ਸੁਰੱਖਿਆ ਅਤੇ ਆਰਥਿਕਤਾ ਕਿਸੇ ਵੀ ਰਾਜ ਦੀ ਬੁਨਿਆਦ ਹੁੰਦੇ ਹਨ। ਮਹਾਰਾਜਾ ਰਣਜੀਤ ਸਿੰਘ ਪੰਜਾਬ ਦੀ ਆਰਥਿਕ ਮਜ਼ਬੂਤੀ ਦੀ ਲੋੜ ਨੂੰ ਬਾਖੂਬੀ ਸਮਝਦਾ ਸੀ। ਸੰਨ 1800 ਤੋਂ ਬਾਅਦ, ਮਹਾਰਾਜੇ ਰਣਜੀਤ ਸਿੰਘ ਵਲੋਂ ਅੰਮ੍ਰਿਤਸਰ, ਲਾਹੌਰ, ਮੁਲਤਾਨ ਆਦਿ ਸ਼ਹਿਰਾਂ ਨੂੰ ਵੱਡੇ ਵਪਾਰਕ ਕੇਂਦਰਾਂ ਵਜੋਂ ਵਿਕਸਿਤ ਕਰਨ ਵੱਲ ਉਚੇਚਾ ਧਿਆਨ ਦਿੱਤਾ।