦੂਜੇ ਪਾਸੇ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਇਸ ਗੱਲ ਨੂੰ ਪੰਜਾਬ ਦੀ ਆਰਥਿਕ ਘੇਰਾ ਬੰਦੀ ਕਰਾਰ ਦਿੱਤਾ ਹੈ।

ਚੰਡੀਗੜ: ਭਾਰਤ ਦੇ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਹੈਰਾਨੀ ਜਾਹਰ ਕੀਤੀ ਹੈ ਕੇ ਪੰਜਾਬ ਵਿੱਚ ਬਹੁਤ ਹੀ ਨਾਮਾਤਰ ਐਨ.ਆਰ.ਆਈਜ਼ ਦੀਆਂ ਵੋਟਾ ਦਰਜ ਨੇ ਜਦ ਕੇ ਲੱਖਾਂ ਹੀ ਪੰਜਾਬੀ ਪਰਦੇਸਾਂ ਵਿੱਚ ਵਸਦੇ ਹਨ।ਪੰਜਾਬ ਦੇ ਦੌਰੇ ਤੇ ਆਏ ਅਰੋੜਾ ਨੇ 10 ਫਰਵਰੀ ਨੂੰ ਅੰਮ੍ਰਿਤਸਰ ਵਿੱਚ ਇਸ ਗੱਲ ਤੇ ਫਿਕਰਮੰਦੀ ਜਾਹਰ ਕਰਦਿਆਂ ਪੰਜਾਬ ਦੇ ਮੁੱਖ ਚੋਣ ਅਫ਼ਸਰ ਐਸ.ਕੇ […]

ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰ ਕੇ ਪੰਜਾਬ ਦੀ ਵਾਧੂ ਬਿਜਲੀ ਪਾਕਿਸਤਾਨ ਤੇ ਨੇਪਾਲ ਨੂੰ ਵੇਚਣ ਦੀ ਮਨਜ਼ੂਰੀ ਮੰਗੀ।
ਪੰਜਾਬ ਵਿਧਾਨ ਸਭਾ ਲਈ 4 ਫਰਵਰੀ ਨੂੰ ਪਈਆਂ ਵੋਟਾਂ ਦੀ ਗਿਣਤੀ ਕੱਲ੍ਹ (11 ਮਾਰਚ ਨੂੰ) ਹੋਏਗੀ। ਇਸ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲੈਣ ਤੋਂ ਬਾਅਦ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੀ.ਕੇ. ਸਿੰਘ ਨੇ ਦੱਸਿਆ ਕਿ ਵਿਧਾਨ ਸਭਾ ਦੇ 117 ਹਲਕਿਆਂ ਲਈ ਵੋਟਾਂ ਦੀ ਗਿਣਤੀ ਨੇਪਰੇ ਚਾੜ੍ਹਨ ਲਈ 14 ਹਜ਼ਾਰ ਮੁਲਾਜ਼ਮ ਨਿਯੁਕਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ 11 ਮਾਰਚ ਨੂੰ ਸਵੇਰੇ 27 ਸਥਾਨਾਂ 'ਤੇ ਸਥਾਪਤ ਕੀਤੇ ਗਏ 54 ਕੇਂਦਰਾਂ 'ਚ ਵੋਟਾਂ ਦੀ ਗਿਣਤੀ ਦਾ ਕੰਮ ਸ਼ੁਰੂ ਹੋਵੇਗਾ।
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਹਲਕਾ ਗਿੱਲ ਵਿੱਚ ਈਵੀਐਮ ਮਸ਼ੀਨਾਂ ਨਾਲ ਕਿਸੇ ਵੀ ਤਰ੍ਹਾਂ ਦੀ ਛੇੜਛਾੜ ਨਾ ਹੋਣ ਸਬੰਧੀ ਦਿੱਤੇ ਜਾ ਰਹੇ ਭਰੋਸੇ ਦੇ ਬਾਵਜੂਦ ਵੀ ਆਮ ਆਦਮੀ ਪਾਰਟੀ ਇਤਰਾਜ਼ ਜਤਾ ਰਹੀ ਹੈ। ਇਸ ਸਬੰਧ ’ਚ ਵੀਰਵਾਰ ਨੂੰ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਦੀ ਹਦਾਇਤ ’ਤੇ ਕਮਿਸ਼ਨ ਦੀ ਦੋ ਮੈਂਬਰੀ ਟੀਮ ਨਰਿੰਦਰ ਚੌਹਾਨ ਅਤੇ ਰਜੇਸ਼ ਕੁਮਾਰ ਦੀ ਅਗਵਾਈ ’ਚ ਸਟਰੌਂਗ ਰੂਮ ਦਾ ਦੌਰਾ ਕਰਨ ਲਈ ਆਈ ਤੇ ਹਲਕੇ ਦੇ ਉਮੀਦਵਾਰਾਂ ਨਾਲ ਮੀਟਿੰਗ ਵੀ ਕੀਤੀ। ਇਨ੍ਹਾਂ ਮੈਂਬਰਾਂ ਵੱਲੋਂ ਕੀਤੀ ਛਾਣਬੀਣ ਦੀ ਰਿਪੋਰਟ ਵਿੱਚ ਸ਼ਾਮਲ ਤੱਥਾਂ ਬਾਰੇ ਹਾਲੇ ਕੋਈ ਖੁਲਾਸਾ ਨਹੀਂ ਕੀਤਾ ਗਿਆ।
ਪੰਜਾਬ ਦੇ ਪੰਜ ਵਿਧਾਨ ਸਭਾ ਹਲਕਿਆਂ ਮਜੀਠਾ, ਸੰਗਰੂਰ, ਮੁਕਤਸਰ, ਮੋਗਾ, ਸਰਦੂਲਗੜ੍ਹ ਅਤੇ ਅੰਮ੍ਰਿਤਸਰ ਸੰਸਦੀ ਹਲਕੇ ਵਿੱਚ ਪੈਂਦੇ 48 ਪੋਲਿੰਗ ਬੂਥਾਂ ’ਤੇ ਅੱਜ (ਵੀਰਵਾਰ ਨੂੰ) ਦੁਬਾਰਾ ਵੋਟਾਂ ਪਵਾਈਆਂ ਜਾ ਰਹੀਆਂ ਹਨ। ਇਨ੍ਹਾਂ ਪੋਲਿੰਗ ਬੂਥਾਂ ’ਤੇ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਵੋਟਾਂ ਪੈਣਗੀਆਂ। ਇਨ੍ਹਾਂ ਬੂਥਾਂ ’ਤੇ 4 ਫਰਵਰੀ ਨੂੰ ਪਈਆਂ ਵੋਟਾਂ ਦੌਰਾਨ ਵੀਵੀਪੀਏਟ ਮਸ਼ੀਨਾਂ (ਵੋਟ ਦੀ ਪੁਸ਼ਟੀ ਲਈ ਪਰਚੀ ਕੱਢਣ ਵਾਲੀ ਮਸ਼ੀਨ) ’ਚ ਖ਼ਰਾਬੀ ਆਉਣ ਕਾਰਨ ਇਹ ਵੋਟਾਂ ਪਵਾਈਆਂ ਜਾ ਰਹੀਆਂ ਹਨ। ਦੁਬਾਰ ਵੋਟਿੰਗ ਦੇ ਕੰਮ 'ਤੇ ਨਿਗਰਾਨੀ ਲਈ ਉਪ ਚੋਣ ਕਮਿਸ਼ਨਰ ਸੰਦੀਪ ਸਕਸੈਨਾ ਪੰਜਾਬ ’ਚ ਹੀ ਰੁਕੇ ਹੋਏ ਹਨ।
ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ ਲਈ ਪੰਜ ਹਲਕਿਆਂ ਦੇ 32 ਪੋਲਿੰਗ ਸਟੇਸ਼ਨਾਂ ਅਤੇ ਅੰਮ੍ਰਿਤਸਰ ਲੋਕ ਸਭਾ ਹਲਕੇ ਲਈ ਹੋ ਰਹੀ ਜ਼ਿਮਨੀ ਚੋਣ ਲਈ 16 ਪੋਲਿੰਗ ਬੂਥਾਂ ‘ਤੇ ਮੁੜ ਵੋਟਿੰਗ ਕਰਵਾਉਣ ਦੇ ਹੁਕਮ ਜਾਰੀ ਕੀਤੇ ਹਨ। ਚੋਣ ਕਮਿਸ਼ਨ ਨੇ ਮੁੜ ਵੋਟਿੰਗ ਲਈ 9 ਫਰਵਰੀ (ਵੀਰਵਾਰ) ਦਾ ਦਿਨ ਤੈਅ ਕੀਤਾ ਹੈ।
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਹਲਕਾ ਦਾਖਾ ਤੋਂ ਉਮੀਦਵਾਰ ਵਕੀਲ ਹਰਵਿੰਦਰ ਸਿੰਘ ਫ਼ੂਲਕਾ ਅਤੇ ਹਲਕਾ ਗਿੱਲ ਤੋਂ ਉਮੀਦਵਾਰ ਜੀਵਨ ਸਿੰਘ ਸੰਗੋਵਾਲ ਨੇ ਹਲਕਾ ਗਿੱਲ ਦੇ ਆਰ.ਓ. ਗਗਨਦੀਪ ਸਿੰਘ ਵਿਰਕ ਵੱਲੋਂ 5-7 ਹੋਰ ਸਾਥੀਆਂ ਨਾਲ ਸਟਰੌਂਗ ਰੂਮ ਵਿਚ ਵੜ੍ਹ ਕੇ ਈ.ਵੀ.ਐਮ. (EVM) ਮਸ਼ੀਨਾਂ ਨਾਲ ਛੇੜਛਾੜ ਕਰਨ ਦਾ ਦੋਸ਼ ਲਗਾਇਆ ਹੈ। ਐਡਵੋਕੇਟ ਫ਼ੂਲਕਾ ਨੇ ਕਿਹਾ ਕਿ ਇਸ ਬਾਰੇ ਪਾਰਟੀ ਨੇ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਤੁਰੰਤ ਦਖਲ ਦੇਣ ਦੀ ਮੰਗ ਕੀਤੀ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।