Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Gurpreet Singh Jagowal

ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੀ ਔਰਤ ਬਲਵਿੰਦਰ ਕੌਰ ਘਵੱਦੀ ਨੂੰ ਕਤਲ ਕਰਨ ਦੇ ਮਾਮਲੇ 'ਚ ਪੁਲਿਸ ਨੇ 5 ਨੌਜਵਾਨਾਂ ਨੂੰ ਗਿ੍ਫ਼ਤਾਰ ਕੀਤਾ ਹੈ। ਗਿ੍ਫ਼ਤਾਰ ਕੀਤੇ ਇਨ੍ਹਾਂ ਸਾਰਿਆਂ ਨੌਜਵਾਨਾਂ ਨੂੰ ਬੁੱਧਵਾਰ ਅਦਾਲਤ 'ਚ ਪੇਸ਼ ਕੀਤਾ ਗਿਆ, ਜਿੱਥੇ ਜੱਜ ਨੇ ਇਨ੍ਹਾਂ ਦਾ 7 ਅਗਸਤ ਤੱਕ ਪੁਲਿਸ ਰਿਮਾਂਡ ਦੇ ਦਿੱਤਾ। ਪਹਿਲਾਂ ਤੋਂ ਗ੍ਰਿਫਤਾਰ ਦੋ ਸਿੱਖ ਨੌਜਵਾਨਾਂ ਗੁਰਪ੍ਰੀਤ ਸਿੰਘ ਅਤੇ ਨਿਹਾਲ ਸਿੰਘ ਤੋਂ ਅਲਾਵਾ ਜਿਨ੍ਹਾਂ ਤਿੰਨ ਨੌਜਵਾਨਾਂ ਨੂੰ ਗਿ੍ਫ਼ਤਾਰ ਕੀਤਾ ਹੈ ਉਨ੍ਹਾਂ 'ਚ ਹਰਬੰਸ ਸਿੰਘ ਵਾਸੀ ਕੈਲੇ ਮਾਜਰਾ ਨਾਭਾ, ਗੁਰਵਿੰਦਰ ਸਿੰਘ ਵਾਸੀ ਪਿੰਡ ਹੇੜੀਕੇ ਸੰਗਰੂਰ ਤੇ ਜਗਜੀਤ ਸਿੰਘ ਵਾਸੀ ਹੇੜੀਕੇ ਸੰਗਰੂਰ ਸ਼ਾਮਿਲ ਹਨ। ਇਨ੍ਹਾਂ ਨੌਜਵਾਨਾਂ ਦੀ ਪੇਸ਼ੀ ਨੂੰ ਲੈ ਕੇ ਸਵੇਰ ਤੋਂ ਹੀ ਸਿੱਖ ਸੰਗਤ ਅਦਾਲਤੀ ਕੰਪਲੈਕਸ ਪਹੁੰਚੀ ਹੋਈ ਸੀ।
ਬੀਤੇ ਮੰਗਲਵਾਰ 26 ਜੁਲਾਈ ਨੂੰ ਲੁਧਿਆਣਾ ਦੇ ਆਲਮਗੀਰ ਵਿਖੇ ਬਲਵਿੰਦਰ ਕੌਰ ਘਵੱਦੀ ਨਾਂ ਦੀ ਇਕ ਔਰਤ ਦਾ ਦੋ ਸਿੱਖ ਨੌਜਵਾਨਾਂ ਨੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਅੱਜ (29 ਜੁਲਾਈ) ਨੂੰ ਦੋਵੇਂ ਨੌਜਵਾਨਾਂ ਨੇ ਲੁਧਿਆਣਾ ਅਦਾਲਤ ਵਿਚ ਆਤਮ ਸਮਰਪਣ ਕਰ ਦਿੱਤਾ। ਜ਼ਿਕਰਯੋਗ ਹੈ ਕਿ ਬਲਵਿੰਦਰ ਕੌਰ ਨੇ ਪਿਛਲੇ ਸਾਲ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੀ ਸੀ ਅਤੇ ਹਾਲ ਹੀ ਵਿਚ ਜ਼ਮਾਨਤ 'ਤੇ ਜੇਲ੍ਹ ਤੋਂ ਆਈ ਸੀ।
ਮੰਗਲਵਾਰ ਸਵੇਰੇ 8 ਵਜੇ ਦੇ ਕਰੀਬ ਗੁਰਦੁਆਰਾ ਮੰਜੀ ਸਾਹਿਬ ਆਲਮਗੀਰ ਦੇ ਸਾਹਮਣੇ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ਦੀ ਦੋਸ਼ੀ ਬਲਵਿੰਦਰ ਕੌਰ ਘਵੱਦੀ ਨੂੰ ਦੋ ਅਣਪਛਾਤੇ ਨੌਜਵਾਨਾਂ ਨੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਸੀ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।