Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Third Ghallughara of Sikh History

ਤੀਜੇ ਘੱਲੂਘਾਰੇ ਦੀ 35ਵੀਂ ਯਾਦ ਮੌਕੇ ਗੁਰਦੁਆਰਾ ਗੁਰੂ ਹਰਗੋਬਿੰਦ ਜੀ, ਮੁੱਲਾਂਪੁਰ ਦਾਖਾ ਵਿਖੇ ਕਰਵਾਏ ਗਏ ਪੰਥਕ ਦੀਵਾਨ ਦੌਰਾਨ ਬੋਲਦਿਆਂ ਡਾ. ਸੇਵਕ ਸਿੰਘ ਵਲੋਂ "ਤੀਜੇ ਘੱਲੂਘਾਰੇ ਨੂੰ ਕਿਵੇਂ ਸਮਝਿਆ ਜਾਵੇ" ਵਿਸ਼ੇ ਉੱਤੇ ਸਾਂਝੇ ਕੀਤੇ। ਇੱਥੇ ਇਹ ਵਿਚਾਰ ਸਿੱਖ ਸਿਆਸਤ ਦੇ ਸਰੋਤਿਆਂ ਦੀ ਜਾਣਕਾਰੀ ਲਈ ਮੁੜ ਸਾਂਝੇ ਕੀਤੇ ਜਾ ਰਹੇ ਹਨ।
ਦਿੱਲੀ ਦੇ ਨੌਜਵਾਨਾਂ ਵਲੋਂ 'ਤੂਫਾਨਾਂ ਦਾ ਸ਼ਾਹ ਅਸਵਾਰ : ਸ਼ਹੀਦ ਕਰਤਾਰ ਸਿੰਘ ਸਰਾਭਾ' ਵਿਸ਼ੇ ਉੱਤੇ ਇਕ ਵਿਚਾਰ ਚਰਚਾ 19 ਮਈ, 2019 ਨੂੰ ਗੁਰਦੁਆਰਾ ਕਲਗੀਧਰ, ਬੇਰੀ ਵਾਲਾ ਬਾਗ, ਸੁਭਾਸ਼ ਨਗਰ ਦਿੱਲੀ ਵਿਖੇ ਕਰਵਾਈ ਗਈ। ਇਸ ਮੌਕੇ ਬੋਲਦਿਆਂ ਭਾਈ ਮਨਧੀਰ ਸਿੰਘ ਨੇ ਆਪਣੇ ਸੰਖੇਪ ਭਾਸ਼ਣ ਦੌਰਾਨ ਇਸ ਵਿਸ਼ੇ ਉੱਤੇ ਵਿਚਾਰ ਸਾਂਝੇ ਕੀਤੇ ਕਿ ਇਤਿਹਾਸ ਦੀ ਰੌਸ਼ਨੀ ਵਿਚ ਸਿੱਖਾਂ ਨੂੰ ਅਜੋਕੇ ਸਮੇਂ 'ਚ ਕੀ ਕੁਝ ਕਰਨਾ ਚਾਹੀਦਾ ਹੈ?
ਭਾਈ ਅਜਮੇਰ ਸਿੰਘ ਵੱਲੋਂ ਇਹ ਵਿਚਾਰ 2 ਜੂਨ 2019 ਨੂੰ ਗੁਰਦੁਆਰਾ ਗੁਰੂ ਹਰਗੋਬਿੰਦ ਜੀ, ਰਾਏਕੋਟ ਸੜਕ, ਮੁੱਲਾਂਪੁਰ ਦਾਖਾ (ਨੇੜੇ ਲੁਧਿਆਣਾ) ਵਿਖੇ ਤੀਜੇ ਘੱਲੂਘਾਰੇ ਦੀ 35ਵੀਂ ਯਾਦ ਵਿਚ ਕਰਵਾਏ ਗਏ ਪੰਥਕ ਦੀਵਾਨ ਦੌਰਾਨ ਸਾਂਝੇ ਕੀਤੇ ਗਏ ਸਨ। ਇਹ ਵਿਚਾਰ ਅਸੀਂ ਇਥੇ ਸਿੱਖ ਸਿਆਸਤ ਦੇ ਸਰੋਤਿਆਂ ਦੀ ਜਾਣਕਾਰੀ ਲਈ ਮੁੜ ਸਾਂਝੇ ਕਰ ਰਹੇ ਹਾਂ।
ਤੀਜੇ ਘੱਲੂਘਾਰੇ ਦੀ 35ਵੀਂ ਯਾਦ ਵਿਚ 2 ਜੂਨ 2019 ਨੂੰ ਮੁੱਲਾਂਪੁਰ ਦਾਖਾ ਵਿਖੇ ਹੋਏ ਪੰਥਕ ਦੀਵਾਨ ਦੌਰਾਨ ਭਾਈ ਕੰਵਲਜੀਤ ਸਿੰਘ ਵਲੋਂ 'ਸਿੱਖ ਜੰਗ' ਦੇ ਰੂਹਾਨੀ ਸਰੋਤ ਅਤੇ ਪਸਾਰਾਂ ਬਾਰੇ ਸਾਂਝੇ ਕੀਤੇ ਵਿਚਾਰ ਇੱਥੇ ਸਿੱਖ ਸੰਗਤਾਂ ਨਾਲ ਮੁੜ ਸਾਂਝੇ ਕੀਤੇ ਜਾ ਰਹੇ ਹਨ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।