Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Punjab Water and Politics

"ਜਦੋਂ ਪਾਣੀਆਂ ਖਿਲਾਫ਼ ਬਿੱਲ ਪਾਸ ਹੋਇਆ ਉਦੋਂ ਇਹ ਅੰਨ੍ਹੇ ਸੀ" ਅਮਿਤੋਜ ਮਾਨ ਦਾ ਫੁੱਟਿਆ ਗੁੱਸਾ

ਚੰਡੀਗੜ੍ਹ: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਰਾਵੀ ਦਰਿਆ ਦਾ ਪਾਣੀ ਪਾਕਿਸਤਾਨ ’ਚ ਜਾਣ ਤੋਂ ਰੋਕਣ ਲਈ ਚਿੱਠੀ ਲਿਖ ਕੇ ਦਰਿਆਈ ਪਾਣੀਆਂ ਦੇ ਵਿਵਾਦ ਨੂੰ ਮੁੜ ਛੇੜ ਦਿੱਤਾ ਹੈ। ਪੰਜਾਬੀ ਟ੍ਰਿਬਿਊਨ ਅਖਬਾਰ ਵਿਚ ਛਪੀ ਰਿਪੋਰਟ ਅਨੁਸਾਰ ਉਨ੍ਹਾਂ ਨੇ ਇਸ ਮੁੱਦੇ ਦੇ ਹੱਲ ਲਈ ਦੋਵਾਂ ਸੂਬਿਆਂ […]

ਐਸ. ਵਾਈ. ਐਲ ਰਾਹੀਂ ਪੰਜਾਬ ਦਾ ਪਾਣੀ ਹਰਿਆਣੇ ਨੂੰ ਦੇਣ ਵਾਲਾ ਪੰਜਾਬ ਦੇ ਘਾਟੇ ਨੂੰ ਪਾਕਿਸਤਾਨ ਦੇ ਪਾਣੀ ਨਾਲ ਪੂਰਨ ਵਾਲੀ ਕੇਂਦਰ ਸਰਕਾਰ ਦੀ ਦਲੀਲ ਜਿੱਥੇ ਝੂਠੀ ਤਾਂ ਹੈ ਹੀ ਉਥੇ ਉਸ ਵੱਲੋਂ ਸ਼ਾਰਦਾ ਨਹਿਰ ਦੇ ਹਰਿਆਣੇ ਨੂੰ ਮਿਲਣ ਵਾਲੇ ਪਾਣੀ ਬਾਬਤ ਜਿਹੜਾ ਓਹਲਾ ਰੱਖਿਆ ਜਾ ਰਿਹਾ ਹੈ ਉਥੋਂ ਇਹ ਸਾਬਤ ਹੋ ਜਾਂਦਾ ਹੈ ਕਿ ਮਨਸ਼ਾ ਹਰਿਆਣੇ ਨੂੰ ਪਾਣੀ ਦੇਣ ਦਾ ਨਹੀਂ ਬਲਕਿ ਪੰਜਾਬ ਦਾ ਪਾਣੀ ਖੋਹਣ ਦਾ ਹੈ।
ਜਿਵੇਂ ਤੁਸੀਂ ਕੱਲ੍ਹ ਪੜ੍ਹ ਚੁੱਕੇ ਹੋ ਕਿ ਪ੍ਰਕਾਸ਼ ਸਿੰਘ ਬਾਦਲ 1978 ਵਿੱਚ ਆਪਦੀ ਸਰਕਾਰ ਮੌਕੇ ਐਸ. ਵਾਈ. ਐਲ. ਨਹਿਰ ਪੁੱਟਣ ਖਾਤਰ ਕਿਵੇਂ ਪੱਬਾਂ ਭਾਰ ਹੋਏ ਸਨ। ਇਸ ਖਾਤਰ ਜ਼ਮੀਨ ਲੈਣ ਲਈ ਨੋਟੀਫਿਕੇਸ਼ਨ ਵਿੱਚ ਅੱਤ ਜ਼ਰੂਰੀ ਹਾਲਤਾਂ ਵਾਲੀ ਦਫਾ 17 ਲਾ ਕੇ ਤੇਜ਼ੀ ਨਾਲ ਜ਼ਮੀਨ ਐਕੁਆਇਰ ਕੀਤੀ। 20 ਫਰਵਰੀ ਨੂੰ ਨੋਟੀਫਿਕੇਸ਼ਨ ਜਾਰੀ ਹੋਇਆ ਤੇ 27 ਫਰਵਰੀ ਨੂੰ ਉਦਘਾਟਨ ਕਰਨ ਦਾ ਜਲਸਾ ਵੀ ਰੱਖ ਦਿੱਤਾ ਗਿਆ। ਫਿਰ ਬਾਦਲ ਸਾਹਿਬ ਦੀ ਸਰਕਾਰ ਟੁੱਟਣ ਤੋਂ ਬਾਅਦ ਜਦੋਂ 1982 'ਚ ਕਪੂਰੀ 'ਚ ਉਦਘਾਟਨੀ ਜਲਸਾ ਰੱਖਿਆ ਤਾਂ ਬਾਦਲ ਸਾਹਿਬ ਨੇ ਨਹਿਰ ਨੂੰ ਰੋਕਣ ਖਾਤਰ ਖੂਨ ਦੀ ਨਹਿਰ ਵਗਾਉਣ ਦਾ ਡਰਾਵਾ ਦਿੱਤਾ। ਉਹਨਾਂ ਵਿੱਚ ਇਹ ਤਬਦੀਲੀ ਮਨੋ ਹੀ ਆਈ ਜਾਂ ਇਹ ਸਿਰਫ ਸਿਆਸੀ ਫਰੇਬ ਸੀ ਇਹਦਾ ਜਵਾਬ ਮੈਂ ਪਾਠਕਾਂ 'ਤੇ ਹੀ ਛੱਡਦਾ ਹਾਂ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।