Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Gurjant Singh Bal

ਪੱਤਰਕਾਰ ਮਨਦੀਪ ਸਿੰਘ ਵੱਲੋਂ "ਸਿਰਫ ਦਿੱਲੀ ਨਹੀਂ" ਅਤੇ "ਸਿੱਖ ਨਸ+ਲ+ਕੁਸ਼ੀ ਦਾ ਖੁਰਾ-ਖੋਜ" (ਭਾਗ 1 ਅਤੇ 2) ਕਿਤਾਬਾਂ ਦੇ ਲੇਖਕ ਸ. ਗੁਰਜੰਟ ਸਿੰਘ ਬੱਲ ਨਾਲ ਖਾਸ ਮੁਲਾਕਾਤ ਕੀਤੀ ਗਈ ਹੈ। ਅੱਜ ਇਹ ਗੱਲਬਾਤ ਅਦਾਰਾ ਸਿੱਖ ਸਿਆਸਤ ਦੇ ਦਰਸ਼ਕਾਂ ਅਤੇ ਸਰੋਤਿਆਂ ਦੀ ਜਾਣਕਾਰੀ ਹਿਤ ਸਾਂਝੀ ਕਰ ਰਹੇ ਹਾਂ। ਆਪ ਸੁਣ ਕੇ ਅਗਾਂਹ ਜਰੂਰ ਸਾਂਝੀ ਕਰ ਦਿਓ ਜੀ।
“ਸਿੱਖ ਨਸਲਕੁਸ਼ੀ ਦਾ ਖੁਰਾ-ਖੋਜ ਕਿਤਾਬ” ਇੰਡੀਆ ਦੇ ਵੱਖ-ਵੱਖ ਸੂਬਿਆਂ ਵਿੱਚ ਸਿੱਖਾਂ ਦੀ ਹੋਈ ਨਸਲਕੁਸ਼ੀ ਦੇ ਸਬੂਤਾਂ ਨੂੰ ਚਸ਼ਮਦੀਦਾਂ ਦੀ ਗਵਾਹੀ ਸਮੇਤ ਸਾਡੇ ਸਾਹਮਣੇ ਲੈ ਕੇ ਆਉਂਦੀ ਹੈ।
ਨਵੰਬਰ 1984 ਦੀ ਗੱਲ ਕਰਨ ਲੱਗਿਆਂ ਅਕਸਰ ਇਸ ਦੌਰਾਨ ਹੋਏ ਨੁਕਸਾਨ ਤੇ ਜ਼ੁਲਮ ਦੀ ਗੱਲ ਕੀਤੀ ਜਾਂਦੀ ਹੈ ਤੇ ਇਸ ਬਿਖੜੇ ਸਮੇਂ ਦੌਰਾਨ ਸਿੱਖਾਂ ਵੱਲੋਂ ਵਿਖਾਈ ਬਹਾਦਰੀ ਅਤੇ ਚੜ੍ਹਦੀਕਲਾ ਦਾ ਜ਼ਿਕਰ ਨਹੀਂ ਕੀਤਾ ਜਾਂਦਾ।

ਝੁਨੀਰ ਮਾਨਸਾ: ਨਵੰਬਰ 1984 ਦੀ ਸਿੱਖ ਨਸਲਕੁਸ਼ੀ ਦੀ 40ਵੀਂ ਯਾਦ ਵਿੱਚ ਪਿੰਡ ਝੰਡੂਕੇ ਸਥਿਤ ਗੁਰਦੁਆਰਾ ਸਾਹਿਬ ਵਿਖੇ ਇੱਕ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਨਵੰਬਰ 1984 ਵਿੱਚ ਆਪਣੀ ਪਛਾਣ ਦੀ ਕੀਮਤ ਆਪਣੀ ਜਾਨ ਨਾਲ ਤਾਰਨ ਵਾਲੇ ਸਿੱਖਾਂ ਦੀ ਯਾਦ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ ਪਾਠ ਦੇ ਭੋਗ ਪਾਏ ਗਏ। ਭਾਰਤ ਭਰ […]

ਨਵੰਬਰ 1984 ਦੀ ਸਿੱਖ ਨਸਲਕੁਸ਼ੀ ਦੀ 40ਵੀਂ ਵਰ੍ਹੇਗੰਢ ਮੌਕੇ ਪੰਥ ਸੇਵਕ ਸਖਸ਼ੀਅਤਾਂ ਵੱਲੋਂ ਇਕ ਗੁਰਮਤਿ ਸਮਾਗਮ ਗੁਰਦੁਆਰਾ ਥੜ੍ਹਾ ਸਾਹਿਬ, ਪਾਤਿਸ਼ਾਹੀ 6ਵੀਂ, ਅਯਾਲੀ ਕਲਾਂ, ਲੁਧਿਆਣਾ ਵਿਖੇ ਕਰਵਾਇਆ ਗਿਆ।
ਨਵੰਬਰ 1984 ਸਿੱਖ ਨਸਲਕੁਸ਼ੀ ਦਾ ਉਹ ਦੌਰ ਸੀ, ਜਿਸ ਸਮੇਂ ਹਜੂਮ ਨੇ ਬਿਪਰ ਹਕੂਮਤ ਵੱਲੋਂ ਮਿਲੇ ਹੋਏ ਵਹਸ਼ੀਪੁਣੇ ਦੇ ਥਾਪੜੇ ਨਾਲ ਨਿਹੱਥੇ ਅਤੇ ਬੇਦੋਸ਼ੇ ਸਿੱਖਾਂ ਉੱਤੇ ਹਰ ਉਹ ਜੁਲਮ ਕੀਤਾ ਜੋ ਬਿਆਨ ਨਹੀਂ ਕੀਤਾ ਜਾ ਸਕਦਾ ਹੈ।
ਗੁਰਜੰਟ ਸਿੰਘ ਬੱਲ ਨੇ ਲੰਘੇ ਪੰਜ ਸਾਲਾਂ ਦੌਰਾਨ ਇੰਡੀਆ ਭਰ ਵਿਚ ਤਕਰੀਬਨ ਤਿੰਨ ਲੱਖ ਕਿੱਲੋਮੀਟਰ ਦਾ ਸਫਰ ਤਹਿ ਕਰਦਿਆਂ ਹਰ ਉਸ ਜਗ੍ਹਾ ਪਹੁੰਚ ਕੇ ਸਿੱਖਾਂ ਨਾਲ ਗੱਲਬਾਤ ਕਰਨ ਦਾ ਯਤਨ ਕੀਤਾ ਹੈ ਜਿੱਥੇ ਨਵੰਬਰ 1984 ਵਿਚ ਸਿੱਖਾਂ ਨੂੰ ਹਿੰਸਾ ਦਾ ਨਿਸ਼ਾਨਾ ਬਣਾਇਆ ਗਿਆ ਸੀ। ਇਹ ਖੋਜ ਪੁਸਤਕ ਲੜੀ "ਸਿੱਖ ਨਸਲਕੁਸ਼ੀ ਦਾ ਖੁਰਾ-ਖੋਜ" ਸਿਰਲੇਖ ਹੇਠ ਛਪ ਰਹੀ ਹੈ ਜਿਸ ਦੇ ਹੁਣ ਤੱਕ ਦੋ ਭਾਗ (ਕਿਤਾਬਾਂ) ਛਪ ਚੁੱਕੇ ਹਨ।
ਨਵੰਬਰ 1984 ਵਿੱਚ ਭਾਰਤ ਦੇ ਵੱਡੇ ਹਿੱਸੇ ਵਿੱਚ ਦਿੱਲੀ ਦੀ ਤਰਜ਼ ਤੇ ਕਤਲੇਆਮ ਹੋਇਆ, ਜਿਸ ਦੌਰਾਨ ਸਿੱਖਾਂ ਦਾ ਨਾਮੋ-ਨਿਸ਼ਾਨ ਮਿਟਾਉਣ ਲਈ ਬਹੁਤ ਯਤਨ ਕੀਤੇ ਗਏ। ਇਸ ਦੌਰਾਨ ਅਨੇਕਾਂ ਗੁਰਦੁਆਰਿਆਂ ਨੂੰ ਨੁਕਸਾਨ ਪਹੁੰਚਾਇਆ ਗਿਆ, ਸਿੱਖੀ ਦੀ ਅਜ਼ਮਤ ਰੋਲਣ ਦੇ ਯਤਨ ਕੀਤੇ ਗਏ। ਸਿੱਖਾਂ ਨੂੰ ਵੱਡੀ ਗਿਣਤੀ ਵਿਚ ਕਤਲ ਕੀਤਾ ਗਿਆ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਖਾਲਸਾ ਪੰਥ ਦੀ ਹੋਣੀ ਨਾਲ ਜੁੜਿਆ ਅਜਿਹਾ ਨਾਂ ਹੈ ਜਿਸ ਨੇ ਅਤਿ ਬਿਖੜੇ ਸਮਿਆਂ ਵਿਚ ਖਾਲਸਾ ਰਾਜ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਜੋ ਯਤਨ ਕੀਤੇ ਉਹ ਉਸ ਦੇ ਲਾਸਾਨੀ ਸਿੱਖ ਕਿਰਦਾਰ ਦੀ ਗਵਾਹੀ ਭਰਦੇ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।