Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

List of AAP Candidates for Punjab Polls 2017

ਆਮ ਆਦਮੀ ਪਾਰਟੀ ਵੱਲੋਂ ਵੀਰਵਾਰ ਪੰਜਾਬ ਵਿਧਾਨ ਸਭਾ ਦੀਆਂ 2017 ਚੋਣਾਂ ਲਈ 13 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕੀਤੀ ਗਈ ਹੈ, ਜਿਸ ਵਿੱਚ ਛੇ ਉਮੀਦਵਾਰ ਰਾਖਵੇਂ ਹਲਕਿਆਂ (ਐਸਸੀ) ਲਈ ਹਨ। ਇਸ ਤੋਂ ਪਹਿਲਾਂ ‘ਆਪ’ ਵੱਲੋਂ ਪਹਿਲੀ ਸੂਚੀ ਵਿੱਚ 19 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਸੀ। ਵੀਰਵਾਰ ਨੂੰ ਦੂਜੀ ਸੂਚੀ ਪਾਰਟੀ ਆਗੂ ਸੰਜੈ ਸਿੰਘ ਵੱਲੋਂ ਜਾਰੀ ਕੀਤੀ ਗਈ ਹੈ। ਇਸ ਮੌਕੇ ਉਨ੍ਹਾਂ ਨਾਲ ਸੰਸਦ ਮੈਂਬਰ ਭਗਵੰਤ ਮਾਨ ਵੀ ਹਾਜ਼ਰ ਸਨ, ਜਦੋਂਕਿ ਸੂਬਾ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਗੈਰਹਾਜ਼ਰ ਸਨ।
ਆਮ ਆਦਮੀ ਪਾਰਟੀ ਦੇ ਸੂਬਾ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਨੇ ਪਾਰਟੀ ਵਲੋਂ ਜਾਰੀ ਪਹਿਲੀ ਸੂਚੀ 'ਤੇ ਆਪਣਾ ਵਿਰੋਧ ਦਰਜ ਕਰਵਾਇਆ ਹੈ। ਡੇਰਾਬੱਸੀ ਵਿਚ ਪਾਰਟੀ ਸਮਾਗਮ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਜਾਰੀ ਪਹਿਲੀ ਸੂਚੀ ਵਿਚ ਕੁੱਝ ਉਮੀਦਵਾਰ ਅਜਿਹੇ ਵੀ ਹਨ ਜੋ ਯੋਗਤਾ ਦੀ ਕਸੌਟੀ 'ਤੇ ਖਰੇ ਨਹੀਂ ਉੱਤਰਦੇ। ਪੱਤਰਕਾਰਾਂ ਵਲੋਂ ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਉਹ ਕਿਹੜੇ ਉਮੀਦਵਾਨ ਹਨ ਤਾਂ ਉਨ੍ਹਾਂ ਸਾਫ਼ ਇਨਕਾਰ ਕਰ ਦਿੱਤਾ।
ਮੀਡੀਆ ਦੀਆਂ ਰਿਪੋਰਟਾਂ ਮੁਤਾਬਕ ਆਮ ਆਦਮੀ ਪਾਰਟੀ ਨੇ ਇਹ ਫੈਸਲਾ ਕੀਤਾ ਹੈ ਕਿ ਪੰਜਾਬ ਦੀਆਂ 2017 ਦੀਆਂ ਵਿਧਾਨ ਸਭਾ ਚੋਣਾਂ ਲਈ ਜੁਲਾਈ 2016 ਵਿਚ ਪਹਿਲੀ ਲਿਸਟ ਜਾਰੀ ਕਰ ਦਿੱਤੀ ਜਾਏਗੀ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।