Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

khalsa panth

ਪੱਤਰਕਾਰ ਮਨਦੀਪ ਸਿੰਘ ਨਾਲ ਆਪਣੀ ਇਸ ਖਾਸ ਗੱਲਬਾਤ ਵਿੱਚ, 'ਸਿੱਖ ਸਿਆਸਤ' ਦੇ ਸੰਪਾਦਕ ਪਰਮਜੀਤ ਸਿੰਘ ਗਾਜ਼ੀ ਨੇ ਕਿਹਾ ਹੈ ਕਿ ਸਿੱਖਾਂ ਦੇ ਵਿਆਪਕ ਹਿੱਸਿਆਂ ਨੂੰ ਖਾਲਸਾ ਪੰਥ ਦੇ ਸਾਂਝੇ ਫੈਸਲੇ ਲੈਣ ਅਤੇ ਸੰਸਥਾਗਤ ਅਗਵਾਈ ਦੀਆਂ ਇਤਿਹਾਸਕ ਰਵਾਇਤਾਂ ਨੂੰ ਸੁਰਜੀਤ ਕਰਨ 'ਤੇ ਸਹਿਮਤੀ ਬਣਾਉਣ ਦੀ ਲੋੜ ਹੈ। ਉਹ ਇੱਕ ਭਵਿੱਖਮੁਖੀ ਸਿਆਸੀ ਦਸਤਾਵੇਜ਼ ਦੀ ਲੋੜ 'ਤੇ ਵੀ ਜ਼ੋਰ ਦਿੰਦੇ ਹਨ, ਜੋ ਇਸ ਵੱਧ ਰਹੇ ਅਨਿਸ਼ਚਿਤ ਭੂ-ਰਾਜਨੀਤਿਕ ਮਾਹੌਲ ਵਿੱਚ ਸਿੱਖਾਂ ਦੇ ਸਿਆਸੀ ਸਵੈ-ਨਿਰਣੇ (political self-determination) ਦੇ ਅਧਿਕਾਰ ਨੂੰ ਬਰਕਰਾਰ ਰੱਖਣ ਲਈ ਕੀਤੇ ਜਾ ਰਹੇ ਯਤਨਾਂ ਨੂੰ ਮਜਬੂਤੀ ਨਾਲ ਜਾਰੀ ਰੱਖਿਆ ਜਾ ਸਕੇ।
ਹਾਲ ਹੀ ਵਿੱਚ, ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਥਾਪੇ ਗਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਇੱਕ ਪ੍ਰੈੱਸ ਕਾਨਫਰੰਸ ਕੀਤੀ, ਜਿਸ ਵਿੱਚ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ 'ਤੇ ਗੰਭੀਰ ਪ੍ਰਬੰਧਕੀ ਊਣਤਾਈਆਂ (ਮਿਸਮੈਨੇਜਮੈਂਟ) ਅਤੇ ਵੱਡੀਖੋਰੀ ਦੇ ਦੋਸ਼ ਲਾਏ। ਉਨ੍ਹਾਂ ਨੇ ਖਾਲਸਾ ਪੰਥ ਨੂੰ ਬੇਨਤੀ ਕੀਤੀ ਕਿ ਇਨ੍ਹਾਂ ਮਸਲਿਆਂ 'ਤੇ ਵਿਚਾਰ-ਵਟਾਂਦਰਾ ਕਰਨ ਅਤੇ ਹੱਲ ਲੱਭਣ ਲਈ 'ਸਰਬੱਤ ਖਾਲਸਾ' ਬੁਲਾਇਆ ਜਾਵੇ।
ਦਸੰਬਰ 2025 ਵਿਚ ਸ਼੍ਰੋ.ਗੁ.ਪ੍ਰ.ਕ. ਵੱਲੋਂ ਲਗਾਏ ਗਏ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿਚ ਪੰਜ ਸਿੰਘ ਸਾਹਿਬਾਨ ਵੱਲੋਂ ਸਿੱਖ ਗੁਰੂ ਸਾਹਿਬਾਨ, ਗੁਰੂ ਪਰਿਵਾਰਾਂ, ਸਿੱਖ ਸ਼ਹੀਦਾਂ ਅਤੇ ਮਹਾਨ ਗੁਰਸਿੱਖਾਂ ਦੇ ਕਿਰਦਾਰਾਂ ਨੂੰ ਵਿਖਾਉਂਦੀਆਂ ਫਿਲਮਾਂ/ਐਨੀਮੇਸ਼ਨਾਂ ਉੱਤੇ ਮੁਕੰਮਲ ਰੋਕ ਲਗਾਈ ਗਈ ਹੈ।
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਇੰਟਰਵਿਊਆਂ ਵਿੱਚ ਸਿੱਖ ਸੰਘਰਸ਼ ਅਤੇ ਸੰਤ ਜੀ ਨਾਲ ਜੁੜੀਆਂ ਘਟਨਾਵਾਂ ਬਾਰੇ ਕਈ ਦਾਅਵੇ ਕੀਤੇ ਹਨ। ਇਨ੍ਹਾਂ ਵਿੱਚੋਂ ਇੱਕ ਦਾਅਵਾ ਇਹ ਵੀ ਹੈ ਕਿ ਜੇਕਰ ਰਾਜੀਵ ਗਾਂਧੀ ਅਤੇ ਸੰਤ ਜੀ ਦਰਮਿਆਨ ਮੁਲਾਕਾਤ ਹੋ ਜਾਂਦੀ, ਤਾਂ ਜੂਨ '84 ਦੀਆਂ ਦਰਦਨਾਕ ਘਟਨਾਵਾਂ ਤੋਂ ਬਚਿਆ ਜਾ ਸਕਦਾ ਸੀ।
ਆਸਟ੍ਰੇਲੀਆ ਦੇ ਸਿਡਨੀ ਸ਼ਹਿਰ ਵਿਚ ਗਲੈਨਵੁੱਡ ਗੁਰਦੁਆਰਾ ਸਾਹਿਬ ਵਿਖੇ ਬਣਾਏ ਗਏ ਸਿੱਖ ਅਜਾਇਬ ਘਰ ਦੇ ਵਿਲੱਖਣ ਉਪਰਾਲੇ ਬਾਰੇ ਪੱਤਰਕਾਰ ਮਨਦੀਪ ਸਿੰਘ ਵੱਲੋਂ ਸਿਡਨੀ ਵਾਸੀ ਸ. ਸਰਵਰਿੰਦਰ ਸਿੰਘ ਰੂਮੀ (ਕੌਮੀ ਆਵਾਜ਼ ਰੇਡੀਓ) ਨਾਲ ਖਾਸ ਗੱਲਬਾਤ ਕੀਤੀ ਗਈ ਹੈ।
ਸ੍ਰੀ ਗੁਰੂ ਤੇਗ ਬਹਾਦਰ ਜੀ,ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੀ 350 ਸਾਲਾ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਸਮਾਗਮ 30 ਨਵੰਬਰ 2025 ਨੂੰ ਗੁਰੂ ਨਾਨਕ ਖਾਲਸਾ ਸਕੂਲ, ਲੁਹਾਰਾ ਚਾੜ੍ਹਕੇ,ਭੋਗਪੁਰ (ਜਲੰਧਰ) ਵਿਖੇ ਕਰਵਾਇਆ ਗਿਆ।
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਦਿੱਲੀ ਵਿੱਚ ਇੱਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਵਿੱਚ ਭਾਈ ਗੁਰਮੀਤ ਸਿੰਘ ਰਾਂਚੀ ਨੇ ਆਪਣੇ ਵਿਚਾਰ ਸੰਗਤਾਂ ਨਾਲ ਸਾਂਝੇ ਕੀਤੇ।
5 ਅਕਤੂਬਰ 2025 ਨੂੰ ਸਿੱਖ ਜਥਾ ਮਾਲਵਾ ਵੱਲੋਂ ਕਰਵਾਏ ਗਏ ਗੁਰਮਤਿ ਸਾਮਗਮ ਦੌਰਾਨ ਭਾਈ ਮਨਧੀਰ ਸਿੰਘ ਵੱਲੋਂ ਕੀਤਾ ਗਿਆ ਵਖਿਆਨ ਅੱਜ ਅਦਾਰਾ ਸਿੱਖ ਸਿਆਸਤ ਦੇ ਸਰੋਤਿਆਂ ਤੇ ਦਰਸ਼ਕਾਂ ਦੀ ਜਾਣਕਾਰੀ ਲਈ ਸਾਂਝਾ ਕਰ ਰਹੇ ਹਾਂ।
18 ਅਗਸਤ 2025 ਨੂੰ ਖਾਲਸਾ ਕਾਲਜ, ਪਟਿਆਲਾ ਵਿੱਚ ਸ੍ਰੀ ਗੁਰੂ ਤੇਗ਼ ਬਹਾਦੁਰ ਜੀ ਦੇ 350ਵੇਂ ਸ਼ਹੀਦੀ ਨੂੰ ਸਮਰਪਿਤ ਸੈਮੀਨਾਰ ਵਿੱਚ ਪ੍ਰੋ. ਕਵਲਜੀਤ ਸਿੰਘ (ਪੰਜਾਬੀ ਵਿਭਾਗ, ਸ੍ਰੀ ਗੁਰੂ ਅੰਗਦ ਦੇਵ ਕਾਲਜ, ਖਡੂਰ ਸਾਹਿਬ) ਨੇ ਗੁਰੂ ਸਾਹਿਬ ਦੀ ਸ਼ਹੀਦੀ ਦੇ ਵਿਸ਼ਵ-ਇਤਿਹਾਸਕ ਮਹੱਤਵ ‘ਤੇ ਚਾਨਣ ਪਾਇਆ।
ਵਿਸ਼ਵ ਅਤੇ ਖੇਤਰੀ ਹਾਲਾਤ ਤੇਜ਼ੀ ਨਾਲ ਬਦਲ ਰਹੇ ਹਨ, ਅਤੇ ਇਸ ਬਦਲੇ ਹੋਏ ਪਰਿਪੇਖ ਵਿੱਚ, ਦੱਖਣੀ ਏਸ਼ੀਆ ਵਿੱਚ ਪੰਜਾਬ ਦਾ ਭੂ-ਰਾਜਨੀਤਕ ਮਹੱਤਵ ਕਾਫੀ ਵਧ ਗਿਆ ਹੈ। ਇਸ ਵਿਖਿਆਨ ਵਿੱਚ, ਭਾਈ ਨਾਰਾਇਣ ਸਿੰਘ ਕਿਹਾ ਹੈ ਕਿ ਸਿੱਖਾਂ ਨੂੰ ਮੌਜੂਦਾ ਹਾਲਾਤ ਵਿੱਚ ਆਪਣੀ ਸਥਿਤੀ ਨੂੰ ਸਮਝਣ ਦੀ ਲੋੜ ਹੈ। ਉਹਨਾ ਕਿਹਾ ਕਿ ਸਿੱਖਾਂ ਨੂੰ ਆਪਣੀਆਂ ਸੰਸਥਾਵਾਂ ਨੂੰ ਮਜ਼ਬੂਤ ਕਰਨ, ਅੰਦਰੂਨੀ ਪ੍ਰਕਿਰਿਆਵਾਂ ਨੂੰ ਸੁਧਾਰਨ ਅਤੇ ਦੂਸਰੇ ਨਾਲ ਗੱਲਬਾਤ ਕਰਦਿਆਂ ਆਪਣੇ ਤਾਕਤ ਦੇ ਸਰੋਤਾਂ ਦੀ ਖੋਜ ਕਰਨ ਦੀ ਜਰੂਰਤ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।