Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Geo Strategy

ਵਿਸ਼ਵ ਅਤੇ ਖੇਤਰੀ ਹਾਲਾਤ ਤੇਜ਼ੀ ਨਾਲ ਬਦਲ ਰਹੇ ਹਨ, ਅਤੇ ਇਸ ਬਦਲੇ ਹੋਏ ਪਰਿਪੇਖ ਵਿੱਚ, ਦੱਖਣੀ ਏਸ਼ੀਆ ਵਿੱਚ ਪੰਜਾਬ ਦਾ ਭੂ-ਰਾਜਨੀਤਕ ਮਹੱਤਵ ਕਾਫੀ ਵਧ ਗਿਆ ਹੈ। ਇਸ ਵਿਖਿਆਨ ਵਿੱਚ, ਭਾਈ ਨਾਰਾਇਣ ਸਿੰਘ ਕਿਹਾ ਹੈ ਕਿ ਸਿੱਖਾਂ ਨੂੰ ਮੌਜੂਦਾ ਹਾਲਾਤ ਵਿੱਚ ਆਪਣੀ ਸਥਿਤੀ ਨੂੰ ਸਮਝਣ ਦੀ ਲੋੜ ਹੈ। ਉਹਨਾ ਕਿਹਾ ਕਿ ਸਿੱਖਾਂ ਨੂੰ ਆਪਣੀਆਂ ਸੰਸਥਾਵਾਂ ਨੂੰ ਮਜ਼ਬੂਤ ਕਰਨ, ਅੰਦਰੂਨੀ ਪ੍ਰਕਿਰਿਆਵਾਂ ਨੂੰ ਸੁਧਾਰਨ ਅਤੇ ਦੂਸਰੇ ਨਾਲ ਗੱਲਬਾਤ ਕਰਦਿਆਂ ਆਪਣੇ ਤਾਕਤ ਦੇ ਸਰੋਤਾਂ ਦੀ ਖੋਜ ਕਰਨ ਦੀ ਜਰੂਰਤ ਹੈ।
ਪਿੰਡ ਭੰਮੇ ਕਲਾਂ (ਮਾਨਸਾ) ਵਿਖੇ 3 ਜੂਨ 2025 ਨੂੰ ਹੋਏ ਇਕ ਗੁਰਮਤਿ ਸਮਾਗਮ ਦੌਰਾਨ ਆਪਣੇ ਵਿਚਾਰ ਸਾਂਝੇ ਕਰਦਿਆਂ ਪੰਥ ਸੇਵਕ ਜਥਾ ਦੋਆਬਾ ਤੋਂ ਭਾਈ ਮਨਧੀਰ ਸਿੰਘ ਨੇ ਕਿਹਾ ਕਿ ਮੌਜੂਦਾ ਸਮੇਂ ਵੱਡੀਆਂ ਤਬਦੀਲੀਆਂ ਵਾਪਰ ਦੇ ਇਸ਼ਾਰੇ ਮਿਲ ਰਹੇ ਹਨ ਤੇ ਸੰਸਾਰ ਦੇ ਹਾਲਾਤ ਬਹੁਤ ਤੇਜੀ ਨਾਲ ਬਦਲ ਰਹੇ ਹਨ। ਉਹਨਾ ਆਪਣੇ ਵਖਿਆਨ ਵਿਚ ਇਸ ਗੱਲ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ ਕਿ ਇਸ ਬਦਲ ਰਹੇ ਹਾਲਾਤ ਵਿਚ ਸਿੱਖਾਂ ਨੂੰ ਕੀ ਕਰਨਾ ਚਾਹੀਦਾ ਹੈ।
ਦੱਖਣੀ ਏਸ਼ੀਆ ਦੇ ਹਾਲਾਤ, ਖਾਸ ਕਰਕੇ ਇੰਡੀਆ ਤੇ ਪਾਕਿਸਤਾਨ ਦਰਮਿਆਨ ਸੁਰੱਖਿਆ ਸਮੀਕਣ ਬਹੁਤ ਤੇਜੀ ਨਾਲ ਬਦਲ ਰਹੇ ਹਨ। ਭਾਰਤ-ਪਾਕਿਸਤਾਨ ਦਰਮਿਆਨ ਹਾਲ ਵਿਚ ਹੀ ਹੋਈ ਹਵਾਈ ਲੜਾਈ ਵਿਚ ਪਾਕਿਸਤਾਨ ਦੀ ਚੀਨ ਵੱਲੋਂ ਕੀਤੀ ਗਈ ਤਕਨੀਤੀ ਤੇ ਰਣਨੀਤਕ ਮਦਦ ਨੇ ਹਾਲਾਤ ਦੀ ਪੇਚੀਦਗੀ ਕਈ ਗੁਣਾ ਵਧਾ ਦਿੱਤੀ ਹੈ। ਅਜਿਹੇ ਵਿਚ ਪੰਜਾਬ, ਜੋ ਕਿ ਹਾਲੀਆ ਟਕਰਾਅ ਦੌਰਾਨ ਦੁਨੀਆ ਨੇ ਨਵੇਂ ਜੰਗੀ ਹਥਿਆਰਾਂ ਤੇ ਤਕਨੀਕਾਂ ਨੂੰ ਪਰਖਣ ਦਾ ਮੈਦਾਨ ਬਣ ਗਿਆ ਸੀ, ਵਾਸਤੇ ਖਦਸ਼ੇ ਤੇ ਖਤਰੇ ਹੋਰ ਵੀ ਵਧੇਰੇ ਵਧ ਗਏ ਹਨ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਖਾਲਸਾ ਪੰਥ ਦੀ ਹੋਣੀ ਨਾਲ ਜੁੜਿਆ ਅਜਿਹਾ ਨਾਂ ਹੈ ਜਿਸ ਨੇ ਅਤਿ ਬਿਖੜੇ ਸਮਿਆਂ ਵਿਚ ਖਾਲਸਾ ਰਾਜ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਜੋ ਯਤਨ ਕੀਤੇ ਉਹ ਉਸ ਦੇ ਲਾਸਾਨੀ ਸਿੱਖ ਕਿਰਦਾਰ ਦੀ ਗਵਾਹੀ ਭਰਦੇ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।