Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Panjab University Chandigarh

ਚੰਡੀਗੜ੍ਹ: ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਚ ਯੂਨੀਵਰਸਿਟੀ ਪ੍ਰਸ਼ਾਸਨ ਨੇ ਹਿੰਦੀ ਥੋਪਣ ਦੀ ਪੂਰੀ ਤਿਆਰੀ ਕਰ ਲਈ ਹੈ। ਪੰਜਾਬ ਦੀ ਵਿਰਾਸਤ ਇਸ ਯੂਨੀਵਰਸਿਟੀ ਵਿਚ ਜਿੱਥੇ ਪੰਜਾਬੀ ਬੋਲੀ ਨੂੰ ਸੁਨੇਹੇ ਦਿੰਦੀਆਂ ਅਤੇ ਰਾਹ ਦਸਦੀਆਂ ਤਖਤੀਆਂ ‘ਤੇ ਲਿਖਵਾਉਣ ਲਈ ਵੀ ਵਿਦਿਆਰਥੀਆਂ ਨੂੰ ਸੰਘਰਸ਼ ਕਰਨਾ ਪੈਂਦਾ ਹੈ ਉੱਥੇ ਯੂਨੀਵਰਸਿਟੀ ਦੀ ਪ੍ਰਬੰਧਕੀ ‘ਸਿੰਡੀਕੇਟ’ ਪੰਜਾਬੀ ਦੀ ਹਿੱਕ ‘ਤੇ ਦੀਵਾ ਬਾਲ ਕੇ ਬਾਹਰੀ […]

ਚੰਡੀਗੜ੍ਹ: ਪੰਜਾਬ ਯੂਨੀਵਰਸਿਟੀ ਦੇ ਮੌਜੂਦਾ ਰੁਤਬੇ ਵਿੱਚ ਕਿਸੇ ਵੀ ਤਰ੍ਹਾਂ ਦੀ ਤਬਦੀਲੀ ਲਿਆਂਦੇ ਜਾਣ ਨੂੰ ਇੱਕ ਵੱਢਿਓਂ ਰੱਦ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਲਿਖੀ ਇੱਕ ਚਿੱਠੀ ਵਿੱਚ ਕਿਹਾ ਹੈ ਕਿ ਉਨ੍ਹਾਂ ਦੀ ਸਰਕਾਰ ਆਪਸੀ ਵਿਚਾਰ ਵਟਾਂਦਰੇ ਰਾਹੀਂ ਯੂਨੀਵਰਸਿਟੀ ਲਈ ਗ੍ਰਾਂਟ ਇਨ ਏਡ ਵਿੱਚ ਵਾਧਾ […]

ਚੰਡੀਗੜ੍ਹ: ਜਿੱਥੇ ਇਕ ਪਾਸੇ ਆਮ ਆਦਮੀ ਪਾਰਟੀ ਦਾ ਅੰਦਰੂਨੀ ਕਲੇਸ਼ ਵੱਧਦਾ ਜਾ ਰਿਹਾ ਹੈ ਤੇ ਨਿੱਤ ਕਿਸੇ ਨਵੀਂ ਅੰਦਰੂਨੀ ਖਿੱਚੋਤਾਣ ਦੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਹਨ ਤਾਂ ਉੱਥੇ ਦੂਜੇ ਪਾਸੇ ਆਮ ਆਦਮੀ ਪਾਰਟੀ ਵਲੋਂ ਧੜਾ-ਧੜ ਨਵੇਂ ਐਲਾਨ ਕੀਤੇ ਜਾ ਰਹੇ ਹਨ। ਅੰਦਰੂਨੀ ਖਿੱਚੋਤਾਣ ਦੇ ਇਸ ਦੌਰ ਵਿਚ ਆਮ ਆਦਮੀ ਪਾਰਟੀ ਨੇ ਵਿਦਿਆਰਥੀ ਰਾਜਨੀਤੀ ਵਿਚ ਸਰਗਰਮੀ ਕਰਨ […]

ਚੰਡੀਗੜ੍ਹ: ਵਿਵਾਦਿਤ ਫਿਲਮ ਨਾਨਕ ਸ਼ਾਹ ਫਕੀਰ ਖਿਲਾਫ ਅੱਜ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਚ ਵਿਦਿਆਰਥੀਆਂ ਵਲੋਂ ਰੋਸ ਪ੍ਰਦਰਸ਼ਨ ਕਰਕੇ ਭਾਰਤ ਸਰਕਾਰ ਤੋਂ ਇਸ ਫਿਲਮ ‘ਤੇ ਮੁਕੰਮਲ ਪਾਬੰਦੀ ਦੀ ਮੰਗ ਕੀਤੀ ਗਈ। ਵਿਦਿਆਰਥੀ ਵਿਚਾਰ ਚਰਚਾ ਗਰੁੱਪ ‘ਸੱਥ’ ਵਲੋਂ ਕੀਤੇ ਗਏ ਇਸ ਰੋਸ ਪ੍ਰਦਰਸ਼ਨ ਵਿਚ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਵਿਦਿਆਰਥੀ ਕੇਂਦਰ ‘ਤੇ ਇਕੱਤਰ ਹੋਏ […]

ਚੰਡੀਗੜ੍ਹ:ਵਿਵਾਦਿਤ ਫਿਲਮ ਨਾਨਕ ਸ਼ਾਹ ਫਕੀਰ ਖਿਲਾਫ ਸਿੱਖਾਂ ਦਾ ਰੋਸ ਹੁਣ ਪੰਜਾਬ ਦੀਆਂ ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਵਿਚ ਵੀ ਨਜ਼ਰ ਆ ਰਿਹਾ ਹੈ ਤੇ ਵਿਦਿਆਰਥੀਆਂ ਨੇ ਕਿਹਾ ਹੈ ਕਿ ਉਹ ਸਿੱਖੀ ਦੇ ਮੂਲ ਸਿਧਾਂਤਾਂ ‘ਤੇ ਹੋ ਰਹੇ ਇਸ ਹਮਲੇ ਨੂੰ ਬਰਦਾਸ਼ਤ ਨਹੀਂ ਕਰਨਗੇ। ਇਸ ਫਿਲਮ ਖਿਲਾਫ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਚ ਵਿਦਿਆਰਥੀਆਂ ਵਲੋਂ ਰੋਸ […]

ਚੰਡੀਗੜ੍ਹ: ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀ ਵਿਚਾਰ-ਚਰਚਾ ਗਰੁੱਪ ‘ਸੱਥ’ ਵਲੋਂ ਪੰਜਾਬ ਵਿਚ ਵਧ ਰਹੀ ਗੈਂਗਵਾਦ ਦੀ ਸਮੱਸਿਆ ਬਾਰੇ ਕਰਵਾਈ ਗਈ ਵਿਚਾਰ ਚਰਚਾ ਵਿਚ ਭਾਈ ਮਨਧੀਰ ਸਿੰਘ ਵਲੋਂ ਆਪਣੇ ਵਿਚਾਰ ਰੱਖੇ ਗਏ। ਪੂਰਾ ਭਾਸ਼ਣ ਤੁਸੀਂ ਇਸ ਵੀਡੀਓ ਵਿਚ ਵੇਖ ਸਕਦੇ ਹੋ।

ਚੰਡੀਗੜ੍ਹ: ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀ ਵਿਚਾਰ ਚਰਚਾ ਗਰੁੱਪ ‘ਸੱਥ’ ਵਲੋਂ ਅੱਜ ਲਾਅ ਔਡੀਟੋਰੀਅਮ ਵਿਚ ‘ਅੱਜ ਦੀ ਔਰਤ: ਸਮਾਜਿਕ ਸ਼ਰਮਾਂ, ਨਾਬਰਾਬਰੀ ਅਤੇ ਫੈਸਲਿਆਂ ਵਿਚ ਭਾਈਵਾਲੀ’ ਵਿਸ਼ੇ ‘ਤੇ ਵਿਚਾਰ ਚਰਚਾ ਕਰਵਾਈ ਗਈ ਜਿਸ ਵਿਚ ਡਾ. ਹਰਸ਼ਿੰਦਰ ਕੌਰ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ। ਆਪਣੇ ਭਾਸ਼ਣ ਵਿਚ ਡਾ. ਹਰਸ਼ਿੰਦਰ ਕੌਰ ਨੇ ਔਰਤਾਂ ‘ਤੇ ਹੁੰਦੇ ਤਸ਼ੱਦਦਾਂ ਨੂੰ ਬਿਆਨ ਕਰਦਿਆਂ […]

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਹਰਿਆਣਾ ਸਰਕਾਰ ਵੱਲੋਂ ਦੁਬਾਰਾ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨਾਲ ਆਪਣੇ ਸੂਬੇ ਦੇ ਕਾਲਜ ਦੁਬਾਰਾ ਜੋੜਨ ਦੀਆਂ ਕੋਸ਼ਿਸ਼ਾਂ ਦਾ ਵਿਰੋਧ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚਿੱਠੀ ਲਿਖੀ ਹੈ। ‘ਆਪ’ ਵੱਲੋਂ ਜਾਰੀ ਪ੍ਰੈੱਸ ਬਿਆਨ ਰਾਹੀਂ ਕੁਲਤਾਰ ਸਿੰਘ ਸੰਧਵਾਂ ਨੇ […]

ਡਾ. ਧਰਮਵੀਰ ਗਾਂਧੀ ਲੋਕ ਸਭਾ ਮੈਂਬਰ ਪਟਿਆਲਾ ਨੇ ਫ਼ੀਸਾਂ ਦੇ ਪੰਜ ਗੁਣਾਂ ਵਾਧੇ ਵਿਰੁਧ ਜੱਦੋਜਹਿਦ ਕਰ ਰਹੇ ਪੰਜਾਬ ਯੂਨੀਵਰਸਟੀ ਦੇ ਵਿਦਿਆਰਥੀਆਂ ਉਪਰ ਪੁਲਸ ਤਸ਼ੱਦਦ ਦੀ ਘੋਰ ਨਿੰਦਾ ਕੀਤੀ ਅਤੇ ਉਨ੍ਹਾਂ ਪੰਜਾਬ ਯੂਨੀਵਰਸਟੀ ਦੇ ਅਧਿਕਾਰੀਆਂ ਨੁੰ ਸਵਾਲ ਕੀਤਾ ਕਿ ਇਹ ਮਾਮਲਾ ਖ਼ੁਲ੍ਹੇ ਮਨ ਅਤੇ ਇੱਛਾ ਸ਼ਕਤੀ ਦੀ ਵਰਤੋਂ ਕਰਕੇ ਗੱਲਬਾਤ ਨਾਲ ਕਿਉਂ ਨਾ ਹੱਲ ਹੋ ਸਕਿਆ? ਡਾ. ਗਾਂਧੀ ਨੇ ਪੰਜਾਬ ਯੂਨੀਵਰਸਟੀ ਦੇ ਅਧਿਕਾਰੀਆਂ ਅਤੇ ਪੁਲਿਸ ਦੋਨਾਂ ਨੂੰ ਹਿੰਸਾ 'ਤੋਂ ਗੁਰੇਜ਼ ਕਰਨ ਲਈ ਆਖਿਆ।
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਗ੍ਰਿਫਤਾਰ ਵਿਦਿਆਰਥੀਆਂ ਦੇ ਖਿਲਾਫ 'ਦੇਸ਼ ਧਰੋਹ' ਦੀ ਧਾਰਾ 24 ਘੰਟਿਆਂ ਤੋਂ ਪਹਿਲਾਂ ਹੀ ਹਟਾ ਦਿੱਤੀ ਗਈ। ਇਸ ਮਾਮਲੇ ਦੀ ਜਾਂਚ ਕਰ ਰਹੇ ਅਧਿਕਾਰੀ ਨੇ ਸਿੱਖ ਸਿਆਸਤ ਨਿਊਜ਼ ਨਾਲ ਫੋਨ 'ਤੇ ਗੱਲ ਕਰਦੇ ਹੋਏ ਇਸਦੀ ਪੁਸ਼ਟੀ ਕੀਤੀ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਵਿਰੋਧ ਕਰ ਰਹੇ ਵਿਦਿਆਰਥੀ ਯੂਨੀਵਰਸਿਟੀ ਦੇ ਅਧਿਕਾਰੀਆਂ ਦਾ ਵਿਰੋਧ ਕਰ ਰਹੇ ਸੀ ਨਾ ਕਿ ਦੇਸ਼ ਦਾ, ਇਸ ਲਈ ਪੁਲਿਸ ਨੇ ਉਨ੍ਹਾਂ ਤੋਂ 'ਦੇਸ਼ ਧਰੋਹ' ਦੀ ਧਾਰਾ ਹਟਾ ਲਈ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।