Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Partap Singh Bajwa

ਕੈਪਟਨ ਸਰਕਾਰ ਨੇ ਕਿਹਾ ਕਿ ਸਰਬਪਾਰਟੀ ਮੀਟਿੰਗ ਦੌਰਾਨ ਸਤਲੁਜ ਯਮੁਨਾ ਨਹਿਰ ਮੁੱਦਾ, ਧਰਤੀ ਹੇਠਲੇ ਪਾਣੀ ਦੀ ਕਮੀ ਅਤੇ ਪ੍ਰਦੂਸ਼ਣ ਕਾਰਨ ਖਰਾਬ ਹੋ ਰਹੇ ਪਾਣੀ ਸਬੰਧੀ ਮਾਮਲਿਆਂ ਉੱਪਰ ਵਿਚਾਰ ਵਟਾਂਦਰਾ ਕੀਤਾ ਜਾਵੇਗਾ।

ਦਿੱਲੀ: ਕਾਂਗਰਸ ਆਗੂ ਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਮਹਾਰਾਜਾ ਦਲੀਪ ਸਿੰਘ ਦੀਆਂ ਇੰਗਲੈਂਡ ਪਈਆਂ ਅਸਥੀਆਂ ਨੂੰ ਵਾਪਸ ਪੰਜਾਬ ਲਿਆਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦਖ਼ਲ ਦੀ ਮੰਗ ਕੀਤੀ ਹੈ। ਪੰਜਾਬ ਨਾਲ ਸਬੰਧਤ ਬਾਜਵਾ ਨੇ ਅੱਜ ਪ੍ਰਧਾਨ ਮੰਤਰੀ ਨਾਲ ਇਸ ਸਬੰਧ ਵਿੱਚ ਮੁਲਾਕਾਤ ਕੀਤੀ। ਉਨ੍ਹਾਂ ਮੋਦੀ ਨੂੰ ਕਿਹਾ ਕਿ ਮਹਾਰਾਜੇ ਦੀਆਂ ਅਸਥੀਆਂ […]

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਗੁਰਦੁਆਰਾ ਛੋਟਾ ਘੱਲੂਘਾਰਾ ਮਾਮਲੇ ਵਿੱਚ ਵੱਡੀ ਗਿਣਤੀ ਸੰਗਤ ਖ਼ਿਲਾਫ਼ ਕੇਸ ਦਰਜ ਹੋਣ ਦੀ ਨਿਖੇਧੀ ਕਰਦਿਆਂ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਤੇ ਹੋਰਾਂ ਖ਼ਿਲਾਫ਼ ਬੇਅਦਬੀ ਦੇ ਦੋਸ਼ ਹੇਠ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਪ੍ਰੋ. ਬਡੂੰਗਰ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਹੈ ਕਿ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਝੂਠੇ ਕੇਸਾਂ ਦੀ ਬਜਾਏ ਅਸਲ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੇ ਹੁਕਮ ਦੇਣ।
ਰਾਜ ਸਭਾ ਦੀਆਂ ਪੰਜਾਬ ਤੋਂ ਖਾਲੀ ਹੋਣ ਵਾਲੀਆਂ ਸੀਟਾਂ ਲਈ ਐਲਾਨੇ ਗਏ ਪ੍ਰੋਗਰਾਮ ਅਨੁਸਾਰ 21 ਮਾਰਚ ਨੂੰ ਚੋਣ ਹੋਣੀ ਤੈਅ ਹੈ । ਕਾਂਗਰਸ ਹਾਈਕਮਾਨ ਨੇ ਪੰਜਾਬ 'ਚੋਂ ਰਾਜ ਸਭਾ ਵਿਚ ਦੋ ਮੈਂਬਰ ਭੇਜੇ ਜਾਣ ਬਾਰੇ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਅਤੇ ਉੱਘੇ ਗਾਇਕ ਸ੍ਰੀ ਹੰਸ ਰਾਜ ਹੰਸ ਨੂੰ ਉਮੀਦਵਾਰ ਬਣਾਏ ਜਾਣ ਦਾ ਐਲਾਨ ਕੀਤਾ ਹੈ ।
ਨਵੀਂ ਦਿੱਲੀ: ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਅਤੇ ਪੰਜਾਬ ਵਿਧਾਨ ਸਭਾ ਵਿੱਚ ਕਾਂਗਰਸ ਦੇ ਮੁਖੀ ਸੁਨੀਲ ਜਾਖੜ ਵੱਲੋਂ ਆਪਣੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਗਿਆ ਹੈ।ਇਨ੍ਹਾਂ ਅਸਤੀਫਿਆਂ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਬਣਦੇ ਨਜ਼ਰ ਆ ਰਹੇ ਹਨ।
ਨਵੀਂ ਦਿੱਲੀ/ਚੰਡੀਗੜ੍ਹ: ਕੱਲ੍ਹ ਸੁਖਬੀਰ ਬਾਦਲ ਵੱਲੋਂ ਦਿੱਤੇ ਗਏ ਬਿਆਨ ਕਿ ਕਾਂਗਰਸ ਵੱਖਵਾਦੀ ਜਐਬੰਦੀਆਂ ਨਾਲ ਮਿਲਕੇ ਪੰਜਾਬ ਦਾ ਮਾਹੌਲ ਖਰਾਬ ਕਰਨਾ ਚਾਹੁੰਦੀ ਹੈ ਅਤੇ ਦੇਸ਼ ਵਿਰੋਧੀ ਤਾਕਤਾਂ ਨਾਲ ਗੰਢਤੁੱਪ ਕਰਨ ਕਾਰਨ ਕਾਂਗਰਸ ਦੀ ਮਾਨਤਾ ਰੱਦ ਕਰਨ ਲਈ ਰਾਸ਼ਟਰਪਤੀ ਨੂੰ ਦਿੱਤੇ ਗਏ ਮੰਗ ਪੱਤਰ ਤੋਂ ਬਾਅਦ ਕਾਂਗਰਸੀ ਆਗੂਆਂ ਵੱਲੋਂ ਵੀ ਸੁਖਬੀਰ ਸਿੰਘ ਬਾਦਲ ਅਤੇ ਅਕਾਲੀ ਦਲ ਬਾਦਲ ਤੇ ਜਵਾਬੀ ਹਮਲਾ ਕੀਤਾ ਗਿਆ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।