Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Ranjit SIngh Damdmi Taksal

ਸਿੱਖ ਨੌਜਵਾਨਾਂ ਦੀ ਜਥੇਬੰਦੀ ਸਿੱਖ ਯੂਥ ਸੇਵਾ ਦਲ ਵਲੋਂ ਤਰਨ ਤਾਰਨ 'ਚ ਗੁਰਬਾਣੀ ਅਦਬ ਸਤਿਕਾਰ ਮਾਰਚ ਕੱਢਿਆ ਗਿਆ। ਇਸ ਮਾਰਚ 'ਚ ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਜਥੇਬੰਦੀ ਨੇ ਵੀ ਹਿੱਸਾ ਲਿਆ। ਦਰਬਾਰ ਸਾਹਿਬ, ਤਰਨਤਾਰਨ ਸਰਾਂ ਤੋਂ ਅਰਦਾਸ ਉਪਰੰਤ ਜੈਕਾਰਿਆਂ ਦੀ ਗੂੰਜ 'ਚ ਆਰੰਭ ਹੋਏ ਗੁਰਬਾਣੀ ਅਦਬ ਸਤਿਕਾਰ ਮਾਰਚ ਦੀ ਅਗਵਾਈ ਸਿੱਖ ਯੂਥ ਸੇਵਾ ਦਲ ਦੇ ਮੁੱਖ ਸੇਵਾਦਾਰ ਭਾਈ ਸੁਖਚੈਨ ਸਿੰਘ ਗੋਪਾਲਾ ਅਤੇ ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਭਾੲੀ ਬਲਵੰਤ ਸਿੰਘ ਗੋਪਾਲਾ ਸਮੇਤ ਸੀਨੀਅਰ ਮੀਤ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਕੀਤੀ।
ਪਿਛਲੇ ਸਾਲ ਪਿੰਡ ਚੱਬਾ ਵਿਖੇ ਹੋਏ ਪੰਥਕ ਇਕੱਠ ਵਿਚ ਥਾਪੇ ਗਏ ਕਾਰਜਕਾਰੀ ਜਥੇਦਾਰਾਂ ਵਲੋਂ ਇਸ ਸਾਲ 10 ਨਵੰਬਰ ਨੂੰ ਤਲਵੰਡੀ ਸਾਬੋ ਵਿਖੇ 'ਸਰਬੱਤ ਖ਼ਾਲਸਾ' ਸੱਦਿਅਾ ਗਿਆ ਸੀ, ਇਸ ਨੂੰ ਅਸਫ਼ਲ ਬਣਾੳੁਣ ਵਾਸਤੇ ਸੂਬੇ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ, ਉਪ ਮੁੱਖ ਮੰਤਰੀ ਸੁਖਬੀਰ ਬਾਦਲ ਦੇ ਹੁਕਮਾਂ ਤਹਿਤ ਪੁਲਿਸ ਨੇ 1500 ਤੋਂ ਵੱਧ ਸਿੰਘਾਂ ਨੂੰ ਘਰਾਂ 'ਚੋਂ ਤੜਕਸਾਰ ਛਾਪੇਮਾਰੀ ਕਰਕੇ ਗ੍ਰਿਫਤਾਰ ਕਰ ਲਿਆ ਹੈ।
ਖ਼ਾਲਿਸਤਾਨ ਲਿਬਰੇਸ਼ਨ ਫ਼ੋਰਸ ਦੇ ਮੁਖੀ ਸ਼ਹੀਦ ਭਾਈ ਅਵਤਾਰ ਸਿੰਘ ਬ੍ਰਹਮਾ ਦਾ 28ਵਾਂ ਸ਼ਹੀਦੀ ਦਿਹਾੜਾ ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਜਥੇਬੰਦੀ ਵਲੋਂ ਪਿੰਡ ਬ੍ਰਹਮਪੁਰਾ, ਜ਼ਿਲ੍ਹਾ ਤਰਨ ਤਾਰਨ ਵਿਖੇ ਪੂਰੇ ਖ਼ਾਲਸਈ ਸ਼ਾਨੋ ਸ਼ੌਕਤ ਦੇ ਨਾਲ ਮਨਾਇਆ ਗਿਆ। ਗੁਰੂ ਗ੍ਰੰਥ ਸਾਹਿਬ ਦੇ ਅਖੰਡ ਪਾਠ ਦੇ ਭੋਗਾ ਤੋਂ ਉਪਰੰਤ ਰਾਗੀਆਂ, ਢਾਡੀਆਂ, ਕਵੀਸ਼ਰਾਂ, ਕਥਾਵਾਚਕਾਂ ਅਤੇ ਸਿੱਖ ਪੰਥ ਦੀਆਂ ਰਾਜਨੀਤਿਕ, ਧਾਰਮਿਕ ਜਥੇਬੰਦੀਆਂ ਦੇ ਆਗੂ ਸਾਹਿਬਾਨਾਂ ਨੇ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰੀ।
ਭਾਈ ਮੰਡ, ਭਾਈ ਅਜਨਾਲਾ ਅਤੇ ਭਾਈ ਦਾਦੂਵਾਲ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਜਾ ਰਹੀ ਲਗਾਤਾਰ ਬੇਅਦਬੀ ਦੇ ਰੋਸ 'ਚ ਅਤੇ ਸਰਕਾਰ ਵਲੋਂ ਬੇਅਦਬੀ ਦੇ ਦੋਸ਼ੀਆਂ ਨੂੰ ਗ੍ਰਿਫਤਾਰ ਨਾ ਕੀਤੇ ਜਾਣ ਦੇ ਸਬੰਧ 'ਚ ਭਗਤਾ ਭਾਈ ਤੋਂ ਬਰਗਾੜੀ ਤੱਕ ਵਿਸ਼ਾਲ ਰੋਸ ਮਾਰਚ ਕੱਢਿਆ ਜਾਣਾ ਸੀ। ਜਿਸ ਨੂੰ ਅਸਫ਼ਲ ਕਰਨ ਲਈ ਬਾਦਲ ਸਰਕਾਰ ਦੇ ਇਸ਼ਾਰੇ 'ਤੇ ਪੰਜਾਬ ਪੁਲਿਸ ਨੇ 300 ਤੋਂ ਵੱਧ ਪੰਥਕ ਆਗੂਆਂ ਨੂੰ ਤੜਕਸਾਰ ਘਰਾਂ 'ਚ ਛਾਪੇਮਾਰੀ ਕਰਕੇ ਗ੍ਰਿਫਤਾਰ ਕਰ ਲਿਆ ਸੀ।
ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਭਾਈ ਬਲਵੰਤ ਸਿੰਘ ਗੋਪਾਲਾ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਯੂਥ ਵਿੰਗ ਦੇ ਮੁੱਖ ਪ੍ਰਬੰਧਕੀ ਜਨਰਲ ਸਕੱਤਰ ਭਾਈ ਪਪਲਪ੍ਰੀਤ ਸਿੰਘ ਨੇ ਅੱਜ ਇਕ ਸਾਂਝੇ ਪ੍ਰੈਸ ਬਿਆਨ ਵਿਚ ਕਿਹਾ ਕਿ ਜੂਨ 1984 ਘੱਲੂਘਾਰੇ ਦੇ ਸ਼ਹੀਦਾਂ ਨੂੰ ਯਾਦ ਕਰਨਾ ਸਿੱਖ ਸੰਘਰਸ਼ ਦਾ ਹੀ ਇਕ ਹਿੱਸਾ ਹੈ।
ਜਲੰਧਰ: ਖਾਲਸਾ ਰਾਜ ਦੀ ਪ੍ਰਾਪਤੀ ਲਈ ਸਿੱਖ ਕੌਮ ਵੱਲੋਂ ਬੀਤੇ ਦਹਾਕਿਆਂ ਦੌਰਾਨ ਲੜੇ ਗਏ ਸੰਘਰਸ਼ ਵਿੱਚ ਸ਼ਹਾਦਤ ਪ੍ਰਾਪਤ ਕਰਨ ਵਾਲੀ ਗੁਰਸਿੱਖ ਜੋੜੀ ਸ਼ਹੀਦ ਭਾਈ ਰਮਿੰਦਰਜੀਤ ਸਿੰਘ ਟੈਣੀ ਬੱਬਰ ਅਤੇ ਸ਼ਹੀਦ ਬੀਬੀ ਮਨਜੀਤ ਕੌਰ ਬੱਬਰ ਦਾ ਸ਼ਹੀਦੀ ਦਿਹਾੜਾ ਬੀਤੇ ਸ਼ਨੀਵਾਰ ਜਲੰਧਰ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਮਨਾਇਆ ਗਿਆ। ਗੁਰਦੁਆਰਾ ਸਿੰਘ ਸਭਾ ਵਿਖੇ ਹੋਏ ਸ਼ਹੀਦੀ ਸਮਾਗਮ ਦੌਰਾਨ ਪਹੁੰਚੇ ਸਿੱਖ ਆਗੂਆਂ ਜਿਨ੍ਹਾਂ ਵਿੱਚ ਖਾਸ ਤੌਰ ਤੇ ਨੌਜਵਾਨ ਆਗੂ ਸ਼ਾਮਿਲ ਸਨ, ਉਨ੍ਹਾਂ ਨੇ ਆਜ਼ਾਦ ਖਾਲਸਾ ਰਾਜ ਖਾਲਿਸਤਾਨ ਦੀ ਪ੍ਰਾਪਤੀ ਨੂੰ ਸ਼ਹੀਦਾਂ ਦਾ ਮਕਸਦ ਦੱਸਦਿਆਂ ਇਸ ਦੀ ਪ੍ਰਾਪਤੀ ਲਈ ਆਪਣੀ ਵਚਨਬੱਧਤਾ ਦਰਸਾਈ।
ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਮਾਝੇ ਦੇ ੲਿਲਾਕੇ ਚ ਅਹਿਮ ਯੋਗਦਾਨ ਪਾ ਰਹੀ ਪੰਥਕ ਜਥੇਬੰਦੀ ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਨੇ ਹੁਣ ਦੁਆਬੇ ਚ ਵੀ ਗੁਰਮਤ ਪ੍ਰਚਾਰ ਦੀਆਂ ਸਰਗਰਮੀਆਂ ਆਰੰਭ ਕਰ ਦਿੱਤੀਅਾਂ ਹਨ। ਹੁਸ਼ਿਅਾਰਪੁਰ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਸਦਕਾ ਭਿੰਡਰਾਂਵਾਲਾ ਫ਼ੈਡਰੇਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਪਿੰਡ ਸਿੰਗੜੀਵਾਲਾ, ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਵਿਖੇ ਪਹਿਲਾ ਮਹਾਨ ਗੁਰਮਤ ਸਮਾਗਮ ਕਰਵਾੲਿਅਾ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।