Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Rohingya Killings in Myanmar Burma

ਚੰਡੀਗੜ੍ਹ: ਮਿਆਂਮਾਰ (ਬਰਮਾ) ਵਿੱਚ ਰੋਹਿੰਗਿਆ ਮੁਸਲਮਾਨਾਂ ਖਿਲਾਫ ਹੋ ਰਹੇ ਜ਼ੁਲਮਾਂ ਦੇ ਮੱਦੇਨਜ਼ਰ ਕਨੇਡਾ ਨੇ ਬਰਮਾ ਦੀ ਆਗੂ ਆਂਗ ਸਾਨ ਸੂ ਕੀ ਨੂੰ ਸਨਮਾਨ ਵਜੋਂ ਦਿੱਤੀ ਗਈ ਕਨੇਡਾ ਦੀ ਨਾਗਰਿਕਤਾ ਰੱਦ ਕਰ ਦਿੱਤੀ ਹੈ। ਮੰਗਲਵਾਰ (ਅਕਤੂਬਰ 3) ਨੂੰ ਕਨੇਡਾ ਦੀ ਸੈਨੇਟ ਨੇ ਬਕਾਇਦਾ ਰੂਪ ਵਿੱਚ ਇਸ ਬਾਰੇ ਫੈਸਲਾ ਲਿਆ ਅਤੇ 2007 ਵਿੱਚ ਆਂਗ ਸਾਨ ਸੂ ਕੀ […]

ਸੰਯੁਕਤ ਰਾਸ਼ਟਰ ਦੇ ਮਨੁੱਖੀ ਅਧਿਕਾਰਾਂ ਬਾਰੇ ਦੂਤ ਨੇ ਕਿਹਾ ਕਿ ਅਗਸਤ ਮਹੀਨੇ ਹਿੰਸਾ ਸ਼ੁਰੂ ਹੋਣ ਤੋਂ ਬਾਅਦ ਮਿਆਂਮਾਰ ਦੇ ਰਖਾਇਨ ਸੂਬੇ ’ਚ ਰੋਹਿੰਗਿਆ ਮੁਸਲਮਾਨਾਂ ਦਾ ਨਸਲੀ ਸਫ਼ਾਇਆ ਅਜੇ ਵੀ ਜਾਰੀ ਹੈ। ਇਨ੍ਹਾਂ ਕੀਤੇ ਜਾ ਰਹੇ ਜ਼ੁਲਮਾਂ ਤੋਂ ਬਚਣ ਲਈ 70 ਹਜ਼ਾਰ ਤੋਂ ਵੱਧ ਰਹਿੰਗੀਆਂ ਸਰਹੱਦ ਟੱਪ ਦੇ ਬੰਗਲਾਦੇਸ਼ ਚਲੇ ਗਏ ਸਨ।
ਆਰਐਸਐਸ ਦੇ ਮੁਖੀ ਮੋਹਨ ਭਾਗਵਤ ਨੇ ਅੱਜ ਕੇਂਦਰ ਸਰਕਾਰ ਨੂੰ ਕਿਹਾ ਕਿ ਰੋਹਿੰਗਿਆ ਬਾਰੇ ਫੈਸਲਾ ਲੈਣ ਵੇਲੇ ਕੌਮੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਿਆ ਜਾਵੇ। ਉਨ੍ਹਾਂ ਦੋਸ਼ ਲਾਇਆ ਕਿ ਰੋਹਿੰਗੀਆ ਮੁਸਲਮਾਨਾਂ ਨੂੰ ਮਿਆਂਮਾਰ ਵਿੱਚੋਂ ਬਾਹਰ ਕੱਢਣ ਦਾ ਕਾਰਨ ਉਨ੍ਹਾਂ ਦਾ ਵੱਖਵਾਦੀ ਗਤੀਵਿਧੀਆਂ ਤੇ ਅਤਿਵਾਦੀ ਗਰੁੱਪਾਂ ਨਾਲ ਸਬੰਧ ਹੋਣਾ ਹੈ।
ਮਿਆਂਮਾਰ ’ਚ ਰੋਹਿੰਗਿਆ ਮੁਸਲਮਾਨਾਂ ਨਾਲ ਹੋਏ ਤਸ਼ਦੱਦ ਖ਼ਿਲਾਫ਼ ਕੈਨੇਡਾ ਰਹਿੰਦੇ ਲੋਕਾਂ ਨੇ ਵੀ ਹਾਅ ਦਾ ਨਾਅਰਾ ਮਾਰਿਆ ਹੈ। ਇਥੋਂ ਦੇ ਹਾਲੈਂਡ ਪਾਰਕ ’ਚ ਰੋਹਿੰਗਿਆ ਮੁਸਲਮਾਨਾਂ ਦੇ ਕਤਲੇਆਮ ਖਿਲਾਫ ਰੈਲੀ ਕੀਤੀ ਗਈ। ਰੈਲੀ ਦੌਰਾਨ ਸੰਸਦ ਮੈਂਬਰ ਰਣਦੀਪ ਸਿੰਘ ਸਰਾਏ ਨੂੰ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਨਾਮ ਪੱਤਰ ਸੌਂਪ ਕੇ ਰੋਹਿੰਗਿਆ ਮਸਲੇ ਦੇ ਹੱਲ ਲਈ ਦਖ਼ਲ ਦੇਣ ਦੀ ਮੰਗ ਕੀਤੀ ਗਈ।
ਮੀਆਂ ਮਾਰ ਅੰਦਰ ਰੋਹਿੰਗੀਆਂ ਮੁਸਲਮਾਨਾਂ ਦੀ ਕੀਤੀ ਜਾ ਰਹੀ ਕੁੱਲ ਨਾਸ਼ ਨੇ ਇੱਕ ਵਾਰ ਫਿਰ 1947, 1984, 2002 ਚੇਤੇ ਕਰਾ ਦਿੱਤੇ ਹਨ। ਲੱਗਭੱਗ 4 ਲੱਖ 21 ਹਜਾਰ ਲੋਕ ਹਿਜਰਤ ਕਰਕੇ ਬੰਗਲਾਦੇਸ਼ ਪਹੁੰਚ ਚੁੱਕੇ ਹਨ। ਮਹਾਤਮਾ ਬੁੱਧ ਦੇ ਪੈਰੋਕਾਰਾਂ ਵੱਲੋਂ ਮਨੁੱਖਤਾ ਉੱਪਰ ਢਾਏ ਜਾ ਰਹੇ ਜੁਲਮ ਸ਼ਰਮਨਾਕ ਹਨ।
ਇੱਥੋਂ ਦੇ ਦੋ ਗੁਰਦੁਆਰਿਆਂ ਵਿੱਚ ਖ਼ਾਲਸਾ ਏਡ ਨੇ ਸੰਗਤ ਨੂੰ ਰੋਹਿੰਗਿਆ ਸ਼ਰਨਾਰਥੀਆਂ ਦੀ ਮਦਦ ਵਾਸਤੇ ਅਪੀਲਾਂ ਕੀਤੀਆਂ ਹਨ। ਗੁਰਦੁਆਰਾ ਬਾਬਾ ਨਿਹਾਲ ਸਿੰਘ ਤੱਲ੍ਹਣ ਅਤੇ ਗੁਰਦੁਆਰਾ ਨੌਵੀਂ ਪਾਤਸ਼ਾਹੀ ਗੁਰੂ ਤੇਗ਼ ਬਹਾਦਰ ਵਿਖੇ ਖ਼ਾਲਸਾ ਏਡ ਦੇ ਸੇਵਾਦਾਰਾਂ ਵੱਲੋਂ ਸੰਗਤ ਨੂੰ ਰੋਹਿੰਗਿਆ ਸ਼ਰਨਾਰਥੀਆਂ ਦੀ ਮਦਦ ਵਾਸਤੇ ਪਹਿਲਕਦਮੀ ਕਰਨ ਦੀ ਅਪੀਲ ਕੀਤੀ ਗਈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।