Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Movies on Sikh Gurus

ਇਤਿਹਾਸ ਦੀ ਨਾਟਕੀ/ਫਿਲਮੀ ਪੇਸ਼ਕਾਰੀ ਦਾ ਮਸਲਾ ਅਸੂਲਨ ਤੌਰ ਉੱਤੇ ਵਿਚਾਰਨ ਵਾਲਾ ਮਸਲਾ ਹੈ। ਇਤਿਹਾਸ ਪ੍ਰੇਰਣਾ ਦਾ ਸਰੋਤ ਹੈ ਤੇ ਫਿਲਮਾਂ ਤੇ ਨਾਟਕ ਮਨੋਰੰਜਨ ਦਾ ਸਾਧਨ ਹਨ। ਇਤਿਹਾਸ ਪੜ੍ਹਨ-ਸੁਣਨ ਜਾਂ ਜਾਨਣ ਦਾ ਮਨੋਰਥ ਆਪਣੇ ਜੀਵਨ ਵਿਚ ਅਮਲੀ ਸੁਧਾਰ ਲਈ ਉਤਸ਼ਾਹ ਹਾਸਿਲ ਕਰਨਾ ਹੁੰਦਾ ਹੈ ਤੇ ਸਿਨੇਮਾ ਲੋਕ ਵਕਤ ਗੁਜ਼ਾਰਨ ਅਤੇ ਮਨਪਰਚਾਵੇ ਲਈ ਵੇਖਦੇ ਹਨ।
ਕਿਸੇ ਵੀ ਧਰਮ ਦਾ ਨਿਆਰਾਪਨ ਉਸ ਦੀ ਬੁਨਿਆਦ ਵਿਚ ਸਮਾਇਆ ਹੁੰਦਾ ਹੈ। ਸਿੱਖ ਧਰਮ ਦੀ ਬੁਨਿਆਦ ਸ਼ਬਦ-ਗੁਰੂ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਹਨ। ਜਦੋਂ ਪਹਿਲੀ ਪਾਤਿਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਅਚੱਲ ਬਟਾਲੇ 'ਚ ਸਿੱਧਾਂ ਨੇ ਸਵਾਲ ਕੀਤਾ ਕਿ, ਤੁਹਾਡਾ ਗੁਰੂ ਕੌਣ ਹੈ, ਜਿਸ ਦੇ ਤੁਸੀਂ ਪੈਰੋਕਾਰ ਹੋ?
ਸਿੱਖ ਕੌਮ ਭਾਰਤੀ ਰਾਜ ਅਤੇ ਸਨਾਤਨੀ ਤਾਕਤਾਂ ਦੇ ਰਾਜਨੀਤਕ ਦਾਬੇ ਦਾ ਸ਼ਿਕਾਰ ਹੈ। ਰਾਜਨੀਤਕ ਦਾਬਾ ਤਿੰਨ ਤਕਨੀਕਾਂ ਰਾਹੀਂ ਵਰਤੋਂ ਵਿੱਚ ਲਿਆਂਦਾ ਜਾਂਦਾ ਹੈ। ਪਹਿਲੀ ਤਕਨੀਕ ਫ਼ੌਜੀ ਤਾਕਤ ਅਤੇ ਇਨਾਮ ਦੇਣ ਦੀ ਨੀਤੀ ਰਾਹੀਂ ਵਰਤੋਂ ਵਿਚ ਲਿਆਂਦੀ ਜਾਂਦੀ ਹੈ। ਦੂਜੀ ਤਕਨੀਕ ਦੀ ਵਰਤੋਂ ਕਰਕੇ ਅਧੀਨ ਕੌਮ ਦੇ ਸਮਾਜਕ, ਆਰਥਕ ਅਤੇ ਰਾਜਨੀਤਕ ਸਾਧਨਾਂ ਦੀ ਵੰਡ ਕਰਨ ਵਾਲੇ ਮਹੱਤਵਪੂਰਨ ਢਾਂਚਿਆਂ ਉੱਪਰ ਕਬਜਾ ਕਰ ਲਿਆ ਜਾਂਦਾ ਹੈ। ਰਾਜਨੀਤਕ ਦਾਬੇ ਦੀ ਤੀਜੀ ਤਕਨੀਕ ਬੇਹੱਦ ਖਤਰਨਾਕ ਹੁੰਦੀ ਹੈ, ਜਿਸਨੂੰ ਰਾਜਨੀਤੀ ਵਿਗਆਨ ਦੀ ਭਾਸ਼ਾ ਵਿੱਚ ‘ਮਨੁੱਖੀ ਸੋਚ ਉੱਪਰ ਕਬਜਾ ਕਰਨ ਦੀ ਵਿਧੀ’ ਵੀ ਕਿਹਾ ਜਾਂਦਾ ਹੈ। ਇਸ ਵਿਧੀ ਰਾਹੀਂ ਕਿਸੇ ਕੌਮ ਦੀ ਪਛਾਣ ਨੂੰ ਸਦੀਵੀ ਰੂਪ ਦੇਣ ਵਾਲੇ ਸੋਮਿਆਂ, ਚਿੰਨ੍ਹਾਂ, ਢਾਂਚਿਆਂ, ਹਸਤੀਆਂ, ਧਾਰਮਿਕ ਅਤੇ ਸਭਿਆਚਾਰਕ ਮਹੱਤਤਾ ਵਾਲੀਆਂ ਥਾਵਾਂ, ਲੋਕ-ਗੀਤਾਂ, ਗਿਆਨ ਦੇ ਸੋਮੇ ਗ੍ਰੰਥਾਂ ਅਤੇ ਪੁਰਾਤਨ ਹੱਥ-ਲਿਖਤਾਂ ਆਦਿ ਨੂੰ ਖਤਮ ਕੀਤਾ ਜਾਂਦਾ ਹੈ। ਇਨ੍ਹਾਂ ਤਿੰਨਾਂ ਤਕਨੀਕਾਂ ਦੀ ਸਿੱਖਾਂ ਖਿਲਾਫ ਵਰਤੋਂ ਭਾਰਤੀ ਰਾਜ ਅਤੇ ਸਨਾਤਨੀ ਤਾਕਤਾਂ ਵੱਲੋਂ ਲਗਾਤਾਰ ਜਾਰੀ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।