Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Punjabi Language

ਪੰਜਾਬੀ ਭਾਸ਼ਾ ਸਿਰਫ਼ ਹੋਰ ਭਾਸ਼ਾਵਾਂ ਤੋਂ ਸ਼ਬਦ ਲੈਣ ਵਾਲੀ ਨਹੀਂ, ਸਗੋਂ ਕਈ ਸ਼ਬਦ ਦੁਨੀਆ ਦੀਆਂ ਭਾਸ਼ਾਵਾਂ ਨੂੰ ਦੇਣ ਵਾਲੀ ਇੱਕ ਅਮੀਰ ਅਤੇ ਸੰਪੂਰਨ ਭਾਸ਼ਾ ਵੀ ਹੈ।
ਅੰਤਰਰਾਸ਼ਟਰੀ ਮਾਤ ਭਾਸ਼ਾ ਦਿਹਾੜਾ: ਡਾ. ਸੇਵਕ ਸਿੰਘ ਦਾ ਖਾਸ ਸੁਣਨ ਵਾਲਾ ਵਖਿਆਣ
ਇਸ ਖ਼ਾਸ ਮੁਲਾਕਾਤ ਵਿੱਚ ਪੱਤਰਕਾਰ ਮਨਦੀਪ ਸਿੰਘ, ਸ਼ਬਦ ਖੋਜੀ ਸ. ਰਮਨਦੀਪ ਸਿੰਘ (ਵੈਨਕੂਵਰ) ਨਾਲ ਗੱਲਬਾਤ ਕਰਦੇ ਹਨ, ਜੋ ਪਿਛਲੇ ਦਸ ਸਾਲਾਂ ਤੋਂ ਭਾਸ਼ਾਈ ਇਤਿਹਾਸ ਦੀ ਖੋਜ ਕਰ ਰਹੇ ਹਨ। ਉਹ ਪੰਜਾਬ ਦੇ ਪ੍ਰਾਚੀਨ ਨਾਮਾਂ ਜਿਵੇਂ —ਰਿਗਵੇਦ ਦਾ ਸਪਤ ਸਿੰਧੂ, ਜ਼ੇਂਦ ਅਵੇਸਤਾ ਦਾ ਹਪਤ ਹਿੰਦੂ, ਅਤੇ ਮਲੂਹਾ ਬਾਰੇ ਆਪਣੇ ਵਿਚਾਰ ਸਾਂਝੇ ਕਰਦੇ ਹਨ।
ਪੰਜਾਬੀ ਭਾਖਾ ਖੋਜੀ ਬਾਪੂ ਨਾਗਰ ਸਿੰਘ ਜੀ ਦੀ ਅੰਤਿਮ ਅਰਦਾਸ ਦੇ ਸਮਾਗਮ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ (ਫਤਿਹਗੜ੍ਹ ਸਾਹਿਬ) ਦੇ ਪੰਜਾਬੀ ਵਿਭਾਗ ਦੇ ਮੁਖੀ ਡਾ. ਸਿਕੰਦਰ ਸਿੰਘ ਵੱਲੋਂ ਸਾਂਝੇ ਕੀਤੇ ਗਏ ਵਿਚਾਰ ਆਪ ਸਭ ਨਾਲ ਸਾਂਝੇ ਕਰ ਰਹੇ ਹਾਂ। ਆਪ ਸੁਣ ਕੇ ਅਗਾਂਹ ਸਾਂਝੇ ਕਰ ਦਿਓ ਜੀ।
ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਸ਼ਵ ਦੀ ਦੂਜੀ ਵੱਡੀ ਯੂਨੀਵਰਸਿਟੀ ਹੈ ਜੋ ਹਿਬਰੂ ਯੂਨੀਵਰਸਿਟੀ ਤੋਂ ਬਾਅਦ ਦੂਜੀ ਵੱਡੀ ਯੂਨੀਵਰਸਿਟੀ ਭਾਸ਼ਾ ਦੇ ਪ੍ਰਚਾਰ-ਪ੍ਰਸਾਰ ਦੇ ਮਕਸਦ ਲਈ ਸਥਾਪਿਤ ਹੋਈ। ਇਸ ਮਕਸਦ ਲਈ ਸਥਾਪਤ ਹੋਈ ਯੂਨੀਵਰਸਿਟੀ ਦਾ ਦਫ਼ਤਰੀ ਕੰਮਕਾਜ, ਵਿਭਾਗੀ ਕਾਰਜ, ਪ੍ਰਸ਼ਾਸਕੀ ਕਾਰਜ ਪੰਜਾਬੀ ਭਾਸ਼ਾ ਦੀ ਬਜਾਏ ਅੰਗਰੇਜ਼ੀ ਭਾਸ਼ਾ ਦੀ ਵਰਤੋਂ ਕੀਤੀ ਜਾਂਦੀ ਹੈ ਅਤੇ ਹਸਤਾਖਰਾਂ ਲਈ ਅੰਗਰੇਜ਼ੀ ਭਾਸ਼ਾ ਨੂੰ ਤਰਜੀਹ ਦਿੱਤੀ ਜਾਂਦੀ ਸੀ।
ਪੰਜਾਬ ਦੀਆਂ ਵੱਖ-ਵੱਖ ਬੋਲੀਆਂ ਦੀ ਵਿਲੱਖਣਤਾ ਬਾਰੇ ਇਹ ਸਿੱਖ ਸਿਆਸਤ ਦੀ ਇਹ ਖਾਸ ਪੇਸ਼ਕਸ਼ ਪੱਤਰਕਾਰ ਰਜਦੀਪ ਕੌਰ ਵੱਲੋਂ ਪੇਸ਼ ਕੀਤੀ ਜਾ ਰਹੀ ਹੈ। ਪੰਜਾਬ ਦੇ ਹਰੇਕ ਖੇਤਰ ਦੀ ਆਪਣੀ ਵਿਲੱਖਣ ਉੱਪਬੋਲੀ ਹੈ, ਜੋ ਇਤਿਹਾਸ, ਭੂਗੋਲ ਅਤੇ ਅਮੀਰ ਭਾਖਾਈ ਸਭਿਆਚਾਰ ਦੀ ਝਲਕ ਪੇਸ਼ ਕਰਦੀ ਹੈ।
ਪੰਜਾਬੀ ਬੋਲੀ ਦੀ ਉਤਪਤੀ ਬਾਰੇ ਮਾਹਿਰਾਂ ਅਤੇ ਖੋਜੀਆਂ ਨਾਲ ਖਾਸ ਮੁਲਾਕਾਤਾਂ ਦੀ ਲੜੀ ਤਹਿਤ ਪੱਤਰਕਾਰ ਮਨਦੀਪ ਸਿੰਘ ਵੱਲੋਂ ਦੂਜੀ ਗੱਲਬਾਤ ਸ. ਨਾਜਰ ਸਿੰਘ (ਭਾਖਾ ਖੋਜੀ) ਨਾਲ ਕੀਤੀ ਗਈ ਹੈ। ਇਸ ਲੜੀ ਤਹਿਤ ਪਹਿਲੀ ਗੱਲਬਾਤ ਡਾ. ਸਿਕੰਦਰ ਸਿੰਘ (ਪੰਜਾਬੀ ਵਿਭਾਗ, ਸ਼੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ) ਨਾਲ ਕੀਤੀ ਗਈ ਸੀ।
ਅਦਾਰਾ ਸਿੱਖ ਸਿਆਸਤ ਲਈ ਪੱਤਰਕਾਰ ਮਨਦੀਪ ਸਿੰਘ ਵੱਲੋਂ "ਪੰਜਾਬੀ ਬੋਲੀ ਦੀ ਉਤਪਤੀ ਤੇ ਇਸ ਦੇ ਸਰੋਤ" ਵਿਸ਼ੇ ਬਾਰੇ ਇਹ ਖਾਸ ਗੱਲਬਾਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਿਸਟੀ (ਫਤਿਹਗੜ੍ਹ ਸਾਹਿਬ) ਦੇ ਪੰਜਾਬੀ ਵਿਭਾਗ ਦੇ ਮੁਖੀ ਡਾ. ਸਿਕੰਦਰ ਸਿੰਘ ਨਾਲ ਕੀਤੀ ਗਈ ਹੈ।
ਪੰਜਾਬ ਦੇ ਸਕੂਲਾਂ ਵਿਚ ਪੰਜਾਬੀ ਬੋਲੀ ਨੂੰ ਖੂੰਜੇ ਲਾਉਣ ਦੀਆਂ ਖਬਰਾਂ ਅਕਸਰ ਚਰਚਾ ਵਿਚ ਰਹਿੰਦੀਆਂ ਹਨ। ਸਿੱਖ ਰਾਜ ਵੇਲੇ ਪੰਜਾਬ ਦੇ ਵਿਦਿਅਕ ਢਾਂਚੇ ਵਿਚ ਪੰਜਾਬੀ ਬੋਲੀ ਅਤੇ ਗੁਰਮੁਖੀ ਦੀ ਅਹਿਮ ਥਾਂ ਸੀ। ਫਿਰੰਗੀ ਨੇ ਪੰਜਾਬ ਉੱਤੇ ਕਬਜ਼ੇ ਤੋਂ ਬਾਅਦ ਪੰਜਾਬ ਦਾ ਵਿਦਿਅਕ ਢਾਂਚਾ ਤਬਾਹ ਕਰਕੇ ਨਵਾਂ ਸਕੂਲੀ ਢਾਂਚਾ ਉਸਾਰਿਆ ਜਿਸ ਵਿਚ ਪੰਜਾਬ ਬੋਲੀ ਨੂੰ ਮਿੱਥ ਕੇ ਖੂੰਜੇ ਲਗਾਇਆ ਗਿਆ।
21 ਫਰਵਰੀ 2025 ਨੂੰ ਕੌਮਾਂਤਰੀ ਮਾਂਬੋਲੀ ਦਹਾੜੇ ਉੱਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਮਾਨ) ਵੱਲੋਂ ਖਡੂਰ ਸਾਹਿਬ ਵਿਖੇ ਇਸ ਖਾਸ ਸਮਾਗਮ ਕਰਵਾਇਆ ਗਿਆ ਜਿਸ ਵਿਚ ਡਾ. ਸੇਵਕ ਸਿੰਘ ਵੱਲੋਂ ਸਾਂਝੇ ਕੀਤੇ ਗਏ ਵਿਚਾਰ ਅੱਜ ਸਿੱਖ ਸਿਆਸਤ ਦੇ ਦਰਸ਼ਕਾਂ ਤੇ ਸਰੋਤਿਆਂ ਨਾਲ ਸਾਂਝੇ ਕਰ ਰਹੇ ਹਾਂ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।