Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Giani Gurmukh SIngh

ਵੋਟਾਂ ਖਾਤਰ ਡੇਰਾ ਸਿਰਸਾ ਜਾਣ ਵਾਲੇ ਜਾਂ ਉਸਦੇ ਪੈਰੋਕਾਰਾਂ ਨਾਲ ਇਕੱਤਰਤਾਵਾਂ ਕਰਨ ਵਾਲੇ ਸਿਆਸੀ ਆਗੂਆਂ ਨੂੰ ਅੱਜ ਅਕਾਲ ਤਖ਼ਤ ਸਾਹਿਬ ਵਿਖੇ ਗਿਆਨੀ ਗੁਰਬਚਨ ਸਿੰਘ ਅਤੇ ਹੋਰਾਂ ਵਲੋਂ ਤਨਖਾਹੀਏ ਐਲਾਨਦਿਆਂ ਧਾਰਮਿਕ ਸਜਾ ਸੁਣਾਈ ਗਈ। ਸੁਣਾਈ ਗਈ ਸਜਾ ਵਿੱਚ ਜਿਥੇ ਕਾਂਗਰਸ ਦੇ 10, ਬਾਦਲ ਦਲ ਦੇ 7 ਅਤੇ ਆਮ ਆਦਮੀ ਪਾਰਟੀ ਦੇ 1 (ਕੁਲ 18) ਆਗੂਆਂ ਨੂੰ ਨੇੜਲੇ ਗੁਰਦੁਆਰਾ ਸਾਹਿਬ ਵਿਖੇ 10 ਦਿਨ ਇਕ ਘੰਟੇ ਲਈ ਕੋਈ ਵੀ ਸੇਵਾ ਕਰਨ ਅਤੇ ਬਾਕੀ 21 ਸਾਬਤ ਸੂਰਤ ਆਗੂਆਂ ਨੂੰ ਇੱਕ ਦਿਨ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਤੋਂ ਦਰਸ਼ਨੀ ਡਿਉੜੀ,
ਗਿਆਨੀ ਇਕਬਾਲ ਸਿੰਘ ਨੇ ਕਿਹਾ ਕਿ ਪੰਜਾਬ ਸਥਿਤ ਤਿੰਨ ਤਖ਼ਤਾਂ ਦੇ ਜਥੇਦਾਰ ਪਟਨਾ ਸਾਹਿਬ ’ਚ ਕੀਤੇ ਜਾ ਰਹੇ ਪ੍ਰਕਾਸ਼ ਪੁਰਬ ਸਮਾਗਮਾਂ ਵਿੱਚ ਸ਼ਾਮਲ ਨਾ ਹੋਣ। ਗਿਆਨੀ ਇਕਬਾਲ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਉਹ ਪੰਜਾਬ ਦੇ ਜਥੇਦਾਰਾਂ ਦੀ ਸੁਰੱਖਿਆ ਬਾਰੇ ਕੋਈ ਜ਼ਿੰਮੇਵਾਰੀ ਨਹੀਂ ਲੈ ਸਕਦੇ। ਉਨ੍ਹਾਂ ਕਿਹਾ ਕਿ ਜਦੋਂ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਕਮੇਟੀ ਫ਼ਤਹਿਗੜ੍ਹ ਸਾਹਿਬ ’ਚ ਉਨ੍ਹਾਂ ਦੀ ਸੁਰੱਖਿਆ ਨਹੀਂ ਕਰ ਸਕੀ ਤਾਂ ਉਹ ਇੱਥੇ ਕਿਵੇਂ ਕਰਨਗੇ? ਇਹ ਪੱਤਰ ਪਟਨਾ ਸਾਹਿਬ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜਿਆ ਗਿਆ ਹੈ ਜਿਸ 'ਤੇ ਇਕਬਾਲ ਸਿੰਘ ਅਤੇ ਜਨਰਲ ਸਕੱਤਰ ਦੇ ਦਸਤਖ਼ਤ ਹਨ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਥਾਪੇ ਹੋਏ ਤਖਤ ਸ੍ਰੀ ਦਮਦਮਾ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਗੁਰਮੁੱਖ ਸਿੰਘ ਅਤੇ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਕਮਲ ਸ਼ਰਮਾ ਦਰਮਿਆਨ ਹੋਈ ਮੁਲਾਕਾਤ ਮਹਿਜ ਰਸਮੀ ਮੁਲਾਕਾਤ ਨਹੀਂ ਕੁਝ ਹੋਰ ਵੀ ਸੀ। ਇਸ ਮੁਲਾਕਾਤ ਦੀਆਂ ਜਿਉਂ-ਜਿਉਂ ਪਰਤਾਂ ਖੁੱਲ੍ਹ ਰਹੀਆਂ ਹਨ ਸਿੱਖ ਪੰਥ ਦੇ ਪੰਜਵੇਂ ਤਖਤ ਦੀ ਸੇਵਾ ਵਿੱਚ ਲੱਗੇ ਗਿਆਨੀ ਗੁਰਮੁੱਖ ਸਿੰਘ ਦੀ ਭਾਜਪਾ ਨਾਲ ਸਾਂਝ ਤੇ ਨੇੜਤਾ ਹੋਰ ਵੀ ਸਪੱਸ਼ਟ ਹੋ ਗਈ ਹੈ। ਇਹ ਨੇੜਤਾ ਇਸ ਕਦਰ ਹੈ ਕਿ ਸਿੱਖ ਕੌਮ ਦੀ ਵਿਰਾਸਤੀ ਦਸਤਾਵੇਜ਼ੀ ਖਜ਼ਾਨੇ ਨੂੰ ਕਮਲ ਸ਼ਰਮਾ ਦੇ ਸਾਹਮਣੇ ਕਰ ਦਿੱਤਾ ਗਿਆ ਹੈ।
ਬੀਤੇ ਸਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਲਾਏ ਗਏ ਤਖਤਾਂ ਦੇ ਜਥੇਦਾਰਾਂ ਵਲੋਂ ਡੇਰਾ ਸਿਰਸਾ ਮੁਖੀ ਨੂੰ ਦਿੱਤੀ ਗਈ ਬਿਨ ਮੰਗੀ ਮੁਆਫੀ ਮਾਮਲੇ ਵਿੱਚ ਚਰਚਾ 'ਚ ਰਹੇ ਗਿਆਨੀ ਗੁਰਮੁੱਖ ਸਿੰਘ ਇੱਕ ਵਾਰ ਫਿਰ ਚਰਚਾ ਵਿੱਚ ਆ ਗਏ ਹਨ। ਇਸ ਵਾਰ ਉਨ੍ਹਾਂ ਨੇ ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਅਤੇ ਕੁਝ ਹੋਰ ਅਹਿਮ ਭਾਜਪਾ ਆਗੂਆਂ ਨਾਲ ਮੁਲਾਕਾਤ ਕੀਤੀ, ਰਾਤ ਦਾ ਖਾਣਾ ਖਵਾਇਆ ਅਤੇ ਮਾਣ ਸਤਿਕਾਰ ਵੀ ਦਿੱਤਾ। ਅਜਿਹਾ ਹੀ ਰਾਤ ਦਾ ਭੋਜਨ ਤੇ ਮਾਣ ਸਤਿਕਾਰ ਗਿਆਨੀ ਗੁਰਮੁੱਖ ਸਿੰਘ ਹੁਰਾਂ 22 ਸਤੰਬਰ 2015 ਦੀ ਰਾਤ ਨੂੰ ਗਿਆਨੀ ਗੁਰਬਚਨ ਸਿੰਘ (ਸ਼੍ਰੋਮਣੀ ਕਮੇਟੀ ਵਲੋਂ ਲਾਏ ਗਏ ਜਥੇਦਾਰ), ਗਿਆਨੀ ਇਕਬਾਲ ਸਿੰਘ (ਪਟਨਾ ਸਾਹਿਬ), ਗਿਆਨੀ ਮੱਲ੍ਹ ਸਿੰਘ (ਕੇਸਗੜ੍ਹ ਸਾਹਿਬ) ਨੂੰ ਦਿੱਤਾ ਸੀ। ਉਸਤੋਂ ਬਾਅਦ ਹੀ 24 ਸਤੰਬਰ 2015 ਨੂੰ "ਜਥੇਦਾਰਾਂ" ਵਲੋਂ ਡੇਰਾ ਸਿਰਸਾ ਮੁੱਖੀ ਨੂੰ ਬਿਨ ਮੰਗੀ ਮੁਆਫੀ ਦੇ ਦਿੱਤੀ ਗਈ ਸੀ।
ਗਿਆਨੀ ਗੁਰਮੁੱਖ ਸਿੰਘ ਨੇ ਅੱਜ ਸੌਦਾ ਸਾਧ ਨੂੰ ਜਾਰੀ ਕੀਤੇ ਮਾਫੀਨਾਮੇ ਸਬੰਧੀ ਆਪਣਾ ਸਪੱਸ਼ਟੀ ਕਰਨ ਦਿੰਦਿਆਂ ਕਿਹਾ ਕਿ ਉਨ੍ਹਾਂ ਕਦੇ ਵੀ ਸੌਦਾ ਸਾਧ ਨੂੰ ਵੇਖਿਆ ਤੱਕ ਨਹੀਂ ਹੈ, ਉਸ ਨਾਲ ਮੁਲਾਕਾਤ ਕਰਨੀ ਤਾਂ ਦੂਰ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਜਿਸ ਦਿਨ (22 ਸਤੰਬਰ) ਸੌਦਾ ਸਾਧ ਨਾਲ ਉਨ੍ਹਾਂ ਦੀ ਮੀਟਿੰਗ ਹੋਣ ਦੀ ਗੱਲ ਆਖੀ ਜਾ ਰਹੀ ਹੈ, ਉਸ ਦਿਨ ਉਹ ਭਾਈ ਬਿਧੀ ਚੰਦ ਦੇ ਸਾਲਾਨਾ ਜੋੜ ਮੇਲੇ ਵਿੱਚ ਸਨ। ਉਨ੍ਹਾਂ ਖ਼ਿਲਾਫ਼ ਲਾਏ ਜਾ ਰਹੇ ਵੱਢੀਖੋਰੀ ਦੇ ਦੋਸ਼ ਵੀ ਬੇਬੁਨਿਆਦ ਹਨ। ਜੇਕਰ ਕੋਈ ਵੀ ਦੋਸ਼ ਸਾਬਿਤ ਕਰ ਦੇਵੇ ਤਾਂ ਉਹ ਪੰਥ ਅੱਗੇ ਜੁਆਬਦੇਹ ਹੋਣਗੇ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਨਿਯੁਕਤ ਕੀਤੇ ਗਏ ਵਧੀਕ ਜਥੇਦਾਰ ਗਿਆਨੀ ਗੁਰਮੁੱਖ ਸਿੰਘ ਨੇ ਅੱਜ ਤਖ਼ਤ ਸਾਹਿਬ ਦੇ ਮੁੱਖ ਸੇਵਾਦਾਰ ਵਜੋਂ ਆਪਣੀਆਂ ਜ਼ਿੰਮੇਵਾਰੀਆਂ ਸੰਭਾਲ ਲਈਆਂ ਹਨ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।