Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Sikh Jatha Malwa

ਸਿੱਖ ਧਾਰਮਿਕ ਜੋੜ-ਮੇਲੇ ਇੱਕ ਸਮੇਂ ਆਤਮਿਕ ਅਤੇ ਧਾਰਮਿਕ ਰੰਗਤ ਨਾਲ ਭਰਪੂਰ ਹੁੰਦੇ ਸਨ। ਗੁਰਬਾਣੀ ਪਾਠ, ਕੀਰਤਨ, ਢਾਢੀਆਂ ਤੇ ਕਵੀਸ਼ਰਾਂ ਰਾਹੀਂ ਸਿੱਖ ਇਤਿਹਾਸ ਦੇ ਪ੍ਰਸੰਗਾਂ ਦਾ ਗਾਇਨ, ਕਥਾ-ਵਾਰਤਾ, ਕਵੀ ਦਰਬਾਰ, ਸੇਵਾ ਕਾਰਜ ਅਤੇ ਸਿੱਖ ਜਥਿਆਂ ਵਿਚਕਾਰ ਪੰਥਕ ਮਸਲਿਆਂ ’ਤੇ ਵਿਚਾਰ-ਵਟਾਂਦਰਾ—ਇਹ ਸਭ ਜੋੜ-ਮੇਲਿਆਂ ਦੀ ਅਸਲ ਰੂਹ ਹੁੰਦੀ ਸੀ।
ਦਸੰਬਰ 2025 ਵਿਚ ਸ਼੍ਰੋ.ਗੁ.ਪ੍ਰ.ਕ. ਵੱਲੋਂ ਲਗਾਏ ਗਏ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿਚ ਪੰਜ ਸਿੰਘ ਸਾਹਿਬਾਨ ਵੱਲੋਂ ਸਿੱਖ ਗੁਰੂ ਸਾਹਿਬਾਨ, ਗੁਰੂ ਪਰਿਵਾਰਾਂ, ਸਿੱਖ ਸ਼ਹੀਦਾਂ ਅਤੇ ਮਹਾਨ ਗੁਰਸਿੱਖਾਂ ਦੇ ਕਿਰਦਾਰਾਂ ਨੂੰ ਵਿਖਾਉਂਦੀਆਂ ਫਿਲਮਾਂ/ਐਨੀਮੇਸ਼ਨਾਂ ਉੱਤੇ ਮੁਕੰਮਲ ਰੋਕ ਲਗਾਈ ਗਈ ਹੈ।
5 ਅਕਤੂਬਰ 2025 ਨੂੰ ਸਿੱਖ ਜਥਾ ਮਾਲਵਾ ਵੱਲੋਂ ਕਰਵਾਏ ਗਏ ਗੁਰਮਤਿ ਸਾਮਗਮ ਦੌਰਾਨ ਭਾਈ ਮਨਧੀਰ ਸਿੰਘ ਵੱਲੋਂ ਕੀਤਾ ਗਿਆ ਵਖਿਆਨ ਅੱਜ ਅਦਾਰਾ ਸਿੱਖ ਸਿਆਸਤ ਦੇ ਸਰੋਤਿਆਂ ਤੇ ਦਰਸ਼ਕਾਂ ਦੀ ਜਾਣਕਾਰੀ ਲਈ ਸਾਂਝਾ ਕਰ ਰਹੇ ਹਾਂ।
ਖਾਲਸਾ ਪੰਥ ਦੇ ਅਣਥੱਕ ਸੇਵਕ ਭਾਈ ਸੁਰਿੰਦਰ ਪਾਲ ਸਿੰਘ ਠਰੂਆ ਦੀ ਯਾਦ ਵਿੱਚ ਸਲਾਨਾ ਗੁਰਮਤਿ ਸਮਾਗਮ ਲੰਘੇ ਦਿਨ ੫ ਅਕਤੂਬਰ ੨੦੨੫ (ਐਤਵਾਰ) ਨੂੰ ਗੁਰਦੁਆਰਾ ਸਾਹਿਬ ਅਰਬਨ ਸਟੇਟ (ਫੇਜ਼ ੩) ਪਟਿਆਲਾ ਵਿਖੇ ਕਰਵਾਇਆ ਗਿਆ।
ਅਕਾਲੀ ਦਲ ਦੀ ਪੁਨਰ ਸੁਰਜੀਤੀ 'ਤੇ ਮਸਤੂਆਣਾ ਸਾਹਿਬ ਵਿਖੇ ਤਿੰਨ ਦਿਨਾਂ ਵਿਚਾਰ ਗੋਸ਼ਟੀ ਸ਼ੁਰੂ ਹੋਈ ਹੈ ਜਿਸ ਦੇ ਪਹਿਲੇ ਦਿਨ ਦਾ ਲੇਖਾ-ਜੋਖਾ ਇਸ ਖਬਰ ਵਿਚ ਪੜ੍ਹੋ।
ਅਕਾਲੀ ਦਲ ਦੀ ਪੁਨਰ ਸੁਰਜੀਤੀ ਕਿਵੇਂ ਦੀ ਹੋਵੇ ਅਤੇ ਉਸ ਦਾ ਵਿਧੀ ਵਿਧਾਨ ਤੇ ਸੰਵਿਧਾਨ ਕੀ ਹੋਵੇ, ਇਸ ਵਿਸ਼ੇ ਨੂੰ ਮੁੱਖ ਰੱਖਦਿਆਂ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਉੱਦਮ ਅਤੇ ਸਿੱਖ ਜਥਿਆਂ ਤੇ ਸਿੱਖ ਸਖਸ਼ੀਅਤਾਂ ਦੇ ਸਹਿਯੋਗ ਨਾਲ ਸੰਤ ਅਤਰ ਸਿੰਘ ਜੀ ਦੀ ੧੦੦ ਸਾਲਾ ਬਰਸੀ ਨੂੰ ਸਮਰਪਿਤ 1,2 ਅਤੇ 3 ਅਗਸਤ ਨੂੰ ਸੰਤ ਤੇਜਾ ਸਿੰਘ ਹਾਲ ਮਸਤੂਆਣਾ ਸਾਹਿਬ (ਸੰਗਰੂਰ) ਵਿਖੇ ਤਿੰਨ ਦਿਨਾਂ ਵਿਚਾਰ ਗੋਸ਼ਟੀ
ਅਕਾਲੀ ਦਲ ਦੇ ਵਿਧੀ ਵਿਧਾਨ ਅਤੇ ਨੀਤੀ ਸਬੰਧੀ ਮਸਤੂਆਣਾ ਸਾਹਿਬ ਵਿਖੇ ਹੋਵੇਗੀ ਤਿੰਨ ਦਿਨਾਂ ਵਿਚਾਰ ਚਰਚਾ। ਇਹ ਵਿਚਾਰ ਚਰਚਾ ਮਸਤੂਆਣਾ ਸਾਹਿਬ ਵਿਖੇ ੧ ਅਗਸਤ ਤੋਂ ੩ ਅਗਸਤ ੨੦੨੫ ਤੱਕ ਹੋਵੇਗੀ।
ਪੰਜਾਬ ਸਰਕਾਰ ਹੁਣ ਇਕ ਨਵਾਂ ਕਾਨੂੰਨ ਬਣਾਉਣ ਜਾ ਰਹੀ ਹੈ ਜਿਸ ਵਿਚ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਵਾਸਤੇ ਸਖਤ ਸਜਾ ਤਜਵੀਜ਼ ਕੀਤੀ ਜਾ ਰਹੀ ਹੈ। ਇਸ ਕਾਨੂੰਨ ਦੇ ਕਾਨੂੰਨੀ ਪੱਖਾਂ ਬਾਰੇ ਅਦਾਰਾ ਸਿੱਖ ਸਿਆਸਤ ਵੱਲੋਂ ਪੰਜਆਬ ਲਾਇਰਜ਼ ਦੇ ਮੁਖੀ ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨਾਲ ਗੱਲਬਾਤ ਕੀਤੀ ਜਾ ਚੁੱਕੀ ਹੈ।
ਸਿੱਖ ਜਥਾ ਮਾਲਵਾ ਨੇ ਜੂਨ 1984 ਦੇ ਘੱਲੂਘਾਰੇ ਦੀ 41ਵੀਂ ਵਰ੍ਹੇਗੰਢ ਨੂੰ ਯਾਦ ਕਰਨ ਲਈ 1 ਤੋਂ 9 ਜੂਨ, 2025 ਤੱਕ ਗੁਰਮਤਿ ਸਮਾਗਮਾਂ ਦੀ ਇੱਕ ਲੜੀ ਕਰਵਾਈ। ਸੰਗਰੂਰ ਜ਼ਿਲ੍ਹੇ ਦੇ ਭਵਾਨੀਗੜ੍ਹ ਨੇੜੇ ਕਪਿਆਲ ਪਿੰਡ ਵਿਖੇ ਹੋਏ ਇੱਕ ਅਜਿਹੇ ਸਮਾਗਮ ਦੌਰਾਨ, ਭਾਈ ਮਲਕੀਤ ਸਿੰਘ ਭਵਾਨੀਗੜ੍ਹ ਨੇ ਸਿੱਖ ਦ੍ਰਿਸ਼ਟੀਕੋਣ ਸਾਂਝਾ ਕੀਤਾ

ਸੰਗਰੂਰ – ਸ੍ਰੀ ਗੁਰੂ ਅਰਜਨ ਦੇਵ ਸਾਹਿਬ ਦੇ ਸ਼ਹੀਦੀ ਦਿਹਾੜੇ ਅਤੇ ਤੀਜੇ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਵਿੱਚ ਸਮੂਹ ਸੰਗਤ ਅਤੇ ਗੁਰਦੁਆਰਾ ਸੇਵਾ ਸੰਭਾਲ ਜਥਾ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸੰਗਰੂਰ ਵਿਖੇ 1 ਜੂਨ 2025 ਨੂੰ ਗੁਰਮਤਿ ਸਮਾਗਮ ਕਰਵਾਇਆ ਗਿਆ। ਸਮਾਗਮ ਦੀ ਆਰੰਭਤਾ ਬੀਬੀਆਂ ਦੇ ਜਥੇ ਵਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਨਾਲ ਹੋਈ। […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।