Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Sikhs in Canada

ਕੈਨੇਡਾ ਦੇ ਸਰੀ ਵਿੱਚ ਸ. ਨਰਿੰਦਰ ਸਿੰਘ ਰੰਧਾਵਾ ਦੇ ਘਰ ਬਾਹਰ ਟੀਮ ਸ਼ਹੀਦ ਨਿੱਝਰ ਦੀ ਬੱਸ ਦੀ ਭੰਨ-ਤੋੜ ਅਤੇ ਨਿੱਜੀ ਕਾਰ ਨੂੰ ਅੱਗ ਲਗਾਉਣ ਦੀ ਘਟਨਾ ਸਾਹਮਣੇ ਆਈ ਹੈ। ਅਮਰੀਕੀ ਸਿੱਖ ਜਥੇਬੰਦੀਆਂ ਨੇ ਇਸ ਪਿੱਛੇ ਭਾਰਤੀ ਸਾਜ਼ਿਸ਼ ਦਾ ਸ਼ੱਕ ਪ੍ਰਗਟਾਉਂਦਿਆਂ ਕੈਨੇਡੀਅਨ ਪੁਲਿਸ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
ਕੈਨੇਡਾ ਦੇ ਸਿੱਖਾਂ ਖ਼ਿਲਾਫ਼ ਕੂੜ-ਪ੍ਰਚਾਰ ਬਾਰੇ ਡਬਲਯੂ. ਐਸ. ਓ. ਦੀ 2026 ਰਿਪੋਰਟ ਵਿੱਚ ਇੰਡੀਆ ਨਾਲ ਜੁੜੇ ਝੂਠੇ ਬਿਰਤਾਂਤਾਂ, ਸ਼ੱਕੀ ਬੌਟ ਨੈੱਟਵਰਕਾਂ ਅਤੇ ਕੈਨੇਡੀਅਨ ਸਿੱਖਾਂ ’ਤੇ ਪੈ ਰਹੇ ਅਸਰਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ ਹੈ।
ਡਬਲਯੂ. ਐਸ. ਓ. ਕੂੜ-ਪ੍ਰਚਾਰ ਰਿਪੋਰਟ ਵਿੱਚ ਕੈਨੇਡਾ ਦੇ ਸਿੱਖਾਂ ਨੂੰ ਨਿਸ਼ਾਨਾ ਬਣਾਉਂਦੇ ਇੰਡੀਆ ਨਾਲ ਜੁੜੇ ਕੂੜ-ਪ੍ਰਚਾਰ, ਸ਼ੱਕੀ ਬੌਟ ਨੈੱਟਵਰਕਾਂ, ਝੂਠੇ ਬਿਰਤਾਂਤਾਂ ਅਤੇ ਉਹਨਾਂ ਦੇ ਅਸਰਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ ਹੈ।
ਸਿੱਖ ਫੈਡਰੇਸ਼ਨ ਇੰਟਰਨੈਸ਼ਨਲ ਨੇ ਸੰਯੁਕਤ ਰਾਸ਼ਟਰ ਦੀ ੮੧ਵੀਂ ਮਹਾਸਭਾ ਦੌਰਾਨ ਸਿੱਖ ਸਵੈ-ਨਿਰਣਾ ਅਤੇ ਸਿਆਸੀ ਹੱਕਾਂ ਦਾ ਮੁੱਦਾ ਉਠਾਇਆ।
ਸਰੀ ਵਿਚ ਕੰਟੇਨਰ ਰਾਹੀਂ ਭੇਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦਾ ਮਸਲਾ ਹੋਰ ਗੰਭੀਰ ਹੋ ਗਿਆ ਹੈ। ਨਵੀਆਂ ਉਲੰਘਣਾਵਾਂ ਸਾਹਮਣੇ ਆਉਣ ਤੋਂ ਬਾਅਦ ਸੰਗਤਾਂ ਵਿੱਚ ਰੋਹ ਵਧਿਆ ਹੈ ਅਤੇ ਮਾਮਲੇ ਵਿੱਚ ਸਪੱਸ਼ਟ ਤੇ ਠੋਸ ਕਾਰਵਾਈ ਦੀ ਮੰਗ ਮੁੜ ਉੱਠੀ ਹੈ।
ਲੰਘੇ ਜੂਨ ਮਹੀਨੇ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸਾਹਿਬ, 132 ਸਟਰੀਟ, ਸਰੀ ਦੇ ਪ੍ਰਬੰਧਕਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 225 ਪਾਵਨ ਸਰੂਪ ਕੰਟੇਨਰ ਰਾਹੀਂ ਮੰਗਵਾਏ ਗਏ ਸਨ। ਇਸ ਬਾਰੇ ਪਤਾ ਲੱਗਣ ਉੱਤੇ ਸਰੀ ਅਤੇ ਕਨੇਡਾ ਦੀਆਂ ਸਿੱਖ ਸੰਗਤਾਂ ਵੱਲੋਂ ਇਹ ਗੰਭੀਰ ਚਿੰਤਾ ਪ੍ਰਗਟ ਕੀਤੀ ਗਈ ਸੀ ਕਿ ਲੰਮੇ ਸਮੇਂ ਤੱਕ ਕੰਟੇਨਰ ਵਿੱਚ ਰਹਿਣ ਕਾਰਨ ਪਾਵਨ ਸਰੂਪਾਂ ਦੇ ਸਤਿਕਾਰ ਅਤੇ ਸੰਭਾਲ ਵਿੱਚ ਵੱਡੀ ਕੁਤਾਹੀ ਹੋਈ।
ਐਡਮਿੰਟਨ ਗੁਰਦੁਆਰਾ ਹਮਲੇ ਵਿੱਚ ਦੋ ਸੇਵਾਦਾਰ ਜ਼ਖਮੀ ਹੋਏ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਕੋਸ਼ਿਸ਼ ਹੋਈ। ਸਿੱਖ ਫੈਡਰੇਸ਼ਨ ਕੈਨੇਡਾ ਨੇ ਹਮਲੇ ਦੀ ਸਖ਼ਤ ਨਿੰਦਾ ਕਰਦਿਆਂ ਪ੍ਰਵਾਸੀ-ਵਿਰੋਧੀ ਬਿਆਨਬਾਜ਼ੀ, ਨਫ਼ਰਤ ਅਤੇ ਗਲਤ ਜਾਣਕਾਰੀ ਦੇ ਵਧਦੇ ਮਾਹੌਲ ’ਤੇ ਚਿੰਤਾ ਪ੍ਰਗਟਾਈ।
ਵਰਲਡ ਸਿੱਖ ਆਰਗੇਨਾਈਜ਼ੇਸ਼ਨ (ਡਬਲਯੂ.ਐੱਸ.ਓ.) ਨੇ ਸੰਯੁਕਤ ਰਾਸ਼ਟਰ ਦੇ ਪੰਜ ਵਿਸ਼ੇਸ਼ ਰਿਪੋਰਟਰਾਂ ਵੱਲੋਂ ਸਿੱਖ ਕਾਰਕੁਨ ਮੋਨਿੰਦਰ ਸਿੰਘ ਬੂਆਲ ਨੂੰ ਮਿਲ ਰਹੀਆਂ ਧਮਕੀਆਂ ਬਾਰੇ ਜਤਾਈ ਗਈ ਚਿੰਤਾ ਦਾ ਸਵਾਗਤ ਕੀਤਾ ਹੈ। ਸੰਸਥਾ ਨੇ ਕਾਰਨੀ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਜਾਂਚ ਤੇਜ਼ ਕਰੇ, ਖਤਰੇ ਦਾ ਸਾਹਮਣਾ ਕਰ ਰਹੇ ਸਿੱਖ ਕਾਰਕੁਨਾਂ ਦੀ ਸੁਰੱਖਿਆ ਯਕੀਨੀ ਬਣਾਏ ਅਤੇ ਭਾਰਤ ਨਾਲ ਸਬੰਧਾਂ ਤੋਂ ਪਹਿਲਾਂ ਜਵਾਬਦੇਹੀ ਨੂੰ ਤਰਜੀਹ ਦੇਵੇ।
ਯੂ.ਐੱਨ. ਦੇ ਪੰਜ ਸਪੈਸ਼ਲ ਰਿਪੋਰਟਰਾਂ ਨੇ ਕਨੇਡਾ ਨੂੰ ਲਿਖੀ ਇੱਕ ਸਾਂਝੀ ਚਿੱਠੀ ਵਿੱਚ ਸਿੱਖ ਫੈਡਰੇਸ਼ਨ ਕਨੇਡਾ ਦੇ ਕੌਮੀ ਬੁਲਾਰੇ ਭਾਈ ਮਨਿੰਦਰ ਸਿੰਘ ਨੂੰ ਮਿਲ ਰਹੀਆਂ ਧਮਕੀਆਂ ਦਾ ਮੁੱਦਾ ਚੁੱਕਿਆ ਹੈ। ਉਹਨਾਂ ਨੇ ਇਸ ਨੂੰ ਸਿੱਖਾਂ ਖਿਲਾਫ ਭਾਰਤ ਦੇ ਅੰਤਰਰਾਸ਼ਟਰੀ ਦਮਨ ਦਾ ਹਿੱਸਾ ਕਰਾਰ ਦਿੱਤਾ ਹੈ।
ਯੁਕਤ ਰਾਸ਼ਟਰ ਦੇ ਪੰਜ ਸੀਨੀਅਰ ਅਧਿਕਾਰੀਆਂ ਨੇ ਸਿੱਖ ਫੈਡਰੇਸ਼ਨ ਦੇ ਭਾਈ ਮੋਨਿੰਦਰ ਸਿੰਘ ਨੂੰ ਲਗਾਤਾਰ ਮਿਲ ਰਹੀਆਂ ਧਮਕੀਆਂ ਅਤੇ ਚੇਤਾਵਨੀਆਂ ਬਾਰੇ ਕੈਨੇਡਾ ਸਰਕਾਰ ਨੂੰ ਸਾਂਝੇ ਤੌਰ ’ਤੇ ਜਨਤਕ ਪੱਤਰ ਲਿਖਿਆ ਹੈ। ਇਹ ਪੱਤਰ ਇੰਡੀਅਨ ਸਰਕਾਰ ਨਾਲ ਵੀ ਸਾਂਝਾ ਕੀਤਾ ਗਿਆ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।