Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Phagwara

ਬੀਤੇ ਰਾਤ ਦਲਿਤਾਂ ਅਤੇ ਸ਼ਿਵ ਸੈਨਾ ਕਾਰਕੁਨਾਂ ਦੇ ਟਕਰਾਰ ਤੋਂ ਬਾਅਦ ਫਗਵਾੜੇ ਦਾ ਮਾਹੌਲ ਤਨਾਪੂਰਨ ਬਣਿਆ ਹੋਇਆ ਹੈ।ਰਿਪੋਰਟਾਂ ਅਨੁਸਾਰ ਸ਼ਿਵ ਸੈਨਾ ਕਾਰਕੁਨਾਂ ਵੱਲੋ ਚਲਾਈ ਗੋਲੀਬਾਰੀ ਨਾਲ 2 ਦਲਿਤ ਕਾਰਕੁਨਾਂ ਜ਼ਖ਼ਮੀ ਹੋਏ। ਜਿਸ ਵਿੱਚੋ ਇੱਕ ਦੇ ਸਿਰ ਵਿੱਚ ਗੋਲੀ ਲੱਗੀ ਹੈ।ਇਸ ਕਾਰਨ ਅੱਜ ਫਗਵਾੜਾ ਦੇ ਬਜ਼ਾਰ ਅਤੇ ਆਵਾਜਾਈ ਬੰਦ ਰਹੀ।
ਫਗਵਾੜਾ ਵਿੱਚ ਹੋਏ ਟਕਰਾਅ ਦੌਰਾਨ ਸਥਿਤੀ ਸੰਭਾਲਣ ਵਿੱਚ ਅਸਫ਼ਲ ਰਹਿਣ ਕਾਰਨ ਪੰਜਾਬ ਦੇ ਡੀਜੀਪੀ ਸੁਰੇਸ਼ ਅਰੋੜਾ ਨੇ ਫਗਵਾੜਾ ਦੇ ਡੀਐਸਪੀ ਕੰਵਲਪ੍ਰੀਤ ਸਿੰਘ ਨੂੰ ਮੁਅੱਤਲ ਕਰਦਿਆਂ ਉਨ੍ਹਾਂ ਨੂੰ ਚੰਡੀਗੜ੍ਹ ਪੁਲੀਸ ਮੁੱਖ ਦਫ਼ਤਰ ਨਾਲ ਅਟੈਚ ਕਰ ਦਿੱਤਾ ਹੈ। ਇਸ ਤੋਂ ਇਲਾਵਾ ਫਗਵਾੜਾ ਦੇ ਐਸਪੀ ਅਜਿੰਦਰ ਸਿੰਘ ਦਾ ਤਬਾਦਲਾ ਵੀ ਚੰਡੀਗੜ੍ਹ ਸਥਿਤ ਮੁੱਖ ਦਫ਼ਤਰ ਵਿੱਚ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਇਹ ਕਾਰਵਾਈ ਆਈਜੀਪੀ ਜ਼ੋਨ-2 ਜਲੰਧਰ ਤੋਂ ਪ੍ਰਾਪਤ ਰਿਪੋਰਟ ਦੇ ਆਧਾਰ ’ਤੇ ਕੀਤੀ ਗਈ। ਜਸਬੀਰ ਸਿੰਘ ਰਾਏ ਨੂੰ ਫਗਵਾੜਾ ਦਾ ਨਵਾਂ ਐਸਪੀ ਅਤੇ ਮਨਪ੍ਰੀਤ ਸਿੰਘ ਨੂੰ ਡੀਐਸਪੀ ਤਾਇਨਾਤ ਕੀਤਾ ਗਿਆ ਹੈ।
ਫਗਵਾੜਾ 'ਚ ਸ਼ਿਵ ਸੈਨਾ (ਬਾਲ ਠਾਕਰੇ) ਵਲੋਂ ਮਸਜਿਦ ਅਤੇ ਮੁਸਲਮਾਨਾਂ 'ਤੇ ਹਮਲੇ ਕਰਨ ਤੋਂ ਬਾਅਦ ਮਾਹੌਲ ਤਣਾਅਪੂਰਨ ਬਣ ਗਿਆ। ਇਕ ਪਾਸੇ ਸ਼ਿਵ ਸੈਨਾ ਤੇ ਦੂਸਰੇ ਪਾਸੇ ਮੁਸਲਿਮ ਭਾਈਚਾਰੇ ਦੇ ਹੱਕ 'ਚ ਸਿੱਖ ਅਤੇ ਦਲਿਤ ਇਕੱਠੇ ਹੋ ਗਏ। ਸਥਾਨਕ ਨਾਈਆਂ ਵਾਲਾ ਚੌਕ 'ਚ ਦੋਵੇਂ ਧਿਰਾਂ ਆਹਮੋ-ਸਾਹਮਣੇ ਹੋ ਗਈਆਂ ਤੇ ਦੋਵਾਂ ਪਾਸਿਆਂ ਤੋਂ ਪਥਰਾਅ ਅਤੇ ਨਾਅਰੇਬਾਜ਼ੀ ਸ਼ੁਰੂ ਹੋ ਗਈ। ਐਸ.ਪੀ. ਫਗਵਾੜਾ ਅਜਿੰਦਰ ਸਿੰਘ ਤੇ ਡੀ.ਐਸ.ਪੀ ਕੰਵਲਪ੍ਰੀਤ ਸਿੰਘ ਚਾਹਲ ਪੁਲਿਸ ਫੋਰਸ ਸਮੇਤ ਦੋਵਾਂ ਧਿਰਾਂ ਦੇ ਵਿਚਾਲੇ ਖੜ੍ਹੇ ਰਹੇ। ਮਾਹੌਲ ਤਣਾਅਪੂਰਨ ਹੁੰਦਾ ਦੇਖ ਸ਼ਹਿਰ ਦੇ ਅਹਿਮ ਬਾਜ਼ਾਰ ਫ਼ੌਰਨ ਬੰਦ ਹੋ ਗਏ। ਇਸ ਪੱਥਰਬਾਜ਼ੀ ਵਿੱਚ ਅੱਧੀ ਦਰਜਨ ਤੋਂ ਵੱਧ ਵਿਅਕਤੀ ਜ਼ਖਮੀ ਹੋ ਗਏ, ਜਿਨ੍ਹਾਂ 'ਚੋਂ ਚਾਰ ਜ਼ਖਮੀਆਂ ਨੂੰ ਸਥਾਨਕ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ।
ਇੱਥੋਂ ਦੇ ਸ਼ੂਗਰ ਮਿਲ ਚੌਕ ਵਿੱਚ ਸ਼ਿਵ ਸੈਨਾ ਪੰਜਾਬ ਦੇ ਯੂਥ ਵਿੰਗ ਫਗਵਾੜਾ ਦੇ ਪ੍ਰਧਾਨ ਸੁਮਿਤ ਭੰਡਾਰੀ ਨੂੰ ਗੋਲੀ ਮਾਰਨ ਦੀ ਘਟਨਾਂ ਦੀ ਜਾਣਕਾਰੀ ਮਿਲੀ ਹੈ। ਗੋਲੀ ਵੱਜਣ ਨਾਲ ਜ਼ਖਮੀ ਹੋਏ ਸੁਮਿਤ ਨੂੰ ਨਿੱਜੀ ਹਸਪਤਾਲ ਦਾਖਲ ਕਰਵਾਇਆ ਗਿਆ ਹੈ । ਸੁਮਿਤ ਦੀ ਹਾਲਤ ਫ਼ਿਲਹਾਲ ਖ਼ਤਰੇ ਤੋਂ ਬਾਹਰ ਹੈ ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।