Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Harinder Sikka

ਨਵੀਂ ਦਿੱਲੀ: ਸਿੱਖ ਸਿਧਾਂਤਾਂ ਵਿਰੁੱਧ ਜਾ ਕੇ ਬਣਾਈ ਗਈ ਵਿਵਾਦਿਤ ਫਿਲਮ ਨਾਨਕ ਸ਼ਾਹ ਫਕੀਰ ਦੇ ਨਿਰਮਾਤਾ ਨੇ ਦਿੱਲੀ ਘੱਟ ਗਿਣਤੀ ਕਮਿਸ਼ਨ ਨੂੰ ਦਿੱਤੇ ਇਕ ਜਵਾਬ ਵਿਚ ਸ਼੍ਰੋਮਣੀ ਕਮੇਟੀ ਵਲੋਂ ਨਿਯੁਕਤ ਕੀਤੇ ਗਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਉੱਚ ਅਧਿਕਾਰੀਆਂ ਅਤੇ ਅਹੁਦੇਦਾਰਾਂ ਵਲੋਂ ਫਿਲਮ ਨੂੰ ਪ੍ਰਵਾਨਗੀ […]

ਚੰਡੀਗੜ੍ਹ: ਵਿਵਾਦਿਤ ਫਿਲਮ ਨਾਨਕ ਸ਼ਾਹ ਫਕੀਰ ਨੂੰ ਭਾਵੇਂ ਸਿੱਖ ਭਾਵਨਾਵਾਂ ਨੂੰ ਮੰਨਦਿਆਂ ਬਾਰਤ ਸਰਕਾਰ ਨੇ ਬੈਨ ਨਹੀਂ ਕੀਤਾ ਪਰ ਸਿੱਖਾਂ ਦੇ ਰੋਸ ਦੇ ਚਲਦਿਆਂ ਭਾਰਤ ਦੇ ਸਿਨੇਮਾ ਮਾਲਕਾਂ ਨੇ ਫਿਲਮ ਚਲਾਉਣ ਤੋਂ ਹੱਥ ਪਿੱਛੇ ਖਿੱਚ ਲਏ ਹਨ ਤੇ ਹੁਣ ਤਕ ਦੀ ਜਾਣਕਾਰੀ ਅਨੁਸਾਰ ਪੰਜਾਬ ਤੋਂ ਇਲਾਵਾ ਚੰਡੀਗੜ੍ਹ ਖੇਤਰ, ਹਰਿਆਣਾ ਵਿਚ ਵੀ ਕਿਸੇ ਸਿਨੇਮਾ ਮਾਲਕ ਨੇ […]

ਅੰਮ੍ਰਿਤਸਰ: ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਪਾਤਸ਼ਾਹ ‘ਤੇ ਬਣਾਈ ਫਿਲਮ ਵਿੱਚ ਗੁਰੂ ਸਾਹਿਬ ਤੇ ਗੁਰੂ ਪ੍ਰੀਵਾਰ ਨੂੰ ਫਿਲਮੀ ਕਲਾਕਾਰਾਂ ਦੇ ਰਾਹੀਂ ਪੇਸ਼ ਕਰਕੇ ਸਿੱਖ ਹਿਰਦਿਆਂ ਨੂੰ ਵਲੂੰਧਰਣ ਵਾਲੇ ਹਰਿੰਦਰ ਸਿੱਕਾ ਖਿਲਾਫ ਕਾਰਵਾਈ ਕਰਦਿਆਂ ਪੰਜ ਸਿੰਘ ਸਾਹਿਬਾਨ ਨੇ ਉਸਨੂੰ ਸਿੱਖ ਪੰਥ ‘ਚੋਂ ਖਾਰਜ ਕਰ ਦਿੱਤਾ ਹੈ।ਇਸਦੇ ਨਾਲ ਹੀ ਵਿਵਾਦਤ ਫਿਲਮ ਨੂੰ ਪ੍ਰਵਾਨਗੀ ਦੇਣ ਵਾਲੇ ਸਾਰੇ […]

ਚੰਡੀਗੜ੍ਹ: ਵਿਵਾਦਿਤ ਫਿਲਮ ਨਾਨਕ ਸ਼ਾਹ ਫਕੀਰ ਬਾਰੇ ਲਿਖਤੀ ਬਿਆਨ ਜਾਰੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਵਿਵਾਦਿਤ ਫਿਲਮ ‘ਨਾਨਕ ਸ਼ਾਹ ਫਕੀਰ’ ਦੇ ਮਾਮਲੇ ਵਿਚ ਪੰਜਾਬ ਸਰਕਾਰ ਫਿਲਹਾਲ ਕੋਈ ਦਖਲਅੰਦਾਜ਼ੀ ਨਹੀਂ ਕਰ ਰਹੀ ਕਿਉਂਕਿ ਪ੍ਰਾਪਤ ਜਾਣਕਾਰੀ ਅਨੁਸਾਰ ਫਿਲਮ ਦੇ ਨਿਰਮਾਤਾ ਹਰਿੰਦਰ ਸਿੱਕੇ ਨੇ ਪੰਜਾਬ ਵਿਚ ਫਿਲਮ ਰਿਲੀਜ਼ ਕਰਨ ਤੋਂ ਇਨਕਾਰ […]

ਇੱਥੋਂ ਦੇ ਇੱਕ ਸਿਨੇਮਾ ਹਾਲ ਵਿੱਚ 29 ਅਪ੍ਰੈਲ ਦੀ ਸ਼ਾਮ ਨੂੰ ਵਿਵਾਦਤ ਫਿਲਮ ਨਾਨਕ ਸ਼ਾਹ ਫਕੀਰ ਵਿਖਾਉਣ ਦਾ ਪਤਾ ਲੱਗਣ 'ਤੇ ਸੈਕੜੇ ਸਿੱਖਾਂ ਨੇ ਇਕੱਠੇ ਹੋ ਕੇ ਸਿਨੇਮਾ ਹਾਲ ਦੇ ਬਾਹਰ ਰੋਸ ਮੁਜ਼ਾਹਰਾ ਕੀਤਾ।ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਸਾਹਿਬ ਜੀ ਨੂੰ ਫਿਲਮੀ ਪਰਦੇ 'ਤੇ ਦ੍ਰਿਸ਼ਮਾਨ ਕਰਦੀ ਇਸ ਫਿਲਮ ਨੂੰ 17 ਅਪ੍ਰੈਲ ਨੂੰ ਸਿੱਖ ਕੌਮ ਦੇ ਜਬਰਦਸਤ ਵਿਰੋਧ ਦੇ ਬਾਵਜੂਦ ਰਿਲੀਜ਼ ਕਰ ਦਿੱਤਾ ਗਿਆ ਸੀ।ਬਾਅਦ ਵਿਚ ਇਸ ਫਿਲਮ ਦੇ ਨਿਰਮਾਤਾ ਨੇ ਫਿਲਮ ਨੂੰ ਵਾਪਸ ਲੈਣ ਦਾ ਐਲਾਨ ਕਰ ਦਿੱਤਾ ਸੀ।
ਲੰਡਨ ( 23 ਅਪ੍ਰੈਲ, 2015): ਵਿਵਾਦਤ ਫਿਲਮ ਨਾਨਕ ਸ਼ਾਹ ਫਕੀਰ ਨੂੰ ਇਸ ਦੇ ਨਿਰਮਾਤਾ ਹਰਿੰਦਰ ਸਿੱਅਤੇ ਕਾ ਨੇ ਕਿਸੇ ਕੌਮੀ ਪਿਆਰ ਨਾਲ ਜਾਂ ਸਿੱਖ ਗੁਰੂ ਸਹਿਬਾਨ ਪ੍ਰਤੀ ਸਤਿਕਾਰ ਦੀ ਭਾਵਨਾ ਤਹਿਤ ਵਾਪਸ ਨਹੀਂ ਲਿਆ ਬਲਕਿ ਮਜਬੂਰੀ ਵੱਸ ਵਾਪਸ ਲਿਆ ਗਿਆ ਹੈ ।
ਗੁਰੂ ਨਾਨਕ ਦੇਵ ਜੀ ਬਾਰੇ ਜਿਸ ਮਨੁਖ ਨੇ ਹੁਣੇ ਇਕ ਫਿਲਮ ਬਣਾਈ ਹੈ (ਵੈਸੇ ਤਾਂ ਸਾਨੂੰ ਉਸ ਦਾ ਧੰਨਵਾਦ ਵੀ ਕਰਨਾ ਚਾਹੀਦਾ ਹੈ) ਉਸ ਦੇ ਬਿਆਨਾਂ ਨੇ, ਭਾਵੇਂ ਜਾਣੇ-ਅਣਜਾਣੇ ਵਿਚ ਹੀ ਸਹੀ, ਸਿੱਖੀ ਅੰਦਰ ਤੁਰੀ ਆਉਂਦੀ ਬੁੱਤਾਂ ਦੀ ਪੁਰਾਣੀ ਮਰਜ਼ ਨੂੰ ਵਿਚਾਰ ਦੇ ਮੰਚ ਤੇ ਲੈ ਆਂਦਾ ਹੈ। ਇਸ ਫਿਲਮ ਦੀ ਵਿਸ਼ੇਸ਼ਤਾ ਇਹ ਹੈ ਕਿ ਇਸ ਵਿਚ ਫਿਲਮਕਾਰ ਨੇ ਇਕ ਨਵੀਂ ਕਿਸਮ ਦਾ ਬੁੱਤ ਪੇਸ਼ ਕੀਤਾ ਹੈ। ਜਿਥੋਂ ਤੱਕ ਨਵੀਂ ਕਿਸਮ ਦੇ ਬੁੱਤ ਦਾ ਸਵਾਲ ਹੈ ਉਸ ਬਾਰੇ ਇਹੀ ਕਹਿਣਾ ਬਣਦਾ ਹੈ ਕਿ ਗੁਰੂ ਸਾਹਿਬ ਨੇ ਤਾਂ ਖਿਆਲਾਂ ਦੇ ਬੁੱਤ ਵੀ ਤੋੜ ਦਿੱਤੇ ਅਤੇ ਉਹ ਫਿਲਮਕਾਰ ਹਾਲੇ ਵੀ ਇਹ ਸਿੱਧ ਕਰਨ ਵਿਚ ਉਲਝਿਆ ਹੋਇਆ ਹੈ ਕਿ ਪਰਛਾਵਾਂ ਬੁੱਤ ਵਰਗਾ ਨਹੀਂ ਹੁੰਦਾ। ਹਕੀਕਤ ਇਹ ਹੈ ਕਿ ਪੱਥਰ, ਮਿੱਟੀ, ਲੱਕੜ ਅਤੇ ਕਾਗਜ਼ ਦੇ ਬੁੱਤ ਨਾਲੋਂ ਪਰਛਾਵਾਂ ਬੁੱਤ ਦਾ ਵਧੇਰੇ ਲੁਭਾਉਣਾ ਰੂਪ ਹੈ। ਇਹ ਪਰਛਾਵਾਂ ਮਨੁੱਖੀ ਹੈ ਜਾਂ ਮਸ਼ੀਨੀ ਇਸ ਗੱਲ ਵਿਚ ਉਕਾ ਹੀ ਫਰਕ ਨਹੀਂ ਹੈ ਕਿਉਂਕਿ ਆਖਰ ਦੋਵੇਂ ਹੀ ਬੁੱਤ ਦੀ ਪੂਰਤੀ ਕਰਦੇ ਹਨ।
....ਸੋ,ਜਥੇਦਾਰ ਸਾਹਿਬ ਸਿੱਕੇ ਵਿਰੁਧ ਬਣਦੀ ਕਾਰਵਾਈ ਕਰਨ।ਲੋੜ ਤਾਂ ਇਹ ਪਤਾ ਕਰਨ ਦੀ ਹੈ ਕਿ ਸਿੱਕੇ ਨੇ ਇਸ ਫਿਲਮ ਨੂੰ ਬਣਾਉਣ,ਖਾਲਸਾ ਪੰਥ ਨੂੰ ਟਿੱਚ ਸਮਝਕੇ ਸਿਨਮਿਆਂ ਵਿਚ ਦਿਖਾਉਣ ਤੇ ਸਿੱਕਾਂ ਨੂੰ ਚਿੜਾਉਣ ਬਦਲੇ ਪੰਥ-ਦੋਖੀਆਂ ਤੋਂ ਕੀ ਲਿਆ ਹੈ?.... ਪਰ ਜੋ ਮਰਜ਼ੀ ਹੈ,ਪੰਥ ਨੇ ਆਪਣੀ 'ਸ਼ਕਤੀ'ਦਿਖਾ ਦਿਤੀ ...ਸਿੱਕੇ ਨੂੰ ਐਨੀ ਆਸ ਨਹੀ ਸੀ… ਸਤਿਗੁਰਾਂ ਦਾ ਸ਼ੁਕਰ ਹੈ ਕਿ ਸਮੁਚਾ ਸਿੱਖ ਜਗਤ ਇਸ ਮੁਦੇ ਉਤੇ ਇਕਜੁਟ ਰਿਹਾ ਹੈ। ਸਿਰਫ ਉਹੀ ਲੋਕ ਇਸ ਫਿਲਮ ਦੇ ਤੇ ਹਰਿੰਦਰ ਸਿਕੇ ਦੇ ਹੱਕ ਵਿਚ ਹਨ ਜੋ ਪਹਿਲਾਂ ਹੀ ਹਰ ਮਸਲੇ ਉਤੇ ਸਿਖਾਂ ਦੇ ਖਿਲਾਫ ਹੀ ਭੁਗਤਦੇ ਹੂੰਦੇ ਹਨ।
ਵਿਵਾਦਤ ਫਿਲਮ ਨਾਨਕ ਸ਼ਾਹ ਫਕੀਰ ਦੇ ਨਿਰਮਾਤਾ ਹਰਿੰਦਰ ਸਿੱਕਾ ਨੇ ਅਪਾਣੀ ਫਿਲਮ ਦੁਨੀਆ ਭਰ ਵਿਚੋਂ ਵਾਪਸ ਲੈਣ ਦਾ ਐਲਾਨ ਕਰ ਦਿੱਤਾ। ਫਿਲਮ ਨੂੰ ਜਿਥੇ ਦੁਨੀਆ ਭਰ ਦੇ ਸਿੱਖ ਦਰਸ਼ਕਾਂ ਨਕਾਰ ਚੁੱਕੇ ਸਨ ਓਥੇ ਇਸ ਫਿਲਮ ਨੂੰ ਦੇਸ਼-ਵਿਦੇਸ਼ ਵਿਚ ਭਾਰੀ ਵਿਰੋਧ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਸੀ।
ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਸਾਹਿਬ, ਭਾਈ ਮਰਦਾਨਾ ਅਤੇ ਬੇਬੇ ਨਾਨਕੀ ਨੂੰ ਫਿਲਮੀ ਪਰਦੇ 'ਤੇ ਦ੍ਰਿਸ਼ਮਾਨ ਕਰਦੀ ਵਿਵਾਦਤ ਫਿਲਮ ਨੂੰ ਨਿਰਮਾਤਾ ਹਰਿੰਦਰ ਸਿੱਕਾ ਨੇ ਅੱਜ ਵਾਪਸ ਲੈ ਲਿਆ ਹੈ। ਇਸ ਸਬੰਧੀ ਟਿੱਪਣੀ ਕਰਦਿਆਂ ਦਲ ਖਾਲਸਾ ਦੇ ਬੁਲਾਰੇ ਭਾਈ ਕੰਵਰਪਾਲ ਸਿੰਘ ਨੇ ਕਿਹਾ ਕਿ ਸਿੱਖ ਕੌਮ ਦੇ ਸਾਹਮਣੇ ਆਤਮ ਸਮਰਪਣ ਕਰਦਿਆਂ ਹਰਿੰਦਰ ਸਿੱਕਾ ਨੇ ਫਿਲਮ ਨੂੰ ਵਾਪਸ ਲੈਣ ਦਾ ਐਲਾਨ ਕਰਕੇ ਸਿੱਕਾ ਸ਼ਰਮਿੰਦਗੀ ਤੋਂ ਅਤੇ ਆਪਣਾ ਮਾਸ ਬਚਾਉਣ ਦੀ ਕੋਸ਼ਿਸ਼ ਕੀਤੀ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।