Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Kendri Sri Guru Singh Sabha

ਪੰਜਾਬ ਫੋਰਮ ਦੇ ਬੁੱਧੀਜੀਵੀਆਂ ਨੇ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਹੈ ਕਿ “ਬਾਦਲ ਪਰਿਵਾਰ ਦੀ ਇਹ ਸਿਆਸੀ ਸਾਜ਼ਿਸ਼ ਸਿੱਖਾਂ ਦੀਆਂ ਮਹਾਨ ਪ੍ਰੰਪਰਾਵਾਂ ਨਾਲ ਇਕ ਹੋਰ ਖਿਲਵਾੜ ਹੈ। ਬਾਦਲ ਪਰਿਵਾਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੇਤ ਸਾਰੀਆਂ ਹੀ ਸਿੱਖ ਸੰਸਥਾਵਾਂ ਨੂੰ ਆਪਣੀ ਨਿੱਜੀ ਜਾਇਦਾਦ ਬਣਾ ਕੇ ਰੱਖਿਆ ਹੋਇਆ ਹੈ ਅਤੇ ਉਹ ਆਪਣੇ ਸਿਆਸੀ ਕਾਰੋਬਾਰ ਲਈ ਸਿੱਖ ਪੰਥ ਦੀਆਂ ਮਹਾਨ ਪ੍ਰੰਪਰਾਵਾਂ ਦੀ ਵਾਰ ਵਾਰ ਉਲੰਘਣਾ ਕਰਦਾ ਰਹਿੰਦਾ ਹੈ। ਇਹ ਕਦਮ ਵੀ ਇਸ ਲੜੀ ਦਾ ਹੀ ਇਕ ਹਿੱਸਾ ਹੈ।
ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਦੇ ਜਨਰਲ ਸਕੱਤਰ ਸ. ਖੁਸ਼ਹਾਲ ਸਿੰਘ ਨੇ ਪੈ੍ਰਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਸਿੱਖਾਂ ਕੋਲੋਂ ਰਾਜਸੀ ਤਾਕਤ ਹਾਸਲ ਕਰਕੇ, ਮੁੜ ਸਿੱਖਾਂ ਨੂੰ ਹੀ ਗੋਲੀਆਂ ਦਾ ਨਿਸ਼ਾਨਾ ਬਣਾਇਆ ਗਿਆ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠ ਬਣੀਆਂ ਸਰਕਾਰਾਂ ਮੌਕੇ ਇਕ ਦਰਜਨ ਅਜਿਹੇ ਗੋਲੀ ਕਾਂਡ ਵਾਪਰੇ ਜਿਨ੍ਹਾਂ 'ਚ ਦਰਜਨਾਂ ਹੀ ਬੇਕਸੂਰ ਸਿੱਖਾਂ ਨੂੰ ਆਪਣੀਆਂ ਕੀਮਤੀ ਜਾਨਾਂ ਗਵਾਉਣੀਆਂ ਪਈਆਂ।

ਚੰਡੀਗੜ੍ਹ: ਸਿੱਖ ਬੁੱਧੀਜੀਵੀਆਂ ਨੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਬਰਗਾੜੀ ਮਾਮਲੇ ਨਾਲ ਜੁੜੇ ਬਹਿਬਲ ਕਲਾਂ ਗੋਲੀ ਕਾਂਡ ਨੂੰ ਸੀ.ਬੀ.ਆਈ. ਦੇ ਹਵਾਲੇ ਕਰਨ ਦੇ ਐਲਾਨ ਨੂੰ ਇਨਸਾਫ ਦੇਣ ਤੋਂ ਭੱਜਣਾ ਅਤੇ ਸਿੱਖ ਭਾਵਨਾਵਾਂ ਦੀ ਅਤਿਅੰਤ ਬੇਪਰਵਾਹੀ ਕਰਨੀ ਕਿਹਾ ਹੈ। ਇਕ ਸਾਂਝੇ ਬਿਆਨ ਵਿਚ ਸਿੱਖ ਬੁੱਧੀਜੀਵੀਆਂ ਗੁਰਪ੍ਰੀਤ ਸਿੰਘ, ਸੁਰਿੰਦਰ ਸਿੰਘ […]

ਚੰਡੀਗੜ੍ਹ: ਕਈ ਨਾਮਵਰ ਸਿੱਖ ਬੁੱਧੀਜੀਵੀਆਂ ਅਤੇ ਸਮਾਜ-ਹਿਤੈਸ਼ੀ ਚਿੰਤਕਾਂ ਨੇ ਪਿਛਲੇ ਦਿਨੀਂ ਅਲਵਰ ਵਿੱਚ ਗਊ-ਤਸਕਰ ਗਰਦਾਨ ਕੇ ਜਨੂੰਨੀ ਭੀੜ ਵੱਲੋਂ ਇੱਕ ਮੁਸਲਮਾਨ ਨੌਜਵਾਨ ਰਕਬਰ ਖਾਨ ਨੂੰ ਕੁੱਟ-ਕੁੱਟ ਕੇ ਮਾਰਨ ਦੀ ਸਖ਼ਤ ਨਿੰਦਾ ਕਰਦਿਆਂ ਸਮੁੱਚੇ ਸਿੱਖ ਭਾਈਚਾਰੇ ਨੂੰ ਏਸ ਘਟਨਾ ਵਿਰੁੱਧ ਹਾਅ ਦਾ ਨਾਅਰਾ ਬੁਲੰਦ ਕਰਨ ਦਾ ਸੱਦਾ ਦਿੱਤਾ ਹੈ। ਰਾਜਸਥਾਨ ਦੇ ਵਜ਼ੀਰਾਂ ਅਤੇ ਹੋਰ ਜ਼ਿੰਮੇਵਾਰਾਂ ਦਾ […]

ਚੰਡੀਗੜ੍ਹ: ਸਿੱਖ ਵਿਚਾਰ ਮੰਚ ਦੇ ਸੱਦੇ ਉਤੇ ਇਕੱਠੇ ਹੋਏ ਸਿੱਖ ਬੁੱਧੀਜੀਵੀਆਂ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪਾਠ-ਪੁਸਤਕਾਂ ਵਿਚ ਸਿੱਖ ਇਤਿਹਾਸ ਤੇ ਸੱਭਿਆਚਾਰ ਦੀ ਹਿੰਦੂਵਾਦ ਦੇ ਰਾਸ਼ਟਰਵਾਦੀ ਨਜ਼ਰੀਏ ਤੋਂ ਕੀਤੀ ਪੇਸ਼ਕਾਰੀ ਦੀ ਸਖਤ ਆਲੋਚਨਾ ਕੀਤੀ ਅਤੇ ਸਰਕਾਰ ਤੋਂ ਮੰਗ ਕੀਤੀ ਕਿ ਗਿਆਰਵੀਂ-ਬਾਰ੍ਹਵੀਂ ਜਮਾਤ ਲਈ ਛਪੀਆਂ ਇਤਿਹਾਸ ਦੀਆਂ ਪੁਸਤਕਾਂ ਨੂੰ ਰੱਦ ਕਰਕੇ ਨਵੇਂ ਸਿਲੇਬਸ ਤਿਆਰ ਕਰਵਾ […]

"ਨਾਨਕ ਸ਼ਾਹ ਫਕੀਰ" ਨਾਮੀ ਵਿਵਾਦਿਤ ਫਿਲਮ ਇਕ ਵਾਰ ਫੇਰ ਚਰਚਾ ਵਿਚ ਹੈ ਕਿਉਂਕਿ ਫਿਲਮ ਦੇ ਨਿਰਮਾਤਾ ਨੇ ਸਿੱਖ ਜਗਤ ਦੇ ਰੋਹ ਨੂੰ ਅੱਖੋਂ-ਪਰੋਖੇ ਕਰਦਿਆਂ ਇਸ ਫਿਲਮ ਨੂੰ ਦੁਬਾਰਾ ਜਾਰੀ ਕਰਨ ਦਾ ਐਲਾਨ ਕੀਤਾ ਹੈ। ਇਸ ਵਾਰ ਫਿਲਮ ਨਿਰਮਾਤਾ ਨੂੰ ਭਾਰਤੀ ਰਾਜਸੀ ਤੰਤਰ ਦੇ ਕਾਬੂ ਹੇਠ ਵਿਚਰਦੀ ਸਿੱਖ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੂਰੀ ਸ਼ਹਿ ਦਿੱਤੀ ਜਾ ਰਹੀ ਹੈ ਤੇ ਸ਼੍ਰੋਮਣੀ ਕਮੇਟੀ ਵੀ ਸਿੱਖ ਜਗਤ ਦਾ ਰੋਸ ਸਹੇੜਨ ਦੀ ਪੂਰੀ ਤਿਆਰੀ ਵਿਚ ਨਜ਼ਰ ਆ ਰਹੀ ਹੈ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਖਾਲਿਸਤਾਨ ਦੇ ਮੁੱਦੇ ਨੂੰ ਬੇਲੋੜਾ ਤੇ ਬੇਵਕਤਾ ਵਿਵਾਦ ਉਭਾਰ ਕੇ ਕੈਨੇਡਾ ਦੇ ਪ੍ਰਧਾਨ ਮੰਤਰੀ ਅਤੇ ਵਫਦ ਵਿਚ ਸੳਾਮਲ ਕੈਨੇਡੀਅਨ ਸਿੱਖ ਮੰਤਰੀਆਂ ਦੀ ਆਲੋਚਨਾ ਕਰ ਕੇ ਸਿੱਖ ਭਾਈਚਾਰੇ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਮੰਦਭਾਗੀ ਕਾਰਵਾਈ ਹੈ।
ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਵੱਲੋਂ ਉੱਘੇ ਸਿੱਖ ਵਿਦਵਾਨ ਡਾ. ਗੁਰਮੀਤ ਸਿੰਘ ਸਿੱਧੂ ਦੁਆਰਾ ਲਿਖੀ ਕਿਤਾਬ "ਬ੍ਰਾਹਮਣਵਾਦ ਤੋਂ ਹਿੰਦੂਵਾਦ"(ਵਰਣ,ਜਾਤ,ਧਰਮ ਅਤੇ ਰਾਸ਼ਟਰਵਾਦ) 3 ਜਨਵਰੀ, ਦਿਨ ਬੁੱਧਵਾਰ 2018 ਨੂੰ ਸਵੇਰੇ 10:30 ਵਜੇ, ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ, ਸੈਕਟਰ 28-ਏ,ਚੰਡੀਗੜ ਵਿਖੇ ਜਾਰੀ ਕੀਤੀ ਜਾਵੇਗੀ।
ਵੱਖ-ਵੱਖ ਖੇਤਰਾਂ ਵਿਚ ਕੰਮ ਕਰਦੀਆਂ ਸਿੱਖ ਹਸਤੀਆਂ ਨੇ ਮੰਗ ਕੀਤੀ ਹੈ ਕਿ ਖ਼ਾਲਸਾ ਰਾਜ ਦੇ ਆਖਰੀ ਮਹਾਰਾਜਾ ਦਲੀਪ ਸਿੰਘ, ਜਿਸ ਨੂੰ ਐਲਵੀਡਨ (ਇੰਗਲੈਂਡ) ਵਿਖੇ 120 ਸਾਲ ਪਹਿਲਾਂ ਈਸਾਈ ਪ੍ਰੰਪਰਾ ਅਨੁਸਾਰ ਦਫ਼ਨਾਇਆ ਗਿਆ ਸੀ, ਦੀਆਂ ਅੰਤਿਮ ਰਸਮਾਂ ਸਿੱਖ ਰਹੁ-ਰੀਤਾਂ ਅਨੁਸਾਰ ਪੰਜਾਬ ਵਿਚ ਕੀਤੀਆਂ ਜਾਣ।
ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਦੇ ਨੁਮਾਇੰਦਿਆਂ ਨੇ ਦਿੱਲੀ ਦੀ ਸੰਗਤ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਵਿੱਚ ਮਨਜੀਤ ਸਿੰਘ ਜੀਕੇ ਅਤੇ ਮਨਜਿੰਦਰ ਸਿੰਘ ਸਿਰਸਾ ਦਾ ਬਾਈਕਾਟ ਕਰਨ ਦੀ ਅਪੀਲ ਕੀਤੀ। ਦਿੱਲੀ ਕਮੇਟੀ ਚੋਣਾਂ ਲਈ ਪ੍ਰਚਾਰ ਦੇ ਆਖ਼ਰੀ ਦਿਨ ਕੱਲ੍ਹ (24 ਫਰਵਰੀ) ਉਨ੍ਹਾਂ ਲੋਕਾਂ ਨੂੰ ਸਰਨਾ ਭਰਾਵਾਂ ਦਾ ਸਾਥ ਦੇਣ ਦੀ ਬੇਨਤੀ ਕੀਤੀ। ਇੱਥੇ ਪ੍ਰੈੱਸ ਕਾਨਫਰੰਸ ਦੌਰਾਨ ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਦੇ ਨੁਮਾਇੰਦਿਆਂ ਨੇ ਕਿਹਾ ਕਿ ਮਨਜੀਤ ਸਿੰਘ ਜੀਕੇ ਅਤੇ ਮਨਜਿੰਦਰ ਸਿੰਘ ਸਿਰਸਾ ਨੇ ਦਿੱਲੀ ਕਮੇਟੀ ਨੂੰ ਪੂਰੀ ਤਰ੍ਹਾਂ ਬਾਦਲਾਂ ਅਧੀਨ ਕਰ ਦਿੱਤਾ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।