Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Gurinder Singh Dhillon

ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ ਅਤੇ ਡੇਰਾ ਬਿਆਸ ਮੁਖੀ ਦੀ ਜ਼ਮਾਨਤ ਤੋਂ ਇੱਕ ਘੰਟਾ ਪਹਿਲਾਂ ਜੇਲ੍ਹ ਵਿੱਚ ਉਸ ਨਾਲ ਮੁਲਾਕਾਤ ਕਰਨੀ, ਕੋਈ ਇਤਫ਼ਾਕ ਨਹੀਂ ਸਗੋਂ ਇਸ ਗੱਲ ਨੂੰ ਜ਼ੋਰਦਾਰ ਢੰਗ ਨਾਲ ਦਰਸਾਉਂਦੀ ਹੈ ਕਿ ਪਰਦੇ ਪਿੱਛੇ ਬਹੁਤ ਕੁਝ ਪੱਕ ਰਿਹਾ ਹੈ।
ਦਿੱਲੀ ਹਾਈਕੋਰਟ ਨੇ ਡੇਰਾ ਰਾਧਾ ਸੁਆਮੀ ਸਤਸੰਗ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੂੰ 14 ਨਵੰਬਰ ਨੂੰ ਨਿੱਜੀ ਤੌਰ 'ਤੇ ਅਦਾਲਤ 'ਚ ਪੇਸ਼ ਹੋਣ ਦੇ ਹੁਕਮ ਦਿੱਤੇ ਹਨ।
ਮੀਡੀਆ ਦੀਆਂ ਰਿਪੋਰਟਾਂ ਮੁਤਾਬਕ ਕਾਂਗਰਸ ਦੇ ਮੀਤ ਪ੍ਰਧਾਨ ਰਾਹੁਲ ਗਾਂਧੀ ਅਤੇ ਪੰਜਾਬ ਕਾਂਗਰਸ ਦੇ ਮੁਖੀ ਕੈਪਟਨ ਅਮਰਿੰਦਰ ਸਿੰਘ ਆਉਂਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ 'ਅਸ਼ੀਰਵਾਦ' ਲੈਣ ਸ਼ਨੀਵਾਰ ਦੀ ਰਾਤ ਡੇਰਾ ਰਾਧਾ ਸਵਾਮੀ ਬਿਆਸ ਪਹੁੰਚੇ।
ਕੱਲ੍ਹ ਸ਼ਾਮ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵਿਸ਼ੇਸ਼ ਤੌਰ 'ਤੇ ਡੇਰਾ ਰਾਧਾ ਸੁਆਮੀ ਬਿਆਸ ਵਿਖੇ ਪੁੱਜੇ। ਜਿੱਥੇ ਉਹ ਕਰੀਬ 50 ਮਿੰਟ ਰੁਕੇ, ਜਿਸ ਦੌਰਾਨ ਉਨ੍ਹਾਂ ਡੇਰਾ ਰਾਧਾ ਸੁਆਮੀ ਦੇ ਮੌਜੂਦਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ ਅਤੇ ਫਿਰ ਵਾਪਸ ਪਰਤ ਗਏ। ਜਿਕਰਯੋਗ ਹੈ ਕਿ 21 ਸਤੰਬਰ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਅਤੇ ਕੱਲ੍ਹ ਹੀ ਅਰਵਿੰਦ ਕੇਜਰੀਵਾਲ ਵੀ ਬਿਆਸ ਪਹੁੰਚੇ ਸਨ। ਮੁੱਖ ਮੰਤਰੀ ਦੀ ਬਿਆਸ ਫੇਰੀ ਨਾਲ ਸਿਆਸੀ ਮਾਹਰ ਇਹ ਅੰਦਾਜ਼ਾ ਲਾ ਰਹੇ ਹਨ ਕਿ ਤਕਰੀਬਨ ਸਾਰੇ ਹੀ ਸਿਆਸੀ ਦਲ ਵੋਟਾਂ ਲੈਣ ਲਈ ਡੇਰੇਦਾਰਾਂ ਨੂੰ ਖੁਸ਼ ਕਰਨ ਲੱਗੇ ਕਿ ਤਾਂ ਜੋ ਡੇਰੇਦਾਰ ਆਪਣੇ ਸ਼ਰਧਾਲੂਆਂ ਨੂੰ ਉਨ੍ਹਾਂ ਦੀ ਪਾਰਟੀ ਨੂੰ ਵੋਟ ਪਾਉਣ ਲਈ ਕਹਿਣ।
ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਰਾਧਾ ਸੁਆਮੀ ਡੇਰੇ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੂੰ ਡੇਰੇ ਦੇ ਮੁੱਖ ਦਫਤਰ ਬਿਆਸ ਵਿਖੇ ਮਿਲੇ। ਕੇਜਰੀਵਾਲ ਸ਼ਨੀਵਾਰ ਨੂੰ ਜਲੰਧਰ ਵਿਖੇ ਅਗਰਵਾਲ ਸਮਾਜ ਦੀ ਮੀਟਿੰਗ ਵਿਚ ਹਿੱਸਾ ਲੈਣ ਲਈ ਆਏ ਸਨ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।