Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

June 84 Movement

ਘੱਲੂਘਾਰਾ ਜੂਨ 1984 ਦੇ ਸ਼ਹੀਦਾਂ ਦੀ ਯਾਦ ਵਿਚ ਪੰਥ ਸੇਵਕ ਜਥਾ ਮਾਝਾ ਵਲੋਂ ਇਕ ਗੁਰਮਤਿ ਸਮਾਗਮ 1 ਜੂਨ 2022 ਨੂੰ ਬਟਾਲਾ ਵਿਖੇ ਕਰਵਾਇਆ ਗਿਆ। ਇਸ ਸਮਾਗਮ ਵਿਚ ਸੰਗਤਾਂ ਨੂੰ ਸੰਬੋਧਨ ਕਰਦਿਆਂ ਭਾਈ ਮਨਧੀਰ ਸਿੰਘ ਨੇ ਜੰਗ ਅਤੇ ਸ਼ਹਾਦਤ ਦੇ ਵਿਸ਼ੇ ਬਾਰੇ ਵਿਚਾਰ ਪੇਸ਼ ਕੀਤੇ।
ਸਾਡੀ ਬੁਨਿਆਦ ਗੁਰਬਾਣੀ ਹੈ, ਤੇ ਜਿੰਨ੍ਹਾਂ ਨੂੰ ਯਾਦ ਕਰਨਾ ਹੈ ਉਹ ਬਾਣੀ ਪੜਦੇ ਪੜਦੇ ਗੁਰਬਾਣੀ ਹੀ ਹੋ ਗਏ ਸਨ। ਬਾਣੀ ਤੋਂ ਪਵਿੱਤਰ ਸਿੱਖ ਲਈ ਹੋਰ ਹੈ ਵੀ ਕੀ? ਤੇ ਪਵਿੱਤਰ ਚੀਜ਼ਾਂ ਨਾਲ ਗਲਤੀ ਨਾਲ ਜਾਂ ਅਨਜਾਣ ਪੁਣੇ 'ਚ ਵੀ ਗਲਤ ਵਰਤਾਰਾ ਕਰਨਾ ਕੀ ਨੁਕਸਾਨ ਕਰਦਾ ਹੈ, ਇਹਦਾ ਕਿਆਸ ਸ਼ਬਦਾਂ 'ਚ ਨਹੀਂ ਲਾਇਆ ਜਾ ਸਕਦਾ।
ਦਮਦਮੀ ਟਕਸਾਲ ਦੇ 14ਵੇਂ ਮੁਖੀ ਅਮਰ ਸ਼ਹੀਦ ਸੰਤ ਗਿਆਨੀ ਜਰਨੈਲ ਸਿੰਘ ਜੀ ਖ਼ਾਲਸਾ ਭਿੰਡਰਾਂਵਾਲਿਆਂ ਅਤੇ ਜੂਨ '84 ਦੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਪਾਵਨ ਯਾਦ ਨੂੰ ਸਮਰਪਿਤ 37ਵਾਂ ਮਹਾਨ ਸ਼ਹੀਦੀ ਸਮਾਗਮ ਦਮਦਮੀ ਟਕਸਾਲ ਦੇ ਹੈੱਡ ਕੁਆਰਟਰ ਗੁਰਦੁਆਰਾ ਗੁਰ ਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਪੂਰੀ ਸ਼ਰਧਾ ਭਾਵਨਾ, ਉਤਸ਼ਾਹ ਅਤੇ ਚੜ੍ਹਦੀਕਲਾ ਨਾਲ ਮਨਾਇਆ ਗਿਆ।

ਜੂਨ 1984 ਵਿੱਚ ਗੁਰੂ ਖਾਲਸਾ ਪੰਥ ’ਤੇ ਬਿਪਰ ਰਾਜ-ਹਉਂ ਵੱਲੋਂ ਕੀਤੇ ਬਹੁ-ਪਸਾਰੀ ਹਮਲੇ ਨੂੰ, ਸਿੱਖ ਤੀਜੇ ਘੱਲੂਘਾਰੇ ਵਜੋਂ ਯਾਦ ਕਰਦੇ ਹਨ। 37 ਵਰ੍ਹੇ ਬੀਤਣ ਤੋਂ ਬਾਅਦ ਵੀ ਦਿੱਲੀ ਦਰਬਾਰ ਦਾ ਕੋਈ ਤਰਕ ਇਸ ਜਬਰ ਦਾ ਭਾਰ ਨਹੀਂ ਝੱਲ ਸਕਿਆ ਅਤੇ ਨਾ ਹੀ ਝੱਲ ਸਕਦਾ ਹੈ। ਇਸ ਗੱਲ ਤੋਂ ਹਰ ਕੋਈ ਵਾਕਿਫ ਹੈ ਕਿ ਜੂਨ 1984 […]

ਵਿਦੇਸ਼ਾਂ ਵਿੱਚ ਵੱਸਦੇ ਸਿੱਖਾਂ ਦੀਆਂ ਗਤੀਵਿਧਆਂ ਰੋਕਣ ਲਈ ਭਾਰਤ ਸਰਕਾਰ ਨੇ ਬਾਹਰਲੇ ਮੁਲਕਾਂ ਦੇ ਸਿੱਖਾਂ ਵੱਲੋਂ ਚਲਾਏ ਜਾ ਰਹੇ ਫੇਸਬੁੱਕ ਪੇਜ਼ਾਂ ਨੂੰ ਭਾਰਤ ਵਿੱਚ ਬੰਦ ਕਰਨ ਦਾ ਫੈਸਲਾ ਕੀਤਾ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।