Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Manjit Singh GK

ਇਤਿਹਾਸ ਨੂੰ ਸੰਭਾਲਣ ਤੇ ਦਸਤਾਵੇਜ਼ੀ ਰੂਪ ਦੇਣ ਦੇ ਉਦੇਸ਼ ਨਾਲ ਅਦਾਰਾ ਸਿੱਖ ਸਿਆਸਤ ਵੱਲੋਂ ਪਿਛਲੇ ਸਾਲ ਗਵਾਹ 84 ਦੇ ਨਾਮ ਹੇਠ ਇਕ ਵਿਸ਼ੇਸ਼ ਲੜੀ ਸ਼ੁਰੀ ਕੀਤੀ ਗਈ ਸੀ।
ਸ਼੍ਰੋਮਣੀ ਅਕਾਲੀ ਦਲ( ਬਾਦਲ) ਵਲੋਂ ਪਾਰਟੀ ਦੀ ਦਿੱਲੀ ਦੀ ਇਕਾਈ ਭੰਗ ਕਰ ਦਿੱਤੀ ਗਈ ਹੈ। ਇਸ ਨਾਲ ਪ੍ਰਧਾਨ ਅਤੇ ਬਾਕੀ ਅਹੁਦੇਦਾਰ ਹੁਣ ਅਹੁਦਿਆਂ ਤੋਂ ਵਿਹੂਣੇ ਹੋ ਗਏ ਹਨ, ਆਉਂਦੇ ਦਿਨਾਂ ਅੰਦਰ ਦਿੱਲੀ ਦੀ ਸਿੱਖ ਰਾਜਨੀਤੀ ਦੇ ਸਿਆਸੀ ਪਿੜ ਵਿਚ ਵੱਡੇ ਬਦਲਾਅ ਹੋ ਸਕਦੇ ਹਨ।
ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਦਿੱਲੀ ਸਰਕਾਰ ’ਤੇ 1984 ਦੀ ਸਿੱਖ ਨਸਲਕੁਸ਼ੀ ਦੇ ਦੋਸ਼ੀਆਂ ਨੂੰ ਬਚਾਉਣ ਦਾ ਦੋਸ਼ ਲਾਉਂਦਿਆਂ ਕਿਹਾ ਹੈ ਕਿ ਦਿੱਲੀ ਸਰਕਾਰ ਵੱਲੋਂ ਕੇਂਦਰ ਸਰਕਾਰ ਦੀ ਐਸ.ਆਈ.ਟੀ. ਦੀ ਮਦਦ ਨਹੀਂ ਕੀਤੀ ਜਾ ਰਹੀ।
ਹਾਲ ਹੀ ਵਿੱਚ ਨਸ਼ਰ ਹੋਈਆਂ ਖਬਰਾਂ ਅਨੁਸਾਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ, ਹਲਕਿਆਂ ਅਨੁਸਾਰ ਸਿਰਸਾ ਦਾ ਇਹ ਅਸਤੀਫਾ ਉਹਨਾਂ ਦੀ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨਾਲ ਕਈ ਦਿਨਾਂ ਤੋਂ ਚੱਲ ਰਹੀ ਆਪਸੀ ਲੜਾਈ ਦਾ ਨਤੀਜਾ ਹੈ।
ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਦਿੱਲੀ ਇਕਾਈ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਦੇ ਕਾਰਜਭਾਰ ਸੀਨੀਅਰ ਮੀਤ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੂੰ ਸੌਂਪਦਿਆਂ ਆਪਣੇ ਆਪ ਨੂੰ ਪ੍ਰਧਾਨਗੀ ਦੇ ਕੰਮ ਤੋਂ ਵੱਖ ਕਰ ਲਿਆ ਹੈ।

ਨਵੀਂ ਦਿੱਲੀ: ਹਿੰਦੀ ਫਿਲਮ ‘ਮਨਮਰਜੀਆਂ’ ’ਚ ਸਿੱਖ ਭਾਵਨਾਵਾਂ ਨੂੰ ਸੱਟ ਵੱਜਣ ਦਾ ਦਾਅਵਾ ਕਰਦੇ ਹੋਏ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਫਿਲਮ ’ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਅੱਜ ਇਸ ਬਾਰੇ ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਤੇ ਸੈਂਸਰ ਬੋਰਡ ਦੇ ਮੁੱਖੀ ਨੂੰ ਚਿੱਠੀ ਲਿਖਦੇ ਹੋਏ ਸੈਂਸਰ ਬੋਰਡ ’ਚ […]

ਲਾਹੌਰ: ਲਹਿੰਦੇ ਪੰਜਾਬ ਦੇ ਹਸਨ ਅਬਦਾਲ ਵਿਚ ਸਥਿਤ ਗੁਰਦੁਆਰਾ ਪੰਜਾ ਸਾਹਿਬ ਵਿਖੇ ਦੁਨੀਆ ਭਰ ਤੋਂ ਪਹੁੰਚੀਆਂ ਸਿੱਖ ਸੰਗਤਾਂ ਵਲੋਂ ਅੱਜ ਭਾਰਤ ਖਿਲਾਫ ਪ੍ਰਦਰਸ਼ਨ ਹੋਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਇਸ ਦੌਰਾਨ ਭਾਰਤ ਦੇ ਰਾਜਦੂਤ ਨੂੰ ਗੁਰਦੁਆਰਾ ਸਾਹਿਬ ਵਿਚ ਜਾਣ ਤੋਂ ਰੋਕ ਦਿੱਤਾ ਗਿਆ। ‘ਟੀ ਟ੍ਰਿਬਿਊਨ’ ਅਖ਼ਬਾਰ ਵਲੋਂ ਛਾਪੀ ਗਈ ਖ਼ਬਰ ਮੁਤਾਬਿਕ ਤਿੰਨ ਮਹੀਨਿਆਂ ਵਿਚ […]

ਨਵੀਂ ਦਿੱਲੀ: ਭਾਜਪਾ ਪ੍ਰਧਾਨ ਅਮਿਤ ਸ਼ਾਹ ਨਾਲ ਚੰਡੀਗੜ੍ਹ ਵਿਚ ਬੰਦ ਕਮਰਾ ਮੁਲਾਕਾਤ ਤੋਂ ਬਾਅਦ ਮਿਲੇ ਸਮੇਂ ‘ਤੇ ਬੀਤੇ ਕੱਲ੍ਹ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਆਗੂਆਂ ਦਾ ਵਫਦ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨ ਦਿੱਲੀ ਪਹੁੰਚੇ ਸਨ। ਇਸ ਮੌਕੇ ਵਫ਼ਦ ਨੇ ਭਾਰਤੀ ਪ੍ਰਧਾਨ ਮੰਤਰੀ ਦਾ ਧਿਆਨ ਪੰਜਾਬ ਦੇ ਲੋਕਾਂ ਨਾਲ ਜੁੜੇ ਕੁਝ ਅਹਿਮ […]

ਨਵੀਂ ਦਿੱਲੀ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਘੱਟਗਿਣਤੀ ਭਾਈਚਾਰੇ ਦੇ ਲੋਕਾਂ ’ਤੇ ਹੁੰਦੇ ਹਮਲਿਆਂ ਨੂੰ ਰੋਕਣ ਲਈ ਸਖ਼ਤ ਕਾਨੂੰਨ ਬਣਾਉਣ ਦੀ ਵਕਾਲਤ ਕੀਤੀ ਹੈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਅੱਜ ਗੁਰਦੁਆਰਾ ਰਕਾਬਗੰਜ ਸਾਹਿਬ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਘੱਟਗਿਣਤੀਆਂ ’ਤੇ ਭੀੜ ਦੇ ਹਮਲੇ ਦੇ ਵੱਧਦੇ ਰੁਝਾਨ ਨੂੰ ਵੇਖਦੇ ਹੋਏ ਕੇਂਦਰ ਸਰਕਾਰ ਨੂੰ […]

ਨਵੀਂ ਦਿੱਲੀ: ਸਿੱਖ ਗੁਰੂਆਂ ਦੀਆਂ ਕੁਰਬਾਨੀਆਂ ਭਰੇ ਇਤਿਹਾਸ ਨੂੰ ਝੁਠਲਾਉਣ ਅਤੇ ਸਿੱਖਾਂ ਨੂੰ ਹਿੰਦੂ ਸਾਬਤ ਕਰਨ ਦੀਆਂ ਹੋ ਰਹੀਆਂ ਕੋਸ਼ਿਸ਼ਾਂ ਦੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਨਿਖੇਧੀ ਕੀਤੀ ਹੈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਇਨ੍ਹਾਂ ਕੋਝੀ ਹਰਕਤਾਂ ਕਰਨ ਵਾਲੀਆਂ ਹਿੰਦੂਵਾਦੀ ਤਾਕਤਾਂ ਨੂੰ ਸਖ਼ਤ ਸ਼ਬਦਾਂ ’ਚ ਚੇਤਾਵਨੀ ਦਿੱਤੀ ਹੈ। ਰਾਸ਼ਟਰੀ ਸਵੈਂ ਸੇਵਕ ਸੰਘ ਦੇ […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।