Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

jaskaran singh kahansinghwala

ਪੰਥ ਅਤੇ ਪੰਜਾਬ ਨੂੰ ਦਰਪੇਸ਼ ਚੁਣੌਤੀਆਂ ਅਤੇ ਭੱਖਦੇ ਮਸਲਿਆਂ 'ਤੇ ਵਿਚਾਰ-ਵਟਾਂਦਰਾ ਕਰਨ ਅਤੇ ਇਹਨਾਂ ਨਾਲ ਨਜਿਠੱਣ ਲਈ ਸਾਂਝੀ ਰਣਨੀਤੀ ਤਿਆਰ ਕਰਨ ਲਈ ਸੰਘਰਸ਼ੀਲ ਜਥੇਬੰਦੀਆਂ ਦੀ ਇੱਕ ਇੱਕਤਰਤਾ ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ 26 ਜੁਲਾਈ ਨੂੰ ਬੁਲਾਈ ਗਈ ਹੈ।

ਬਠਿੰਡਾ: ਹੁਣ ਜਦੋਂ ਪੁਲਿਸ ਜਾਂਚ ਵਿਚ ਬਰਗਾੜੀ ਬੇਅਦਬੀ ਕਾਂਡ ਦੀਆਂ ਤਾਰਾਂ ਡੇਰਾ ਸਿਰਸਾ ਨਾਲ ਜਾ ਜੁੜੀਆਂ ਹਨ ਤਾਂ ਬੇਅਦਬੀ ਮੌਕੇ ਪੰਜਾਬ ਦੀ ਸੱਤਾ ‘ਤੇ ਕਾਬਜ਼ ਬਾਦਲ ਦਲ-ਭਾਜਪਾ ਗਠਜੋੜ ਦੀ ਸਰਕਾਰ ਦੀ ਕਾਰਗੁਜ਼ਾਰੀ ਵੱਡੇ ਸਵਾਲਾਂ ਦੇ ਘੇਰੇ ਵਿਚ ਆ ਗਈ ਹੈ। ਯੂਨਾਈਟਿਡ ਅਕਾਲੀ ਦਲ ਦੇ ਜਨਰਲ ਸਕੱਤਰ ਗੁਰਦੀਪ ਸਿੰਘ ਬਠਿੰਡਾ ਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ […]

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਮਾਨ) ਅਤੇ ਬੀਐਸਪੀ ਅੰਬੇਦਕਰ (ਦੇਵੀ ਦਾਸ ਨਾਹਰ) ਦੇ ਵਿਚ ਚੋਣ ਸਮਝੌਤਾ ਹੋ ਗਿਆ ਹੈ। ਇਸ ਦਾ ਐਲਾਨ ਬੀਐਸਪੀ ਅੰਬੇਦਕਰ (ਦੇਵੀ ਦਾਸ ਨਾਹਰ) ਦੇ ਸੀਨੀਅਰ ਆਗੂ ਸੰਕਰ ਸਿੰਘ ਸਹੋਤਾ ਨਾਲ ਸੋਮਵਾਰ ਜਲੰਧਰ ਦੇ ਅੰਬੇਦਕਰ ਭਵਨ ਵਿਖੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਸੀਨੀਅਰ ਆਗੂ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਜਰਨਲ ਸਕਤਰ ਨਾਲ ਮੀਟਿੰਗ ਤੋਂ ਬਾਅਦ ਕੀਤਾ ਗਿਆ।
“ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਅਤੇ ਹਮਖਿਆਲ ਜਥੇਬੰਦੀਆਂ ਵੱਲੋਂ ਸਾਂਝੇ ਤੌਰ 'ਤੇ ਸਰਬਸੰਮਤੀ ਨਾਲ ਪੰਜਾਬ ਵਿਧਾਨ ਸਭਾ ਚੋਣਾਂ ਦੇ 117 ਹਲਕਿਆਂ ਉਤੇ 2017 ਵਿਚ ਹੋਣ ਵਾਲੀਆਂ ਚੋਣਾਂ ਵਿਚ ਉਮੀਦਵਾਰ ਖੜ੍ਹੇ ਕੀਤੇ ਜਾਣਗੇ। ਇਹ ਉਮੀਦਵਾਰ “ਗੱਡਾ” ਦੇ ਚੋਣ ਨਿਸ਼ਾਨ ਉਤੇ ਲੜ੍ਹਨਗੇ। ਜੋ ਕੌਮੀ ਪਾਰਟੀਆਂ ਨਾਲ ਸੀਟਾਂ ਦੀ ਲੈਣ-ਦੇਣ ਦੀ ਗੱਲ ਚੱਲ ਰਹੀ ਹੈ, ਉਹਨਾਂ ਨਾਲ ਵੀ ਘੱਟੋ-ਘੱਟ ਪ੍ਰੋਗਰਾਮ ਤਹਿਤ ਚੋਣ ਸਮਝੋਤਾ ਹੋਣ ਦੀ ਸੰਭਾਵਨਾ ਹੈ। ਉਹਨਾਂ ਕੌਮੀ ਪਾਰਟੀਆਂ ਦੇ ਉਮੀਦਵਾਰ ਜੇਕਰ ਚਾਹੁੰਣ ਤਾਂ ਉਹ ਚੋਣ ਨਿਸ਼ਾਨ ਗੱਡਾ ‘ਤੇ ਵੀ ਚੋਣ ਲੜ੍ਹ ਸਕਦੇ ਹਨ ਜਾਂ ਫਿਰ ਆਪਣੀ ਕੌਮੀ ਪਾਰਟੀ ਦੇ ਨਿਸ਼ਾਨ ‘ਤੇ ਵੀ। ਹਮ ਖਿਆਲ ਜਥੇਬੰਦੀਆਂ ਦੇ ਪੰਥਕ ਫਰੰਟ ਦੇ ਉਮੀਦਵਾਰਾਂ ਦੀ ਪਹਿਲੀ ਸੂਚੀ 22 ਦਸੰਬਰ ਨੂੰ ਚੰਡੀਗੜ੍ਹ ਵਿਖੇ ਸਾਂਝੀ ਲੀਡਰਸ਼ਿਪ ਵਲੋਂ ਜਾਰੀ ਕੀਤੀ ਜਾਵੇਗੀ।”

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।