Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Justin Trudeau

ਗੁਰੂ ਖਾਲਸਾ ਪੰਥ ਦੀ ਰਿਵਾਇਤ ਅਤੇ ਜੁਝਾਰੂਆਂ ਦੀ ਅਸਲ ਪ੍ਰੇਰਨਾ ਸ਼ਕਤੀ ਨੂੰ ਨਵੀਂ ਪੀੜੀ ਦੇ ਨੌਜਵਾਨਾਂ ਤੱਕ ਪਹੁੰਚਾਉਣ ਲਈ ਲਗਾਤਾਰ ਯਤਨਸ਼ੀਲ ਰਹੇ ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ੧੪ਵੀਂ ਬਰਸੀ ਨੂੰ ਸਮਰਪਿਤ ਗੁਰਮਤਿ ਸਮਾਗਮ 2 ਅਕਤੂਬਰ 2024, ਪਿੰਡ ਠਰੂਆ ਦੇ ਗੁਰਦੁਆਰਾ ਸਾਹਿਬ ਵਿਖੇ ਇਲਾਕੇ ਦੀ ਸਿੱਖ ਸੰਗਤਾਂ ਅਤੇ ਪਰਿਵਾਰ ਦੇ ਸਹਿਯੋਗ ਨਾਲ ਮਨਾਇਆ ਗਿਆ।
ਕੀ ਟਰੂਡੋ ਸਰਕਾਰ ਸਿਰਫ ਵੋਟਾਂ ਲਈ ਇੰਡੀਆ ਨਾਲ ਪੰਗਾ ਲੈ ਰਹੀ ਹੈ? ਇਹ ਸਭ ਕੁਝ ਬਾਰੇ ਪੱਤਰਕਾਰ ਮਨਦੀਪ ਸਿੰਘ ਵੱਲੋਂ ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਗਾਜ਼ੀ ਨਾਲ ਕੀਤੀ ਗੱਲਬਾਤ ਸੁਣੋ।

  ਕਨੇਡਾ ਤੇ ਇੰਡੀਆ ਦਰਮਿਆਨ ਕੂਟਨੀਤਕ ਖਿੱਚੋ ਤਾਣ ਇਕ ਨਵੇਂ ਪੜਾਅ ਉੱਤੇ ਪਹੁੰਚ ਗਈ ਹੈ। ਲੰਘੀ 14 ਅਕਤੂਬਰ 2024 ਨੂੰ ਕਨੇਡਾ ਦੀ ਜਾਂਚ ਏਜੰਸੀ ਰਾਇਲ ਕਨੇਡੀਅਨ ਮਾਉਂਟਿਡ ਪੁਲਿਸ (ਰਾ.ਕ.ਮਾ.ਪ.) ਵੱਲੋਂ ਇਕ ਪੱਤਰਕਾਰ ਵਾਰਤਾ ਕਰਕੇ ਭਾਰਤ ਸਰਕਾਰ ਦੇ ਏਜੰਟਾਂ ਦੇ ਤਾਣੇਬਾਣੇ ਨੂੰ ਕਨੇਡਾ ਦੀ ਜਨਤਕ ਸੁਰੱਖਿਆ ਲਈ ਖਤਰਾ ਦੱਸਿਆ ਹੈ। ਕਨੇਡਾ ਦੇ ਪ੍ਰਧਾਨ ਮੰਤਰੀ ਨੇ ਵੀ […]

ਅਮਰੀਕਾ ਦੀ ਧਰਤੀ ਉੱਤੇ ਸਿੱਖ ਆਜ਼ਾਦੀ ਲਹਿਰ ਦੇ ਨਾਲ ਸੰਬੰਧਿਤ ਸਿੱਖ ਫਾਰ ਜਸਟਿਸ ਦੇ ਕਾਨੂੰਨੀ ਸਲਾਹਕਾਰ ਗੁਰਪਤਵੰਤ ਸਿੰਘ ਪੰਨੂ ਨੂੰ ਕਤਲ ਕਰਨ ਦੀ ਸਾਜਿਸ਼ ਦੇ ਮਾਮਲੇ ਵਿੱਚ ਇੰਡੀਆ ਦੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਅੰਦਰੂਨੀ ਜਾਂਚ ਵਿੱਚ ਅਫਸਰਾਂ ਨੂੰ ਜਿੰਮੇਵਾਰ ਠਹਿਰਾਉਣ ਦੀ ਖਬਰ ਬਲੂਮਬਰਗ ਨਿਊਜ਼ ਵੱਲੋਂ ਸਾਹਮਣੇ ਆਈ ਹੈ।
ਮਨੁੱਖੀ ਹੱਕਾਂ ਦੀ ਕੌਮਾਂਤਰੀ ਜਥੇਬੰਦੀ ‘ਹਿਊਮਨ ਰਾਈਟਸ ਵਾਚ’ ਨੇ ਕਿਹਾ ਕਿ ਭਾਰਤੀ ਅਧਿਕਾਰੀਆਂ ਨੂੰ ਇਨ੍ਹਾਂ ਦੋਸ਼ਾਂ ਦੀ ਪੂਰੀ ਅਤੇ ਨਿਰਪੱਖ ਜਾਂਚ ਕਰਨੀ ਚਾਹੀਦੀ ਹੈ ਕਿ ਭਾਰਤ ਸਰਕਾਰ ਦੇ ਏਜੰਟ ਸੰਯੁਕਤ ਰਾਜ ਅਮਰੀਕਾ ਅਤੇ ਕੈਨੇਡਾ ਵਿੱਚ ਸਿੱਖ ਅਜ਼ਾਦੀ ਲਹਿਰ ਦੇ ਆਗੂਆਂ ਵਿਰੁੱਧ ਹੱਤਿਆ ਦੀਆਂ ਸਾਜ਼ਿਸ਼ਾਂ ਵਿੱਚ ਸ਼ਾਮਲ ਸਨ।
ਵਰਲਡ ਸਿੱਖ ਪਾਰਲੀਮੈਟ ਦੇ ਕੋਆਰਡੀਨੇਟਰ ਭਾਈ ਹਿੰਮਤ ਸਿੰਘ ਅਮਰੀਕਾ, ਭਾਈ ਗੁਰਚਰਨ ਸਿੰਘ ਗੁਰਾਇਆ ਜਰਮਨੀ, (ਕੋ-ਕੋਅਰਡੀਨੇਟਰ) , ਭਾਈ ਜੋਗਾ ਸਿੰਘ (ਮੁੱਖ ਬੁਲਾਰੇ), ਭਾਈ ਮਨਪ੍ਰੀਤ ਸਿੰਘ (ਜਨਰਲ ਸਕੱਤਰ), ਭਾਈ ਰਣਜੀਤ ਸਿੰਘ ਸਰਾਏ ਇੰਗਲੈਡ , ਭਾਈ ਜਤਿੰਦਰ ਸਿੰਘ ਜਰਮਨੀ, ਭਾਈ ਜਸਵਿੰਦਰ ਸਿੰਘ, ਭਾਈ ਹਰਜੀਤ ਸਿੰਘ, ਹਰਜੋਤ ਸਿੰਘ ਸੰਧੂ ਹਾਲੈਂਡ ਨੇ ਪ੍ਰੈਸ ਦੇ ਨਾਂ ਜਾਰੀ ਬਿਆਨ ਕਰਦਿਆਂ ਹੋਇਆਂ ਅਮਰੀਕੀ ਜਾਂਚ ਏਜੰਸੀ ਐਫ ਬੀ ਆਈ ਵੱਲੋਂ ਭਾਰਤੀ ਏਜੰਟਾਂ ਉਤੇ ਲਾਏ ਗਏ ਵਿਸਤ੍ਰਿਤ ਦੋਸ਼ਾਂ ਦੀ ਸ਼ਲਾਘਾ ਕੀਤੀ ਹੈ।
ਦਲ ਖਾਲਸਾ ਦਾ ਮੰਨਣਾ ਹੈ ਕਿ ਅਮਰੀਕਾ ਸਰਕਾਰ ਨੇ ਗੁਰਪਤਵੰਤ ਸਿੰਘ ਪੰਨੂ ਨੂੰ ਮਾਰਨ ਦੀ ਸਾਜ਼ਿਸ਼ ਰਚਣ ਲਈ ਭਾਰਤੀ ਏਜੰਟ ਨੂੰ ਗ੍ਰਿਫਤਾਰ ਕਰਕੇ ਭਾਰਤੀ ਨਿਜ਼ਾਮ ਦੇ ਸਾਰੇ ਝੂਠਾਂ ਅਤੇ ਮਨਸੂਬਿਆਂ ਦਾ ਪਰਦਾਫਾਸ਼ ਕਰ ਦਿੱਤਾ ਹੈ ਜੋ ਵਿਦੇਸ਼ੀ ਧਰਤੀ 'ਤੇ ਖਾਲਿਸਤਾਨ ਪੱਖੀ ਸਿੱਖਾਂ ਨੂੰ ਕਿਰਾਏ ਦੇ ਕਤਲਾਂ ਹੱਥੋਂ ਮਾਰਨ ਦੀ ਆਪਣੀ ਨਵੀਂ ਉਲੀਕੀ ਰਣਨੀਤੀ ਨੂੰ ਬੇਸ਼ਰਮੀ ਨਾਲ ਅੰਜਾਮ ਦੇ ਰਿਹਾ ਸੀ। .
ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਚੰਡੀਗੜ੍ਹ ਵੱਲੋਂ 7-8 ਅਕਤੂਬਰ ਦਿਨ ਸ਼ਨੀਵਾਰ,ਐਤਵਾਰ ਨੂੰ ਗਿਆਨੀ ਦਿੱਤ ਸਿੰਘ ਜੀ ਆਡੀਟੋਰੀਅਮ, ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ,ਫਤਹਿਗੜ ਸਾਹਿਬ ਵਿਖੇ ਸਿੰਘ ਸਭਾ ਲਹਿਰ ਦਾ 150ਵਾਂ ਸਥਾਪਨਾ ਵਰ੍ਹਾ ਮਨਾਇਆ ਗਿਆ।

ਚੰਡੀਗੜ੍ਹ – ਮੌਜੂਦਾ ਚੱਲ ਰਹੇ ਹਾਲਾਤਾਂ ਤੇ ਅੱਜ ਪੰਥ ਸੇਵਕ ਸਖਸ਼ੀਅਤਾਂ ਨੇ ਇੱਕ ਅਹਿਮ ਸਾਂਝਾ ਬਿਆਨ ਜਾਰੀ ਕੀਤਾ ਹੈ। ਇੱਥੇ ਅਸੀਂ ਪੰਥ ਸੇਵਕਾਂ ਵੱਲੋਂ ਜਾਰੀ ਕੀਤਾ ਗਿਆ ਸਾਂਝਾ ਬਿਆਨ ਸਿੱਖ ਸਿਆਸਤ ਦੇ ਪਾਠਕਾਂ ਦੀ ਜਾਣਕਾਰੀ ਲਈ ਇੰਨ-ਬਿੰਨ ਸਾਂਝਾ ਕਰ ਰਹੇ ਹਾਂ – ਸੰਪਾਦਕ ਸਾਂਝਾ ਬਿਆਨ ਇਸ ਵੇਲੇ ਸਿੱਖ ਅਜਿਹੇ ਹਾਲਾਤ ਦਾ ਸਾਹਮਣਾ ਕਰ ਰਹੇ ਹਨ […]

ਕਨੇਡਾ ਰਹਿੰਦੇ ਸਿੱਖ ਆਗੂ ਭਾਈ ਹਰਦੀਪ ਸਿੰਘ ਨਿੱਝਰ ਦੇ ਕਨੇਡਾ ਵਿਚ ਹੋਏ ਕਤਲ ਪਿੱਛੇ ਭਾਰਤ ਸਰਕਾਰ ਦਾ ਹੱਥ ਹੋਣ ਦੇ ਕਨੇਡਾ ਸਰਕਾਰ ਵੱਲੋਂ ਕੀਤੇ ਖੁਲਾਸੇ ਤੋਂ ਬਾਅਦ ਅੱਜ ਪੰਥ ਸੇਵਕ ਜੁਝਾਰੂ ਸ਼ਖ਼ਸੀਅਤਾਂ ਵੱਲੋਂ ਸਾਰੀ ਸਥਿਤੀ ਬਾਰੇ ਆਪਣੀ ਸਾਂਝੀ ਰਾਏ ਸ੍ਰੀ ਅੰਮ੍ਰਿਤਸਰ ਵਿਖੇ ਖਬਰਖਾਨੇ ਸਾਹਮਣੇ ਰੱਖੀ ਗਈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।