Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Sikh organisations

ਭਾਰਤੀ ਅਦਾਲਤਾਂ ਵੱਲੋਂ ਦਿੱਤੀਆਂ ਸਜ਼ਾਵਾਂ ਪੂਰੀਆਂ ਕਰਨ ਤੋਂ ਬਾਅਦ ਵੀ ਭਾਰਤ ਦੀਆ ਵੱਖੋ-ਵੱਖ ਜ਼ੇਲ੍ਹਾਂ 'ਚ ਪਿਛਲੇ ਲੰਮੇ ਸਮੇਂ ਨਜ਼ਰਬੰਦ ਬੰਦੀ ਸਿੰਘਾ ਦੀ ਰਿਹਾਈ ਲਈ 16 ਜਨਵਰੀ ਤੋਂ ਭੁੱਖ ਹੜਤਾਲ 'ਤੇ ਬੈਠੇ ਭਾਈ ਸੂਰਤ ਸਿੰਘ ਖਾਲਸਾ ਦੇ ਸੰਘਰਸ਼ ਦੀ ਹਮਾਇਤ ਅਤੇ ਸਜਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਬਾਪੂ ਖਾਲਸਾ ਦੇ ਜੱਦੀ ਪਿੰਡ ਹਸਨਪੁਰ (ਲੁਧਿਆਣਾ) ਵਿਖੇ ਹੋਏ ਚੜ੍ਹਦੀ ਕਲਾ ਪੰਥਕ ਸੰਮੇਲਨ 'ਚ ਪੰਜਾਬ ਤੋਂ ਇਲਾਵਾ ਦਿੱਲੀ, ਹਰਿਆਣਾ ਅਤੇ ਹੋਰ ਸੂਬਿਆਂ ਦੀ ਸੰਗਤ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ।
ਦੀ ਸਿੰਘਾਂ ਦੀ ਰਿਹਾਈ ਲਈ 16 ਜਨਵਰੀ ਨੂੰ ਭੁੱਖ ਹੜਤਾਲ 'ਤੇ ਚੱਲ ਰਹੇ ਬਾਪੂ ਸੂਰਤ ਸਿੰਘ ਦੀ ਹਮਾੲਤਿ ਅਤੇ ਬਮਦੀ ਸਿੰਘਾਂ ਦੀ ਰਿਹਾਈ ਲਈ ਬਾਪੂ ਸੂਰਤ ਸਿੰਘ ਵੱਲੋਂ ਉਠਾਈ ਗਈ ਆਵਾਜ਼ ਨੂੰ ਬੁਲੰਦ ਕਰਨ ਲਈ ਅੱਜ ਸਿੱਖ ਸੰਗਤਾਂ ਵੱਡੀ ਗਿਣਤੀ ਵਿੱਚ ਪਿੰਡ ਹਸਨ ਪੁਰ ਵਿਖੇ ਹੋਈ ਕਾਨਫਰੰਸ ਵਿੱਚ ਪਹੁੰਚੀਆਂ।
ਬਾਪੂ ਸੂਰਤ ਸਿੰਘ ਦੀ ਭੁੱਖ ਹੜਤਾਲ ਦੇ ਸਬੰਧ ਵਿਚ ਬਾਦਲ ਸਰਕਾਰ ਵੱਲੋਂ ਵਿਖਾਈ ਜਾ ਰਹੀ ਬੇਰੁਖ਼ੀ, ਅਵੇਸਲਾਪਣ ਅਤੇ ਲਾਪ੍ਰਵਾਹੀ ਦੇ ਰਵੱਈਏ ਤੋਂ ਅੱਜ ਇੱਥੇ ਪੰਥਕ ਜਥੇਬੰਦੀਆਂ ਦੇ ਇਕੱਠ ਵਿਚ ਬਹੁਤ ਗੁੱਸਾ ਤੇ ਰੋਸ ਵੇਖਣ ਵਿਚ ਆਇਆ। ਝੀਲ ਦੇ ਪਿਛਲੇ ਪਾਸੇ ਗੁਰੁਦਆਰਾ ਗੁਰਸਾਗਰ ਵਿਖੇ ਪੰਥਕ ਜਥੇਬੰਦੀਆਂ ਦੇ ਨੁਮਾਇੰਦਾ ਇਕੱਠ ਵਿਚ ਵੱਖ- ਵੱਖ ਆਗੂਆਂ ਨੇ ਸੰਘਰਸ਼ ਨੂੰ ਤਿੱਖਾ ਕਰਨ ਅਤੇ ਇਸ ਨੂੰ ਵਿਆਪਕ ਰੂਪ ਦੇਣ ਲਈ ਆਪਣੇ ਵਿਚਾਰ ਪ੍ਰਗਟ ਕੀਤੇ।
ਦਲ ਖਾਲਸਾ ਅਤੇ ਹੋਰ ਜੱਥੇਬੰਦੀਆਂ ਵੱਲੋਂ ਦਿੱਤੇ ਸੱਦੇ ‘ਤੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ 26 ਜਨਵਰੀ ਨੂੰ ਸਿੱਖਾਂ ਨਾਲ ਵਿਸਾਹਘਾਤ ਕੀਤੇ ਜਾਣ ਦੇ ਰੋਸ ਵਜੋਂ ਕਾਲੇ ਦਿਹਾੜੇ ਦੇ ਤੌਰ ‘ਤੇ ਮਨਾਇਆ ਗਿਆ। ਸਿੱਖ ਕਾਰਕੂਨਾਂ ਵੱਲੋਂ ਕਾਲੀਆਂ ਦਸਤਾਰਾਂ ਸਾਜ਼ ਕੇ, ਕਾਲੀਆਂ ਪੱਟੀਆਂ ਬੰਨ ਕੇ ਅਤੇ ਹੱਥਾਂ ਵਿੱਚ ਕਾਲੀਆਂ ਝੰਡੀਆਂ ਫੜਕੇ ਰੋਸ ਪ੍ਰਦਰਸ਼ਨ ਕੀਤਾ। ਸਿੱਖਾਂ ਨਾਲ ਭਾਰਤ ਵਿੱਚ ਕੀਤੇ ਜਾ ਰਹੇ ਸੰਵਿਧਾਨਨਿਕ ਵਿਤਕਰਿਆਂ ਨੂੰ ਦਰਸਾਉਦੀਆਂ ਤਖਤੀਆਂ ਵੀ ਵਿਖਾਵਾਕਾਰੀ ਸਿੱਖਾਂ ਨੇ ਫੜੀਆਂ ਹੋਈਆਂ ਸਨ। Sikh activists mark India's republic day as Black Day (Dal Khalsa) 4_560x315 ਸਿੱਖਾਂ ਦੀ ਵੱਖਰੀ ਪਛਾਣ 'ਤੇ 26 ਜਨਵਰੀ ਨੂੰ ਚੱਲੇ ਸੰਵਿਧਾਨਕ ਦਿਹਾੜੇ 'ਤੇ ਰੋਸ ਪ੍ਰਗਟ ਕਰਦੇ ਸਿੱਖ Sikh activists mark India's republic day as Black Day (Dal Khalsa) 5_560x315 ਸਿੱਖਾਂ ਦੀ ਵੱਖਰੀ ਪਹਿਚਾਣ ਤੋਂ ਮੁਨਕਰ ਭਾਰਤੀਸੰਵਿਧਾਨ ਨੂੰ ਸੁਨੇਹਾ ਦਿੰਦਾ ਸਿੱਖ ਬੱਚਾ Sikh activists mark India's republic day as Black Day (Dal Khalsa) 6_560x747 ਕਾਲੇ ਕੱਪੜੇ ਪਹਿਨੀ ਅਤੇ ਜ਼ੰਜੀਰਾਂ ਵਿੱਚ ਜਕੜਿਆ ਵਿਖਾਵਾਕਾਰੀ ਸਿੱਖ ਭਾਰਤ ਵਿੱਚ ਸਿੱਖਾਂ ਦੀ ਦਸ਼ਾ ਨੂੰ ਬਿਆਨਦਾ ਹਇਆ Sikh activists mark India's republic day as Black
ਅੰਮ੍ਰਿਤਸਰ, ਪੰਜਾਬ (ਅਕਤੂਬਰ 31, 2013): ਸਿੱਖ ਸ਼ਹੀਦ ਭਾਈ ਬੇਅੰਤ ਸਿੰਘ ਦਾ ਸ਼ਹੀਦੀ ਦਿਹਾੜਾ ਅੱਜ ਸਿੱਖ ਕੌਮ ਵੱਲੋਂ ਅਕਾਲ ਤਖ਼ਤ ਸਾਹਿਬ ਵਿਖੇ ਮਨਾਇਆ ਗਿਆ। ਸ਼ਹੀਦੀ ਸਮਾਗਮ ਦੌਰਾਨ ਭਾਈ ਬੇਅੰਤ ਸਿੰਘ ਦੀ ਯਾਦ ਵਿਚ ਕੀਤੇ ਗਏ ਅਖੰਡ ਪਾਠ ਸਾਹਿਬ ਦੀ ਸੰਪੂਰਨਤਾ ਤੋਂ ਬਾਅਦ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੁਖਵਿੰਦਰ ਸਿੰਘ ਤੇ ਉਨ੍ਹਾਂ ਦੇ ਕੀਰਤਨੀ ਜਥੇ ਨੇ ਗੁਰਬਾਣੀ ਦਾ ਰਸ-ਭਿੰਨਾ ਕੀਰਤਨ ਕੀਤਾ।
ਲੁਧਿਆਣਾ, ਪੰਜਾਬ (09 ਅਪ੍ਰੈਲ, 2012): ਪੰਜਾਬ ਸਰਕਾਰ ਵੱਲੋਂ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਪੱਖ ਵਿਚ ਉੱਠੇ ਸਿੱਖ ਉਭਾਰ ਨੂੰ ਆਗੂ ਰਹਿਤ ਕਰਨ ਦੇ ਮਨਸ਼ੇ ਨਾਲ ਸਿੱਖ ਆਗੂਆਂ ਨੂੰ 28 ਮਾਰਚ ਵਾਲੇ ਦਿਨ ਨਜ਼ਰਬੰਦ ਕਰ ਲਿਆ ਸੀ। ਇਸ ਤਤਿਹ ਪੰਜਾਬ ਵਿੱਚ ਵੱਡੇ ਪੱਧਰ ਉੱਤੇ ਕੀਤੀ ਗਈ ਛਾਪੇਮਾਰੀ ਤਹਿਤ ਸੈਕੜੇ ਸਿੱਖ ਆਗੂ ਅਤੇ ਵਰਕਰ ਗ੍ਰਿਫਤਾਰ ਕਰ ਲਏ ਗਏ, ਜਿਨ੍ਹਾਂ ਵਿਚ ਪੰਚ ਪ੍ਰਧਾਨੀ ਦੇ ਆਗੂ ਭਾਈ ਦਲਜੀਤ ਸਿੰਘ ਬਿੱਟੂ, ਭਾਈ ਹਰਪਾਲ ਸਿੰਘ ਚੀਮਾ, ਪੰਥਕ ਸੇਵਾ ਲਹਿਰ ਦੇ ਬਾਬਾ ਬਲਜੀਤ ਸਿੰਘ ਦਾਦੂਵਾਲ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਮੁਖੀ ਸ੍ਰ. ਸਿਮਰਨ ਜੀਤ ਸਿੰਘ ਮਾਨ ਦੇ ਨਾਂ ਖਾਸ ਤੌਰ ਉੱਤੇ ਜ਼ਿਕਯੋਗ ਹਨ। ਸ਼੍ਰੋਮਣੀ ਅਕਾਲੀ ਦਲ (ਦਿੱਲੀ) ਤੇ ਹੋਰਨਾਂ ਸਿੱਖ ਜਥੇਬੰਦੀਆਂ ਦੇ ਵੀ ਅਨੇਕਾਂ ਆਗੂ ਅਤੇ ਸਰਗਰਮ ਵਰਕਰ ਵੀ ਪੰਜਾਬ ਸਰਕਾਰ ਵੱਲੋਂ ਨਜ਼ਰਬੰਦ ਕੀਤੇ ਹੋਏ ਹਨ। ਇਨ੍ਹਾਂ ਵਿਚੋਂ ਹੁਣ ਤੱਕ ਸਿਰਫ ਸ੍ਰ. ਸਿਮਰਨਜੀਤ ਸਿੰਘ ਮਾਨ ਦੀ ਹੀ ਰਿਹਾਈ ਹੋ ਸਕੀ ਹੈ।
ਮੋਹਾਲੀ (25 ਮਾਰਚ, 2012): ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸ਼ਜ਼ਾ ਦੇ ਵਿਰੋਧ ਵਿੱਚ ਅੱਜ ਵੱਖ-ਵੱਖ ਜਥੇਬੰਦੀਆਂ ਵਲੋਂ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਕੀਤੇ ਗਏ ਅਰਦਾਸ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਹਾਜ਼ਰੀ ਭਰ ਕੇ ਭਾਈ ਰਾਜੋਆਣਾ ਦੀ ਫਾਂਸੀ ਵਿਰੁੱਧ ਆਪਣੇ ਰੋਹ ਦਾ ਪ੍ਰਗਟਾਵਾ ਕੀਤਾ। ਇਸ ਉਪਰੰਤ ਵੱਡੇ ਲੋਕ ਸੈਲਾਬ ਨੇ ਭਾਰਤੀ ਨਿਜ਼ਾਮ ਵੱਲੋਂ ਸਿੱਖ ਕੌਮ ਨਾਲ ਕੀਤੀ ਜਾ ਰਹੀ ਬੇਇਨਸਾਫ਼ੀ ਵਿਰੁੱਧ ਗੁਰਦੁਆਰਾ ਅੰਬ ਸਾਹਿਬ ਤੱਕ ਖਾਲਸਈ ਝੰਡਿਆਂ ਨਾਲ ਰੋਹ ਭਰਪੂਰ ਮਾਰਚ ਵੀ ਕੱਢਿਆ।
ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਦਿੱਤੀ ਜਾ ਰਹੀ ਫਾਂਸੀ ਦੇ ਮਾਮਲੇ ਵਿਚ ਬੀਤੇ ਦਿਨ, ਐਤਵਾਰ ਨੂੰ, ਪੰਜਾਬ ਸਮੇਤ ਦੁਨੀਆ ਭਰ ਵਿਚ ਭਾਰੀ ਸਰਗਰਮੀ ਚੱਲਦੀ ਰਹੀ। ਬਾਦਲ ਦਲ ਦੀ ਇਕੱਤਰਤਾ: ਐਤਵਾਰ ਨੂੰ ਸੱਤਾਧਾਰੀ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਕੇਂਦਰੀ ਕਮੇਟੀ ਦੀ ਇਕੱਤਰਤਾ ਹੋਈ ਜਿਸ ਵਿਚ ਬਾਦਲ ਦਲ ਦੇ ਆਗੂਆਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਭਾਰਤੀ ਰਾਸ਼ਟਰਪਤੀ ਕੋਲ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਦਿੱਤੀ ਜਾਣ ਵਾਲੀ ਫਾਂਸੀ ਵਿਰੁਧ ਦਰਖਾਸਤ ਦਾਖਲ ਕਰਨ ਲਈ ਕਿਹਾ ਹੈ। ...
ਅੰਮ੍ਰਿਤਸਰ (22 ਮਾਰਚ, 2012): ਸ੍ਰੀ ਅਕਾਲ ਤਖਤ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਕੱਲ੍ਹ 23 ਮਾਰਚ ਨੂੰ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਰੱਦ ਕਰਾਉਣ ਲਈ ਮੰਗੇ ਸੁਝਾਵਾਂ ਉਪਰੰਤ ਰੱਖੀ ਮੀਟਿੰਗ ਦੇ ਸਥਾਨ ਵਿਚ ਤਬਦੀਲੀ ਕੀਤੀ ਹੈ। ਇਹ ਮੀਟਿੰਗ ਤੇਜਾ ਸਿੰਘ ਸਮੁੰਦਰੀ ਹਾਲ ਦੀ ਬਜਾਏ ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਵਿਖੇ ਹੋਵੇਗੀ।
ਲੁਧਿਆਣਾ, ਪੰਜਾਬ (18 ਮਾਰਚ, 2012): ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਦੇ ਮਸਲੇ ਉਤੇ ਵਿਚਾਰ ਕਰਨ ਲਈ ਪੰਥਕ ਜਥੇਬੰਦੀਆਂ ਦੀ ਇਕ ਹੰਗਾਮੀ ਮੀਟਿੰਗ ਅੱਜ ਲੁਧਿਆਣਾ ਵਿਖੇ ਹੋਈ, ਜਿਸ ਵਿਚ ਸਮੁੱਚੀਆਂ ਜਥੇਬੰਦੀਆਂ ਨਾਲ ਤਾਲਮੇਲ ਕਰਨ ਲਈ 7 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ ਅਤੇ ਇਸ ਮਾਮਲੇ ਵਿਚ ਅਗਲੀ ਰਣਨੀਤੀ ਉਲੀਕਣ ਲਈ ਪੰਥਕ ਜਥੇਬੰਦੀਆਂ ਦੀ 21 ਮਾਰਚ ਨੂੰ ਭਾਈ ਗੁਰਦਾਸ ਹਾਲ ਸ੍ਰੀ ਅੰਮ੍ਰਿਤਸਰ ਵਿਖੇ ਮੀਟਿੰਗ ਸੱਦੀ ਗਈ ਹੈ। ਇਹ ਫ਼ੈਸਲਾ ਅੱਜ ਸਲੇਮ ਟਾਬਰੀ ਸਥਿਤ ਭਾਈ ਗੁਰਦਾਸ ਗੁਰਮਤਿ ਮਿਸ਼ਨਰੀ ਕਾਲਜ ਵਿਖੇ ਹੋਈ ਪੰਥਕ ਜਥੇਬੰਦੀਆਂ ਦੀ ਮੀਟਿੰਗ ਵਿਚ ਕੀਤਾ ਗਿਆ ਹੈ, ਜਿਸ ਵਿਚ ਅਕਾਲੀ ਦਲ ਅੰਮ੍ਰਿਤਸਰ, ਅਕਾਲੀ ਦਲ ਪੰਚ ਪ੍ਰਧਾਨੀ, ਸੰਤ ਸਮਾਜ, ਆਲ ਇੰਡੀਆ ਸ਼੍ਰੋਮਣੀ ਅਕਾਲੀ ਦਲ, ਸ਼੍ਰੋਮਣੀ ਅਕਾਲੀ ਦਲ ਦਿੱਲੀ, ਸਿਰਮੌਰ ਖਾਲਸਾ ਦਲ ਅਤੇ ਯੂਨਾਈਟਡ ਸਿੱਖ ਮੂਵਮੈਂਟ ਦੇ ਪ੍ਰਤੀਨਿਧਾਂ ਨੇ ਹਿੱਸਾ ਲਿਆ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।