Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Sikh News Germany

ਸਟੁਟਗਾਟ ਵਿੱਚ ਹੋਈ ਜਰਮਨੀ ਦੀ ਪੰਥਕ ਇਕੱਤਰਤਾ ਦੌਰਾਨ 16 ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕਾਂ ਸਮੇਤ ਲਗਭਗ 100 ਸਿੱਖਾਂ ਨੇ ਸ਼ਮੂਲੀਅਤ ਕੀਤੀ। ਸਾਂਝੀਆਂ ਚੁਣੌਤੀਆਂ ਦੀ ਪੈਰਵੀ ਲਈ 31 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ।
ਫਰੈਂਕਫਰਟ ਦੇ ਗੁਰਦੁਆਰਾ ਸਿੱਖ ਸੈਂਟਰ ਵਿਖੇ ਸ਼ੇਰੇ ਪੰਜਾਬ ਪੰਜਾਬੀ ਸਭਾ ਵੱਲੋਂ ਸਿੱਖ ਰਾਜ, ਸਿੱਖ ਇਤਿਹਾਸ ਅਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਸਮਰਪਿਤ ਸਲਾਨਾ ਸਮਾਗਮ ਕਰਵਾਇਆ ਗਿਆ।
ਜਰਮਨੀ ਦੇ ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਵਿਖੇ ਸ਼ਹੀਦ ਭਾਈ ਪਰਮਜੀਤ ਸਿੰਘ ਪੰਜਵੜ੍ਹ ਦੀ ਯਾਦ ਵਿੱਚ ਕਰਵਾਏ ਗਏ ਸ਼ਹੀਦੀ ਸਮਾਗਮ ਦੌਰਾਨ ਸਿੱਖ ਸੰਘਰਸ਼ ਵਿੱਚ ਸ਼ਹਾਦਤਾਂ ਪ੍ਰਾਪਤ ਕਰਨ ਵਾਲੀਆਂ ਧਰਮੀ ਬੀਬੀਆਂ ਦੀ ਗਾਥਾ ਨੂੰ ਬਿਆਨ ਕਰਦੀ ਕਿਤਾਬ 'ਕੌਰਨਾਮਾ ਭਾਗ-3' ਸੰਘਰਸ਼ਸ਼ੀਲ ਬੀਬੀਆਂ ਵੱਲੋਂ ਜਾਰੀ ਕੀਤੀ ਗਈ। ਇਸ ਮੌਕੇ ਵੱਖ-ਵੱਖ ਪੰਥਕ ਜਥੇਬੰਦੀਆਂ ਦੇ ਆਗੂਆਂ ਨੇ ਸ਼ਿਰਕਤ ਕੀਤੀ।
ਜਰਮਨੀ ਦੀਆਂ ਸਿੱਖ ਜਥੇਬੰਦੀਆਂ ਵੱਲੋਂ 15 ਅਗਸਤ ਨੂੰ ਫਰੈਂਕਫੋਰਟ ਸਥਿਤ ਇੰਡੀਅਨ ਸਫਾਰਤਖਾਨੇ ਦੇ ਬਾਹਰ ਇਕ ਸ਼ਾਂਤਮਈ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਹੈ।
ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸਿੱਖ ਕੌਮ ਦੀ ਜੰਗੇ ਅਜ਼ਾਦੀ ਦੀ ਮਿਸਲ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਜਨਰਲ ਸਕੱਤਰ ਭਾਈ ਮਹਿਲ ਸਿੰਘ ਬੱਬਰ ਜੋ ਕਿ 24 ਮਾਰਚ ਨੂੰ ਨਾਨਕਾਣਾ ਸਾਹਿਬ ਦੀ ਪਵਿੱਤਰ ਧਰਤੀ ਤੇ ਅਕਾਲ ਚਲਾਣਾ ਕਰ ਗਏ ਸਨ, ਉਹਨਾਂ ਦੀ ਯਾਦ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ ਕਰਵਾਏ ਗਏ।
26 ਜਨਵਰੀ ਨੂੰ ਭਾਰਤ ਦੇ ਗਣਤੰਤਰ ਦਿਵਸ ਦੀ 75ਵੀ ਵਰ੍ਹੇਗੰਢ ਤੇ ਜਰਮਨੀ ਦੇ ਸੰਘਰਸ਼ਸ਼ੀਲ ਸਿੱਖਾਂ ਵੱਲੋ ਭਾਰਤੀ ਕੌਸਲੇਟ ਫਰੈਕਫੋਰਟ ਦੇ ਸਾਹਮਣੇ ਰੋਹ ਮੁਜ਼ਾਹਰਾ ਕਰਕੇ ਕਾਲਾ ਦਿਵਸ ਮਨਾਇਆ ਜਿਸ ਵਿੱਚ ਵਰਲਡ ਸਿੱਖ ਪਾਰਲੀਮੈਂਟ , ਇੰਟਰਨੈਸ਼ਨਲ ਸਿੱਖ ਫੈਡਰੇਸ਼ਨ ਜਰਮਨੀ, ਦਲ ਖਾਲਸਾ , ਬੱਬਰ ਖਾਲਸਾ ਇੰਟਰਨੈਸ਼ਨਲ ਤੇ ਵਾਰਿਸ ਪੰਜਾਬ ਜਥੇਬੰਦੀ ਦੇ ਸਮਰਥਿਕ ਨੌਜਵਾਨਾਂ ਨੇ ਸ਼ਾਮਲ ਹੋਏ।
ਵਿਦੇਸ਼ਾਂ ਵਿੱਚ ਇੰਡੀਆ ਦੇ ਸਫਾਰਤਖਾਨਿਆਂ ਵੱਲੋਂ ਸਿੱਖਾਂ ਦੇ ਮਾਮਲਿਆਂ ਵਿੱਚ ਦਖਲ ਦੀਆਂ ਕੋਸ਼ਿਸ਼ਾਂ ਕਰਨ ਦਾ ਮਸਲਾ ਹੁਣ ਤਕਰੀਬਨ ਜੱਗ ਜਾਹਿਰ ਹੈ। ਜਰਮਨੀ ਵਿੱਚ ਤਾਂ ਇੰਡੀਆ ਦੀਆਂ ਖੂਫੀਆਂ ਏਜੰਸੀਆਂ ਦੇ ਜਸੂਸ ਸਿੱਖਾਂ ਦੀ ਜਸੂਸੀ ਕਰਨ ਕਰਕੇ ਮੁਕਦਮਿਆਂ ਦਾ ਵੀ ਸਾਹਮਣਾ ਕਰ ਰਹੇ ਹਨ ਅਤੇ ਕੁਝ ਨੂੰ ਅਜਿਹੇ ਮੁਕਦਮਿਆਂ ਵਿੱਚ ਅਦਾਲਤਾਂ ਵੱਲੋਂ ਦੋਸ਼ੀ ਵੀ ਠਹਿਰਾਇਆਂ ਜਾ ਚੁੱਕਾ ਹੈ।
ਤੀਜੇ ਘੱਲਘਾਰੇ (ਜੂਨ 1984 ਦੇ ਹਮਲੇ) ਦੀ 36ਵੀਂ ਵਰ੍ਹੇਗੰਢ ਮੌਕੇ ਜਰਮਨੀ ਰਹਿੰਦੇ ਸੰਘਰਸ਼ਸ਼ੀਲ ਸਿੱਖਾਂ ਵੱਲੋਂ 6 ਜੂਨ ਦਿਨ ਸ਼ਨੀਵਾਰ ਨੂੰ ਫਰੈਂਕਫਰਟ ਸਥਿਤ ਭਾਰਤੀ ਸਫਾਰਤਖਾਨੇ (ਕੌਂਸਲੇਟ) ਦੇ ਬਾਹਰ ਰੋਹ ਮੁਜ਼ਾਹਰਾ ਕੀਤਾ ਜਾਵੇਗਾ। ਇਸ ਤੋਂ ਇਲਾਵਾ ਤੀਜੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਗੁਰਦੁਆਰਾ ਸਿੱਖ ਸੈਂਟਰ ਦੀ ਸੰਗਤਾਂ ਵੱਲੋ 7 ਜੂਨ ਨੂੰ ਸ਼ਹੀਦਾਂ ਦੀ ਯਾਦ ਵਿੱਚ ਸ਼ਹੀਦੀ ਸਮਾਗਮ ਵੀ ਕਰਵਾਏ ਜਾ ਰਹੇ ਹਨ।
ਸਾਲ 2014 ਵਿੱਚ ਜਰਮਨ ਦੇ ਅਧਿਕਾਰੀਆਂ ਦੇ ਧਿਆਨ ਵਿਚ ਇਹ ਗੱਲ ਆਈ ਕਿ ਇੱਕ ਜਰਮਨੀ ਵਿੱਚ ਵਿਅਕਤੀ ਭਾਰਤੀ ਏਜੰਸੀਆਂ ਲਈ ਸਿੱਖਾਂ ਅਤੇ ਕਸ਼ਮੀਰੀਆਂ ਦੀ ਜਾਸੂਸੀ ਕਰ ਰਿਹਾ ਸੀ।
ਭਾਰਤ ਦੀ ਖੁਫੀਆ ਏਜੰਸੀ ‘ਰਿਸਰਚ ਐਂਡ ਅਨਾਇਲਸਿਸ ਵਿੰਗ’ (ਰਾਅ) ਲਈ ਸਿੱਖ ਕੌਮ ਦੇ ਅਜ਼ਾਦ ਘਰ ਖਾਲਿਸਤਾਨ ਤੇ ਕਸ਼ਮੀਰ ਵਾਸਤੇ ਸੰਘਰਸ਼ਸ਼ੀਲ ਆਗੂਆਂ ਦੀ ਜਾਸੂਸੀ ਕਰਨ ਦੇ ਦੋਸ਼ੀਆਂ ਉਪਰ ਜਰਮਨੀ ਵਿਚ ਮੁਕਦਮਾ ਚੱਲੇਗਾ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਖਾਲਸਾ ਪੰਥ ਦੀ ਹੋਣੀ ਨਾਲ ਜੁੜਿਆ ਅਜਿਹਾ ਨਾਂ ਹੈ ਜਿਸ ਨੇ ਅਤਿ ਬਿਖੜੇ ਸਮਿਆਂ ਵਿਚ ਖਾਲਸਾ ਰਾਜ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਜੋ ਯਤਨ ਕੀਤੇ ਉਹ ਉਸ ਦੇ ਲਾਸਾਨੀ ਸਿੱਖ ਕਿਰਦਾਰ ਦੀ ਗਵਾਹੀ ਭਰਦੇ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।