ਭਾਰਤ ਦੀ ਸੁਪਰੀਮ ਕੋਰਟ ਵੱਲੋਂ ਬਰਤਾਨਵੀ ਸਿੱਖ ਨਾਗਰਿਕ ਜਗਤਾਰ ਸਿੰਘ ਉਰਫ ਜੱਗੀ ਜੌਹਲ ਸਮੇਤ ਹੋਰਨਾਂ ਸਿੱਖ ਨੌਜਵਾਨਾਂ, ਜਿਨ੍ਹਾਂ ਨੂੰ ਭਾਰਤ ਦੀ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਨੈ.ਇ.ਏ.) ਵੱਲੋਂ ਵੱਖ-ਵੱਖ ਮਾਮਲਿਆਂ ਵਿਚ ਗ੍ਰਿਫਤਾਰ ਕੀਤਾ ਗਿਆ ਹੈ, ਨੂੰ ਪੰਜਾਬ ਦੀਆਂ ਜੇਲ੍ਹਾਂ ਵਿਚੋਂ ਬਦਲ ਕੇ ਤਿਹਾੜ ਜੇਲ੍ਹ ਵਿਚ ਭੇਜਣ ਅਤੇ ਇਨ੍ਹਾਂ ਮਾਮਲਿਆਂ ਦੀ ਸੁਣਵਾਈ ਮੁਹਾਲੀ ਦੀ ਨੈ.ਇ.ਏ. ਅਦਾਲਤ ਤੋਂ ਬਦਲ ਕੇ ਦਿੱਲੀ ਦੀ ਨੈ.ਇ.ਏ. ਅਦਾਲਤ ਤੋਂ ਕਰਵਾਉਣ ਦੇ ਫੈਸਲੇ ਦਾ ਪਾਜ ਅੱਜ ਉਸ ਵੇਲੇ ਜੱਜ ਜ਼ਾਹਰ ਆ ਗਈ ਜਦੋਂ ਕਿ ਭਾਰਤੀ ਸੁਪਰੀਮ ਕੋਰਟ ਦੇ ਉਕਤ ਫੈਸਲੇ ਦੀ ਨਕਲ ਸਾਹਮਣੇ ਆਈ।