Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Sikh Students Federation

ਫ਼ਤਿਹਗੜ੍ਹ ਸਾਹਿਬ (27 ਦਸੰਬਰ, 2010) : ਸ਼ਹੀਦੀ ਜੋੜ ਮੇਲੇ ਮੌਕੇ ਸ਼੍ਰੋਮਣੀ ਅਕਾਲੀ ਦਲ ਪੰਚ ਪ੍ਰਧਾਨੀ ਦੀ ਸਟੇਜ ਤੋਂ ਪੰਚ ਪ੍ਰਧਾਨੀ, ਖ਼ਾਲਸਾ ਐਕਸ਼ਨ ਕਮੇਟੀ, ਦਲ ਖਾਲਸਾ ਅਤੇ ਸਿੱਖ ਸਟੂਡੈਂਟ ਫ਼ੈਡਰੇਸ਼ਨ (ਪੀਰ ਮੁਹੰਮਦ) ਦੇ ਆਗੂਆਂ ਨੇ ਇੱਕ ਮੱਤ ਹੋ ਕੇ ਇਲਜ਼ਾਮ ਲਗਾਇਆ ਕਿ ਅਕਾਲੀ ਦਲ ਬਾਦਲ ਅਤੇ ਕਾਂਗਰਸ ਨੇ ਪੰਜਾਬ ਦੀ ਰਾਜਨੀਤੀ ਦਾ ਅਪਰਾਧੀਕਰਨ ਅਤੇ ਵਪਾਰੀਕਰਨ ਕਰ ਦਿੱਤਾ ਹੈ। ਉਕਤ ਜਥੇਬੰਦੀਆਂ ਨੇ ਸਿੱਖਾਂ ਦਾ ਸ੍ਵੈ ਨਿਰਣੈ ਦਾ ਹੱਕ ਪ੍ਰਾਪਤ ਕਰਨ ਲਈ ਵਚਨਵੱਧਤ ਦਾ ਪ੍ਰਗਟਾਵਾ ਕੀਤਾ।
ਪਟਿਆਲਾ (23 ਨਵੰਬਰ, 2010): ਭਾਰਤੀ ਬਾਰ ਕੌਂਸਲ ਵੱਲੋਂ ਵਕਾਲਤ ਦੀ ਪੜ੍ਹਾਈ ਪੂਰੀ ਕਰਨ ਵਾਲੇ ਵਿਦਿਆਰਥੀਆਂ ਦਾ ਇਮਤਿਹਾਨ ਹੁਣ ਪੰਜਾਬੀ ਵਿੱਚ ਵੀ ਲੈਣ ਦਾ ਫੈਸਲਾ ਕੀਤਾ ਗਿਆ ਹੈ।

ਅੰਮ੍ਰਿਤਸਰ (3 ਨਵੰਬਰ, 2010): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਨਵੰਬਰ 1984 ਦੇ ਕਤਲੇਆਮ ਦੇ ਪੀੜਤਾਂ ਦੀ ਯਾਦ ਵਿੱਚ ਵੱਖ-ਵੱਖ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿੱਚ ਅਰਦਾਸ ਦਿਹਾੜਾ ਮਨਾਇਆ ਗਿਆ, ਜਿਸ ਵਿੱਚ ਬਾਦਲ ਦਲ ਦੇ ਉੱਚ ਆਗੂਆਂ ਨੇ ਵੀ ਹਾਜ਼ਰੀ ਭਰੀ, ਪਰ ਦੂਸਰੇ ਪਾਸੇ ਸ਼੍ਰੋਮਣੀ ਕਮੇਟੀ ਨੇ ਸਿੱਖ ਜਥੇਬੰਦੀਆਂ ਵੱਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਨਾਲੋਂ ਆਪਣੇ […]

ਭਾਰਤੀ ਬਾਰ ਕੌਂਸਲ ਵਕਾਲਤ ਦੇ ਕਿੱਤੇ ਅਤੇ ਕਾਨੂੰਨ ਦੀ ਕਿੱਤਾਮੁਖੀ ਸਿੱਖਿਆ ਬਾਰੇ ਅਹਿਮ ਫੈਸਲੇ ਲੈਣ ਵਾਲੀ ਮੁੱਖ ਸੰਸਥਾ ਹੈ, ਜਿਸ ਦੀ ਸਥਾਪਨਾ ‘ਵਕੀਲਾਂ ਦੇ ਕਾਨੂੰਨ 1961’ (ਐਡਵੋਕੇਟਸ ਐਕਟ 1961) ਤਹਿਤ ਹੋਈ ਹੈ। ਇਸ ਸੰਸਥਾ ਵੱਲੋਂ ਕਾਨੂੰਨੀ ਸਿੱਖਿਆ ਦੇ ਅਦਾਰਿਆਂ ਨੂੰ ਮਾਨਤਾ ਦੇਣ, ਕਾਨੂੰਨ ਦੀ ਪੜ੍ਹਾਈ ਸੰਬੰਧੀ ਲੋੜੀਂਦੇ ਪ੍ਰਬੰਧ ਅਤੇ ਸੁਧਾਰਾਂ ਬਾਰੇ ਫੈਸਲੇ ਲੈਣ ਅਤੇ ਵਕਾਲਤ ਦੀ ਪੜ੍ਹਾਈ ਪੂਰੀ ਕਰਨ ਵਾਲੇ ਵਿਦਿਆਰਥੀਆਂ ਨੂੰ ਅਦਾਲਤਾਂ ਵਿੱਚ ਵਕਾਲਤ ਸ਼ੁਰੂ ਕਰਨ ਦੇ ‘ਇਜਾਜਤ ਪੱਤਰ’ ਦੇਣ ਸਮੇਤ ਅਨੇਕਾਂ ਅਹਿਮ ਕੰਮ ਕੀਤੇ ਜਾਂਦੇ ਹਨ।
ਨਵੀਂ ਦਿੱਲੀ (29 ਸਤੰਬਰ, 2010): ਭਾਰਤੀ ਬਾਰ ਕੌਂਸਲ ਵੱਲੋਂ ਪੰਜਾਬੀ ਭਾਸ਼ਾ ਨਾਲ ਕੀਤੇ ਜਾ ਰਹੇ ਵਿਤਕਰੇ ਦੇ ਵਿਰੋਧ ਵਿੱਚ ਸਿੱਖ ਸਟੂਡੈਂਟਸ ਫੈਡਰੇਸ਼ਨ ਦੀ ਅਗਵਾਈ ਵਾਲੇ ਉੱਚ ਪੱਧਰੀ ਵਿਦਿਆਰਥੀ ਵਫਦ ਵੱਲੋਂ ਦਿੱਲੀ ਵਿਖੇ ਭਾਰਤੀ ਬਾਰ ਕੌਂਸਲ ਦੇ ਅਧਿਕਾਰੀਆਂ ਤੱਕ ਪਹੁੰਚ ਕਰਕੇ ਸਖਤ ਵਿਰੋਧ ਦਰਜ਼ ਕਰਵਾਇਆ ਗਿਆ ਹੈ। ਫੈਡਰੇਸ਼ਨ ਦੇ ਕੌਮੀ ਪ੍ਰਧਾਨ ਸ. ਪਰਮਜੀਤ ਸਿੰਘ ਗਾਜ਼ੀ ਦੀ ਅਗਵਾਈ ਵਾਲੇ ਇਸ ਵਫਦ ਵਿੱਚ ਐਡਵੋਕੇਟ ਅਵੀਕਲ ਗੋਇਲ, ਐਡਵੋਕੇਟ ਕਮਲਜੀਤ ਸਿੰਘ ਦਿਓਣ, ਸ. ਸੁਖਿੰਦਰਦੀਪ ਸਿੰਘ, ਸ. ਪਰਦੀਪ ਸਿੰਘ ਅਤੇ ਸ਼੍ਰੀ ਜਨੇਸ਼ ਸਿੰਗਲਾ ਨੇ ਸ਼ਮੂਲੀਅਤ ਕੀਤੀ।
ਡੱਲੇਵਾਲ/ਗੋਰਾਇਆ (ਸਤੰਬਰ 20, 2010): ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਜਨਰਲ ਸਕੱਤਰ ਰਹੇ ਅਤੇ ਸਿੱਖ ਸੰਘਰਸ਼ ਦੇ ਮਹਾਨ ਸ਼ਹੀਦ ਭਾਈ ਸਤਪਾਲ ਸਿੰਘ ਡੱਲੇਵਾਲ ਦਾ 20ਵਾਂ ਸ਼ਹੀਦੀ ਦਿਹਾੜਾ ਗੁਰਦੁਆਰਾ ਸ਼ਿਕਾਰ ਘਾਟ, ਛੇਵੀਂ ਪਾਤਸ਼ਾਹੀ, ਪਿੰਡ ਡੱਲੇਵਾਲ ਵਿਖੇ ਮਿਤੀ 19 ਸਤੰਬਰ, 2010 ਦਿਨ ਐਤਵਾਰ ਨੂੰ ਮਾਨਇਆ ਗਿਆ।
ਬਰਤਾਨੀਆ ਦੇ ਉਘੇ ਨੀਤੀਵਾਨ ਅਤੇ ਰਾਜਨੀਤਕ ਫਿਲਾਸਫ਼ਰ ਐਡਮੰਡ ਬਰਕ (1719-97) ਨੇ ਬਹੁਤ ਚਿਰ ਪਹਿਲਾਂ ਚੜ੍ਹਦੀ ਜਵਾਨੀ ਦੇ ਭਵਿੱਖ ਬਾਰੇ ਟਿੱਪਣੀ ਕਰਦਿਆਂ ਆਖਿਆ ਸੀ ਕਿ ‘‘ਜੇਕਰ ਤੁਸੀਂ ਮੈਨੂੰ ਇਹ ਦੱਸ ਦਿਓ ਕਿ ਅੱਜ ਦੇ ਜਵਾਨ ਮੁੰਡੇ ਕੁੜੀਆਂ ਵਿਚ ਜਜ਼ਬਿਆਂ ਦਾ ਸੰਸਾਰ ਕਿਹੋ-ਜਿਹਾ ਹੈ ਤਾਂ ਮੈਂ ਤੁਹਾਨੂੰ ਦੱਸ ਦਿਆਂਗਾ ਕਿ ਆਉਣ ਵਾਲੀ ਪੀੜ੍ਹੀ ਦੀ ਤਕਦੀਰ ਵਿਚ ਕੀ ਲਿਖਿਆ ਹੈ?’’
ਮੋਗਾ (13 ਸਤੰਬਰ 2010): ਆਲ ਇੰਡੀਆ ਸਿਖ ਸਟੂਡੈਂਟਸ ਫੈਡਰੇਸ਼ਨ ਨੇ ਆਪਣੀ 66ਵੀਂ ਸਾਲਾਨਾ ਕਾਨਫਰੰਸ ਵਿਚ ‘ਸਿਖ ਇਨਸਾਫ ਲਹਿਰ’ ਚਲਾਉਣ ਦਾ ਐਲਾਨ ਕੀਤਾ ਹੈ ਜਿਸ ਰਾਹੀਂ ਅਗਸਤ 1947 ਤੋਂ ਸਮਾਜਿਕ, ਸਿਆਸੀ, ਧਾਰਮਿਕ ਅਤੇ ਆਰਥਿਕ ਤੌਰ ’ਤੇ ਸ਼ੋਸ਼ਣ ਦਾ ਸ਼ਿਕਾਰ ਹੁੰਦੇ ਆ ਰਹੇ ਸਿਖਾਂ ਦੀ ਬੇਹਤਰੀ ਲਈ ਕੰਮ ਕਰਨ ਵਾਸਤੇ ਭਾਈਚਾਰੇ ਨੂੰ ਉਤਸ਼ਾਹਿਤ ਤੇ ਸੰਗਠਿਤ ਕੀਤਾ ਜਾਵੇਗਾ।
ਪਟਿਆਲਾ (13 ਸਤੰਬਰ, 2010): ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਵਿਦਿਆਰਥੀਆਂ ਨੇ ਭਾਰਤੀ ਬਾਰ ਕੌਂਸਲ ਵੱਲੋਂ ਪੰਜਾਬੀ ਭਾਸ਼ਾ ਨਾਲ ਕੀਤੇ ਜਾ ਰਹੇ ਵਿਤਕਰੇ ਨੂੰ ਦੂਰ ਕਰਨ ਦੇ ਯਤਨਾਂ ਨੂੰ ਅੱਜ ਇੱਕ ਮੁਹਿੰਮ ਦਾ ਰੂਪ ਦੇ ਦਿੱਤਾ।
ਚੰਡੀਗੜ੍ਹ (8 ਸਤੰਬਰ, 2010): ‘ਭਾਰਤੀ ਬਾਰ ਕੌਂਸਲ’ ਵੱਲੋਂ ਵਕਾਲਤ ਦੀ ਪੜ੍ਹਾਈ ਪਾਸ ਕਰ ਲੈਣ ਵਾਲੇ ਵਿਦਿਆਰਥੀਆਂ ਦਾ ਮੁੜ ਤੋਂ ਇਮਤਿਹਾਨ ਲੈਣ ਦਾ ਫੈਸਲਾ ਕੀਤਾ ਗਿਆ ਹੈ। ਜਿੱਥੇ ਪੰਜਾਬ ਅਤੇ ਹਰਿਆਣਾ ਬਾਰ ਕੌਂਸਲ ਵੱਲੋਂ ਇਸ ਇਮਤਿਹਾਨ ਦਾ ਵਿਰੋਧ ਕੀਤਾ ਜਾ ਰਿਹਾ ਹੈ, ਉੱਥੇ ਵਿਦਿਆਰਥੀ ਜਥੇਬੰਦੀ ਸਿੱਖ ਸਟੂਡੈਂਟਸ ਫੈਡਰੇਸ਼ਨ ਵੱਲੋਂ ਇਮਤਿਹਾਨ ਵਿੱਚ ਪੰਜਾਬੀ ਭਾਸ਼ਾ ਨੂੰ ਮਾਧਿਅਮ ਵੱਜੋਂ ਨਾ ਰੱਖੇ ਜਾਣ ਉੱਤੇ ਸਖਤ ਇਤਰਾਜ਼ ਉਠਾਉਂਦਿਆਂ ਇਸ ਮਸਲੇ ਵਿੱਚ ਪੰਜਾਬ ਦੀ ਸਿੱਖਿਆ ਮੰਤਰੀ ਡਾ. ਉਪਿੰਦਰਜੀਤ ਕੌਰ ਨੂੰ ਦਖਲ ਦੇਣ ਲਈ ਕਿਹਾ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।