Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Jagjit Singh Dallewal

ਅਮਰੀਕਾ ਅਤੇ ਭਾਰਤ ਵਪਾਰਕ ਸਮਝੌਤੇ ਬਾਰੇ ਅਦਾਰਾ ਸਿੱਖ ਸਿਆਸਤ ਵੱਲੋਂ ਪੱਤਰਕਾਰ ਮਨਦੀਪ ਸਿੰਘ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਖ਼ਾਸ ਗੱਲਬਾਤ ਕੀਤੀ ਹੈ। ਇਸ ਵਿੱਚ ਇਸ ਸਮਝੌਤੇ ਰਾਹੀਂ ਕਿਸਾਨਾਂ ਤੇ ਪੈਣ ਵਾਲੇ ਪ੍ਰਭਾਵਾਂ ਅਤੇ ਕਿਸਾਨਾਂ ਨੂੰ ਆਉਣ ਵਾਲੀਆਂ ਚਣੌਤੀਆਂ ਤੇ ਚਰਚਾ ਕੀਤਾ ਗਈ ਹੈ।
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ, ਭਾਈ ਬਲਦੇਵ ਸਿੰਘ ਸਿਰਸਾ ਅਤੇ ਬਲਦੇਵ ਸਿੰਘ ਬਡਾਲਾ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਜਥੇਬੰਦੀ ਹੈ। ਆਗੂਆਂ ਨੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਜਲੰਧਰ ਪ੍ਰੈਸ ਕਲੱਬ 'ਚ ਹੋਈ ਕਾਨਫਰੰਸ ਦਾ ਮੁੱਖ ਮੰਤਵ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪਾਂ ਦੀ ਬੇਅਦਬੀ ਦੇ ਮਾਮਲੇ ਵਿੱਚ ਵਿਰੋਧ ਵਜੋਂ 7 ਦਸੰਬਰ ਨੂੰ ਅੰਮ੍ਰਿਤਸਰ ਵਿਖੇ ਮਹਾਂ ਪੰਚਾਇਤ ਕੀਤੀ ਜਾਵੇਗੀ।
13 ਜੁਲਾਈ 2025 ਨੂੰ ਤਪਾ ਮੰਡੀ ਵਿਖੈ ਜ਼ਬਰ ਵਿਰੋਧੀ ਰੈਲੀ ਦੌਰਾਨ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਕੀਤੀ ਗਈ ਤਕਰੀਰ ਅੱਜ ਅਦਾਰਾ ਸਿੱਖ ਸਿਆਸਤ ਦੇ ਦਰਸ਼ਕਾਂ ਤੇ ਸਰੋਤਿਆਂ ਨਾਲ ਸਾਂਝੀ ਕਰ ਰਹੇ ਹਾਂ।
ਪੱਤਰਕਾਰ ਮਨਦੀਪ ਸਿੰਘ ਵੱਲੋਂ ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਗਾਜ਼ੀ ਨਾਲ ਕਿਸਾਨਾਂ ਤੇ ਪੁਲਿਸ ਕਾਰਵਾਈ ਅਤੇ ਪੰਜਾਬ ਵਿਚ ਬਣਾਏ ਜਾ ਰਹੇ ਪੁਲਿਸ ਮੁਕਾਬਲਿਆਂ ਬਾਰੇ ਕੀਤੀ ਗਈ ਖਾਸ ਗੱਲਬਾਤ ਆਪ ਸਭ ਨਾਲ ਸਾਂਝੀ ਕੀਤੀ ਜਾ ਰਹੀ ਹੈ।
ਬੀਤੇ ਦਿਨ ਤ੍ਰਿਕਾਲਾਂ ਵੇਲੇ ਪੰਜਾਬ ਸਰਕਾਰ ਵੱਲੋਂ ਵੱਡੀ ਗਿਣਤੀ ‘ਚ ਪੁਲਿਸ ਕਾਮਿਆਂ ਨੂੰ ਵਰਤ ਕੇ ਸ਼ੰਭੂ ਅਤੇ ਖਨੌਰੀ ਹੱਦ ਤੋਂ ਮੋਰਚਾ ਜ਼ਬਰੀ ਚੱਕ ਦਿੱਤਾ ਗਿਆ। ਕੇਂਦਰ ਅਤੇ ਪੰਜਾਬ ਸਰਕਾਰ ਦੇ ਨੁਮਾਇੰਦਿਆਂ ਨਾਲ ਬੈਠਕ ਲਈ ਸੱਦੇ ਗਏ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ, ਸਰਵਣ ਸਿੰਘ ਪੰਧੇਰ ਅਤੇ ਕਈ ਹੋਰ ਆਗੂਆਂ ਨੂੰ ਬੈਠਕ ਤੋਂ ਬਾਅਦ ਵਾਪਿਸ ਮੁੜਦਿਆਂ ਪੁਲਿਸ ਵੱਲੋਂ ਰਾਹ ਚ ਰੋਕ ਕੇ ਹੀ ਗ੍ਰਿਫਤਾਰ ਕਰ ਲਿਆ ਗਿਆ।
ਅੱਜ ਤੁਹਾਡੇ ਨਾਲ ਕਿਸਾਨੀ ਮਸਲੇ ਨਾਲ ਜੁੜੀ ਇਕ ਅਹਿਮ ਪੇਸ਼ਕਸ਼ ਸਾਂਝੀ ਕਰ ਰਹੇ ਹਾਂ। ਕਿਸਾਨੀ ਅੰਦੋਲਨ 2.0 ਨੂੰ ਚੱਲਦਿਆਂ ਕਰੀਬ ਇਕ ਸਾਲ ਪੂਰਾ ਹੋ ਚੱਲਾ ਹੈ। ਨਾਮਵਰ ਕਿਸਾਨ ਆਗੂ ਸ. ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ ਦੋ ਮਹੀਨੇ ਤੋਂ ਵੱਧ ਸਮਾਂ ਹੋ ਗਿਆ ਹੈ।
ਬੀਤੇ ਕੱਲ੍ਹ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਖਨੌਰੀ ਮੋਰਚੇ ਮੌਜੂਦਾ ਕਿਰਸਾਨੀ ਅੰਦੋਲਨ ਦਾ ਸੰਚਾਲਨ ਕਰ ਰਹੇ ਮੰਚਾਂ ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਨੀਤਕ ਅਤੇ ਕਿਸਾਨ ਮਜਦੂਰ ਮੋਰਚਾ ਨੂੰ ਚਿੱਠੀ ਸੌਂਪ ਕੇ ਕਿਹਾ ਸੀ ਕਿ ਕਿਸਾਨੀ ਮਸਲਿਆਂ ਉੱਤੇ ਸਾਂਝੇ ਸੰਘਰਸ਼ ਵਾਸਤੇ 15 ਜਨਵਰੀ ਨੂੰ ਬੈਠਕ ਰੱਖੀ ਜਾਵੇ।
ਪੰਜਾਬ ਅਤੇ ਹਰਿਆਣੇ ਦਰਮਿਆਨ ਸ਼ੰਭੂ ਅਤੇ ਖਨੌਰੀ ਸਰਹੱਦਾਂ ਉੱਤੇ ਕਿਰਸਾਨੀ ਮਰੋਚਾ 13 ਫਰਵਰੀ 2024 ਤੋਂ ਲੱਗਾ ਹੋਇਆ ਹੈ। 10 ਦਸੰਬਰ 2024 ਨੂੰ ਖਨੌਰੀ ਮੋਰਚੇ ਵਿਖੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਸਿੱਖ ਸਖਸ਼ੀਅਤਾਂ ਨੇ ਮੁਲਾਕਾਤ ਕੀਤੀ।
ਕਿਸਾਨ ਸੰਘਰਸ਼ ਦੀ ਹਮਾਇਤ ਵਿੱਚ ਲੱਗੇ ਮੋਰਚੇ ਵਿੱਚ ਸ਼ਾਮਲ ਹੋ ਕੇ, ਦਲ ਖਾਲਸਾ ਨੇ ਪਿਛਲੇ 27 ਦਿਨਾਂ ਤੋਂ ਭੁੱਖ ਹੜਤਾਲ 'ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਨੂੰ ਆਪਣਾ ਪੂਰਾ ਸਮਰਥਨ ਦਿੱਤਾ ਅਤੇ ਇੱਕਜੁੱਟਤਾ ਪ੍ਰਗਟਾਈ ।
ਪੰਜਾਬ ਅਤੇ ਹਰਿਆਣਾ ਦੇ ਖਨੌਰੀ ਅਤੇ ਸ਼ੰਬੂ ਬਾਰਡਰਾਂ ਉੱਤੇ ਲੰਘੀ 13 ਫਰਵਰੀ ਤੋਂ ਫਸਲਾਂ ਦੀ ਘੱਟੋ-ਘੱਟ ਮੁੱਲ ਉੱਤੇ ਖਰੀਦ ਦੀ ਕਾਨੂੰਨੀ ਜਾਮਨੀ ਅਤੇ ਹੋਰਨਾਂ ਕਿਸਾਨੀ ਮੰਗਾਂ ਦੀ ਪੂਰਤੀ ਵਾਸਤੇ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਅਤੇ ਕਿਸਾਨ ਮਜ਼ਦੂਰ ਸੰਘਰਸ਼ ਮੋਰਚਾ ਵੱਲੋਂ ਕੀਤਾ ਜਾ ਰਿਹਾ ਕਿਰਸਾਨੀ ਅੰਦੋਲਨ ਲੰਘੇ 11 ਮਹੀਨਿਆਂ ਤੋਂ ਜਾਰੀ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।