Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Pakisatan

ਪਾਕਿਸਤਾਨ 'ਚ ਪੇਸ਼ਾਵਰ ਹਾਈਕੋਰਟ ਨੇ ਬੁੱਧਵਾਰ ਪ੍ਰਸ਼ਾਸਨ ਨੂੰ ਹੁਕਮ ਦਿੱਤਾ ਕਿ ਦੇਸ਼ ਭਰ 'ਚ ਕੀਤੀ ਜਾਣ ਵਾਲੀ ਮਰਦਮਸ਼ੁਮਾਰੀ 'ਚ ਸਿੱਖਾਂ ਦੀ ਵੱਖਰੇ ਤੌਰ 'ਤੇ ਗਿਣਤੀ ਨੂੰ ਯਕੀਨੀ ਬਣਾਇਆ ਜਾਵੇ। ਸਿੱਖ ਭਾਈਚਾਰੇ ਨੇ 19 ਬਾਅਦ ਹੋ ਰਹੀ ਮਰਦਮਸ਼ੁਮਾਰੀ 'ਚ ਸ਼ਾਮਲ ਧਰਮਾਂ 'ਚ ਉਨ੍ਹਾਂ ਦੀ ਗਿਣਤੀ ਨਾ ਕੀਤੇ ਜਾਣ ਨੂੰ ਲੈ ਕੇ ਅਦਾਲਤ 'ਚ ਪਟੀਸ਼ਨ ਦਾਇਰ ਕੀਤੀ ਗਈ ਸੀ। ਪੇਸ਼ਾਵਰ ਹਾਈ ਕੋਰਟ ਨੇ ਆਦੇਸ਼ ਦਿੱਤਾ ਕਿ ਮਰਦਮਸ਼ੁਮਾਰੀ ਵਾਲੇ ਫਾਰਮ 'ਚ ਧਰਮਾਂ ਦੇ ਕਾਲਮ 'ਚ ਸਿੱਖ ਧਰਮ ਲਈ ਵੱਖਰਾ ਕਾਲਮ ਬਣਾਇਆ ਜਾਵੇ।
ਪਾਕਿਸਤਾਨ ਵਲੋਂ ਆਪਣੇ ਕਬਜ਼ੇ ਵਾਲੇ ਕਸ਼ਮੀਰ ਖੇਤਰ ਵਿਚੋਂ ਗਿਲਗਿਤ-ਬਾਲਟਿਸਤਾਨ ਨੂੰ ਆਪਣਾ ਪੰਜਵਾਂ ਸੂਬਾ ਐਲਾਨਣ ਤੋਂ ਬਾਅਦ ਕਸ਼ਮੀਰ ਦੇ ਅਜ਼ਾਦੀ ਪਸੰਦ ਹੁਰੀਅਤ ਆਗੂਆਂ ਨੇ ਇਸਦਾ ਵਿਰੋਧ ਕੀਤਾ ਹੈ। ਇਕ ਸਾਂਝੇ ਬਿਆਨ 'ਚ ਸਈਦ ਅਲੀ ਸ਼ਾਹ ਗਿਲਾਨੀ, ਮੀਰਵਾਈਜ਼ ਉਮਰ ਫਾਰੂਕ, ਮੁਹੰਮਦ ਯਾਸੀਨ ਨੇ ਕਿਹਾ ਕਿ ਕਸ਼ਮੀਰ ਦੇ ਲੋਕਾਂ ਨੂੰ ਇਹ ਫੈਸਲਾ ਮਨਜ਼ੂਰ ਨਹੀਂ, ਕਸ਼ਮੀਰ, ਲੱਦਾਖ, ਜੰਮੂ, ਅਜ਼ਾਦ ਕਸ਼ਮੀਰ, ਗਿਲਗਿਤ-ਬਾਲਟਿਸਤਾਨ ਇਕ ਇਕਾਈ ਹੈ। ਆਗੂਆਂ ਨੇ ਕਿਹਾ ਕਿ ਜੰਮੂ ਕਸ਼ਮੀਰ ਦੇ ਰਾਜਨੀਤਕ ਭਵਿੱਖ ਬਾਰੇ ਹਾਲੇ ਫੈਸਲਾ ਹੋਣਾ ਬਾਕੀ ਹੈ।
ਪਾਕਿਸਤਾਨ ਤੋਂ ਮਿਲ ਰਹੀਆਂ ਮੀਡੀਆ ਰਿਪੋਰਟਾਂ ਮੁਤਾਬਕ ਪਾਕਿਸਤਾਨ ਸਰਕਾਰ ਨੇ ਆਪਣੇ ਕਬਜ਼ੇ ਵਾਲੇ ਕਸ਼ਮੀਰ ਦੇ ਇਲਾਕੇ ਵਿਚ ਗਿਲਗਿਤ-ਬਾਲਟਿਸਤਾਨ ਨੂੰ ਪੰਜਵੇਂ ਸੂਬੇ ਦੇ ਤੌਰ 'ਤੇ ਮਾਨਤਾ ਦਿੱਤੀ ਹੈ। ਪਾਕਿਸਤਾਨ ਦੇ ਇਸ ਕਦਮ ਨਾਲ ਭਾਰਤ ਨੇ ਚਿੰਤਾਵਾਂ ਵਧ ਸਕਦੀਆਂ ਹਨ।
ਪਾਕਿਸਤਾਨ ਨੇ ਅਫ਼ਗਾਨਿਸਤਾਨ ਦੀ ਸਰਹੱਦ ਵੱਲ ਭਾਰੀ ਤੋਪਖਾਨਾ ਭੇਜਿਆ ਹੈ। ਫੌਜ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਨੇ ਸੋਮਵਾਰ ਕਿਹਾ ਕਿ ਸਰਹੱਦ 'ਤੇ ਸੁਰੱਖਿਆ ਪ੍ਰਬੰਧ ਇੰਤਹਾਪਸੰਦੀ ਖਿਲਾਫ਼ ਜੰਗ ਲਈ ਮਜ਼ਬੂਤ ਕੀਤੇ ਗਏ ਹਨ। ਪਾਕਿਸਤਾਨੀ ਅੰਗ੍ਰੇਜ਼ੀ ਅਖ਼ਬਾਰ 'ਐਕਸਪ੍ਰੈਸ ਟ੍ਰਿਬਿਊਨ' ਨੇ ਸੁਰੱਖਿਆ ਅਧਿਕਾਰੀਆਂ ਦੇ ਹਵਾਲੇ ਨਾਲ ਕਿਹਾ ਕਿ ਦੇਸ਼ ਵਿਚ ਲਗਾਤਾਰ 'ਦਹਿਸ਼ਤਗਰਦੀ' ਹਮਲਿਆਂ ਪਿੱਛੋਂ ਪਾਕਿਸਤਾਨੀ ਫ਼ੌਜ ਨੇ ਚਮਨ ਤੇ ਤੋਰਖਾਮ ਜ਼ਿਲ੍ਹਿਆਂ ਵਿਚ ਪਾਕਿਸਤਾਨ-ਅਫ਼ਗਾਨ ਸਰਹੱਦ 'ਤੇ ਭਾਰੀ ਤੋਪਖਾਨਾ ਭੇਜਿਆ ਹੈ।
ਪਾਕਿਸਤਾਨ ਦੇ ਸੂਬਾ ਸਿੰਧ ਦੇ ਸਹਿਵਨ ਕਸਬੇ ਵਿੱਚ ਸਥਿਤ ਲਾਲ ਸ਼ਾਹਬਾਜ਼ ਕਲੰਦਰ ਦੀ ਸੂਫ਼ੀ ਦਰਗਾਹ ਵਿੱਚ ਵੀਰਵਾਰ ਰਾਤ ਕੀਤੇ ਗਏ ਇਕ ਆਤਮਘਾਤੀ ਬੰਬ ਧਮਾਕੇ ਵਿੱਚ ਘੱਟੋ-ਘੱਟ 100 ਤੋਂ ਵੱਧ ਲੋਕ ਮਾਰੇ ਗਏ ਅਤੇ ਦਰਜਨਾਂ ਹੋਰ ਜ਼ਖ਼ਮੀ ਹੋ ਗਏ। ਘਟਨਾ ਵੇਲੇ ਦਰਗਾਹ ਖਚਾਖਚ ਭਰੀ ਹੋਈ ਸੀ। ਪਾਕਿਸਤਾਨ 'ਚ ਪਿਛਲੇ ਇਕ ਹਫ਼ਤੇ ਦੌਰਾਨ ਕੀਤਾ ਗਿਆ ਇਹ ਪੰਜਵਾਂ ਵੱਡਾ ਹਮਲਾ ਹੈ। ਇਸ ਦੌਰਾਨ ਇਸਲਾਮਿਕ ਸਟੇਟ ਖੁਰਾਸਾਨ ਨੇ ਇਸ ਹਮਲੇ ਦੀ ਜਿ਼ੰਮੇਵਾਰੀ ਲਈ ਹੈ। ਮ੍ਰਿਤਕਾਂ ਵਿੱਚ ਔਰਤਾਂ ਤੇ ਬੱਚੇ ਵੀ ਸ਼ਾਮਲ ਹਨ।
ਲਹਿੰਦੇ ਪੰਜਾਬ ਦੀ ਵਿਧਾਨ ਸਭਾ ਦੇ ਬਾਹਰ ਇੱਕ ਰੋਸ ਰੈਲੀ ਦੌਰਾਨ ਆਤਮਘਾਤੀ ਬੰਬਾਰ ਹਮਲੇ ਵਿੱਚ 16 ਲੋਕ ਮਾਰੇ ਗਏ। ਮਰਨ ਵਾਲਿਆਂ ਵਿੱਚ ਤਿੰਨ ਪੁਲਿਸ ਅਧਿਕਾਰੀ ਸ਼ਾਮਲ ਹਨ। ਹਮਲੇ ਵਿੱਚ 60 ਲੋਕ ਜ਼ਖ਼ਮੀ ਵੀ ਹੋਏ ਹਨ।
ਆਪਣੀ ਨਜ਼ਰਬੰਦੀ ਤੋਂ ਐਨ ਪਹਿਲਾਂ ਹਾਫਿਜ਼ ਸਈਦ ਨੇ ਸੋਸ਼ਲ ਮੀਡੀਆ ਜ਼ਰੀਏ ਇਕ ਬਿਆਨ ਜਾਰੀ ਕੀਤਾ। ਇਸ ਵਿਚ ਉਸਨੇ ਆਪਣੀ ਗ੍ਰਿਫਤਾਰੀ ਲਈ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕਾ ਦੇ ਨਵੇਂ ਬਣੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਵਿਚਕਾਰ ਦੋਸਤੀ ਨੂੰ ਦੱਸਿਆ ਹੈ। ਕਸ਼ਮੀਰ ਮੁੱਦੇ ਦੀ ਗੱਲ ਕਰਦੇ ਹੋਏ ਹਾਫਿਜ਼ ਸਈਦ ਨੇ ਕਿਹਾ ਕਿ ਭਾਰਤ ਅਮਰੀਕਾ ਦੇ ਜ਼ਰੀਏ ਪਾਕਿਸਤਾਨ 'ਤੇ ਦਬਾਅ ਵਧਾ ਰਿਹਾ ਹੈ। ਹਾਫਿਜ਼ ਸਈਦ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨੂੰ ਵੀ ਅਮਰੀਕਾ ਅਤੇ ਭਾਰਤ ਅੱਗੇ ਝੁਕਣ ਕਰਕੇ ਸਖਤ ਹੱਥੀਂ ਲਿਆ।
ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਦੀ ਰਾਜਧਾਨੀ ਕਵੈਟਾ ਸ਼ਹਿਰ 'ਚ ਪੁਲਿਸ ਟ੍ਰੇਨਿੰਗ ਸੈਂਟਰ 'ਤੇ ਹਥਿਆਰਬੰਦ ਹਮਲਾਵਰਾਂ ਨੇ ਹਮਲਾ ਕੀਤਾ ਜਿਸ ਵਿਚ ਟ੍ਰੇਨਿੰਗ ਲੈ ਰਹੇ 59 ਤੋਂ ਵੱਧ ਰੰਗਰੂਟਾਂ ਦੀ ਮੌਤ ਹੋ ਗਈ ਹੈ। ਸ਼ੱਕ ਇਹ ਜਤਾਇਆ ਜਾ ਰਿਹਾ ਹੈ ਕਿ ਮਰਨ ਵਾਲਿਆਂ ਦੀ ਗਿਣਤੀ ਇਸਤੋਂ ਜ਼ਿਆਦਾ ਹੋ ਸਕਦੀ ਹੈ ਪਰ ਰਾਤ 11 ਵਜੇ ਹੋਏ ਇਸ ਹਮਲੇ 'ਚ ਹਾਲੇ ਲਾਸ਼ਾਂ ਗਿਣ ਕੇ ਹੀ ਸਹੀ ਜਾਣਕਾਰੀ ਦਿੱਤੀ ਜਾ ਸਕਦੀ ਹੈ। ਇਸ ਹਮਲੇ 'ਚ ਸ਼ਾਮਲ ਤਿੰਨੋ ਹਮਲਾਵਰਾਂ ਦੀ ਵੀ ਮੌਤ ਹੋ ਗਈ ਹੈ।
ਪਾਕਿਸਤਾਨ ਪੰਜਾਬ ਦੇ ਜ਼ਿਲ੍ਹਾ ਨਨਕਾਣਾ ਸਾਹਿਬ ਵਿਖੇ ਸਥਿਤ ਗੁਰਦਵਾਰਾ ਪੱਟੀ ਸਾਹਿਬ ਤੋਂ ਅੱਜ ਗੁਰਦਵਾਰਾ ਕਿਆਰਾ ਸਾਹਿਬ ਗੁਰਦਵਾਰਾ ਤਕ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਪਾਕਿਸਤਾਨੀ ਸਿੱਖ ਸੰਗਤਾਂ ਵਲੋਂ ਨਗਰ ਕੀਰਤਨ ਸਜਾਇਆ ਗਿਆ ਤੇ ਗੁਰਪੁਰਬ ਮਨਾਇਆ ਗਿਆ। ਜ਼ਿਕਰਯੋਗ ਹੈ ਕਿ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪਹਿਲਾਂ ਹੀ ਇਹ ਐਲਾਨ ਕਰ ਚੁਕੀ ਹੈ ਕਿ ਉਹ ਸਾਰੇ ਗੁਰਪੁਰਬ ਅਤੇ ਇਤਿਹਾਸਕ ਦਿਹਾੜੇ ਮੂਲ ਨਾਨਕਸ਼ਾਹੀ ਕੈਲੰਡਰ (2003) ਮੁਤਾਬਕ ਹੀ ਮਨਾਉਣਗੇ।
"ਜਿਸ ਧਰਤੀ 'ਤੇ ਗੁਰੂ ਨਾਨਕ ਸਾਹਿਬ ਨੇ ਜਨਮ ਲਿਆ, ਆਪਣਾ ਸਾਦਾ ਜੀਵਨ ਗੁਜ਼ਾਰਦੇ ਹੋਏ ਖੇਤੀ ਕੀਤੀ, ਗੁਰੂ ਅਰਜਨ ਸਾਹਿਬ ਨੇ ਮਨੁੱਖੀ ਹੱਕਾਂ ਦੀ ਰਾਖੀ ਲਈ ਸ਼ਹਾਦਤ ਦਿੱਤੀ ਹੋਵੇ, ਨਨਕਾਣਾ ਸਾਹਿਬ, ਪੰਜਾ ਸਾਹਿਬ, ਡੇਰਾ ਸਾਹਿਬ ਅਤੇ 200 ਦੇ ਕਰੀਬ ਸਿੱਖ ਇਤਿਹਾਸਕ ਸਥਾਨ ਇਨਸਾਨੀਅਤ ਅਤੇ ਮਨੁੱਖਤਾ ਦੀ ਗੱਲ ਕਰਦੇ ਹੋਏ ਸੁਸ਼ੋਭਿਤ ਹੋਣ, ਉਸ ਪਾਕਿਸਤਾਨ ਦੀ ਪਵਿੱਤਰ ਧਰਤੀ ਨੂੰ 'ਨਰਕ' ਕਿਸ ਤਰ੍ਹਾਂ ਕਿਹਾ ਜਾ ਸਕਦਾ ਹੈ? ਹਿੰਦ ਦੇ ਰੱਖਿਆ ਮੰਤਰੀ ਮਨੋਹਰ ਪਰਿਕਰ ਵੱਲੋਂ ਕੁਝ ਦਿਨ ਪਹਿਲਾਂ ਪਾਕਿਸਤਾਨ ਦੀ ਪਵਿੱਤਰ ਧਰਤੀ ਨੂੰ 'ਨਰਕ' ਦੇ ਨਾਮ ਨਾਲ ਪੁਕਾਰਕੇ ਸਿੱਖ ਗੁਰੂ ਸਾਹਿਬਾਨ ਅਤੇ ਸਿੱਖ ਕੌਮ ਨੂੰ ਅਪਮਾਨਿਤ ਕਰਦੇ ਹੋਏ ਜੋ ਸਿੱਖ ਕੌਮ ਦੀਆਂ ਭਾਵਨਾਵਾਂ ਤੇ ਜਜ਼ਬਾਤਾਂ ਨੂੰ ਠੇਸ ਹੀ ਨਹੀਂ ਪਹੁੰਚਾਈ ਗਈ ਬਲਕਿ ਆਪਣੀ ਅਕਲ ਦਾ ਵੀ ਪਰਿਕਰ ਵੱਲੋਂ ਜਨਾਜ਼ਾ ਕੱਢਿਆ ਗਿਆ ਹੈ, ਉਹ ਸਿੱਖ ਕੌਮ ਲਈ ਅਸਹਿ ਹੈ। ਪਰਿਕਰ ਵੱਲੋਂ ਜਦੋਂ ਤੱਕ ਆਪਣੇ ਤੋਂ ਹੋਈ ਗੁਸਤਾਖੀ ਲਈ ਸਿੱਖ ਕੌਮ ਤੋਂ ਜਨਤਕ ਤੌਰ 'ਤੇ ਮੁਆਫ਼ੀ ਮੰਗਦੇ ਹੋਏ ਆਪਣੇ ਸ਼ਬਦ ਵਾਪਿਸ ਨਹੀਂ ਲਏ ਜਾਂਦੇ, ਸਿੱਖ ਕੌਮ ਪਰਿਕਰ ਨੂੰ ਕਤਈ ਮੁਆਫ਼ ਨਹੀਂ ਕਰੇਗੀ।"

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।