Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

kanwarpal singh

ਦਲ ਖ਼ਾਲਸਾ ਨੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਵਲੋਂ ਕੀਤੇ ਜਾ ਰਹੇ ਝੂਠੇ ਪ੍ਰਚਾਰ ਕਿ, "ਆਪ ਅਤੇ ਗਰਮਖਿਆਲੀ ਦੋਵੇਂ ਇੱਕ-ਮਿਕ ਹਨ" ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।
ਅਜ਼ਾਦੀ ਪਸੰਦ ਸਿੱਖ ਜਥੇਬੰਦੀ, ਦਲ ਖ਼ਾਲਸਾ ਵਲੋਂ 24 ਜਨਵਰੀ, 2017 ਨੂੰ ਅੰਮ੍ਰਿਤਸਰ ਵਿਖੇ "ਭਾਰਤੀ ਸੰਵਿਧਾਨ, ਚੋਣ ਪ੍ਰਣਾਲੀ ਤੇ ਸਵੈ ਨਿਰਣੇ" ਬਾਰੇ ਚਰਚਾ ਕਰਵਾਈ ਗਈ। ਜਿਸ ਵਿਚ ਦਲ ਖ਼ਾਲਸਾ ਦੇ ਬੁਲਾਰੇ ਕੰਵਰਪਾਲ ਸਿੰਘ ਨੇ ਆਪਣੇ ਵਿਚਾਰ ਸੰਗਤਾਂ ਨਾਲ ਸਾਂਝੇ ਕੀਤੇ, ਅਤੇ ਕਨਵੈਨਸ਼ਨ 'ਚ ਪਾਸ ਕੀਤੇ ਮਤੇ ਉਨ੍ਹਾਂ ਵਲੋਂ ਪੜ੍ਹੇ ਗਏ।
ਪੰਜਾਬ ਵਿਚ ਜਦੋਂ ਸਾਰੀਆਂ ਭਾਰਤੀ ਮੁੱਖਧਾਰਾ ਵਾਲੀਆਂ ਰਾਜਨੀਤਿਕ ਪਾਰਟੀਆਂ ਚੋਣਾਂ ਦੀ ਤਿਆਰੀ ਵਿਚ ਰੁਝੀਆਂ ਹੋਈਆਂ ਹਨ, ਵੱਖਵਾਦੀ ਸਿੱਖ ਰਾਜਨੀਤਿਕ ਪਾਰਟੀ ਦਲ ਖ਼ਾਲਸਾ ਵਲੋਂ 24 ਜਨਵਰੀ ਨੂੰ ਅੰਮ੍ਰਿਤਸਰ ਵਿਖੇ ਭਾਰਤੀ ਸੰਵਿਧਾਨ, ਵੋਟ-ਪ੍ਰਣਾਲੀ ਅਤੇ ਸਵੈ-ਨਿਰਣੇ ਦੇ ਅਧਿਕਾਰ ਬਾਰੇ ਇਕ ਕਨਵੈਨਸ਼ਨ ਕਰਨ ਦਾ ਫੈਸਲਾ ਕੀਤਾ ਗਿਆ ਹੈ।
ਦਲ ਖ਼ਾਲਸਾ ਨੇ ਹਿੰਦੂ ਕੱਟੜਪੰਥੀਆਂ ਨੂੰ ਸਖਤ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਸਿੱਖ ਅਰਦਾਸ ਦੀ ਨਕਲ ਕਰਕੇ ਇਸਨੂੰ ਹਿੰਦੂ ਅਰਦਾਸ ਵਾਂਗ ਪੇਸ਼ ਕਰਨਾ ਸ਼ਰਾਰਤੀ ਮਾਨਸਿਕਤਾ ਦੀ ਉਪਜ ਹੈ ਅਤੇ ਇਸ ਖਤਰਨਾਕ ਰੁਝਾਨ ਨੂੰ ਏਥੇ ਹੀ ਰੋਕਣਾ ਹੋਵੇਗਾ ਨਹੀਂ ਤਾਂ ਦੋਨਾਂ ਧਰਮਾਂ ਦੇ ਆਪਸੀ ਰਿਸ਼ਤਿਆਂ ਵਿੱਚ ਵਧੇਰੇ ਕੜਵਾਹਟ ਵਧੇਗੀ।
ਵਿਸ਼ਵ ਮਨੁੱਖੀ ਅਧਿਕਾਰ ਦਿਹਾੜੇ ਦੀ 68ਵੀਂ ਵਰ੍ਹੇਗੰਢ 'ਤੇ ਪੰਜਾਬ ਵਿਚ ਚੱਲੇ ਸੰਘਰਸ਼ ਦੌਰਾਨ ਲਾਪਤਾ ਕੀਤੇ ਗਏ ਅਤੇ ਹਿਰਾਸਤ ਵਿਚ ਮਾਰੇ ਗਏ ਲੋਕਾਂ ਦੇ ਮਾਪਿਆਂ ਅਤੇ ਬੱਚਿਆਂ ਦੀ ਦਰਦ ਭਰੀ ਦਾਸਤਾਨ ਨੂੰ ਯਾਦ ਕੀਤਾ ਗਿਆ।
ਪਿਛਲ਼ੇ ਤਿੰਨ ਦਹਾਕਿਆਂ ਦੌਰਾਨ ਜਬਰੀ ਲਾਪਤਾ ਕੀਤੇ, ਫਰਜ਼ੀ ਮੁਕਾਬਲਿਆਂ ਅਤੇ ਰੋਸ ਪ੍ਰਦਰਸ਼ਨ ਕਰਦਿਆਂ ਪੁਲਿਸ ਗੋਲੀਆਂ ਨਾਲ ਮਾਰੇ ਗਏ ਸਿੰਘ-ਸਿੰਘਣੀਆਂ ਦੀ ਯਾਦ ਵਿੱਚ 9 ਦਸੰਬਰ ਨੂੰ ਬਟਾਲਾ ਵਿਖੇ ਪੀੜਤ ਪਰਿਵਾਰਾਂ ਅਤੇ ਕਾਰਜਕਰਤਾਵਾਂ ਦੀ ਇੱਕ ਇਕਤਰਤਾ ਸੱਦੀ ਗਈ ਹੈ।
ਮਨੁੱਖੀ ਅਧਿਕਾਰਾਂ ਦੇ ਘਾਣ, ਪਾਣੀਆਂ ਦੀ ਲੁੱਟ ਅਤੇ ਸਰਕਾਰੀ ਜਬਰ ਵਿਰੁੱਧ ਦਲ ਖਾਲਸਾ ਅਤੇ ਉਸ ਦੀਆਂ ਸਹਿਯੋਗੀ ਜਥੇਬੰਦੀਆਂ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਅਤੇ ਸਿੱਖ ਯੂਥ ਆਫ ਪੰਜਾਬ ਵਲੋਂ 68ਵੇਂ ਕੌਮਾਂਤਰੀ ਮਨੁੱਖੀ ਅਧਿਕਾਰ ਦਿਵਸ ਤੋਂ ਪਹਿਲੀ ਸ਼ਾਮ 9 ਦਸੰਬਰ ਨੂੰ ਬਟਾਲਾ ਵਿਖੇ ਇਕਤਰਤਾ (ਰੈਲੀ) ਅਤੇ ਮਾਰਚ ਕਰਨ ਦਾ ਫੈਸਲਾ ਕੀਤਾ ਹੈ।
ਦਲ ਖ਼ਾਲਸਾ ਨੇ ਭਾਰਤੀ ਸੁਪਰੀਮ ਕੋਰਟ ਵਲੋਂ ਸਿਨੇਮਾ ਘਰਾਂ ਵਿਚ ਫਿਲਮ ਚੱਲਣ ਤੋਂ ਪਹਿਲਾਂ ਅਖੌਤੀ "ਰਾਸ਼ਟਰੀ ਗੀਤ" ਚਲਾਉਣ ਅਤੇ ਉਸ ਦੇ ਸਤਿਕਾਰ ਲਈ ਹਾਜ਼ਿਰ ਲੋਕਾਂ ਲਈ ਖੜੇ ਹੋਣ ਨੂੰ ਜ਼ਰੂਰੀ ਕਰਾਰ ਦੇਣ ਦੇ ਫੈਸਲੇ ਨਾਲ ਸਖਤ ਅਸਹਿਮਤੀ ਪ੍ਰਗਟਾਈ ਹੈ।
ਵੀਹਵੀਂ ਸਦੀ ਦੇ ਸਿੱਖ ਸੰਘਰਸ਼ ਦੇ ਸ਼ਹੀਦ ਭਾਈ ਧਰਮ ਸਿੰਘ ਕਾਸ਼ਤੀਵਾਲ ਅਤੇ ਭਾਈ ਸਾਹਿਬ ਸਿੰਘ ਕਾਸ਼ਤੀਵਾਲ ਦਾ ਸ਼ਹੀਦੀ ਦਿਹਾੜਾ ਅੱਜ ਮਨਾਇਆ ਗਿਆ। ਭਾਈ ਧਰਮ ਸਿੰਘ ਖਾਲਸਾ ਚੈਰੀਟੇਬਲ ਸੁਸਾਇਟੀ ਦੇ ਖੁੱਲ੍ਹੇ ਵਿਹੜੇ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਮਨਾਏ ਗਏ ਸ਼ਹੀਦੀ ਸਮਾਗਮ ਮੌਕੇ ਬੁਲਾਰਿਆਂ ਨੇ ਅਹਿਦ ਦੁਹਰਾਇਆ ਕਿ ਉਹ ਸਿੱਖ ਸੰਘਰਸ਼ ਦੌਰਾਨ ਸ਼ਹੀਦੀਆਂ ਪਾਉਣ ਵਾਲੇ ਸਿੰਘ-ਸਿੰਘਣੀਆਂ ਵਲੋਂ ਮਿੱਥੇ ਅਜ਼ਾਦ ਖਾਲਸਾ ਰਾਜ ਦੇ ਨਿਸ਼ਾਨੇ ਦੀ ਪੂਰਤੀ ਲਈ ਯਤਨਸ਼ੀਲ ਰਹਿਣਗੇ।
ਆਰ.ਐਸ.ਐਸ ਦੀ ਵਿਚਾਰਧਾਰਾ ਕਿ ਭਾਰਤ ਵਿਚ ਰਹਿਣ ਵਾਲੇ ਸਭ ਹਿੰਦੂ ਹਨ ਨੂੰ ਮੁੱਢੋਂ ਰੱਦ ਕਰਦਿਆਂ ਦਲ ਖ਼ਾਲਸਾ ਨੇ ਅੱਜ ਸਾਫ ਕੀਤਾ ਕਿ ਸਿੱਖ ਨਾ ਤਾਂ ਹਿੰਦੂ ਹਨ ਅਤੇ ਨਾ ਹੀ ਉਹ ਭਾਰਤੀ ਸੱਭਿਆਚਾਰ ਦਾ ਹਿੱਸਾ ਹਨ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।