Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Justice

ਸਾਕਾ ਨਕੋਦਰ 1986 ਦੀ 40ਵੀਂ ਬਰਸੀ ਮੌਕੇ ਕਰਵਾਏ ਗਏ ਸਮਾਗਮ ਵਿੱਚ ਐਡਵੋਕੇਟ ਜਸਪਾਲ ਸਿੰਘ ਮੰਝਪੁਰ ਜੀ ਨੇ ਆਪਣੇ ਵਿਚਾਰ ਸਾਂਝੇ ਕੀਤੇ। ਇਸ ਦੌਰਾਨ ਉਨ੍ਹਾਂ ਨੇ ਭਾਰਤੀ ਸੰਵਿਧਾਨ ਦੀ ਭੂਮਿਕਾ, ਮਨੁੱਖੀ ਅਧਿਕਾਰਾਂ ਦੀ ਰੱਖਿਆ ਅਤੇ ਅਜਿਹੇ ਕਤਲੇਆਮਾਂ ਵਿਰੁੱਧ ਕਾਨੂੰਨੀ ਤੇ ਲੋਕਤਾਂਤਰਿਕ ਢੰਗ ਨਾਲ ਲੜਨ ਦੇ ਰਸਤੇ ਬਾਰੇ ਵਿਚਾਰ ਸਾਂਝੇ ਕੀਤੇ।
ਪੱਤਰਕਾਰ ਮਨਦੀਪ ਸਿੰਘ ਨੇ ਵਕੀਲ ਸ. ਜਗਜੀਤ ਸਿੰਘ (ਸਪੁੱਤਰ ਭਾਈ ਨਰਾਇਣ ਸਿੰਘ ਚੌੜਾ) ਨਾਲ ਖਾਸ ਮੁਲਾਕਾਤ ਕੀਤੀ ਹੈ। ਸ. ਜਗਜੀਤ ਸਿੰਘ ਵਕੀਲਾਂ ਦੇ ਉਸ ਜਥੇ (ਟੀਮ) ਦਾ ਹਿੱਸਾ ਹਨ ਜਿਹਨਾ ਨੇ ਝੂਠੇ ਪੁਲਿਸ ਮੁਕਾਬਲਿਆਂ ਦੇ ਦੋਸ਼ੀ ਪੁਲਿਸ ਵਾਲਿਆਂ ਵਿਰੁਧ ਕੇਸਾਂ ਦੀ ਪੀੜਤ ਪਰਿਵਾਰਾਂ ਵੱਲੋਂ ਪੈਰਵੀ ਕੀਤੀ ਹੈ ਅਤੇ ਪੁਲਿਸ ਵਾਲਿਆਂ ਨੂੰ ਅਦਾਲਤਾਂ ਵਿਚੋਂ ਸਜਾਵਾਂ ਦਿਵਾਈਆਂ ਹਨ।
ਪੰਜਾਬ ਸਰਕਾਰ ਨੇ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਬਾਰੇ ਨਵਾਂ ਕਾਨੂੰਨ ਬਣਾਇਆ ਹੈ। ਇਸ ਕਾਨੂੰਨ ਵਿਚ ਕੀ ਕੁਝ ਹੈ? ਕੀ ਇਸ ਕਾਨੂੰਨ ਦਾ ਚੱਲ ਰਹੇ ਬੇਅਦਬੀ ਮਾਮਲਿਆਂ ਉੱਤੇ ਕੋਈ ਅਸਰ ਪਵੇਗਾ?
ਕੈਨੇਡਾ ਦੇ ਇਤਿਹਾਸ ਵਿੱਚ ਪਹਿਲੀ ਵਾਰ ਦਸਤਾਰਧਾਰੀ ਕੈਨੇਡੀਅਨ ਵਕੀਲ ਪਲਬਿੰਦਰ ਕੌਰ ਸ਼ੇਰਗਿੱਲ ਨੂੰ ਸੁਪਰੀਮ ਕੋਰਟ ਆਫ਼ ਬ੍ਰਿਟਿਸ਼ ਕੋਲੰਬੀਆ ਦੀ ਜੱਜ ਨਿਯੁਕਤ ਕੀਤਾ ਗਿਆ ਹੈ। ਮੀਡੀਏ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਜਸਟਿਸ ਸ਼ੇਰਗਿੱਲ ਨੇ ਕੈਨੇਡਾ ਵਿੱਚ ਮਨੁੱਖੀ ਹੱਕਾਂ ਦੀ ਰਾਖੀ ਲਈ ਕਈ ਕੇਸ ਲੜੇ ਹਨ।

( 13 ਦਿਸੰਬਰ 2001 ਨੂੰ ਭਾਰਤੀ ਸੰਸਦ ਉੱਤੇ ਹਮਲੇ ਦੇ ਦੋਸ਼ ਵਿਚ ਫਾਂਸੀ ਦੀ ਉਡੀਕ ਕਰ ਰਹੇ ਕਸ਼ਮੀਰੀ ਨਾਗਰਿਕ ਮੁਹੰਮਦ ਅਫ਼ਜ਼ਲ ਨਾਲ ਇਹ ਮੁਲਾਕਾਤ ਵਿਨੋਦ ਕੇ ਜੋਸ਼, ਜੋ ਕਿ ਰੇਡੀਓ ਪੈਸਿਫਿਕ ਅਮਰੀਕਾ ਦੇ ਵਿਦੇਸ਼ ਪ੍ਰਤੀਨਿਧੀ ਹਨ, ਵੱਲੋਂ ਕੀਤੀ ਗਈ ਸੀ। ਮੂਲ ਰੂਪ ਵਿਚ ਇਹ ਮੁਲਾਕਾਤ ਅੰਗਰੇਜ਼ੀ ਵਿਚ ਛਪੀ ਹੋਣ ਕਾਰਨ ਇਹ ਜਿਆਦਾ ਪਾਠਕਾਂ ਤੱਕ ਨਹੀਂ […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।