Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Sikh Struggle

ਸਾਕਾ ਨਕੋਦਰ 1986 ਦੀ 40ਵੀਂ ਬਰਸੀ ਮੌਕੇ ਕਰਵਾਏ ਗਏ ਸਮਾਗਮ ਵਿੱਚ ਐਡਵੋਕੇਟ ਜਸਪਾਲ ਸਿੰਘ ਮੰਝਪੁਰ ਜੀ ਨੇ ਆਪਣੇ ਵਿਚਾਰ ਸਾਂਝੇ ਕੀਤੇ। ਇਸ ਦੌਰਾਨ ਉਨ੍ਹਾਂ ਨੇ ਭਾਰਤੀ ਸੰਵਿਧਾਨ ਦੀ ਭੂਮਿਕਾ, ਮਨੁੱਖੀ ਅਧਿਕਾਰਾਂ ਦੀ ਰੱਖਿਆ ਅਤੇ ਅਜਿਹੇ ਕਤਲੇਆਮਾਂ ਵਿਰੁੱਧ ਕਾਨੂੰਨੀ ਤੇ ਲੋਕਤਾਂਤਰਿਕ ਢੰਗ ਨਾਲ ਲੜਨ ਦੇ ਰਸਤੇ ਬਾਰੇ ਵਿਚਾਰ ਸਾਂਝੇ ਕੀਤੇ।
1986 ਵਿੱਚ ਨਕੋਦਰ ਵਿੱਖੇ ਸਿਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਵਿਰੋਧ ਵਿੱਚ ਸਾਂਤਮਈ ਪ੍ਰਦਰਸ਼ਨ ਦੌਰਾਨ ਪੁਲਿਸ ਗੋਲੀਬਾਰੀ ਨਾਲ ਚਾਰ ਨਿਰਦੋਸ਼ ਸਿੱਖਾਂ ਦਾ ਕਤਲ ਕਰ ਦਿੱਤਾ ਗਿਆ।ਓਨ੍ਹਾਂ ਚਾਰ ਸਿੱਖਾਂ ਦੇ ਕਤਲ ਦਾ ਇਨਸਾਫ ਲੈਣ ਲਈ ਬਜ਼ੁਰਗ ਬਲਦੇਵ ਸਿੰਘ ਵੱਲੋਂ 40 ਸਾਲਾਂ ਤੱਕ ਲਗਾਤਾਰ ਸੰਘਰਸ਼ ਲੜਿਆ ਗਿਆ ਹੈ।
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 26 ਜਨਵਰੀ 1986 ਨੂੰ ਹੋਏ ਇਤਿਹਾਸਕ 'ਸਰਬੱਤ ਖ਼ਾਲਸਾ' ਦੀ ਅੱਜ 40ਵੀਂ ਵਰ੍ਹੇਗੰਢ ਮਨਾਈ ਜਾ ਰਹੀ ਹੈ। "ਇਹ ਸਰਬੱਤ ਖ਼ਾਲਸਾ ਸਿੱਖ ਇਤਿਹਾਸ ਦਾ ਇੱਕ ਅਹਿਮ ਪੜਾਅ ਸੀ, ਜਿਸ ਨੇ ਖ਼ਾਲਸਾਈ ਰਵਾਇਤਾਂ ਨੂੰ ਮੁੜ ਸੁਰਜੀਤ ਕਰਨ ਦੀ ਕੋਸ਼ਿਸ਼ ਕੀਤੀ।ਇਸ ਮੌਕੇ 'ਸਿੱਖ ਸਿਆਸਤ ਨਿਊਜ਼' ਵੱਲੋਂ ਉਸ ਸਮੇਂ ਪਾਸ ਕੀਤੇ ਗਏ ਅਹਿਮ ਗੁਰਮਤੇ (ਮਤਿਆਂ) ਦਾ ਦਸਤਾਵੇਜ਼ ਸਾਂਝਾ ਕੀਤਾ ਜਾ ਰਿਹਾ ਹੈ ਤਾਂ ਜੋ ਮੌਜੂਦਾ ਪੀੜ੍ਹੀ ਇਸ ਤੋਂ ਜਾਣੂ ਹੋ ਸਕੇ।
ਦਲ ਖਾਲਸਾ, ਅਕਾਲੀ ਦਲ ਅੰਮ੍ਰਿਤਸਰ, ਪੰਚ ਪ੍ਰਧਾਨੀ ਜੱਥਾ ਅਤੇ ਭਾਈ ਜਗਤਾਰ ਸਿੰਘ ਹਵਾਰਾ ਕਮੇਟੀ ਦੇ ਆਗੂਆਂ ਦੀ ਅੱਜ ਦਲ ਖ਼ਾਲਸਾ ਦਫ਼ਤਰ ਵਿਖੇ ਇਕ ਮੀਟਿੰਗ ਹੋਈ। ਮੀਟਿੰਗ ਦੌਰਾਨ ਸਮਾਗਮ ਸਬੰਧੀ ਰੂਪ-ਰੇਖਾ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।
ਭਾਈ ਧਾਮੀ ਦੇ ਸੰਘਰਸ਼ੀ ਜੀਵਨ ਬਾਰੇ ਪੱਤਰਕਾਰ ਮਨਦੀਪ ਸਿੰਘ ਨੇ ਉਹਨਾ ਦੇ ਨੇੜਲੇ ਸਾਥੀ ਭਾਈ ਨਰਾਇਣ ਸਿੰਘ ਚੌੜਾ ਨਾਲ ਖਾਸ ਮੁਲਾਕਾਤ ਕੀਤੀ ਹੈ ਜਿਹੜੀ ਅੱਜ ਆਪ ਸਭ ਨਾਲ ਸਾਂਝੀ ਕੀਤੀ ਜਾ ਰਹੀ ਹੈ।
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਇੰਟਰਵਿਊਆਂ ਵਿੱਚ ਸਿੱਖ ਸੰਘਰਸ਼ ਅਤੇ ਸੰਤ ਜੀ ਨਾਲ ਜੁੜੀਆਂ ਘਟਨਾਵਾਂ ਬਾਰੇ ਕਈ ਦਾਅਵੇ ਕੀਤੇ ਹਨ। ਇਨ੍ਹਾਂ ਵਿੱਚੋਂ ਇੱਕ ਦਾਅਵਾ ਇਹ ਵੀ ਹੈ ਕਿ ਜੇਕਰ ਰਾਜੀਵ ਗਾਂਧੀ ਅਤੇ ਸੰਤ ਜੀ ਦਰਮਿਆਨ ਮੁਲਾਕਾਤ ਹੋ ਜਾਂਦੀ, ਤਾਂ ਜੂਨ '84 ਦੀਆਂ ਦਰਦਨਾਕ ਘਟਨਾਵਾਂ ਤੋਂ ਬਚਿਆ ਜਾ ਸਕਦਾ ਸੀ।
ਅੱਖੀਂ ਡਿੱਠਾ ਤੇ ਹੱਢੀਂ ਹੰਢਾਇਆ ਨਵੰਬਰ 1984 ਦਸਤਾਵੇਜ਼ੀ ਲੜੀ ਤਹਿਤ ਅੱਜ ਤੁਹਾਡੇ ਨਾਲ ਨੇਰ ਚੌਂਕ ਦੀ ਇਹ ਅਣਕਹੀ ਤੇ ਅਣਸੁਣੀ ਦਾਸਤਾਨ ਸਾਂਝੀ ਕਰ ਰਹੇ ਹਾਂ।
ਸਰਕਾਰ ਸਵਾਲ ਨਹੀਂ ਕਰਦੀ, ਸਵਾਲਾਂ ਰਾਹੀਂ ਹਮਲੇ ਕਰਦੀ ਹੈ: ਭਾਈ ਦਲਜੀਤ ਸਿੰਘ ਬਿੱਟੂ ਦੀ ਤਕਰੀਰ
ਮਿਸਲ ਡੱਲੇਵਾਲੀਆ ਦੇ ਮੋਢੀ ਸਿਰਦਾਰ ਤਾਰਾ ਸਿੰਘ ਗੈਬਾ ਦੀ ਯਾਦ ਵਿਚ ਵਿਰਸਾ ਸੰਭਾਲ ਗੁਰਮਤਿ ਸਮਾਗਮ ਵੱਲੋਂ ਕਰਵਾਈ ਗਏ ਗੁਰਮਤਿ ਸਮਾਗਮ ਦੌਰਾਨ ਭਾਈ ਮਨਧੀਰ ਸਿੰਘ ਵੱਲੋਂ ਕੀਤਾ ਗਿਆ ਵਖਿਆਨ ਅੱਜ ਆਪ ਸਭ ਨਾਲ ਸਾਂਝਾ ਕਰ ਰਹੇ ਹਾਂ।
ਖਾਲਸਾ ਪੰਥ ਦੇ ਅਣਥੱਕ ਸੇਵਕ ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਯਾਦ ਵਿਚ ਕਰਵਾਏ ਗਏ ਸਲਾਨਾ ਸਾਮਗਮ ਦੌਰਾਨ ਭਾਈ ਮਨਧੀਰ ਸਿੰਘ (ਪੰਥ ਸੇਵਕ ਜਥਾ ਦੋਆਬਾ) ਵੱਲੋਂ ਸਾਂਝੇ ਕੀਤੇ ਗਏ ਵਿਚਾਰ ਆਪ ਸਭ ਨਾਲ ਸਾਂਝੇ ਕਰ ਰਹੇ ਹਾਂ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।