Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Racial Attacks on Sikhs

ਅੰਮ੍ਰਿਤਸਰ: ਸ਼ਿਲਾਂਗ ਵਿਖੇ ਸਿੱਖਾਂ ‘ਤੇ ਹਮਲੇ ਦੀ ਘਟਨਾ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੇਘਾਲਿਆ ਭੇਜੇ ਗਏ ਵਫ਼ਦ ਦੀ ਜਾਣਕਾਰੀ ਅਨੁਸਾਰ ਅੱਜ ਬਾਅਦ ਦੁਪਹਿਰ ਫਿਰ ਹਾਲਾਤ ਅਣਸੁਖਾਵੇਂ ਹੋ ਗਏ, ਜਿਸ ਕਾਰਨ ਸਰਕਾਰ ਨੂੰ ਕਰਫਿਊ ਲਗਾਉਣਾ ਪਿਆ। ਸ਼੍ਰੋਮਣੀ ਕਮੇਟੀ ਵੱਲੋਂ ਸ਼ਿਲਾਂਗ ਗਏ ਵਫ਼ਦ ਦੇ ਆਗੂ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਦਿਲਜੀਤ […]

ਸਿੱਖ ਸੰਸਥਾਵਾਂ ਅਤੇ ਸਿੱਖ ਸ਼ਖ਼ਸੀਅਤਾਂ ਦੇ ਸਾਂਝੇ ਮੰਚ ਪੰਥਕ ਤਾਲਮੇਲ ਸੰਗਠਨ ਨੇ ਮੇਘਾਲਿਆ ਦੀ ਰਾਜਧਾਨੀ ਸ਼ਿਲੌਂਗ ਵਿਚ ਸਿੱਖਾਂ ਵਿਰੁੱਧ ਭੜਕੀ ਹਿੰਸਾ ’ਤੇ ਗਹਿਰਾ ਦੁੱਖ ਪ੍ਰਗਟਾਉਦਿਆਂ ਸਮੁੱਚੇ ਘਟਨਾਕ੍ਰਮ ਨੂੰ ਦੇਸ਼ ਦੇ ਮੱਥੇ ਉੱਤੇ ਕਲੰਕ ਦਰਸਾਇਆ ਹੈ।

ਨਵੀਂ ਦਿੱਲੀ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਘੱਟਗਿਣਤੀ ਭਾਈਚਾਰੇ ਦੇ ਲੋਕਾਂ ’ਤੇ ਹੁੰਦੇ ਹਮਲਿਆਂ ਨੂੰ ਰੋਕਣ ਲਈ ਸਖ਼ਤ ਕਾਨੂੰਨ ਬਣਾਉਣ ਦੀ ਵਕਾਲਤ ਕੀਤੀ ਹੈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਅੱਜ ਗੁਰਦੁਆਰਾ ਰਕਾਬਗੰਜ ਸਾਹਿਬ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਘੱਟਗਿਣਤੀਆਂ ’ਤੇ ਭੀੜ ਦੇ ਹਮਲੇ ਦੇ ਵੱਧਦੇ ਰੁਝਾਨ ਨੂੰ ਵੇਖਦੇ ਹੋਏ ਕੇਂਦਰ ਸਰਕਾਰ ਨੂੰ […]

ਚੰਡੀਗੜ੍ਹ: ਸ਼ਿਲੌਂਗ ਵਿਚ ਸਿੱਖਾਂ ਨੂੰ ਸੁਰੱਖਿਆ ਦੀ ਦਰਪੇਸ਼ ਚੁਣੌਤੀ ਦੀਆਂ ਰਿਪੋਰਟਾਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਅਗਵਾਈ ਵਿਚ 4 ਮੈਂਬਰੀ ਟੀਮ ਮੇਘਾਲਿਆ ਦੀ ਰਾਜਧਾਨੀ ਵਿਖੇ ਭੇਜਣ ਦਾ ਫੈਸਲਾ ਕੀਤਾ ਹੈ। ਅੱਜ ਇੱਥੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਟੀਮ ਸ਼ਿਲੌਂਗ ਦੇ […]

ਅਮਰੀਕਾ ਦੇ ਨੇਵਾਰਕ ਸ਼ਹਿਰ ਵਿਚ 47 ਸਾਲਾ ਇਕ ਸਿੱਖ ਵਿਅਕਤੀ ਜੋ ਕਿ ਗੈਸ ਸਟੇਸ਼ਨ ਦਾ ਮਾਲਕ ਸੀ, ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਅਤੇ ਮਾਰੇ ਗਏ ਵਿਅਕਤੀ ਦੇ ਪਰਿਵਾਰ ਨੂੰ ਸ਼ੱਕ ਹੈ ਕਿ ਇਹ ਨਫ਼ਰਤ ਕਰਕੇ ਕੀਤਾ ਗਿਆ ਅਪਰਾਧ ਹੈ।
ਸਵਰਨਜੀਤ ਸਿੰਘ ਖਾਲਸਾ ਪ੍ਰਧਾਨ ਸਿੱਖ ਸੇਵਕ ਸੁਸਾਇਟੀ ‘ਅਮਰੀਕਾ ਜੋਨ’ ਨੂੰ ਸਿਟੀ ਆਫ਼ ਨਾਰਵਿਚ ਕਨੈਟੀਕੇਟ ਸਟੇਟ ਵਿਚ ਕਮਿਸ਼ਨ ਆਫ਼ ਸਿਟੀ ਪਲਾਨ ਦਾ ਮੈਂਬਰ ਚੁਣਿਆ ਗਿਆ ਹੈ। ਉਹ ਕੰਪਿਊਟਰ ਸਾਇੰਸ ਵਿਚ ਮਾਸਟਰ ਡਿਗਰੀ ਹੈ ਅਤੇ ਅਮਰੀਕਾ ਵਿਚ ਨਸਲਵਾਦ ਵਿਰੁੱਧ ਆਵਾਜ਼ ਬੁਲੰਦ ਕਰ ਰਿਹਾ ਤੇ ਜਾਤੀ ਤੇ ਨਸਲ ਤੋਂ ਉੱਠ ਕੇ ਸਾਮਾਜਿਕ ਸੇਵਾਵਾਂ ਵਿਚ ਮਹਾਨ ਯੋਗਦਾਨ ਪਾਇਆ ਹੈ।ਸਿਟੀ ਕੌਂਸਲ ਨੇ ਇਸੇ ਕਰਕੇ ਉਸ ਨੂੰ ਕਮਿਸ਼ਨ ਆਨ ਸਿਟੀ ਪਲੇਨਿੰਗ ਦਾ ਮੈਂਬਰ ਚੁਣਨ ਦਾ ਫੈਸਲਾ ਕੀਤਾ ਹੈ।
ਵੱਖ-ਵੱਖ ਦੇਸ਼ਾਂ ਵਿੱਚ ਨਸਲੀ ਹਮਲਿਆਂ ਦਾ ਸ਼ਿਕਾਰ ਹੋਰ ਰਹੀ ਸਿੱਖ ਕੌਮ ਦੀ ਸਹਾਇਤਾ ਲਈ ਪੰਜਾਬ ਦੇ ਮੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ।
ਵਿਦੇਸ਼ ’ਚ ਵਸਦੇ ਸਿੱਖਾਂ ‘ਤੇ ਹੋ ਰਹੇ ਨਸਲੀ ਹਮਲਿਆਂ ਅਤੇ ਸਿੱਖ ਪਛਾਣ ਨੂੰ ਦਰਪੇਸ਼ ਮੁਸ਼ਕਲਾਂ ਦੇ ਹੱਲ ਲਈ ਸ਼੍ਰੋਮਣੀ ਕਮੇਟੀ ਨੇ 22 ਮੈਂਬਰੀ ਸਬ-ਕਮੇਟੀ ਕਾਇਮ ਕੀਤੀ ਹੈ, ਜੋ ਇਸ ਸਮੱਸਿਆ ਦੇ ਹੱਲ ਲਈ ਸਿੱਖ ਜਥੇਬੰਦੀਆਂ ਤੇ ਸਿੱਖ ਬੁੱਧੀਜੀਵੀਆਂ ਵੱਲੋਂ ਦਿੱਤੇ ਗਏ ਸੁਝਾਵਾਂ ਦੀ ਘੋਖ ਕਰੇਗੀ। ਇਸ ਕਮੇਟੀ ਦੀ ਰਿਪੋਰਟ ਦੇ ਆਧਾਰ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਅਗਲੀ ਰਣਨੀਤੀ ਤਿਆਰ ਕੀਤੀ ਜਾਵੇਗੀ
ਵਿਦੇਸ਼ਾਂ ਵਿੱਚ ਸਿੱਖਾਂ ’ਤੇ ਹੋ ਰਹੇ ਨਸਲੀ ਹਮਲਿਆਂ ਦੇ ਮਾਮਲਿਆਂ ਨੂੰ ਵਿਚਾਰਨ ਲਈ ਸ਼੍ਰੋਮਣੀ ਕਮੇਟੀ ਵੱਲੋਂ ਦਰਬਾਰ ਸਾਹਿਬ ਸਮੂਹ ਵਿੱਚ ਵੱਖ-ਵੱਖ ਸਿੱਖ ਜਥੇਬੰਦੀਆਂ ਦੀ ਮੀਟਿੰਗ ਸੱਦੀ ਗਈ ਸੀ, ਜਿਸ ਵਿੱਚ ਨਸਲੀ ਹਮਲੇ ਅਤੇ ਗ਼ਲਤ ਪਛਾਣ ਕਾਰਨ ਹੁੰਦੇ ਹਮਲੇ ਆਦਿ ਨੂੰ ਰੋਕਣ ਸਬੰਧੀ ਵਿਚਾਰ ਮੰਗੇ ਗਏ ਸਨ।
ਅਮਰੀਕਾ ਵਿੱਚ ਨਸਲੀ ਹਮਲਿਆਂ ਅਤੇ ਵਿਤਕਰਿਆਂ ਨਾਲ ਜੂਝ ਰਹੇ ਸਿੱਖਾਂ ਨੂੰ ਸਰਕਾਰੀ ਅਤੇ ਗੈਰਸਰਕਾਰੀ ਪੱਥਰ ‘ਤੇ ਕੀਤੇ ਜਾ ਰਹੇ ਯਤਨਾਂ ਦੇ ਕੁਝ ਨਤੀਜ਼ੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ। ਸਿੱਖਾਂ ਵੱਲੋਂ ਲਗਾਤਾਰ ਕੀਤੇ ਜਾ ਰਹੇ ਯਤਨਾ ਸਦਕਾ ਹੀ ਬੀਤੇ ਸਾਲ ਨਵੰਬਰ 'ਚ ਇਕ ਸਿੱਖ ਬੱਸ ਡਰਾਈਵਰ 'ਤੇ ਹਮਲਾ ਕਰਨ ਵਾਲੇ ਤੇ ਉਸ ਨੂੰ ਅੱਤਵਾਦੀ ਤੇ ਆਤਮਘਾਤੀ ਹਮਲਾਵਰ ਕਹਿਣ ਵਾਲੇ ਇਕ ਵਿਅਕਤੀ ਖਿਲਾਫ਼ ਲਾਸ ਏਾਜਲਸ ਦੇ ਅਧਿਕਾਰੀਆਂ ਨੇ ਨਫ਼ਰਤੀ ਹਿੰਸਾ ਦੇ ਦੋਸ਼ ਦਰਜ ਕੀਤੇ ਹਨ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।