Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Shri Akal Takat Sahib

ਸ੍ਰੀ ਅਕਾਲ ਤਖਤ ਸਾਹਿਬ ਦੀ ਸੇਵਾ ਸੰਭਾਲ ਦਾ ਪੰਥਕ ਨਿਜਾਮ ਮੁੜ-ਸੁਰਜੀਤ ਕਰਨ ਦੇ ਯਤਨਾਂ ਤਹਿਤ ਪੰਥ ਸੇਵਕ ਸਖਸ਼ੀਅਤਾਂ ਵੱਲੋਂ ਗੁਰ-ਸੰਗਤ ਅਤੇ ਖਾਲਸਾ ਪੰਥ ਦੇ ਜਥਿਆਂ ਨਾਲ ਤਾਲਮੇਲ ਦਾ ਸਿਲਸਿਲਾ ਜਾਰੀ ਹੈ। ਇਸ ਤਹਿਤ ਇਹ ਅਹਿਮ ਇਕੱਤਰਤਾ ਗੁਰਦਾਸਪੁਰ ਵਿਖੇ ਹੋਈ।

ਅੰਮ੍ਰਿਤਸਰ: ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਪਾਤਸ਼ਾਹ ‘ਤੇ ਬਣਾਈ ਫਿਲਮ ਵਿੱਚ ਗੁਰੂ ਸਾਹਿਬ ਤੇ ਗੁਰੂ ਪ੍ਰੀਵਾਰ ਨੂੰ ਫਿਲਮੀ ਕਲਾਕਾਰਾਂ ਦੇ ਰਾਹੀਂ ਪੇਸ਼ ਕਰਕੇ ਸਿੱਖ ਹਿਰਦਿਆਂ ਨੂੰ ਵਲੂੰਧਰਣ ਵਾਲੇ ਹਰਿੰਦਰ ਸਿੱਕਾ ਖਿਲਾਫ ਕਾਰਵਾਈ ਕਰਦਿਆਂ ਪੰਜ ਸਿੰਘ ਸਾਹਿਬਾਨ ਨੇ ਉਸਨੂੰ ਸਿੱਖ ਪੰਥ ‘ਚੋਂ ਖਾਰਜ ਕਰ ਦਿੱਤਾ ਹੈ।ਇਸਦੇ ਨਾਲ ਹੀ ਵਿਵਾਦਤ ਫਿਲਮ ਨੂੰ ਪ੍ਰਵਾਨਗੀ ਦੇਣ ਵਾਲੇ ਸਾਰੇ […]

ਸੀਰੀਆ ਸਮੇਤ ਪੂਰੇ ਵਿਸ਼ਵ ਦੀ ਸੁਖ-ਸ਼ਾਂਤੀ ਲਈ ਅੱਜ ਸ੍ਰੀ ਅਕਾਲ ਤਖ਼ਤ ਵਿਖੇ ਅਰਦਾਸ ਕੀਤੀ ਗਈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਹੋਏ ਇਸ ਅਰਦਾਸ ਸਮਾਗਮ ਵਿਚ ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਮੌਜੂਦ ਸਨ।ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਨੇ ਅਰਦਾਸ ਕੀਤੀ ਅਤੇ ਇਸ ਤੋਂ ਪਹਿਲਾਂ ਸੰਗਤੀ ਰੂਪ ਵਿਚ ਮੂਲ ਮੰਤਰ, ਗੁਰ ਮੰਤਰ ਅਤੇ ਚੌਪਈ ਸਾਹਿਬ ਦੇ ਪਾਠ ਕੀਤੇ ਗਏ।
ਗੁਰਦਾਸਪੁਰ ਜਿਲ੍ਹੇ ਦੇ ਕਸਬਾ ਕਾਹਨੂੰਵਾਨ ਸਥਿਤ ਇਤਿਹਾਸਕ ਗੁਰਦੁਆਰਾ ਛੋਟਾ ਘਲੂਘਾਰਾ ਵਿਖੇ ਵਾਪਰੀ ਅਨੈਤਿਕ ਘਟਨਾ ਦੇ ਸਬੰਧ ਵਿੱਚ ਸਰਬੱਤ ਖਾਲਸਾ ਦੇ ਜਥੇਦਾਰਾਂ ਪਾਸੋਂ ਤਨਖਾਹ ਲਵਾਣ ਵਾਲੇ ਗੁ:ਸਾਹਿਬ ਦੇ ਸਾਬਕਾ ਪ੍ਰਧਾਨ ਮਾਸਟਰ ਜੋਹਰ ਸਿੰਘ ਅੱਜ ਅਚਨਚੇਤ ਹੀ ਗਿਆਨੀ ਗੁਰਬਚਨ ਸਿੰਘ ਦੀ ਅਗਵਾਈ ਹੇਠ ਇਕਤਰ ਹੋਏ ਜਥੇਦਾਰ ਸਾਹਿਬਾਨ ਦੇ ਸਾਹਮਣੇ ਪੇਸ਼ ਹੋਏ ਤੇ ਹੋਈ ਭੁੱਲ ਦੀ ਖਿਮਾ ਯਾਚਨਾ ਕਰਦਿਆਂ ਤਨਖਾਹ ਲਵਾਈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਦਲ ਖ਼ਾਲਸਾ ਅਤੇ ਹੋਰ ਸਿੱਖ ਜਥੇਬੰਦੀਆਂ ਵਲੋਂ ਭਾਈ ਹਰਜਿੰਦਰ ਸਿੰਘ ਜਿੰਦਾ ਅਤੇ ਭਾਈ ਸੁਖਦੇਵ ਸਿੰਘ ਸੁੱਖਾ ਦੀ ਸ਼ਹੀਦੀ ਨੂੰ ਯਾਦ ਕੀਤਾ ਗਿਆ, ਜਿਨ੍ਹਾਂ ਨੂੰ ਭਾਰਤੀ ਫੌਜ ਦੇ ਮੁਖੀ ਜਨਰਲ ਅਰੁਣ ਵੈਦਿਆ ਨੂੰ ਮਾਰਨ ਕਰਕੇ 9 ਅਕਤੂਬਰ, 1992 ਨੂੰ ਫਾਂਸੀ ਦਿੱਤੀ ਗਈ ਸੀ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।