Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Manish Sisodia

ਬਰਨਾਲਾ/ਚੰਡੀਗੜ੍ਹ: ਲੰਘੇ ਕੱਲ ਬਰਨਾਲਾ ਵਿਖੇ ਹੋਈ ਆਮ ਆਮਦੀ ਪਾਰਟੀ (ਆਪ) ਦੇ ਜਲਸੇ ਦੌਰਾਨ ਪਾਰਟੀ ਦੇ ਮੁਖੀ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿਚ ਲੋਕ ਸਭਾ ਚੋਣਾਂ ਚ ਕਿਸੇ ਨਾਲ ਵੀ ਭਾਈਵਾਲੀ ਕਰਨ ਦੀ ਸੰਭਵਨਾ ਨੂੰ ਰੱਦ ਕਰਦਿਆਂ ਕਿਹਾ ਕਿ ਆਪ ਪੰਜਾਬ ਵਿਚ ਸਾਰੀਆਂ 13 ਲੋਕ ਸਭਾ ਸੀਟਾਂ ਤੇ ਇਕੱਲਿਆਂ ਹੀ ਚੋਣ ਲੜੇਗੀ। […]

ਬਠਿੰਡਾ: ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਵਿਚ ਚੱਲ ਰਹੇ ਘਮਸਾਣ ਦਾ ਅੱਜ ਸਿਖਰਲਾ ਦਿਨ ਹੈ ਜਦੋਂ ਦਿੱਲੀ ਤੋਂ ਸੁਨੇਹਾ ਜਾਰੀ ਕਰਕੇ ਪਾਰਟੀ ਦੀ ਹਾਈਕਮਾਂਡ ਵਲੋਂ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਅਹੁਦੇ ਤੋਂ ਹਟਾਏ ਗਏ ਹਲਕਾ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਬਠਿੰਡਾ ਵਿਖੇ ਰੈਲੀ ਕਰਕੇ ਆਪਣਾ ਸ਼ਕਤੀ ਪ੍ਰਦਰਸ਼ਨ ਕਰਨ ਜਾ ਰਹੇ […]

ਚੰਡੀਗੜ੍ਹ: ਆਮ ਆਦਮੀ ਪਾਰਟੀ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਦਾ ਗੁਭਾਰਾ ਅੱਜ ਫੁੱਟ ਗਿਆ। ਆਮ ਆਦਮੀ ਪਾਰਟੀ ਦੇ ਕੇਂਦਰੀ ਆਗੂਆਂ ਨੇ ਦਿੱਲੀ ਤੋਂ ਫੁਰਮਾਨ ਜਾਰੀ ਕਰਦਿਆਂ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੂੰ ਅਹੁਦੇ ਤੋਂ ਹਟਾ ਕੇ ਉਨ੍ਹਾਂ ਦੀ ਥਾਂ ਦਿੜਬਾ ਤੋਂ ਪਾਰਟੀ ਦੇ ਵਿਧਾਇਕ ਹਰਪਾਲ ਸਿੰਘ ਚੀਮਾ ਨੂੰ ਵਿਰੋਧੀ […]

ਚੰਡੀਗੜ੍ਹ: ਆਮ ਆਦਮੀ ਪਾਰਟੀ ਦਾ ਅੰਦਰੂਨੀ ਸੰਕਟ ਹੋਰ ਗਹਿਰਾਉਂਦਾ ਜਾ ਰਿਹਾ ਹੈ। ਆਪ ਦੀ ਪੰਜਾਬ ਇਕਾਈ ਵਿਚ ਅੰਦਰੂਨੀ ਕਲੇਸ਼ ਅਤੇ ਤਾਕਤ ਹਾਸਿਲ ਕਰਨ ਦੀ ਹੋੜ ਇਕ ਵਾਰ ਫੇਰ ਪ੍ਰਤੱਖ ਨਜ਼ਰ ਆ ਰਹੀ ਹੈ। ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ ਵਲੋਂ ‘ਰੈਫਰੈਂਡਮ 2020’ ਦੀ ਹਮਾਇਤ ਵਿਚ ਦਿੱਤੇ ਗਏ ਬਿਆਨ ਤੋਂ ਬਾਅਦ […]

ਦਿੱਲੀ ਸਰਕਾਰ ਸੁਲਤਾਨ-ਉਲ-ਕੌਮ ਸ੍ਰ. ਜੱਸਾ ਸਿੰਘ ਆਹਲੂਵਾਲੀਆ ਦੀ ਤੀਜੀ ਜਨਮ ਸ਼ਤਾਬਦੀ ਸਰਕਾਰੀ ਪੱਧਰ ’ਤੇ ਮਨਾਉਂਦੇ ਹੋਏ ਦਿੱਲੀ ਫਤਹਿ ਦਿਹਾੜੇ ਦੇ ਇਤਿਹਾਸ ਨੂੰ ਦਿੱਲੀ ਦੇ ਸਕੂਲੀ ਸਿੱਖਿਆ ਪਾਠਕਰਮ ਦਾ ਹਿੱਸਾ ਬਣਾਏਗੀ। ਇਸ ਗੱਲ ਦਾ ਭਰੋਸਾ ਦਿੱਲੀ ਦੇ ਉਪ ਮੁਖਮੰਤਰੀ ਮਨੀਸ਼ ਸਿਸੋਦੀਆ ਨੇ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਅਤੇ ਵਿਧਾਇਕ ਮਨਜਿੰਦਰ ਸਿੰਘ ਸਿਰਸਾ ਨੂੰ ਮੁਲਾਕਾਤ ਦੌਰਾਨ ਦਿੱਤਾ।

ਦਿੱਲੀ: ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਅੱਜ ਕਲ੍ਹ ਮੁਆਫੀ ਮੁਹਿੰਮ ਚਲਾਈ ਜਾ ਰਹੀ ਹੈ, ਜੋ ਅਕਾਲੀ ਆਗੂ ਬਿਕਰਮ ਮਜੀਠੀਆ ਤੋਂ ਬਾਅਦ ਹੁਣ ਭਾਜਪਾ ਦੇ ਆਗੂ ਨਿਤਿਨ ਗਡਕਰੀ ਅਤੇ ਕਾਂਗਰਸੀ ਆਗੂ ਕਪਿਲ ਸਿੱਬਲ ਦੇ ਦੇ ਦਰਾਂ ‘ਤੇ ਜਾ ਪਹੁੰਚੀ ਹੈ। ਅਰਵਿੰਦ ਕੇਜਰੀਵਾਲ ਨੇ ਕੇਂਦਰੀ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ […]

ਆਮ ਆਦਮੀ ਪਾਰਟੀ ਨੇ ਅੱਜ (19 ਦਸੰਬਰ) ਮਨੀਸ਼ ਸਿਸੋਦੀਆ ਨੂੰ ਪੰਜਾਬ ਮਾਮਲਿਆਂ ਦਾ ਇੰਚਾਰਜ ਬਣਾ ਦਿੱਤਾ।
ਪੰਜਾਬ ’ਚ ਇਸੇ ਮਹੀਨੇ ਹੋਈਆਂ ਵਿਧਾਨ ਸਭਾ ਚੋਣਾਂ ਦੌਰਾਨ ਵਰਤੀਆਂ ਗਈਆਂ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈਵੀਐਮ) ਨਾਲ ਕੀਤੀ ਗਈ 'ਛੇੜਛਾੜ' ਦੇ ਮਾਮਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਦਾ ਇਕ ਵਫ਼ਦ ਮੁੱਖ ਚੋਣ ਕਮਿਸ਼ਨਰ ਨੂੰ ਮਿਲਿਆ। ਵਫ਼ਦ ਦੇ ਮੈਂਬਰਾਂ ਨੇ ਮੁੱਖ ਚੋਣ ਅਧਿਕਾਰੀ ਕੋਲੋਂ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਨ ਦੀ ਮੰਗ ਕੀਤੀ ਹੈ।
ਆਮ ਆਦਮੀ ਦੇ ਆਗੂ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਪੰਜਾਬ ਵਿੱਚ ਸਰਕਾਰ ਬਣਨ ‘ਤੇ ਦਿੱਲੀ ਵਾਂਗ ਪੰਜਾਬ ਦੀ ਨੁਹਾਰ ਬਦਲ ਦਿੱਤੀ ਜਾਵੇਗੀ। ਆਮ ਆਦਮੀ ਦੀਆਂ ਮੁੱਖ ਜ਼ਰੂਰਤਾਂ ਰਿਸ਼ਵਤ ਰਹਿਤ ਸਿਸਟਮ, ਵਧੀਆ ਸਿੱਖਿਆ ਅਤੇ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਦਿੱਲੀ ਦੀ ਤਰਜ਼ ‘ਤੇ ਪੰਜਾਬ ਵਿੱਚ ਵੀ ਮੁਹੱਲਾ ਕਲੀਨਿਕ ਅਤੇ ਸ਼ਾਨਦਾਰ ਸਰਕਾਰੀ ਸਕੂਲ ਬਣਾਏ ਜਾਣਗੇ ਜੋ ਆਮ ਆਦਮੀ ਦੀ ਪਹੁੰਚ ਵਿੱਚ ਹੋਣਗੇ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।