Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

KPS Gill

ਭਾਈ ਧਾਮੀ ਦੇ ਸੰਘਰਸ਼ੀ ਜੀਵਨ ਬਾਰੇ ਪੱਤਰਕਾਰ ਮਨਦੀਪ ਸਿੰਘ ਨੇ ਉਹਨਾ ਦੇ ਨੇੜਲੇ ਸਾਥੀ ਭਾਈ ਨਰਾਇਣ ਸਿੰਘ ਚੌੜਾ ਨਾਲ ਖਾਸ ਮੁਲਾਕਾਤ ਕੀਤੀ ਹੈ ਜਿਹੜੀ ਅੱਜ ਆਪ ਸਭ ਨਾਲ ਸਾਂਝੀ ਕੀਤੀ ਜਾ ਰਹੀ ਹੈ।
26 ਅਕਤੂਬਰ 2025 ਨੂੰ ਪਿੰਡ ਰਤਨਗੜ੍ਹ (ਨੇੜੇ ਖਲਚੀਆਂ) ਵਿਖੇ ਹੋਏ ਗੁਰਮਤਿ ਸਮਾਗਮ ਦੌਰਾਨ ਸ. ਸੁਖਦੇਵ ਸਿੰਘ ਵੱਲੋਂ ਕੀਤੀ ਗਈ ਤਕਰੀਰ ਅਦਾਰਾ ਸਿੱਖ ਸਿਆਸਤ ਦੇ ਦਰਸ਼ਕਾਂ ਦੀ ਜਾਣਕਾਰੀ ਹਿਤ ਸਾਂਝੀ ਕਰ ਰਹੇ ਹਾਂ।
ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਅਤੇ ਮਨੁੱਖੀ ਅਧਿਕਾਰ ਇਨਸਾਫ ਸੰਘਰਸ਼ ਕਮੇਟੀ ਨੇ ਮੰਗ ਕੀਤੀ ਹੈ ਕਿ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਬਨਣੀ ਚਾਹੀਦੀ ਹੈ ਜਿਹੜੀ ਪ੍ਰਕਾਸ਼ ਸਿੰਘ ਬਾਦਲ ਅਤੇ ਅੱਜ ਤੱਕ ਰਹੇ ਮੁੱਖ ਮੰਤਰੀਆਂ, ਮੰਤਰੀਆਂ ਅਤੇ ਉੱਚ ਅਧਿਕਾਰੀਆਂ ਦੀਆਂ ਜਾਇਦਾਦਾਂ ਦੀ ਪੜਤਾਲ ਕਰੇ।
ਖਾਲੜਾ ਮਿਸ਼ਨ ਆਰਗੇਨਾਈਜ਼ੇਸ਼ਨ ਦੇ ਆਗੂਆਂ ਵੱਲੋ ਜਾਰੀ ਪੈ੍ਰਸ ਬਿਆਨ ਵਿੱਚ ਕਿਹਾ ਕਿ ਪੰਜਾਬ ਵਿਧਾਨ ਸਭਾ ਵਿੱਚ ਮਨੁਖਤਾ ਦੇ ਕਾਤਲਾਂ ਇੰਦਰਾ ਗਾਧੀਂ, ਗਵਰਨਰ ਰੇਅ, ਕੇ.ਪੀ.ਐਸ.ਗਿੱਲ, ਬੇਅੰਤ ਸਿੰਘ ਵਰਗਿਆਂ ਨੂੰ ਸ਼ਰਧਾਜਲੀਆਂ ਪਰ ਫੌਜੀ ਹਮਲੇ ਅਤੇ ਝੂਠੇ ਮੁਕਾਬਆਂਿ ਵਿੱਚ ਸ਼ਹੀਦ ਹੋਣ ਵਾਲਿਆ ਬਾਰੇ ਸਾਜਿਸ਼ੀ ਚੁਪ ਚਿੰਤਾਜਨਕ ਹੈ।
1993 ਦਾ ਡੁੱਬਦਾ ਸੂਰਜ ਜਿੱਥੇ ਦਿੱਲੀ ਦੇ ਦਿਸਹੱਦੇ ’ਤੇ 'ਪੰਜਾਬੀ ਲੋਕ ਸੱਭਿਆਚਾਰ' ਦੀਆਂ ਕਿਰਨਾਂ ਛੱਡ ਗਿਆ ਉੱਥੇ ਨਾਲ ਨਾਲ ਸਮਾਜੀ ਤੇ ਸਿਆਸੀ ਖੇਤਰ ਦੇ ਕੁਝ ਗੰਭੀਰ ਮਸਲੇ ਵੀ ਖੜ੍ਹੇ ਕਰ ਗਿਆ।
ਇੱਕੀਵੀਂ ਸਦੀ ਦੇ ਅਖੀਰਲੇ ਦਹਾਕਿਆਂ ਦੌਰਾਨ ਭਾਰਤੀ ਨੀਮ ਫੌਜੀ ਦਸਤਿਆਂ ਅਤੇ ਪੰਜਾਬ ਪੁਲਿਸ ਵਲੋਂ ਲਾਵਾਰਸ ਕਰਾਰ ਦੇਕੇ 25 ਹਜ਼ਾਰ ਸਿੱਖਾਂ ਨੂੰ ਸ਼ਮਸ਼ਾਨਘਾਟਾਂ ਵਿੱਚ ਸਾੜੇ ਜਾਣ ਦਾ ਮਾਮਲਾ ਜਗ ਜਾਹਿਰ ਕਰਨ ਵਾਲੇ ਭਾਈ ਜਸਵੰਤ ਸਿੰਘ ਖਾਲੜਾ ਦਾ 22ਵਾਂ ਸ਼ਹੀਦੀ ਦਿਹਾੜਾ ਅੱਜ ਮਨਾਇਆ ਗਿਆ।
ਫਰਿਜ਼ਨੋ ਸਟੇਟ ਯੂਨੀਵਰਸਿਟੀ 'ਚ ਉੱਚ ਪੜ੍ਹਾਈ ਕਰਨ ਲਈ ਪੰਜਾਬ ਤੋਂ ਅਮਰੀਕਾ ਆਈ ਨਵਕਿਰਨ ਕੌਰ ਨੇ ਜਦੋਂ ਸਾਲ 2009 ਦੇ ਅੰਤ ਵਿਚ ਆਪਣਾ ਸਮੈਸਟਰ ਸ਼ੁਰੂ ਕੀਤਾ ਸੀ ਤਾਂ ਉਹ ਫਰਿਜ਼ਨੋ ਵਿਖੇ ਆਪਣੀ ਮਾਸਟਰ ਡਿਗਰੀ ਨੂੰ ਲੈ ਕੇ ਬੇਹੱਦ ਉਤਾਵਲੀ ਸੀ। ਉਸ ਵੇਲੇ ਜਦੋਂ ਵਿਦਿਆਰਥੀ ਆਪਣੀਆਂ ਨਵੀਆਂ ਕਲਾਸਾਂ ਲੱਭਣ ਵਿਚ ਰੁਝੇ ਹੋਏ ਸਨ ਤਾਂ ਉਸ ਦੇ ਕੁਝ ਸਹਿਪਾਠੀ ਨਵਕਿਰਨ ਦੇ ਸਫ਼ਰ, ਉਸ ਦੇ ਪਰਿਵਾਰ ਤੇ ਉਸ ਦੇ ਪਿਤਾ ਬਾਰੇ ਨਹੀਂ ਜਾਣਦੇ ਸਨ, ਜੋ ਉਸ ਨੂੰ ਸੈਂਟਰਲ ਵੈਲੀ ਤੱਕ ਲੈ ਆਏ। ਨਵਕਿਰਨ ਸ਼ਹੀਦ ਜਸਵੰਤ ਸਿੰਘ ਖਾਲੜਾ ਦੀ ਧੀ ਹੈ। ਸਿੱਖ ਨੌਜਵਾਨ ਜਥੇਬੰਦੀ 'ਜਕਾਰਾ ਮੂਵਮੈਂਟ' ਦੇ ਯਤਨਾਂ ਸਦਕਾ 31 ਅਗਸਤ, 2017 ਨੂੰ ਸ਼ਾਮ 4: 30 ਵਜੇ ਫਰਿਜ਼ਨੋ ਸਿਟੀ ਹਾਲ ਵਿਖੇ ਸ਼ਹੀਦ ਜਸਵੰਤ ਸਿੰਘ ਖਾਲੜਾ ਦੇ ਸਨਮਾਨ ਵਜੋਂ ਸਿਟੀ ਪਾਰਕ ਦਾ ਨਾਂ ਉਨ੍ਹਾਂ ਦੇ ਨਾਂ 'ਤੇ ਰੱਖਿਆ ਜਾਵੇਗਾ।
ਪੰਜਾਬ ਵਿਧਾਨ ਸਭਾ ਵਿੱਚ ਕਾਂਗਰਸ ਵਲੋਂ ਇਹ ਹੋਰ ਕਾਲਾ ਕਾਰਨਾਮਾ ਕਰਦਿਆਂ ਸਿੱਖਾਂ ਦੇ ਜ਼ਖਮਾਂ 'ਤੇ ਲੂਣ ਛਿੜਕਿਆ ਗਿਆ ਹੈ। ਜਿਸ ਵਾਸਤੇ ਪੰਜਾਬ ਦੇ ਕਾਂਗਰਸੀ ਅਤੇ ਮੌਕਾ ਪ੍ਰਸਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਤਿਹਾਸ ਕਦੇ ਮੁਆਫ ਨਹੀਂ ਕਰੇਗਾ। 'ਪੰਜਾਬ ਦੇ ਬੁੱਚੜ' ਵਜੋਂ ਜਾਣੇ ਜਾਂਦੇ ਕੇ.ਪੀ. ਐਸ. ਗਿੱਲ ਦੀ ਮੌਤ 'ਤੇ ਵਿਧਾਨ ਸਭਾ ਵਿੱਚ ਸ਼ਰਧਾਂਜ਼ਲੀ ਦੇ ਕੇ ਕੈਪਟਨ ਨੇ ਸਿੱਖਾਂ ਨੂੰ ਸਪੱਸ਼ਟ ਸੁਨੇਹਾ ਦਿੱਤਾ ਹੈ ਕਿ ਕਾਂਗਰਸ ਦੇ ਪਹਿਲਾਂ ਦੇ ਮੁੱਖ ਮੰਤਰੀਆਂ ਦਰਬਾਰਾ, ਬੇਅੰਤ ਅਤੇ ਉਸ ਵਿੱਚ ਕੋਈ ਫਰਕ ਨਾ ਸਮਝਿਆ ਜਾਵੇ।
ਪੰਜਾਬ ਵਿਧਾਨ ਸਭਾ ਵਿੱਚ ਬੁੱਧਵਾਰ (14 ਜੂਨ) ਨੂੰ ਸੂਬੇ ਦੇ ਸਾਬਕਾ ਪੁਲਿਸ ਮੁਖੀ ਕੇ.ਪੀ.ਐਸ. ਗਿੱਲ ਨੂੰ ਸ਼ਰਧਾਂਜਲੀ ਦੇਣ ਦੇ ਮੁੱਦੇ ’ਤੇ ਹੰਗਾਮਾ ਹੋਇਆ। ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਸਾਬਕਾ ਡੀਜੀਪੀ ਨੂੰ ਸਿੱਖਾਂ ’ਤੇ ਜ਼ੁਲਮ ਕਰਨ ਵਾਲਾ ਦੱਸਿਆ।
ਮਨੁੱਖੀ ਅਧਿਕਾਰਾਂ ਲਈ ਕੰਮ ਕਰਨ ਵਾਲੀ ਜਥੇਬੰਦੀ ਖਾਲੜਾ ਮਿਸ਼ਨ ਆਰਗੇਨਾਈਜ਼ੇਸ਼ਨ ਨੇ ਬੁੱਧਵਾਰ (15 ਜੂਨ) ਨੂੰ ਕਾਂਗਰਸ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਨਿੰਦਾ ਕੀਤੀ ਕਿ ਉਸਨੇ ਮਨੁੱਖੀ ਅਧਿਕਾਰਾਂ ਦਾ ਘਾਣ ਕਰਨ ਵਾਲੇ ਪੰਜਾਬ ਦੇ ਬੁੱਚੜ ਕੇ.ਪੀ.ਐਸ. ਗਿੱਲ ਨੂੰ ਪੰਜਾਬ ਵਿਧਾਨ ਸਭਾ 'ਚ ਸ਼ਰਧਾਂਜਲੀ ਦਿੱਤੀ। ਖਾਲੜਾ ਮਿਸ਼ਨ ਵਲੋਂ ਜਾਰੀ ਇਕ ਲਿਖਤੀ ਬਿਆਨ 'ਚ ਕਿਹਾ ਗਿਆ ਕਿ ਕੇ.ਪੀ.ਐਸ. ਗਿੱਲ ਵਰਗੇ ਪੰਜਾਬ ਦੇ ਬੁੱਚੜ ਨੂੰ ਸ਼ਰਧਾਂਜਲੀ ਦੇ ਕੇ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਨੇ ਸਿੱਖਾਂ ਸਿਰ ਇਕ ਹੋਰ ਭਾਜੀ ਚਾੜ੍ਹ ਦਿੱਤੀ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।