ਅੰਮ੍ਰਿਤਸਰ, (ਨਰਿੰਦਰ ਪਾਲ ਸਿੰਘ): ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਕੋਟਕਪੂਰਾ ਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਨੂੰ ਸੀ ਬੀ ਆਈ ਦੇ ਹਵਾਲੇ ਕਰਨ ਖਿਲਾਫ ਰੋਸ ਜਿਤਾਉਂਦਿਆਂ ਪੰਥਕ ਤਾਲਮੇਲ ਸੰਗਠਨ ਨੇ ਆਪਣੀਆਂ ਹਮ ਖਿਆਲੀ ਜਥੇਬੰਦੀਆਂ ਨਾਲ ਮਿਲ ਕੇ ਰੋਸ ਧਰਨਾ ਲਾਇਆ। ਬੁਲਾਰਿਆਂ ਨੇ ਜੋਰ ਦੇਕੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ […]
ਚੰਡੀਗੜ੍ਹ: ਪੰਜਾਬ ਸਰਕਾਰ ਵਲੋਂ ਬੇਅਦਬੀ ਘਟਨਾਵਾਂ ਦੀ ਜਾਂਚ ਲਈ ਬਣਾਏ ਗਏ ਜੱਜ (ਸੇਵਾਮੁਕਤ) ਰਣਜੀਤ ਸਿੰਘ ਕਮਿਸ਼ਨ ਨੇ ਆਪਣੀ ਜਾਂਚ ਰਿਪੋਰਟ ਦਾ ਪਹਿਲਾ ਭਾਗ 30 ਜੂਨ ਨੂੰ ਪੰਜਾਬ ਦੇ ਮੁੱਖ ਮੰਤਰੀ ਨੂੰ ਦੇ ਦਿੱਤਾ ਸੀ। ਇਸ ਪਹਿਲੇ ਭਾਗ ਵਿਚ ਜੂਨ 2015 ‘ਚ ਬੁਰਜ ਜਵਾਹਰ ਸਿੰਘ ਵਾਲਾ ਦੀ ਬੇਅਦਬੀ ਘਟਨਾ, ਅਕਤੂਬਰ 2015 ਦੀ ਬਰਗਾੜੀ ਬੇਅਦਬੀ ਘਟਨਾ ਅਤੇ […]
ਅੰਮ੍ਰਿਤਸਰ, (ਨਰਿੰਦਰ ਪਾਲ ਸਿੰਘ): ਡੇਢ ਦਹਾਕਾ ਪੰਜਾਬ ਵਿੱਚ ਚੰਮ ਦੀਆਂ ਚਲਾਉਣ ਵਾਲੇ ਬਾਦਲ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਝੂਠੇ ਪਰਚੇ ਦਰਜ ਕਰਨਾ ਪਾਪ ਹੈ। ਉਨ੍ਹਾਂ ਇਸ ਕੰਮ ਵਿੱਚ ਲੱਗੇ ਪੁਲਿਸ ਅਫਸਰਾਂ ਨੂੰ ਤਾੜਨਾ ਵੀ ਕੀਤੀ ਹੈ। ਸੁਖਬੀਰ ਸਿੰਘ ਬਾਦਲ ਅੱਜ ਇਥੇ ਸ੍ਰੀ ਦਰਬਾਰ ਸਾਹਿਬ ਵਿਖੇ […]
ਕੋਟਕਪੂਰਾ: ਬਰਗਾੜੀ ਵਿੱਚ ਚੱਲ ਰਹੇ ‘ਇਨਸਾਫ਼ ਮੋਰਚਾ’ ਵਿਚ ਪੰਜਾਬ ਦੇ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਪਹੁੰਚ ਕੇ ਮੋਰਚੇ ਦੇ ਆਗੂਆਂ ਨਾਲ ਗੱਲਬਾਤ ਕੀਤੀ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਮੁਤਾਬਿਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਉਂਦੇ ਦਿਨਾਂ ਵਿੱਚ ਮੋਰਚੇ ਵਾਲੀ ਥਾਂ ਪੁੱਜ ਕੇ ਮੰਗਾਂ ਬਾਰੇ ਕੋਈ ਵੱਡਾ ਐਲਾਨ ਕਰ ਸਕਦੇ ਹਨ। ਬਾਜਵਾ, ਮੋਰਚਾ ਸਥਾਨ ’ਤੇ […]
ਚੰਡੀਗੜ੍ਹ: ਬਰਗਾੜੀ ਬੇਅਦਬੀ ਕਾਂਡ ਮਾਮਲੇ ਵਿਚ ਸੀਬੀਆਈ ਦੀ ਟੀਮ ਨੇ ਡੇਰਾ ਸਿਰਸਾ ਦੇ ਤਿੰਨ ਮੈਂਬਰਾਂ ਨੂੰ ਆਪਣੀ ਹਿਰਾਸਤ ਵਿਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਸੀਬੀਆਈ ਨੇ ਇਹਨਾਂ ਤਿੰਨ ਡੇਰਾ ਪ੍ਰੇਮੀਆਂ ਨੂੰ ਫਰੀਦਕੋਟ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ ’ਤੇ ਲੈ ਕੇ ਸੀਬੀਆਈ ਅਦਾਲਤ ਵਿਚ ਪੇਸ਼ ਕਰਕੇ 13 ਜੁਲਾਈ ਤੱਕ ਦਾ ਪੁਲੀਸ ਰਿਮਾਂਡ ਵੀ ਲੈ ਲਿਆ […]
ਬਠਿੰਡਾ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਧਾਰਮਿਕ ਸਲਾਹਕਾਰ ਪਰਮਜੀਤ ਸਿੰਘ ਸਰਨਾ ਨੇ ਸ਼ੁਕਰਵਾਰ ਨੂੰ ਬਰਗਾੜੀ ਵਿਖੇ ਲੱਗੇ ਮੋਰਚੇ ਵਿਚ ਪਹੁੰਚ ਕੇ ਮੋਰਚੇ ਨੂੰ ਆਪਣਾ ਸਮਰਥਨ ਦੇਣ ਦਾ ਐਲਾਨ ਕੀਤਾ। ਸ਼੍ਰੋਮਣੀ ਅਕਾਲੀ ਦਲ (ਦਿੱਲੀ) ਦੇ ਪ੍ਰਧਾਨ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਮੰਗ ਕੀਤੀ ਕਿ ਸੂਬਾ […]
ਬਠਿੰਡਾ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੋਂਗੋਵਾਲ ਨੇ ਬਰਗਾੜੀ ਵਿਖੇ ਭਾਈ ਧਿਆਨ ਸਿੰਘ ਮੰਡ ਦੀ ਅਗਵਾਈ ਵਿਚ ਚੱਲ ਰਹੇ ਮੋਰਚੇ ਨੂੰ ਰਾਜਨੀਤਕ ਸਟੰਟ ਦੱਸਿਆ ਹੈ। ਜ਼ਿਕਰਯੋਗ ਹੈ ਕਿ ਭਾਈ ਧਿਆਨ ਸਿੰਘ ਮੰਡ ਵਲੋਂ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀਆਂ ਅਤੇ ਬਹਿਬਲ ਕਲਾਂ ਵਿਖੇ ਪੰਜਾਬ ਪੁਲਿਸ ਵਲੋਂ ਚਲਾਈ ਗੋਲੀ ਵਿਚ ਸ਼ਹੀਦ […]
ਫ਼ਰੀਦਕੋਟ: ਬਰਗਾੜੀ ਅਤੇ ਬੁਰਜ ਜਵਾਹਰ ਸਿੰਘ ਵਾਲਾ ਵਿਖੇ ਹੋਈ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਘਟਨਾਵਾਂ ਦੀ ਜਾਂਚ ਵਿਚ ਤੇਜੀ ਨਜ਼ਰ ਆ ਰਹੀ ਹੈ। ਮੀਡੀਆ ਰਿਪੋਰਟਾਂ ਜਿੱਥੇ ਸੂਤਰਾਂ ਦੇ ਹਵਾਲੇ ਨਾਲ ਡੇਰਾ ਸਿਰਸਾ ਪ੍ਰੇਮੀਆਂ ਨੂੰ ਇਸ ਵਿਚ ਸਿੱਧਾ ਦੋਸ਼ੀ ਦੱਸ ਰਹੀਆਂ ਹਨ ਉੱਥੇ ਪੰਜਾਬ ਪੁਲਿਸ ਅਤੇ ਵਿਸ਼ੇਸ਼ ਜਾਂਚ ਟੀਮ ਫਿਲਹਾਲ ਚੁੱਪ ਹੈ। ਇਸ ਦੌਰਾਨ ਥਾਣਾ […]
ਮੋਗਾ: 2011 ਵਿਚ ਹੋਈ ਸਾੜ-ਫੂਕ ਦੀ ਘਟਨਾ ਦੇ ਮਾਮਲੇ ਨੂੰ ਲੈ ਕੇ ਮੋਗਾ ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਡੇਰਾ ਸਿਰਸਾ ਪ੍ਰੇਮੀਆਂ ਨੂੰ ਰਿਮਾਂਡ ਖਤਮ ਹੋਣ ਤੋਂ ਬਾਅਦ ਜੇਲ੍ਹ ਭੇਜ ਦਿੱਤਾ ਗਿਆ ਹੈ। ਮਹਿੰਦਰਪਾਲ ਬਿੱਟੂ ਸਮੇਤ 10 ਡੇਰਾ ਪ੍ਰੇਮੀਆਂ ਨੂੰ ਅੱਜ ਪੁਲਿਸ ਰੀਮਾਂਡ ਖ਼ਤਮ ਹੋਣ ਤੋਂ ਬਾਅਦ ਸੁਰੱਖਿਆ ਦੇ ਮੱਦੇਨਜ਼ਰ ਵੀਡੀਓ ਕਾਨਫ਼ਰੰਸ ਰਾਹੀਂ ਡਿਊਟੀ ਮਜਿਸਟਰੇਟ ਗੁਰਪਿੰਦਰ […]