Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Shaheed Bhai Jaspal Singh Gurdaspur

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਸੌਂਪੀ ਗਈ ਅੰਤਿਮ ਰਿਪੋਰਟ ਵਿੱਚ ਪੰਜਾਬ ਪੁਲੀਸ ਨੇ ਦਾਅਵਾ ਕੀਤਾ ਹੈ ਕਿ ਏ.ਕੇ.-47 ਨਾਲ ਹਵਾ ਵਿੱਚ ਫਾਇਰ ਕੀਤਾ ਗਿਆ ਸੀ ਪਰ ਕਿਤੇ ਹੋਰ ਲੱਗਣ ਕਾਰਨ ਗੋਲੀ ਨੇ ਆਪਣਾ ਰੁਖ਼ ਬਦਲ ਲਿਆ, ਜਿਸ ਨਾਲ ਜਸਪਾਲ ਸਿੰਘ ਦੀ ਮੌਤ ਹੋ ਗਈ।
ਗੁਰਦਾਸਪੁਰ (8 ਸਤੰਬਰ 2013) :- ਪਿਛਲੇ ਸਾਲ ਮਾਰਚ ਮਹੀਨੇ ਦੌਰਾਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕੇਸ ਵਿੱਚ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ , ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਫਾਂਸੀ ਤੇ ਚੜ੍ਹਾਏ ਜਾਣ ਦੇ ਵਿਰੋਧ ਵਿੱਚ ਅਤੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਚੜਦੀ ਕਲਾ ਦੀ ਅਰਦਾਸ ਸਮੇ ਗੁਰਦਾਸਪੁਰ ਪੁਲਿਸ ਵੱਲੋਂ ਕੀਤੀ ਗਈ ਫਾਇਰਿੰਗ ਦੌਰਾਨ ਬੇਅੰਤ ਸਿੰਘ ਕਾਲਜ਼ ਦੇ ਵਿਦਿਆਰਥੀ ਸ਼ਹੀਦ ਜਸਪਾਲ ਸਿੰਘ ਦੀ ਮੌਤ ਦੇ ਮਾਮਲੇ ਦੀ ਜਾਂਚ ਵਿੱਚ ਲਾਪਰਵਾਹੀ ਵਰਤਣ ਕਰਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜਸਟਿਸ ਸੰਜੇ ਕੌਲ਼ ਅਤੇ ਜਸਟਿਸ ਏ.ਜੀ ਮਸਹਿ ਦੇ ਡਵੀਜਨਲ ਬੈਂਚ ਨੇ ਮੁੱਖ ਸਕੱਤਰ ੳਤੇ ਪੁਲਿਸ ਮੁਖੀ ਨੂੰ ਨਿੱਜੀ ਤੌਰ ਤੇ ਤਲਬ ਹੋ ਕ ਜਬਾਬ ਦੇਣ ਦਾ ਹੁਕਮ ਸੁਣਾਇਆ ਹੈ।
ਗੁਰਦਾਸਪੁਰ, ਪੰਜਾਬ (20 ਜੂਨ, 2012): ਗੁਰਦਾਸਪੁਰ ਸ਼ਹਿਰ 'ਚ 29 ਮਾਰਚ ਨੂੰ ਹੋਏ ਗੋਲੀ ਕਾਂਡ, ਜਿਸ ਵਿਚ ਇੰਜੀਨੀਅਰਿੰਗ ਦੇ ਨੌਜਵਾਨ ਵਿਦਿਆਰਥੀ ਦੀ ਮੌਤ ਹੋ ਗਈ ਸੀ, ਦੇ ਦੋਸ਼ੀ ਪੁਲਿਸ ਮੁਲਜਮਾਂ ਖਿਲਾਫ ਕਾਰਵਾਈ ਲਈ ਅੱਜ ਵੱਖ-ਵੱਖ ਸਿੱਖ ਜਥੇਬੰਦੀਆਂ ਦੀ ਅਗਵਾਈ ਹੇਠ ਸੈਂਕੜੇ ਸੰਗਤਾਂ ਵੱਲੋਂ ਗੁਰਦਾਸਪੁਰ ਸ਼ਹਿਰ ਅੰਦਰ ਇਨਸਾਫ਼ ਮਾਰਚ ਕੱਢਿਆ ਗਿਆ। ਇਹ ਮਾਰਚ ਸ਼ਹੀਦ ਭਾਈ ਜਸਪਾਲ ਸਿੰਘ ਦੇ ਘਰ ਤੋਂ ਸ਼ੁਰੂ ਹੋ ਕੇ ਗੁਰਦਾਸਪੁਰ ਸ਼ਹਿਰ ਦੀਆਂ ਸੜਕਾਂ ਤੋਂ ਹੁੰਦਾ ਹੋਇਆ ਡੀ. ਸੀ. ਦਫਤਰ ਪੁੱਜਾ।
ਚੰਡੀਗੜ੍ਹ, ਪੰਜਾਬ (17 ਮਈ, 2012): 29 ਮਾਰਚ ਨੂੰ ਗੁਰਦਾਸਪੁਰ ਵਿਖੇ ਪੁਲਿਸ ਵੱਲੋਂ ਚਲਾਈਆਂ ਗੋਲੀਆਂ ਨਾਲ ਮਾਰੇ ਗਏ ਜਸਪਾਲ ਸਿੰਘ ਦੀ ਮੌਤ ਸਬੰਧੀ ਚੰਡੀਗੜ੍ਹ ਵਿਖੇ ਤੱਥ ਖੋਜ ਰਿਪੋਰਟ ਜਾਰੀ ਕਰਦਿਆਂ ਲਾਇਰਜ਼ ਫ਼ਾਰ ਹਿਊਮਨ ਰਾਈਟਸ ਇੰਟਰਨੈਸ਼ਨਲ ਨੇ ਬੀਤੇ ਦਿਨ (16 ਮਈ, 2012 ਨੂੰ) ਇਹ ਦਾਅਵਾ ਕੀਤਾ ਹੈ ਕਿ ਇਸ ਮਾਮਲੇ ਵਿਚ ਇਨਸਾਫ਼ ਕਰਨ ਦੀ ਥਾਂ ਪੁਲਿਸ ਦੋਸ਼ੀ ਪੁਲਿਸ ਮੁਲਾਜ਼ਮਾਂ ਨੂੰ ਬਚਾਉਣ ਵਿਚ ਲੱਗੀ ਹੋਈ ਹੈ।
ਮਿਉਨਚਨ (10 ਅਪ੍ਰੈਲ, 2012): ਬੱਬਰ ਖਾਲਸਾ ਜਰਮਨੀ ਦੇ ਮੁੱਖ ਜਥੇਦਾਰ ਭਾਈ ਰੇਸ਼ਮ ਸਿੰਘ ਬੱਬਰ, ਭਾਈ ਰਜਿੰਦਰ ਸਿੰਘ ਬੱਬਰ, ਭਾਈ ਗੁਰਬਿੰਦਰ ਸਿੰਘ ਬੱਬਰ, ਭਾਈ ਅਵਤਾਰ ਸਿੰਘ ਤਾਰਾ ਬੱਬਰ ਅਤੇ ਭਾਈ ਅਮਰਜੀਤ ਸਿੰਘ ਬੱਬਰ ਨੇ ਪ੍ਰੈਸ ਦੇ ਨਾਂ ਬਿਆਨ ਜਾਰੀ ਕਰਦਿਆਂ ਕਿਹਾ ਕਿ ਸਿੱਖਾਂ ਦੇ ਕਾਤਲ ਸੁਮੇਧ ਸੈਣੀ ਨੂੰ ਪੰਜਾਬ ਪੁਲਸ ਦਾ ਮੁਖੀ ਲਾਕੇ ਬਾਦਲ ਸਰਕਾਰ ਨੇ ਜੋ ਕੌਮ ਨਾਲ ਧੋਖਾ ਕੀਤਾ ਸੀ ਉਸ ਦੇ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ ਜਿਸ ਦਾ ਸੀਨ ਸਾਰੀ ਦੁਨੀਆ ਨੇ ਗੁਰਦਾਸਪੁਰ ਵਿਖੇ ਦੇਖਿਆ ਕਿ ਕਿਵੇਂ ਸ਼ਾਤਮਈ ਰੋਸ ਮੁਜਾਹਰਾ ਕਰਦੇ ਸਿੱਖਾਂ ਉਪਰ ਪੁਲੀਸ ਕਾਰਵਾਈ ਕੀਤੀ ਗਈ ਜਿਸ 18 ਸਾਲ ਦਾ ਅਮ੍ਰਿਤਧਾਰੀ ਹੋਣਹਾਰ ਨੌਜਵਾਨ ਭਾਈ ਜਸਪਾਲ ਸਿੰਘ ਸ਼ਹੀਦ ਹੋਇਆ ਅਤੇ ਇੱਕ ਹੋਰ ਨੌਜਵਾਨ ਰਣਜੀਤ ਸਿੰਘ ਸਖਤ ਜਖਮੀ ਹੋਇਆ! ਉਹਨਾਂ ਕਿਹਾ ਕਿ ਇਸ ਮੁਸ਼ਕਲ ਸਮੇਂ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਪੀੜਤ ਪ੍ਰੀਵਾਰ ਦੇ ਨਾਲ ਹਨ ਸ਼ਹੀਦ ਭਾਈ ਜਸਪਾਲ ਸਿੰਘ ਦੀ ਸੋਚ ਦੇ ਕਦਰਦਾਨ ਹਨ ਜਿਸ ਨੇ ਇੱਕ ਉਦੇਸ਼ ਲਈ ਆਪਣੀ ਜਾਨ ਪੰਥ ਉਤੋਂ ਕੁਰਬਾਨ ਕੀਤੀ ਹੈ! ਉਹਨਾ ਕਿਹਾ ਕਿ ਇਸ ਘਟਨਾ ਦੀ ਜਿੰਮੇਵਾਰੀ ਪੰਜਾਬ ਪੁਲਸ ਦਾ ਮੁਖੀ ਹੋਣ ਕਰਕੇ
ਜਲੰਧਰ, (8 ਅਪ੍ਰੈਲ, 2012): ਦਲ ਖਾਲਸਾ ਦੇ ਯੂਥ ਵਿੰਗ 'ਸਿੱਖ ਯੂਥ ਆਫ਼ ਪੰਜਾਬ' ਵਲੋਂ ਗੁਰਦਾਸਪੁਰ ਗੋਲੀ ਕਾਂਡ ਦੇ ਸ਼ਹੀਦ ਜਸਪਾਲ ਸਿੰਘ ਦੀ ਯਾਦ ਵਿੱਚ ਪੋਸਟਰ ਜਾਰੀ ਕੀਤਾ ਗਿਆ। ਜਿਸ ਨੂੰ ਪਾਰਟੀ ਪ੍ਰਧਾਨ ਰਣਬੀਰ ਸਿੰਘ ਗੀਗਣੋਵਾਲ ਵਲੋਂ ਜਾਰੀ ਕੀਤਾ ਗਿਆ। ਪੋਸਟਰ 'ਤੇ ਜਸਪਾਲ ਸਿੰਘ ਦੀ ਸ਼ਹਾਦਤ ਸਬੰਧੀ ਲੇਖਿਕਾ ਜਸਲੀਨ ਕੌਰ ਵਲੋਂ ਲਿਖਿਆ ਇੱਕ ਲੇਖ ਵੀ ਪ੍ਰਕਾਸ਼ਿਤ ਕੀਤਾ ਗਿਆ ਹੈ। ਵੱਡੀ ਗਿਣਤੀ ਵਿੱਚ ਇਹ ਪੋਸਟਰ ਥਾਂ-ਥਾਂ ਵੰਡੇ ਜਾ ਰਹੇ ਹਨ ਅਤੇ ਇਸ ਦੀ ਪਹਿਲੀ ਕਾਪੀ ਦਲ ਖਾਲਸਾ ਦੇ ਮੁਖੀ ਹਰਚਰਨਜੀਤ ਸਿੰਘ ਧਾਮੀ ਨੇ ਜਸਪਾਲ ਸਿੰਘ ਦੇ ਪਰਿਵਾਰ ਨੂੰ ਖੁਦ ਭੇਂਟ ਕੀਤੀ। ਉਨ੍ਹਾਂ ਦੇ ਨਾਲ ਪਾਰਟੀ ਦੇ ਜਨਰਲ ਸਕੱਤਰ ਡਾ. ਮਨਜਿੰਦਰ ਸਿੰਘ ਅਤੇ ਗੁਰਦੀਪ ਸਿੰਘ ਵੀ ਸ਼ਾਮਿਲ ਸਨ। ਇਸ ਮੌਕੇ ਯੂਥ ਆਗੂ ਨੋਬਲਜੀਤ ਸਿੰਘ ਅਤੇ ਮਨਜੀਤ ਸਿੰਘ ਵੀ ਹਾਜ਼ਰ ਸਨ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।