Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Sikh Sangat

ਸਿੱਖ ਧਾਰਮਿਕ ਜੋੜ-ਮੇਲੇ ਇੱਕ ਸਮੇਂ ਆਤਮਿਕ ਅਤੇ ਧਾਰਮਿਕ ਰੰਗਤ ਨਾਲ ਭਰਪੂਰ ਹੁੰਦੇ ਸਨ। ਗੁਰਬਾਣੀ ਪਾਠ, ਕੀਰਤਨ, ਢਾਢੀਆਂ ਤੇ ਕਵੀਸ਼ਰਾਂ ਰਾਹੀਂ ਸਿੱਖ ਇਤਿਹਾਸ ਦੇ ਪ੍ਰਸੰਗਾਂ ਦਾ ਗਾਇਨ, ਕਥਾ-ਵਾਰਤਾ, ਕਵੀ ਦਰਬਾਰ, ਸੇਵਾ ਕਾਰਜ ਅਤੇ ਸਿੱਖ ਜਥਿਆਂ ਵਿਚਕਾਰ ਪੰਥਕ ਮਸਲਿਆਂ ’ਤੇ ਵਿਚਾਰ-ਵਟਾਂਦਰਾ—ਇਹ ਸਭ ਜੋੜ-ਮੇਲਿਆਂ ਦੀ ਅਸਲ ਰੂਹ ਹੁੰਦੀ ਸੀ।
ਖਾਲਸਾ ਪੰਥ ਦੇ ਅਣਥੱਕ ਸੇਵਕ ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਯਾਦ ਵਿਚ ਕਰਵਾਏ ਗਏ ਸਲਾਨਾ ਸਾਮਗਮ ਦੌਰਾਨ ਭਾਈ ਮਨਧੀਰ ਸਿੰਘ (ਪੰਥ ਸੇਵਕ ਜਥਾ ਦੋਆਬਾ) ਵੱਲੋਂ ਸਾਂਝੇ ਕੀਤੇ ਗਏ ਵਿਚਾਰ ਆਪ ਸਭ ਨਾਲ ਸਾਂਝੇ ਕਰ ਰਹੇ ਹਾਂ।
ਸਾਕਾ ਨਕੋਦਰ 1986 ਦੇ ਸ਼ਹੀਦਾਂ ਦੀ ਯਾਦ ਵਿਚ ਪਿੰਡ ਲਿੱਤਰਾਂ ਦੇ ਗੁਰਦੁਆਰਾ ਬੋਹੜਵਾਲਾ ਸਾਹਿਬ ਵਿਖੇ ਹੋਏ ਸ਼ਹੀਦੀ ਸਮਾਗਮ ਮੌਕੇ ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਗਾਜ਼ੀ ਵੱਲੋਂ ਸੰਗਤ ਦੇ ਨਾਲ ਸਾਂਝੇ ਕੀਤੇ ਗਏ ਵਿਚਾਰ ਤੁਹਾਡੇ ਨਾਲ ਸਾਂਝੇ ਕਰ ਰਹੇ ਹਾਂ। ਆਪ ਸੁਣ ਕੇ ਅਗਾਂਹ ਸਾਂਝੇ ਕਰ ਦਿਓ ਜੀ।
ਅਸੀਂ ਸਮੁੱਚੀ ਜਥੇਬੰਦੀ ਇਸ ਪੱਤਰ ਜ਼ਰੀਏ ਸੂਬਾ ਸਰਕਾਰ ਵੱਲੋਂ ਕੋਵਿਡ-19 ਕਰਨ ਦੀ ਨੀਤੀ 'ਤੇ ਆਪਣਾ ਇਤਰਾਜ਼ ਦਰਜ ਕਰਵਾਉਂਦੇ ਹੋਏ ਦੱਸਣਾ ਚਾਹੁੰਦੇ ਹਾਂ ਕਿ ਸੂਬਾ ਸਰਕਾਰ ਅਜਿਹਾ ਕਰਕੇ ਵੱਡੇ ਖਤਰਿਆਂ ਨੂੰ ਸੱਦਾ ਦੇਣ ਜਾ ਰਹੀ ਹੈ ਤੇ ਸਿੱਖ ਜਗਤ ਨੂੰ ਪੀੜ ਦੇ ਰਹੀ ਹੈ।
ਸਿੱਖ ਆਗੂਆਂ ਨੇ ਕਿਹਾ ਕਿ ਬਾਦਲਾਂ ਦੀ ਹੱਥਠੋਕੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਾਦਲਾਂ ਦੀ ਸਹਿ 'ਤੇ ਕੇਵਲ ਇੱਕ ਆਪਣੇ ਚਹੇਤੇ ਤੇ ਹਿੱਸੇਦਾਰੀ ਵਾਲੇ ਪੀ. ਟੀ. ਸੀ. ਚੈੱਨਲ ਨੂੰ ਸ਼੍ਰੀ ਦਰਬਾਰ ਸਾਹਿਬ ਤੋਂ ਸਿੱਧੇ ਪ੍ਰਸਾਰਣ ਦਾ ਏਕਾ ਅਧਿਕਾਰ ਦੇਣ ਦੀ ਕੁਨੀਤੀ ਦਾ ਇੱਕ ਮਾਰੂ ਪੜਾਅ ਹੈ।
ਮਾਧੋਪੁਰ/ਫਤਿਹਗੜ੍ਹ ਸਾਹਿਬ (3 ਨਵੰਬਰ, 2010): ਨਵੰਬਰ 1984 ਦੇ ਸਿੱਖ ਕਤਲੇਆਮ ਦੇ ਪੀੜਤਾਂ ਨੂੰ 26 ਸਾਲ ਬਾਅਦ ਵੀ ਇਨਸਾਫ ਨਾ ਮਿਲਣ ਦੇ ਵਿਰੋਧ ਵਿੱਚ ਅੱਜ ਪੰਜਾਬ ਬੰਦ ਦੇ ਦਿੱਤੇ ਗਏ ਸੱਦੇ ਨਾਲੋਂ ਜਿੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣੇ ਸਰੋਕਾਰ ਵੱਖ ਕਰਕੇ ਸਿੱਖ ਕਤਲੇਆਮ ਦੇ ਪੀੜਤਾਂ ਨਾਲ ਧ੍ਰੋਹ ਕਮਾਉਣ ਦੀ ਕੋਸ਼ਿਸ਼ ਕੀਤੀ ਹੈ, ਓਥੇ ਬਾਦਲ ਸਰਕਾਰ ਵੱਲੋਂ ਵੀ ਬੰਦ ਨੂੰ ਨਾਕਾਮ ਕਰਨ ਦੇ ਯਤਨ ਕੀਤੇ ਜਾ ਰਹੇ ਹਨ।
ਕੈਲੀਫੋਰਨੀਆਂ (21 ਅਕਤੂਬਰ, 2010): ਅਮਰੀਕਾ ਦੇ ਦੌਰੇ ’ਤੇ ਆਏ ਬਾਬਾ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੇ ਸ੍ਰੀ ਅਕਾਲ ਤਖਤ ਦੇ ਆਦੇਸ਼ਾਂ ਦੀ ਪ੍ਰੜੋਤਾ ਕਰਦਿਆਂ ਸਿਖ ਸੰਗਤ ਨੂੰ ਬੇਨਤੀ ਕੀਤੀ ਕਿ ਸ੍ਰੀ ਅਕਾਲ ਤਖਤ ਦੇ ਆਦੇਸ਼ਾਂ ਨੂੰ ਮੰਨਦੇ ਹੋਏ ਨਵੰਬਰ 1984 ਸਿਖ ਨਸਲਕੁਸ਼ੀ ਦੇ ਪੀੜਤਾਂ ਨੂੰ ਇਨਸਾਫ ਦਿਵਾਉਣ ਅਤੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਅਤੇ ਨਵੰਬਰ 1984 ਸਿਖ ਨਸਲਕੁਸ਼ੀ ਨੂੰ ਕੌਮਾਂਤਰੀ ਪੱਧਰ ’ਤੇ ਮਾਨਤਾ ਦਿਵਾਉਣ ਲਈ ਸਿਖਸ ਫਾਰ ਜਸਟਿਸ ਵਲੋਂ ਕੀਤੇ ਜਾ ਰਹੇ ਯਤਨਾਂ ਦਾ ਸਮਰਥਨ ਕਰਨ ।
ਗੱਧਲੀ/ਜੰਡਿਆਲਾ (25 ਸਤੰਬਰ, 2010): ਸਿੱਖ ਪੰਥ ਦੇ ਮਹਾਨ ਸ਼ਹੀਦਾਂ ਭਾਈ ਸੁਖਦੇਵ ਸਿੰਘ ਅਤੇ ਭਾਈ ਹਰਜਿੰਦਰ ਸਿੰਘ, ਜਿਨ੍ਹਾਂ ਨੂੰ ਭਾਈ ਸੁੱਖਾ-ਜਿੰਦਾ ਦੇ ਨਾਂ ਨਾਲ ਯਾਦ ਕੀਤਾ ਜਾਂਦਾ ਹੈ, ਦਾ ਸ਼ਹੀਦੀ ਦਿਹਾੜਾ ਇਸ ਵਾਰ 9 ਅਕਤੂਬਰ ਦੀ ਬਜਾਇ 10 ਅਕਤੂਬਰ ਨੂੰ ਮਨਾਉਣ ਦਾ ਫੈਸਲਾ ਹੋਇਆ ਹੈ।
ਫਤਹਿਗੜ੍ਹ ਸਾਹਿਬ (15 ਮਈ, 2010 -ਗੁਰਭੇਜ ਸਿੰਘ ਚੌਹਾਨ): “ਬੀਤੇ ਦਿਨ ਫਤਹਿਗੜ੍ਹ ਸਾਹਿਬ ਵਿਖੇ ਭਾਜਪਾ ਪ੍ਰਧਾਨ ਨਿਤਿਨ ਗਡਕਰੀ ਦੇ ਭਾਸ਼ਣ ਦਾ ਸਿੱਖ ਸੰਗਤ ਵੱਲੋਂ ਕੀਤਾ ਗਿਆ ਵਿਰੋਧ, ਆਰ. ਐਸ. ਐਸ. ਅਤੇ ਹਿੰਦੂਤਵੀ ਤਾਕਤਾਂ ਵੱਲੋਂ ਸਿੱਖ ਇਤਿਹਾਸ ਦਾ ਭਗਵਾਂਕਰਨ ਕਰਨ ਦੀਆਂ ਕੋਸ਼ਿਸ਼ਾਂ ਦਾ ਕੁਦਰਤੀ ਨਤੀਜਾ ਹੈ।”
ਫਤਹਿਗੜ੍ਹ ਸਾਹਿਬ (14 ਮਈ, 2010): ਫਤਹਿਗੜ੍ਹ ਸਾਹਿਬ ਵਿਖੇ 13 ਤੇ 14 ਮਈ ਨੂੰ ਪਹਿਲੇ ਸਿੱਖ ਰਾਜ ਦੀ ਸਥਾਪਨਾ ਦੀ ਤ੍ਰੈ-ਸ਼ਤਾਬਦੀ ਮਨਾਈ ਗਈ। ਇਨ੍ਹਾਂ ਦੋ ਦਿਨਾਂ ਦੌਰਾਨ ਲੱਖਾਂ ਦੀ ਤਾਦਾਦ ਵਿੱਚ ਸਿੱਖ ਸੰਗਤਾਂ ਨੇ ਸ਼ਮੂਲੀਅਤ ਕੀਤੀ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਖਾਲਸਾ ਪੰਥ ਦੀ ਹੋਣੀ ਨਾਲ ਜੁੜਿਆ ਅਜਿਹਾ ਨਾਂ ਹੈ ਜਿਸ ਨੇ ਅਤਿ ਬਿਖੜੇ ਸਮਿਆਂ ਵਿਚ ਖਾਲਸਾ ਰਾਜ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਜੋ ਯਤਨ ਕੀਤੇ ਉਹ ਉਸ ਦੇ ਲਾਸਾਨੀ ਸਿੱਖ ਕਿਰਦਾਰ ਦੀ ਗਵਾਹੀ ਭਰਦੇ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।