Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Gyani Harpreet Singh

ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਰਕਾਰਾਂ ਨੂੰ ਆਖਿਆ ਕਿ ਉਹ ਲੋਕਾਂ ਵਿੱਚ ਕਰੋਨਾ ਦਾ ਡਰ ਪੈਦਾ ਨਾ ਕਰਨ। ਅਕਾਲ ਤਖ਼ਤ ਦੇ ਸਕੱਤਰੇਤ ਵਿਖੇ ਉਨ੍ਹਾਂ ਆਖਿਆ ਕਿ ਕਰੋਨਾ ਦੇ ਵਧ ਰਹੇ ਭੈਅ ਕਾਰਨ ਲੋਕਾਂ ਵਿੱਚ ਅਫ਼ਰਾ-ਤਫ਼ਰੀ ਅਤੇ ਤਣਾਅ ਵਾਲਾ ਮਾਹੌਲ ਬਣਿਆ ਹੋਇਆ ਹੈ, ਜਿਸ ਕਾਰਨ ਲੋਕ ਬਿਨਾਂ ਲੋੜ ਤੋਂ ਘਰਾਂ ਵਿੱਚ ਆਕਸੀਜਨ ਗੈਸ ਦੇ ਸਿਲੰਡਰ ਰੱਖ ਰਹੇ ਹਨ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਦੌਰਾਨ ਹਜ਼ਾਰਾਂ ਸੰਗਤਾਂ ਨੇ ਸ਼ਿਰਕਤ ਕੀਤੀ।
ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਨੂੰ ਕੁਕਰਮੀ ਮਹੰਤਾਂ ਤੋਂ ਅਜ਼ਾਦ ਕਰਵਾਉਣ ਲਈ ਸੌ ਸਾਲ ਪਹਿਲਾਂ ਵਾਪਰੇ ਸਾਕੇ ਦੀ ਪਹਿਲੀ ਸ਼ਤਾਬਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖਾਲਸਾਈ ਜਾਹੋ-ਜਲਾਲ ਨਾਲ ਮਨਾਈ ਗਈ।

ਚੰਡੀਗੜ੍ਹ – ਸ਼੍ਰੋਮਣੀ ਕਮੇਟੀ ਵੱਲੋਂ ਸ਼ਹੀਦ ਭਾਈ ਲਛਮਣ ਸਿੰਘ ਧਾਰੋਵਾਲੀ ਨਾਲ ਸਬੰਧਤ ਨਗਰ ਗੋਧਰਪੁਰ ਵਿਖੇ ਕਰਵਾਏ ਗਏ ਸ਼ਤਾਬਦੀ ਸਮਾਗਮ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਭਾਰਤ ਸਰਕਾਰ ਵੱਲੋਂ ਸਿੱਖਾਂ ਪ੍ਰਤੀ ਅਪਨਾਏ ਜਾ ਰਹੇ ਬੇਰੁਖੀ ਵਾਲੇ ਰਵੱਈਏ ਦੀ ਸਖ਼ਤ ਨਿੰਦਾ ਕਰਦਿਆਂ ਘੱਟਗਿਣਤੀਆਂ ਪ੍ਰਤੀ ਸੋਚ ਬਦਲਣ ਲਈ ਕਿਹਾ। ਉਨ੍ਹਾਂ ਕਿਹਾ ਕਿ ਸੌ […]

ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਵੀ ਨਵਰੀਤ ਸਿੰਘ ਡਿਬਡਿਬਾ ਦੀ ਮੌਤ ਦੀ ਨਿਆਂਇਕ ਜਾਂਚ ਦੀ ਮੰਗ ਦਾ ਸਮਰਥਨ ਕੀਤਾ ਗਿਆ ਹੈ।
ਸ਼੍ਰੋਮਣੀ ਕਮੇਟੀ ਵੱਲੋਂ ਭਾਵੇਂ ਸੰਨ 1935 ਵਿੱਚ ਸ੍ਰੀ ਗੁਰੂ ਨਾਨਕ ਖਾਲਸਾ ਕਾਲਜ ਮੁੰਬਈ ਵਿੱਚ ਸ਼ੁਰੂ ਕੀਤਾ ਪਰ ਪੰਜਾਬ/ਹਰਿਆਣਾ ਅੰਦਰ ਸਿੱਖਿਆ ਦੇ ਖੇਤਰ ਵਿੱਚ ਪਿਛਲੇ 25-30 ਸਾਲਾਂ ਤੋਂ ਵਿੱਦਿਅਕ ਅਦਾਰੇ ਸਥਾਪਤ ਕਰਨੇ ਆਰੰਭੇ।
ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਇਸ ਮਾਮਲੇ ਦੀ ਜਾਂਚ ਕਰਨ ਲਈ ਇੱਕ ਜਾਂਚ ਜਥਾ ਕਾਇਮ ਕੀਤਾ ਗਿਆ। ਜਦੋਂ ਉਸ ਜਾਂਚ ਜਥੇ ਦੀ ਰਿਪੋਰਟ ਸਾਹਮਣੇ ਆਈ ਤਾਂ ਪਤਾ ਲੱਗਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਿਆਰ ਕੀਤੇ ਗਏ ਸਰੂਪਾਂ ਵਿੱਚੋਂ ਇਸ ਸੰਸਥਾ ਦੇ ਆਪਣੇ ਰਿਕਾਰਡ ਮੁਤਾਬਕ 328 ਸਰੂਪ ਘੱਟ ਹਨ।

ਚੰਡੀਗੜ੍ਹ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ 27 ਅਗਸਤ ਨੂੰ ਬੁਲਾਈ ਗਈ ਹੈ।   ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਦੇ ਆਦੇਸ਼ ਅਨੁਸਾਰ ਇਹ ਇਕੱਤਰਤਾ ਬੁਲਾਈ ਗਈ ਹੈ। ਉਨ੍ਹਾਂ ਦੱਸਿਆ ਕਿ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ […]

ਪਿਛਲੇ ਦਿਨੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਗੋਲਡਨ ਆਫਸੈਟ ਪ੍ਰੈਸ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 267 ਪਾਵਨ ਸਰੂਪ ਰਿਕਾਰਡ ਵਿਚ ਘੱਟ ਹੋਣ ਸਬੰਧੀ ਸਿੱਖ ਪੰਥ ਅੰਦਰ ਕਾਫੀ ਸ਼ੰਕਾਵਾਂ ਪਾਈਆਂ ਜਾ ਰਹੀਆਂ ਹਨ।
ਸਿੱਖ ਕੌਮ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਕਰਵਾਏ ਗਏ। ਸਮਾਗਮ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੇ ਸੰਬੋਧਨ ਵਿਚ ਜਿਥੇ ਸਮੁੱਚੀ ਸਿੱਖ ਕੌਮ ਨੂੰ ਸਿੱਖ ਸਿਧਾਂਤਾਂ, ਪ੍ਰੰਪਰਾਵਾਂ ਤੇ ਰਵਾਇਤਾਂ ਦੀ ਪਹਿਰੇਦਾਰੀ ਕਰਨ ਲਈ ਕਿਹਾ

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।