Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

jagtar singh johal

ਜਗਤਾਰ ਸਿੰਘ ਜੱਗੀ ਜੌਹਲ ਨੂੰ 4 ਨਵੰਬਰ 2017 ਨੂੰ ਠਾਣਾ ਬਾਘਾ ਪੁਰਾਣਾ (ਮੋਗਾ) ਪੁਲਸ ਵਲੋਂ ਜਿਸ ਕੇਸ ਮੁਕੱਦਮਾ ਨੰਬਰ 193/17-12-2026 ਵਿਚ ਰਾਮਾਂ ਮੰਡੀ, ਜਲੰਧਰ ਤੋਂ ਗ੍ਰਿਫਤਾਰ ਕੀਤਾ ਗਿਆ ਸੀ ਉਸ ਕੇਸ ਦਾ ਫੈਸਲਾ 7 ਸਾਲ 4 ਮਹੀਨੇ ਬਾਦ 4 ਮਾਰਚ 2025 ਨੂੰ ਵਧੀਕ ਸੈਸ਼ਨਜ਼ ਜੱਜ ਮੋਗਾ ਸ. ਹਰਜੀਤ ਸਿੰਘ, ਯੂ.ਏ.ਪੀ.ਏ ਸਪੈਸ਼ਲ ਅਦਾਲਤ ਮੋਗਾ ਵਲੋਂ ਕਰ ਦਿੱਤਾ ਗਿਆ, ਜਿਸ ਤਹਿਤ ਜੱਗੀ ਜੌਹਲ ਸਮੇਤ ਪੰਜ ਨੌਜਵਾਨਾਂ ਨੂੰ ਬਰੀ ਕਰ ਦਿੱਤਾ ਗਿਆ ਤੇ 3 ਹੋਰਾਂ ਨੂੰ ਅਸਲਾ ਐਕਟ ਤਹਿਤ 2-2 ਸਾਲ ਦੀ ਸਜ਼ਾ ਤੇ ਰੁਪਏ 3000/- ਜੁਰਮਾਨਾ ਕੀਤਾ ਗਿਆ।
ਭਾਰਤੀ ਦੀ ਸੰਘੀ ਹਕੂਮਤ ਵੱਲੋਂ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਨੈ.ਇ.ਏ.) ਦੀਆਂ ਤਾਕਤਾਂ ਵਿਚ ਵਾਧਾ ਕਰਨ ਵਾਲੇ ਇਕ ਤਜਵੀਜ਼ੀ-ਕਾਨੂੰਨ (ਬਿੱਲ) ਨੂੰ ਲੋਕ ਸਭਾ ਦੀ ਮਨਜੂਰੀ ਦਿਵਾਈ ਗਈ ਹੈ।

ਚੰਡੀਗੜ੍ਹ: ਭਾਰਤੀ ਜੇਲ੍ਹ ਵਿਚ ਨਜ਼ਰਬੰਦ ਬਰਤਾਨਵੀ ਸਿੱਖ ਨੌਜਵਾਨ ਜਗਤਾਰ ਸਿੰਘ ਜੱਗੀ ਜੌਹਲ ਨਾਲ ਪੰਜਾਬ ਪੁਲਿਸ ਵਲੋਂ ਕੀਤੇ ਅਣਮਨੁੱਖੀ ਤਸ਼ੱਦਦ ਦੀ ਚਿੱਠੀ ਜਨਤਕ ਹੋਣ ਤੋਂ ਬਾਅਦ ਇਹ ਤੱਥ ਵੀ ਸਾਹਮਣੇ ਆਏ ਹਨ ਕਿ ਜੱਗੀ ਜੌਹਲ ‘ਤੇ ਅਣਮਨੁੱਖੀ ਤਸ਼ੱਦਦ ਕਰਨ ਵਾਲਿਆਂ ਵਿਚ ਪੰਜਾਬ ਪੁਲਿਸ ਦੇ ਡੀ.ਆਈ.ਜੀ ਅਤੇ ਦੋ ਐਸ.ਐਸ.ਪੀ ਪੱਧਰ ਦੇ ਉੱਚ ਅਧਿਕਾਰੀ ਵੀ ਸ਼ਾਮਿਲ ਸਨ। ਪਿਛਲੇ […]

ਚੰਡੀਗੜ੍ਹ: ਭਾਰਤੀ ਦੀ ਕੌਮੀ ਜਾਂਚ ਅਜੈਂਸੀ (ਐਨ.ਆਈ.ਏ) ਵਲੋਂ ਜਾਰੀ ਪ੍ਰੈਸ ਬਿਆਨ ਅਨੁਸਾਰ ਭਾਰਤੀ ਅਜੈਂਸੀ ਨੇ ਮੋਹਾਲੀ ਦੀ ਖਾਸ ਐਨ.ਆਈ.ਏ ਅਦਾਲਤ ਵਿਚ ਕੇਸ ਨੰ. ਆਰ.ਸੀ-26/2017/ਐਨ.ਆਈ.ਏ/ਡੀ.ਐਲ.ਆਈ ਵਿਚ 28 ਮਈ, 2018 ਨੂੰ 15 ਵਿਅਕਤੀਆਂ ਖਿਲਾਫ ਚਲਾਨ ਦਾਇਰ ਕੀਤਾ ਹੈ। ਲੁਧਿਆਣਾ ਦੇ ਕਿਦਵਾਈ ਨਗਰ ਵਿਚ ਆਰ.ਐਸ.ਐਸ ਸ਼ਾਖਾ ਉੱਤੇ ਚੱਲੀ ਗੋਲੀ ਦੀ ਘਟਨਾ ਨਾਲ ਸਬੰਧਿਤ ਕੇਸ ਆਰ.ਸੀ-26/2017/ਐਨ.ਆਈ.ਏ/ਡੀ.ਐਲ.ਆਈ ਦਰਜ ਕੀਤਾ ਗਿਆ […]

ਲੰਡਨ: ਯੂ.ਕੇ ਦੀ ਪਾਰਲੀਮੈਂਟ ਵਿਚ ਚੱਲ ਰਹੀ ਇਕ ਬਹਿਸ ਦੌਰਾਨ ਯੂ.ਕੇ ਸਰਕਾਰ ਨੇ ਕਿਹਾ ਹੈ ਕਿ ਉਹ ਪੰਜਾਬ ਵਿਚ ਨਜ਼ਰਬੰਦ ਬਰਤਾਨਵੀ ਸਿੱਖ ਜਗਤਾਰ ਸਿੰਘ ਜੋਹਲ ਦਾ ਮਾਮਲਾ ਭਾਰਤ ਸਰਕਾਰ ਦੇ ਉੱਚ ਅਧਿਕਾਰੀਆਂ ਅੱਗੇ ਚੁੱਕਣਗੇ। ਸਕੋਟਲੈਂਡ ਦਾ ਜੰਮਪਲ 30 ਸਾਲਾ ਸਿੱਖ ਨੌਜਵਾਨ ਜਗਤਾਰ ਸਿੰਘ ਜੋਹਲ ਜਦੋਂ ਪੰਜਾਬ ਵਿਆਹ ਕਰਾਉਣ ਲਈ ਆਇਆ ਹੋਇਆ ਸੀ ਤਾਂ ਪੰਜਾਬ ਪੁਲਿਸ […]

ਪਿਛਲੇ ਮਹੀਨੇ ਪੰਜਾਬ ਪੁਲਿਸ ਵਲੋਂ ਗ੍ਰਿਫਤਾਰ ਕੀਤੇ ਗਏ ਬਰਤਾਨਵੀ ਨਾਗਰਿਕ ਜਗਤਾਰ ਸਿੰਘ ਜੌਹਲ, 9 ਸਾਲਾਂ ਬਾਅਦ ਯੂ.ਕੇ. ਤੋਂ ਪਰਤੇ ਜੰਮੂ ਵਾਸੀ ਤਲਜੀਤ ਸਿੰਘ ਜਿੰਮੀ, ਲੁਧਿਆਣਾ ਦੇ ਪਿੰਡ ਚੂਹੜਵਾਲ ਵਾਸੀ ਰਮਨਦੀਪ ਸਿੰਘ ਬੱਗਾ ਅਤੇ ਫਤਿਹਗੜ੍ਹ ਵਾਸੀ ਹਰਦੀਪ ਸਿੰਘ ਸ਼ੇਰਾ ਖੰਨਾ ਵਿਖੇ ਪੁਲਿਸ ਰਿਮਾਂਡ 'ਚ ਹਨ।
ਪਟਿਆਲਾ ਤੋਂ ਸੰਸਦ ਮੈਂਬਰ ਅਤੇ ਆਮ ਆਦਮੀ ਪਾਰਟੀ ਦੇ ਸਾਬਕਾ ਆਗੂ ਧਰਮਵੀਰ ਗਾਂਧੀ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਵਾਲ ਕੀਤਾ ਕਿ ਉਹ 'ਹਿੰਦੂਵਾਦੀ ਆਗੂਆਂ' ਦੇ ਕਤਲਾਂ ਦੇ ਮਾਮਲੇ 'ਚ ਆਪਣੇ ਬਿਆਨ, 'ਆਈ.ਐਸ.ਆਈ. ਦਾ ਹੱਥ' ਨੂੰ ਸਾਬਤ ਕਰੇ।
ਗ੍ਰਿਫਤਾਰ ਬਰਤਾਨਵੀ ਨਾਗਰਿਕ ਜਗਤਾਰ ਸਿੰਘ ਜੌਹਲ ਉਰਫ ਜੱਗੀ ਦੇ ਵਕੀਲ ਜਸਪਾਲ ਸਿੰਘ ਮੰਝਪੁਰ ਨੇ ਸਿੱਖ ਸਿਆਸਤ ਨਿਊਜ਼ ਨੂੰ ਜਾਣਕਾਰੀ ਦਿੱਤੀ ਕਿ ਅੱਜ (11 ਦਸੰਬਰ, 2017) ਜਗਤਾਰ ਸਿੰਘ ਜੱਗੀ ਨੂੰ ਅਮਿਤ ਸ਼ਰਮਾ ਕਤਲ ਕੇਸ 'ਚ ਅਦਾਲਤ 'ਚ ਪੇਸ਼ ਕੀਤਾ ਗਿਆ। ਅਦਾਲਤ ਨੇ ਜੱਗੀ ਨੂੰ ਨਿਆਂਇਕ ਹਿਰਾਸਤ 'ਚ ਜੇਲ੍ਹ ਭੇਜਣ ਦਾ ਹੁਕਮ ਦੇ ਦਿੱਤਾ।
ਦਮਦਮੀ ਟਕਸਾਲ (ਚੌਂਕ ਮਹਿਤਾ) ਦੇ ਮੁਖੀ ਬਾਬਾ ਹਰਨਾਮ ਸਿੰਘ ਧੁੰਮਾ ਨੇ ਕੁੱਝ ਦਿਨ ਪਹਿਲਾਂ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਬਰਤਾਨਵੀ ਨਾਗਰਿਕ ਜਗਤਾਰ ਸਿੰਘ ਜੱਗੀ ਜੌਹਲ ਸਮੇਤ ਹੋਰਨਾਂ ਬੇਕਸੂਰ ਨੌਜਵਾਨਾਂ ਦੀ ਗ੍ਰਿਫ਼ਤਾਰੀ 'ਤੇ ਚਿੰਤਾ ਜਤਾਉਂਦਿਆਂ ਉਹਨਾਂ ਦੀ ਤੁਰੰਤ ਰਿਹਾਈ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਨਿੱਜੀ ਦਿਲਚਸਪੀ ਲੈਂਦਿਆਂ ਦਖਲ ਦੇਣ ਦੀ ਮੰਗ ਕੀਤੀ ਹੈ।
ਜਗਤਾਰ ਸਿੰਘ ਜੌਹਲ ਉਰਫ਼ ਜੱਗੀ ਜੌਹਲ ਨੂੰ ਮੋਗਾ ਪੁਲਿਸ ਵੱਲੋਂ ਪਿਛਲੇ ਦੋ ਵਰ੍ਹਿਆਂ 'ਚ ਹੋਏ ਚੋਣਵੇਂ ਕਤਲਾਂ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤੇ ਜਾਣ ਦਾ ਮਾਮਲਾ ਯੂ.ਕੇ. ਵਿੱਚ ਕਾਫ਼ੀ ਭਖ਼ ਗਿਆ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।