Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Incident of Beadbi of Guru Granth Shaib at Bargar Village

ਪਿੰਡ ਬਰਗਾੜੀ ਵਿਖੇ ਚੱਲ ਰਹੇ ਇਨਸਾਫ ਮੋਰਚੇ ਵਿੱਚ ਅੱਜ ਸਿੱਖ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਪੰਜਾਬ ਅਤੇ ਗਵਾਂਡੀ ਸੂਬਿਆਂ ਵਿਚੋਂ ਸਿੱਖ ਸੰਗਤਾਂ ਏਨੀ ਵੱਡੀ ਗਿਣਤੀ ਵਿੱਚ ਅੱਜ ਬਰਗਾੜੀ ਮੋਰਚੇ ਵਿੱਚ ਸ਼ਾਮਲ ਹੋਣ ਲਈ ਪਹੁੰਚੀਆਂ ਕਿ ਇਸ ਪਿੰਡ ਨੂੰ ਜਾਣ ਵਾਲੇ ਸਾਰੇ ਰਾਹ ਜਾਮ ਹੋ ਗਏ ਜਿਸ ਕਾਰਨ ਹਜ਼ਾਰਾਂ ਦੀ ਗਿਣਤੀ ਵਿੱਚ ਸਿੱਖ ਸੰਗਤਾਂ ਮੋਰਚੇ ਵਾਲੀ ਥਾਂ ਤੇ ਨਹੀਂ ਪਹੁੰਚ ਸਕੀਆਂ ਤੇ ਕਈ ਕਿਲੋਮੀਟਰਾਂ ਤੱਕ ਜਾਮ ਲੱਗੇ ਰਹੇ।
ਭਾਈ ਧਿਆਨ ਸਿੰਘ ਮੰਡ ਵਲੋਂ ਪਿੰਡ ਬਰਗਾੜੀ ਵਿਖੇ ਲਾਏ ਗਏ "ਇਨਸਾਫ ਮੋਰਚੇ" ਵਿੱਚ ਗੁਰਮਤਿ ਪ੍ਰਚਾਰ ਭਲਾਈ ਸਭਾ ਮੰਡੀ ਮੁੱਲਾਂਪੁਰ ਤੋਂ ਭਾਈ ਜਸਵਿੰਦਰ ਸਿੰਘ ਦੀ ਅਗਵਾਈ ਹੇਠ ਪ੍ਰਚਾਰ ਸਭਾ ਦੇ ਅਹੁਦੇਦਾਰਾਂ ਵਲੋਂ ਬੀਤੇ ਦਿਨੀਂ ਹਾਜਰੀ ਲਗਵਾਈ ਗਈ।

ਫਰੀਦਕੋਟ: ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਨੇ 7 ਅਕਤੂਬਰ ਨੂੰ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸ੍ਰ ਸੁਖਪਾਲ ਸਿੰਘ ਖਹਿਰਾ ਦੇ ਸੱਦੇ ‘ਤੇ ਕੋਟਕਪੂਰਾ ਚੌਂਕ ਤੋਂ ਬਰਗਾੜੀ ਤੱਕ ਕੱਢੇ ਜਾ ਰਹੇ ਰੋਸ ਮਾਰਚ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ। ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਮਾਲਵਾ ਜੋਨ ਇੰਚਾਰਜ ਪ੍ਰਭਜੋਤ ਸਿੰਘ ਫਰੀਦਕੋਟ ਨੇ ਪ੍ਰੈੱਸ ਨੂੰ ਜਾਣਕਾਰੀ […]

ਚੰਡੀਗੜ੍ਹ: ਬਰਗਾੜੀ ਸਮੇਤ ਸੂਬੇ ਭਰ ‘ਚ ਹੋਈਆਂ ਬੇਅਦਬੀਆਂ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੰਸਦ ਮੈਂਬਰ ਅਤੇ ਵਿਧਾਇਕ ਹੁਣ ਸ਼ਨੀਵਾਰ 6 ਅਕਤੂਬਰ ਨੂੰ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਰਕਾਰੀ ਨਿਵਾਸ ਦੇ ਸਾਹਮਣੇ ਇੱਕ ਰੋਜ਼ਾ ਭੁੱਖ ਹੜਤਾਲ ‘ਤੇ ਬੈਠਣਗੇ, […]

ਅੰਮ੍ਰਿਤਸਰ, (ਨਰਿੰਦਰ ਪਾਲ ਸਿੰਘ): ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਲਈ ਗਠਿਤ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਨੂੰ ਰੱਦ ਕਰਨ ਲਈ ਸ਼੍ਰੋਮਣੀ ਕਮੇਟੀ ਇਸ ਹੱਦ ਤੀਕ ਚਲੇ ਗਈ ਹੈ ਕਿ ਇਸਨੇ ਆਪਣੇ ਹੀ ਮੈਂਬਰ ਵਲੋਂ ਕਮੇਟੀ ਦੀ ਕਾਰਵਾਈ ਖਿਲਾਫ ਜਿਤਾਏ ਲਿਖਤੀ ਰੋਸ ਨੂੰ ਆਪਣੇ ਪ੍ਰਚਾਰ ਕਿਤਾਬਚੇ ਤੋਂ ਬਾਹਰ […]

ਚੰਡੀਗੜ੍ਹ/ਫਰੀਦਕੋਟ: ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਅਤੇ ਬਹਿਬਲ ਕਲਾਂ ਗੋਲੀ ਕਾਂਡ ਸਮੇਤ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਗੈਰਸਿਧਾਂਤਕ ਮੁਆਫੀ ਦਵਾਉਣ ਵਿਚ ਹੱਥ ਸਾਹਮਣੇ ਆਉਣ ਤੋਂ ਬਾਅਦ ਆਪਣੀ ਸ਼ਾਖ ਬਚਾਉਣ ਦਾ ਯਤਨ ਕਰ ਰਹੇ ਬਾਦਲ ਦਲ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਫਰੀਦਕੋਟ ਵਿਖੇ ਰੈਲੀ ਕਰਨ ਦੀ ਪ੍ਰਵਾਨਗੀ ਦੇ […]

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਬੇਅਦਬੀਆਂ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੇ ਦੋਸ਼ੀ ਬਾਦਲ ਪਿਤਾ-ਪੁੱਤਰ, ਸਾਬਕਾ ਡੀਜੀਪੀ ਸੁਮੇਧ ਸੈਣੀ ਅਤੇ ਹੋਰਨਾਂ ਨੂੰ ਸਿੱਧੇ ਤੌਰ ‘ਤੇ ਬਚਾਉਣ ਦਾ ਦੋਸ਼ ਦੁਹਰਾਉਂਦੇ ਹੋਏ ਕਿਹਾ ਕਿ ਦੋਸ਼ੀਆਂ ਵਿਰੁੱਧ ਤੁਰਤ […]

ਜਲੰਧਰ, (ਮੇਜਰ ਸਿੰਘ): ਫਰੀਦਕੋਟ ਜ਼ਿਲ੍ਹੇ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਤੇ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ‘ਚ ਗਿ੍ਫ਼ਤਾਰ 3 ਅਹਿਮ ਦੋਸ਼ੀਆਂ ਨੂੰ ਮੁਹਾਲੀ ਦੀ ਸੀ.ਬੀ.ਆਈ. ਅਦਾਲਤ ਨੇ ਜ਼ਮਾਨਤ ਮਨਜ਼ੂਰ ਕਰ ਕੇ ਰਿਹਾਈ ਦੇ ਹੁਕਮ ਜਾਰੀ ਕਰ ਦਿੱਤੇ ਹਨ ਪਰ ਮੋਗਾ ਵਿਖੇ ਸਾੜਫੂਕ ਦੇ ਕੇਸਾਂ ਵਿਚ ਨਾਮਜ਼ਦ ਹੋਣ ਕਾਰਨ […]

ਚੰਡੀਗੜ੍ਹ: ਰਣਜੀਤ ਸਿੰਘ ਕਮਿਸ਼ਨ ਦੇ ਜਾਂਚ ਲੇਖੇ ਮੁਤਾਬਕ ਦੋਸ਼ੀਆਂ ਖਿਲਾਫ ਕਾਰਵਾਈ ਕਰਨ ਪ੍ਰਤੀ ਪੰਜਾਬ ਸਰਕਾਰ ਦੀ ਨੀਤ ‘ਤੇ ਸਵਾਲ ਚੁਕਦਿਆਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਵਿੰਦਰ ਸਿੰਘ ਫੂਲਕਾ ਨੇ ਕਿਹਾ ਕਿ ਪੰਜਾਬ ਸਰਕਾਰ ਜੇ ਚਾਹੁੰਦੀ ਤਾਂ ਬੀਤੇ ਕਲ੍ਹ ਹਾਈ ਕੋਰਟ ਵਲੋਂ ਬਹਿਬਲ ਕਲਾਂ ਗੋਲੀ ਕਾਂਡ ਦੇ ਦੋਸ਼ੀ ਪੁਲਿਸ ਅਫਸਰਾਂ ਖਿਲਾਫ ਕਾਰਵਾਈ ‘ਤੇ ਲਾਈ ਰੋਕ ਰੁਕ […]

ਚੰਡੀਗੜ੍ਹ: ਜੱਜ (ਸੇਵਾਮੁਕਤ) ਰਣਜੀਤ ਸਿੰਘ ਕਮਸ਼ਿਨ ਦੇ ਜਾਂਚ ਲੇਖੇ ‘ਤੇ 28 ਅਗਸਤ ਨੂੰ ਪੰਜਾਬ ਵਿਧਾਨ ਸਭਾ ਵਿਚ ਹੋਈ 7 ਘੰਟੇ ਦੀ ਤਿਖੀ ਅਤੇ ਗਰਮ ਬਹਿਸ ਮਗਰੋਂ ਸਰਕਾਰ ਦੀ ਹਕੀਕੀ ਕਾਰਵਾਈ ਦਾ ਪਰਨਾਲਾ ਉੱਥੇ ਦਾ ਉੱਥੇ ਹੀ ਨਜ਼ਰ ਆ ਰਹਿਾ ਹੈ। ਉਪਰੋਕਤ ਬਹਿਸ ਮਗਰੋਂ ਇਕੋ-ਇਕ ਸਿੱਟਾ ਇਹ ਕੱਢਿਆ ਗਿਆ ਸੀ ਕਿ ਬਰਗਾੜੀ ਅਤੇ ਬੁਰਜ ਜਵਾਹਰ ਸੰਿਘ […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।