Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Manjit Singh G.K

ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਦਿੱਲੀ ਸਰਕਾਰ ’ਤੇ 1984 ਦੀ ਸਿੱਖ ਨਸਲਕੁਸ਼ੀ ਦੇ ਦੋਸ਼ੀਆਂ ਨੂੰ ਬਚਾਉਣ ਦਾ ਦੋਸ਼ ਲਾਉਂਦਿਆਂ ਕਿਹਾ ਹੈ ਕਿ ਦਿੱਲੀ ਸਰਕਾਰ ਵੱਲੋਂ ਕੇਂਦਰ ਸਰਕਾਰ ਦੀ ਐਸ.ਆਈ.ਟੀ. ਦੀ ਮਦਦ ਨਹੀਂ ਕੀਤੀ ਜਾ ਰਹੀ।

ਨਵੀਂ ਦਿੱਲੀ: ਸਿੱਖ ਪ੍ਰਚਾਰਕਾਂ ਦਰਮਿਆਨ ਚਲ ਰਹੇ ਟਕਰਾਅ ਵਿਚ ਦਮਦਮੀ ਟਕਸਾਲ (ਮਹਿਤਾ) ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਦਿੱਤੀ ਚੇਤਾਵਨੀ ‘ਤੇ ਪ੍ਰਤੀਕਰਮ ਦਿੰਦਿਆਂ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਚੇਤਾਵਨੀ ਭਰੇ ਲਹਿਜੇ ’ਚ ਦਮਦਮੀ ਟਕਸਾਲ ਨਾਲ ਟਾਕਰਾ ਨਾ ਲੈਣ ਦੀ ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ […]

ਨਵੀਂ ਦਿੱਲੀ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਇਜ਼ਲਾਸ ’ਚ ਵਿੱਤੀ ਵਰ੍ਹੇ 2018-19 ਲਈ ਕਮੇਟੀ ਵੱਲੋਂ 130 ਕਰੋੜ ਰੁਪਏ ਦਾ ਪਹਿਲੀ ਵਾਰ ਅਨੁਮਾਨਿਤ ਬਜਟ ਪੇਸ਼ ਕੀਤਾ ਗਿਆ। ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੀ ਮਾਲੀ ਹਾਲਾਤ ਨੂੰ ਸੁਧਾਰਣ ਲਈ ਕਮੇਟੀ ਦੇ ਸਕੂਲਾਂ ਅਤੇ ਉੱਚ ਵਿਦਿਅਕ ਅਦਾਰਿਆਂ ’ਚ ਹੁਣ ਸਰਕਾਰੀ ਨਿਯਮਾਂ ਦੇ ਹਿਸਾਬ ਨਾਲ ਅਹੁੱਦਿਆਂ ਦੀ ਗਿਣਤੀ […]

ਨਵੀਂ ਦਿੱਲੀ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬੀ ਮੀਡੀਆ ਸੈਂਟਰ ਖੋਲਣ ਦਾ ਅੱਜ ਐਲਾਨ ਕੀਤਾ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਸੀਨੀਅਰ ਪੱਤਰਕਾਰ ਸੁੰਦਰ ਸਿੰਘ ਬੀਰ ਦੀ ਅੰਤਿਮ ਅਰਦਾਸ ਮੌਕੇ ਗੁਰਦੁਆਰਾ ਰਕਾਬਗੰਜ ਸਾਹਿਬ ਦੇ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਖੇ ਬੋਲਦੇ ਹੋਏ ਆਧੂਨਿਕ ਤਕਨੀਕ ਨਾਲ ਲੈਸ ਪੰਜਾਬੀ ਮੀਡੀਆ ਸੈਂਟਰ ਸਥਾਪਤ ਕਰਨ ਦੀ ਗੱਲ ਕਹੀ। […]

ਦਿੱਲੀ: ਬੀਤੇ ਦਿਨੀਂ ਭਾਰਤ ਦੇ ਸਾਬਕਾ ਕੇਂਦਰੀ ਮੰਤਰੀ ਅਤੇ 1984 ਸਿੱਖ ਕਤਲੇਆਮ ਦੇ ਮੁੱਖ ਦੋਸ਼ੀਆਂ ਵਿਚੋਂ ਇਕ ਜਗਦੀਸ਼ ਟਾਈਟਲਰ ਦੇ ਖ਼ਿਲਾਫ਼ 5 ਵੀਡੀਓ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੂੰ ਭੇਜਣ ਵਾਲੇ ਗੁੰਮਨਾਮ ਸ਼ਖਸ ਨੇ ਹੁਣ ਇੱਕ ਹੋਰ ਲਿਫਾਫਾ ਭੇਜਿਆ ਹੈ। ਮਨਜੀਤ ਸਿੰਘ ਜੀ.ਕੇ. ਦੇ ਘਰ ਵਿਖੇ ਸਪੀਡ ਪੋਸਟ ਤੋਂ 23 ਮਾਰਚ 2018 ਨੂੰ […]

ਵਿਦੇਸ਼ਾਂ ’ਚ ਸਿੱਖਾਂ ਨੂੰ ਦਿੱਤੀ ਜਾ ਰਹੀ ਤਵੱਜੋ ਦੇ ਭਾਰਤੀ ਸਿੱਖ ਵੀ ਹੱਕਦਾਰ ਹਨ।ਇਸ ਲਈ ਭਾਰਤ ਸਰਕਾਰ ਨੂੰ ਭਾਰਤ ’ਚ ਵੱਸਦੇ ਸਿੱਖਾਂ ਨੂੰ ਅੱਤਵਾਦੀ ਦੱਸਣ ਦੀ ਬਜਾਏ ਉਨ੍ਹਾਂ ਦੀ ਮੰਗਾਂ ’ਤੇ ਹਮਦਰਦੀ ਭਰੇ ਵਿਵਹਾਰ ਨਾਲ ਵਿਚਾਰ ਕਰਨਾ ਚਾਹੀਦਾ ਹੈ।ਉਕਤ ਅਪੀਲ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਮਨਜਿੰਦਰ ਸਿੰਘ ਸਿਰਸਾ ਨੇ ਅੱਜ ਗੁਰਦੁਆਰਾ ਰਕਾਬਗੰਜ ਸਾਹਿਬ ਵਿੱਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਭਾਰਤ ਸਰਕਾਰ ਨੂੰ ਕੀਤੀ। ਉਕਤ ਆਗੂਆਂ ਨੇ ਦਿੱਲੀ ਕਮੇਟੀ ਵੱਲੋਂ ਕਨਾਟ ਪਲੈਸ ’ਚ ਛੇਤੀ ਹੀ ਵੱਡੇ ਪੱਧਰ ’ਤੇ ਦਸਤਾਰ ਦਿਹਾੜਾ ਮਨਾਉਣ ਦਾ ਐਲਾਨ ਕੀਤਾ।

ਨਵੀਂ ਦਿੱਲੀ: ਭਾਰਤ ਦੀ ਕੇਂਦਰੀ ਜਾਂਚ ਬਿਊਰੋ ਸੀ.ਬੀ.ਆਈ ਦੀ ਕਾਰਜਸ਼ੈਲੀ ‘ਤੇ ਵੱਡਾ ਸਵਾਲ ਚੁੱਕਦਿਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਾਰਤ ਦੇ ਰਾਸ਼ਟਰਪਤੀ ਤੋਂ ਮੰਗ ਕੀਤੀ ਹੈ ਕਿ ਸੀ.ਬੀ.ਆਈ ਦੇ ਢਾਂਚੇ ਨੂੰ ਤੁਰੰਤ ਖਾਰਜ ਕੀਤਾ ਜਾਵੇ। ਦਿੱਲੀ ਕਮੇਟੀ ਵਲੋਂ ਜਾਰੀ ਪ੍ਰੈਸ ਬਿਆਨ ਵਿਚ ਕਿਹਾ ਗਿਆ ਹੈ ਕਿ ਜਾ ਤਾਂ ਇਸ ਦੇ ਢਾਂਚੇ ਨੂੰ ਖਾਰਜ ਕੀਤਾ […]

ਨਵੀਂ ਦਿੱਲੀ: ਪੰਜਾਬ ਦੇ ਸਾਬਕਾ ਮੁਖਮੰਤਰੀ ਬੇਅੰਤ ਸਿੰਘ ਕਤਲ ਕਾਂਡ ‘ਚ ਭਾਈ ਜਗਤਾਰ ਸਿੰਘ ਤਾਰਾ ਨੂੰ ਅੱਜ ਭਾਰਤੀ ਅਦਾਲਤ ਵਲੋਂ ਸੁਣਾਈ ਗਈ ਤਾਅ ਉਮਰ ਕੈਦ ਸਜ਼ਾ ‘ਤੇ ਪ੍ਰਤੀਕਰਮ ਦਿੰਦਿਆਂ ਦਿੱਲੀ ਸਿੱਖ ਗੁਰੁਦਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਦੋਸ਼ ਲਾਇਆ ਕਿ ਸੀ.ਬੀ.ਆਈ. ਅਤੇ ਨਿਆਪਾਲਿਕਾ ਸਿੱਖਾਂ ਦੇ ਖਿਲਾਫ਼ ਚਲਦੇ ਮੁੱਕਦਮਿਆਂ ’ਚ ਬੜੀ ਤੇਜ਼ੀ ਨਾਲ […]

ਨਵੀਂ ਦਿੱਲੀ: 1984 ਸਿੱਖ ਕਤਲੇਆਮ ਦੌਰਾਨ ਹਰਿਆਣਾ ਦੇ ਗੁੜਗਾਂਵਾ ਅਤੇ ਰੇਵਾੜੀ ਜਿਲ੍ਹੇ ਵਿਚ ਮਾਰੇ ਗਏ 79 ਸਿੱਖਾਂ ਦੇ ਨਾਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਯਾਦਗਾਰ ’ਤੇ ਉਕੇਰੇ ਜਾਣਗੇ। ਇਸ ਗੱਲ ਦਾ ਭਰੋਸਾ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਹੋਂਦ ਚਿੱਲੜ ਤਾਲਮੇਲ ਕਮੇਟੀ ਦੇ ਆਗੂਆਂ ਇੰਜੀ. ਮਨਵਿੰਦਰ ਸਿੰਘ ਗਿਆਸਪੁਰਾ ਅਤੇ ਭਾਈ ਦਰਸ਼ਨ ਸਿੰਘ ਘੋਲਿਆ ਦੀ ਅਗਵਾਈ ਹੇਠ ਆਏ ਪੀੜਿਤਾਂ ਦੇ ਵਫ਼ਦ ਨੂੰ ਮੁਲਾਕਾਤ ਦੌਰਾਨ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਦਿੱਤਾ।
ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਵੱਲੋਂ ਪਾਰਟੀ ਅਹੁੱਦੇਦਾਰਾਂ ਦੀ ਅੱਜ ਦੂਜੀ ਲਿਸਟ ਵੀ ਜਾਰੀ ਕਰ ਦਿੱਤੀ ਗਈ। ਦਲ ਦੇ ਬੁਲਾਰੇ ਪਰਮਿੰਦਰ ਪਾਲ ਸਿੰਘ ਨੇ ਅੱਜ ਜਾਰੀ ਲਿਸਟ ਵਿਚ ਦਿੱਲੀ ਸਟੇਟ ਦੇ ਸੀਨੀਅਰ ਮੀਤ ਪ੍ਰਧਾਨ, ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਲੀਗਲ ਸੈਲ, ਆਈ.ਟੀ.ਸੈਲ ਅਤੇ ਵੱਖ-ਵੱਖ ਸਕੱਤਰਾਂ ਨੂੰ ਪਾਰਟੀ ਅਹੁੱਦੇਦਾਰ ਵੱਜੌਂ ਥਾਪਣ ਦੀ ਜਾਣਕਾਰੀ ਦਿੱਤੀ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।