Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Sikh Diaspora (UK)

ਯੂਕੇ ਵਿੱਚ ਸਿੱਖ ਪਛਾਣ, ਹੱਕਾਂ ਅਤੇ ਧਾਰਮਿਕ ਆਜ਼ਾਦੀ ਦੀ ਰਾਖੀ ਲਈ ‘ਦ ਸਿੱਖ ਵੋਟ’ ਮੁਹਿੰਮ ਸ਼ੁਰੂ ਕੀਤੀ ਗਈ ਹੈ। ਮੁਹਿੰਮ ਰਾਹੀਂ ਸਿੱਖ ਮਸਲਿਆਂ ’ਤੇ ਸਿਆਸਤਦਾਨਾਂ ਦੀ ਜਵਾਬਦੇਹੀ ਤੈਅ ਕਰਨ ਅਤੇ ਭਾਈਚਾਰੇ ਦੀ ਸਾਂਝੀ ਆਵਾਜ਼ ਮਜ਼ਬੂਤ ਕਰਨ ਦਾ ਟੀਚਾ ਰੱਖਿਆ ਗਿਆ ਹੈ।
ਸਿੱਖ ਫੈਡਰੇਸ਼ਨ (ਯੂ.ਕੇ.) ਨੇ ਬਰਤਾਨੀਆ ਸਰਕਾਰ ’ਤੇ ਸਿੱਖਾਂ ਵਿਰੁੱਧ ਨਫ਼ਰਤੀ ਅਪਰਾਧਾਂ ਨੂੰ ਨਸਲੀ ਅਤੇ ਧਾਰਮਿਕ ਨਫ਼ਰਤ ਦੇ ਆਮ ਅੰਕੜਿਆਂ ਵਿੱਚ ਲੁਕਾਉਣ ਦਾ ਦੋਸ਼ ਲਾਇਆ ਹੈ। ਲਿਵਰਪੂਲ ਵਿੱਚ ਲੇਬਰ ਪਾਰਟੀ ਦੀ ਕਾਨਫਰੰਸ ਦੌਰਾਨ ਕੁਲਦੀਪ ਸਿੰਘ ਨੇ ਪੁਲਿਸ ਵੱਲੋਂ ਅਪਰਾਧ ਦਰਜ ਕਰਨ ਦੀ ਪ੍ਰਕਿਰਿਆ ਵਿੱਚ ਸੁਧਾਰ, ਪੀੜਤਾਂ ਦੇ ਸਹੀ ਅੰਕੜੇ ਜਾਰੀ ਕਰਨ ਅਤੇ ਨਫ਼ਰਤੀ ਅਪਰਾਧਾਂ ਵਿਰੁੱਧ ਠੋਸ ਕਾਰਵਾਈ ਦੀ ਮੰਗ ਕੀਤੀ।
ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ.ਕੇ. ਨੇ ਸਮੂਹ ਗੁਰਦੁਆਰਾ ਪ੍ਰਬੰਧਕਾਂ ਨੂੰ ਭਾਰਤੀ ਹਾਈ ਕਮਿਸ਼ਨ ਦੇ ਅਧਿਕਾਰੀਆਂ ਨੂੰ ਸਰਕਾਰੀ ਹੈਸੀਅਤ ਵਿੱਚ ਗੁਰਦੁਆਰਿਆਂ ਅੰਦਰ ਸੱਦਣ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ ਹੈ। ਜਥੇਬੰਦੀ ਨੇ ਸੈਂਟਰਲ ਗੁਰਦੁਆਰਾ ਸਿੰਘ ਸਭਾ ਗਲਾਸਗੋ ਵਿਖੇ 26 ਸਤੰਬਰ ਨੂੰ ਹੋਣ ਵਾਲਾ ਪ੍ਰੋਗਰਾਮ ਰੱਦ ਕਰਨ ਦੀ ਮੰਗ ਕੀਤੀ ਹੈ।
ਕੌਮਾਂਤਰੀ ਧਾਰਮਿਕ ਆਜ਼ਾਦੀ ਬਾਰੇ ਅਮਰੀਕੀ ਕਮਿਸ਼ਨ ਨੇ ਭਾਰਤ ਸਰਕਾਰ ਉੱਤੇ ਧਾਰਮਿਕ ਘੱਟਗਿਣਤੀਆਂ ਵਿਰੁੱਧ ਅੱਤਵਾਦ ਵਿਰੋਧੀ ਕਾਨੂੰਨਾਂ ਦੀ ਦੁਰਵਰਤੋਂ ਕਰਨ ਦੇ ਦੋਸ਼ ਲਾਏ ਹਨ। ਕਮਿਸ਼ਨ ਨੇ ਜਗਤਾਰ ਸਿੰਘ ਜੌਹਲ ਨੂੰ ਜ਼ਮਾਨਤ ਮਿਲਣ ਦਾ ਸਵਾਗਤ ਕਰਦਿਆਂ ਅਮਰੀਕੀ ਵਿਦੇਸ਼ ਵਿਭਾਗ ਨੂੰ ਹੋਰ ਕੈਦੀਆਂ ਦੀ ਰਿਹਾਈ ਅਤੇ ਮਨੁੱਖੀ ਅਧਿਕਾਰਾਂ ਦੀਆਂ ਕਥਿਤ ਉਲੰਘਣਾਵਾਂ ਲਈ ਜਵਾਬਦੇਹੀ ਯਕੀਨੀ ਬਣਾਉਣ ਦੀ ਅਪੀਲ ਕੀਤੀ ਹੈ।
ਦਿੱਲੀ ਹਾਈ ਕੋਰਟ ਨੇ ਜਗਤਾਰ ਸਿੰਘ ਜੌਹਲ ਨੂੰ ਸੱਤ ਮਾਮਲਿਆਂ ਵਿੱਚ ਜ਼ਮਾਨਤ ਦੇ ਦਿੱਤੀ ਹੈ। ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਉਨ੍ਹਾਂ ਦੀ ਸੰਭਾਵੀ ਰਿਹਾਈ, ਜ਼ਮਾਨਤੀ ਮੁਚਲਕਿਆਂ ਅਤੇ ਚੱਲ ਰਹੇ ਮੁਕੱਦਮਿਆਂ ਬਾਰੇ ਜਾਣਕਾਰੀ ਦਿੱਤੀ।
ਵਕੀਲ ਜਸਪਾਲ ਸਿੰਘ ਮੰਝਪੁਰ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਦਿੱਲੀ ਹਾਈ ਕੋਰਟ ਵੱਲੋਂ ਜਗਤਾਰ ਸਿੰਘ ਜੱਗੀ ਜੌਹਲ ਨੂੰ 7 ਕੇਸਾਂ ਵਿੱਚ ਦਿੱਤੀ ਗਈ ਜ਼ਮਾਨਤ ਦੇ
ਜੱਗੀ ਜੌਹਲ ਨੂੰ ਬਾਕੀ ਰਹਿੰਦੇ ਸਾਰੇ ਸੱਤ ਮਾਮਲਿਆਂ ਵਿੱਚ ਜ਼ਮਾਨਤ ਮਿਲ ਗਈ ਹੈ। ਵਕੀਲ ਜਸਪਾਲ ਸਿੰਘ ਮੰਝਪੁਰ ਨੇ ਸਿੱਖ ਸਿਆਸਤ ਨਿਊਜ਼ ਨੂੰ ਦੱਸਿਆ ਕਿ ਲੋੜੀਂਦੀ ਅਦਾਲਤੀ ਕਾਰਵਾਈ ਪੂਰੀ ਹੋਣ ਮਗਰੋਂ ਉਨ੍ਹਾਂ ਦੀ ਤਿਹਾੜ ਜੇਲ੍ਹ ਵਿੱਚੋਂ ਰਿਹਾਈ ਹੋ ਸਕਦੀ ਹੈ।
ਵੁਲਵਰਹੈਂਪਟਨ ਵਿੱਚ ਪਿਛਲੇ ਸਾਲ ਅਗਸਤ ਮਹੀਨੇ ਦੋ ਬਜ਼ੁਰਗ ਸਿੱਖ ਟੈਕਸੀ ਡਰਾਈਵਰਾਂ 'ਤੇ ਹੋਏ ਵਹਿਸ਼ੀ ਹਮਲੇ ਦੇ ਮਾਮਲੇ ਵਿੱਚ ਅੱਜ ਤਿੰਨ ਨੌਜਵਾਨਾਂ ਵਿਰੁੱਧ ਅਦਾਲਤੀ ਦੋਸ਼ ਤੈਅ ਕੀਤੇ ਗਏ ਹਨ। ਬ੍ਰਿਟਿਸ਼ ਟ੍ਰਾਂਸਪੋਰਟ ਪੁਲਿਸ ਨੇ ਇਹਨਾਂ ਤਿੰਨਾਂ 'ਤੇ ਦੋਸ਼ ਪੱਤਰ (ਚਾਰਜ) ਦਾਖਲ ਕਰਨ ਤੋਂ ਬਾਅਦ ਫਿਲਹਾਲ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਹੈ।
ਟਰੰਪ ਵੱਲੋਂ ਪਰਮਾਣੂ ਪਰਖ ਮੁੜ ਸ਼ੁਰੂ ਕਰਨ ਦਾ ਐਲਾਨ, ਕੀ ਇਸ ਨਾਲ ਪ੍ਰਮਾਣੂ ਜੰਗ ਦਾ ਖਤਰਾ ਵਧੇਗਾ | ਸਿੱਖ ਸਿਆਸਤ ਪੜਚੋਲ
ਸ਼ਹੀਦ ਜਸਵੰਤ ਸਿੰਘ ਖਾਲੜਾ ਦੀ ਯਾਦ 'ਚ ਗੁਰੂ ਨਾਨਕ ਗੁਰਦੁਆਰਾ ਸਮੈਦਿਕ ਵਿਖੇ ਸ਼ਹੀਦੀ ਸਮਾਗਮ ਕਰਵਾਇਆ ਗਿਆ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।