Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਟਕਸਾਲੀ ਪ੍ਰਚਾਰਕਾਂ ਨੇ ਸਿੱਖ ਰਹਿਤ ਮਰਿਆਦਾ ਦਾ ਮੁੱਦਾ ਮੁੜ ਉਭਾਰਿਆ

ਟਕਸਾਲੀ ਪ੍ਰਚਾਰਕਾਂ ਨੇ ਸਿੱਖ ਰਹਿਤ ਮਰਿਆਦਾ ਦਾ ਮੁੱਦਾ ਮੁੜ ਉਭਾਰਿਆ

ਅੰਮ੍ਰਿਤਸਰ: ਦਮਦਮੀ ਟਕਸਾਲ ਦੇ ਪ੍ਰਚਾਰਕਾਂ ਨੇ ਮੁੜ ਸਿੱਖ ਰਹਿਤ ਮਰਿਆਦਾ ਦਾ ਮੁੱਦਾ ਉਭਾਰਦਿਆਂ ਇਸ ਬਾਰੇ ਕਿੰਤੂ-ਪ੍ਰੰਤੂ ਕੀਤਾ ਹੈ। ਉਨ੍ਹਾਂ ਸਿੱਖ ਰਹਿਤ ਮਰਿਆਦਾ ਨੂੰ ਪ੍ਰਵਾਨਗੀ ਦੇਣ ਵਾਲੇ ਸਰਬ ਹਿੰਦ ਸਿੱਖ ਮਿਸ਼ਨ ਬੋਰਡ ਦੀ ਹੋਂਦ ’ਤੇ ਹੀ ਸਵਾਲੀਆ ਨਿਸ਼ਾਨ ਲਾਇਆ ਹੈ। ਇਸ ਸਬੰਧ ਵਿੱਚ ਦਮਦਮੀ ਟਕਸਾਲ ਦੇ ਪ੍ਰਚਾਰਕਾਂ ਦੀ ਹੋਈ ਮੀਟਿੰਗ ਵਿੱਚ ਭਾਈ ਗੁਰਨਾਮ ਸਿੰਘ ਬੰਡਾਲਾ, ਬਾਬਾ ਚਰਨਜੀਤ ਸਿੰਘ, ਗਿਆਨੀ ਸਤਨਾਮ ਸਿੰਘ, ਗਿਆਨੀ ਪਰਵਿੰਦਰਪਾਲ ਸਿੰਘ, ਗਿਆਨੀ ਨਵਤੇਜ ਸਿੰਘ, ਗਿਆਨੀ ਦਿਲਬਾਗ ਸਿੰਘ, ਗਿਆਨੀ ਨਵਦੀਪ ਸਿੰਘ, ਗਿਆਨੀ ਕਿਰਪਾਲ ਸਿੰਘ ਆਦਿ ਸ਼ਾਮਲ ਹੋਏ।

ਟਕਸਾਲ ਦੇ ਪ੍ਰਚਾਰਕ ਸਿੱਖ ਰਹਿਤ ਮਰਯਾਦਾ ਬਾਰੇ ਚਰਚਾ ਕਰਦੇ ਹੋਏ
ਟਕਸਾਲ ਦੇ ਪ੍ਰਚਾਰਕ ਸਿੱਖ ਰਹਿਤ ਮਰਯਾਦਾ ਬਾਰੇ ਚਰਚਾ ਕਰਦੇ ਹੋਏ

ਮੀਟਿੰਗ ਮਗਰੋਂ ਜਾਰੀ ਕੀਤੇ ਬਿਆਨ ਰਾਹੀਂ ਟਕਸਾਲ ਪ੍ਰਚਾਰਕਾਂ ਨੇ ਆਖਿਆ ਕਿ ਕੁਝ ਦਿਨ ਪਹਿਲਾਂ ਇਸ ਸਬੰਧ ਵਿੱਚ ਸ਼੍ਰੋਮਣੀ ਕਮੇਟੀ ਕੋਲੋਂ ਕੁਝ ਸਵਾਲ ਪੁੱਛੇ ਗਏ ਸਨ ਪਰ ਉਨ੍ਹਾਂ ਪੁਖਤਾ ਜਵਾਬ ਦੇਣ ਦੀ ਥਾਂ ਆਧਾਰਹੀਣ ਤੱਥ ਸਾਹਮਣੇ ਲਿਆਂਦੇ ਹਨ। ਉਨ੍ਹਾਂ ਆਖਿਆ ਕਿ ਕੁਝ ਪੁਸਤਕਾਂ ਤੋਂ ਸਪੱਸ਼ਟ ਹੈ ਕਿ ਇਹ ਖਰੜਾ ਪੰਥ ਨੂੰ ਪ੍ਰਵਾਨ ਨਹੀਂ ਸੀ। ਇਹ ਖਰੜਾ ਅਤੇ ਇਸ ਨਾਲ ਸਬੰਧਤ ਪੁਸਤਕ ਵਿੱਚ ਪੰਨਾ ਨੰਬਰ ਇੱਕ ’ਤੇ ਸਪੱਸ਼ਟ ਹੈ ਕਿ ਸਰਵ ਹਿੰਦ ਸਿੱਖ ਮਿਸ਼ਨ ਬੋਰਡ ਨੇ 1.8.1936 ਨੂੰ ਖਰੜੇ ਨੂੰ ਪ੍ਰਵਾਨਗੀ ਦਿੱਤੀ ਸੀ ਪਰ ਉਸ ਵੇਲੇ ਬੋਰਡ ਦਾ ਆਪਣਾ ਵਜੂਦ ਅਤੇ ਕਿਰਦਾਰ ਸ਼ੱਕ ਦੇ ਘੇਰੇ ਵਿੱਚ ਸੀ।

ਸ਼੍ਰੋਮਣੀ ਕਮੇਟੀ ਵੱਲੋਂ ਪ੍ਰਕਾਸ਼ਿਤ ਪੁਸਤਕ ਸ਼੍ਰੋਮਣੀ ਕਮੇਟੀ ਦੇ 50 ਸਾਲਾ ਇਤਿਹਾਸ ਵਿੱਚ ਕੋਈ ਮਿਸ਼ਨ ਬਣਾਉਣ ਦੀ ਹਦਾਇਤ ਦਾ ਜ਼ਿਕਰ ਤਾਂ ਸ਼ਾਮਲ ਹੈ ਪਰ ਮਿਸ਼ਨ ਦੇ ਗਠਨ ਬਾਰੇ ਕੋਈ ਜ਼ਿਕਰ ਨਹੀਂ ਹੈ। ਜੇਕਰ ਅਪਰੈਲ 1936 ਵਿੱਚ ਇਹ ਬੋਰਡ ਜਾਂ ਮਿਸ਼ਨ ਬਣਿਆ ਵੀ ਹੋਵੇ ਤਾਂ ਕੀ ਉਸ ਦੇ ਅੱਠ ਮਹੀਨਿਆਂ ਦੇ ਸਮੇਂ ਵਿੱਚ ਹੀ ਇਹ ਅਹਿਮ ਫੈਸਲਾ ਕਰਨ ਦਾ ਅਧਿਕਾਰ ਦੇ ਦਿੱਤਾ ਗਿਆ ਹੋਵੇਗਾ?

ਉਨ੍ਹਾਂ ਆਖਿਆ ਕਿ ਸਿਆਸੀ ਹਲਕਿਆਂ ਮੁਤਾਬਕ ਇਹ ਬੋਰਡ ਡਾ. ਭੀਮ ਰਾਓ ਅੰਬੇਦਕਰ ਤੇ ਉਨ੍ਹਾਂ ਦੇ ਸਾਥੀਆਂ ਨੂੰ ਸਿੱਖ ਪੰਥ ਵਿਚ ਸ਼ਾਮਲ ਕਰਨ ਦੇ ਮੰਤਵ ਨਾਲ ਬਣਾਇਆ ਗਿਆ ਸੀ ਪਰ ਇਹ ਬੋਰਡ ਆਪਣੇ ਇਸ ਮੰਤਵ ਵਿੱਚ ਸਫਲ ਨਹੀਂ ਹੋ ਸਕਿਆ ਸੀ। ਸਗੋਂ ਬੋਰਡ ਦੇ ਕਾਰਨ ਕਈ ਲੋਕ ਬੁੱਧ ਧਰਮ ਵਿੱਚ ਸ਼ਾਮਲ ਹੋ ਗਏ ਸਨ। ਬੋਰਡ ਦੇ ਕਿਰਦਾਰ ‘ਤੇ ਕਿੰਤੂ ਪ੍ਰੰਤੂ ਕਰਦਿਆਂ ਉਨ੍ਹਾਂ ਆਖਿਆ ਕਿ ਜੋ ਬੋਰਡ ਦਿੱਤੇ ਕੰਮ ਨੂੰ ਪੂਰਾ ਕਰਨ ਵਿੱਚ ਅਸਫਲ ਰਿਹਾ ਸੀ, ਉਹ ਸਿੱਖ ਰਹਿਤ ਮਰਿਆਦਾ ਵਰਗੇ ਮਸਲੇ ’ਤੇ ਕਿਵੇਂ ਕੋਈ ਅਹਿਮ ਫੈਸਲਾ ਕਰ ਸਕਦਾ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪਾਕਿਸਤਾਨ ਤੋਂ 49 ਸਿੱਖ ਸ਼ਰਧਾਲੂਆਂ ਦਾ ਜਥਾ ਧਾਰਮਿਕ ਯਾਤਰਾ ਦੌਰਾਨ ਸ੍ਰੀ ਆਨੰਦਪੁਰ ਸਾਹਿਬ ਪੁੱਜਿਆ ਅਤੇ ਤਖ਼ਤ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਇਆ। ਸ਼੍ਰੋਮਣੀ ਕਮੇਟੀ ਵੱਲੋਂ ਜਥੇ ਦਾ ਸਵਾਗਤ ਕਰਦਿਆਂ ਸ਼ਰਧਾਲੂਆਂ ਨੂੰ
ਪੰਚ ਪ੍ਰਧਾਨੀ ਜਥੇ ਨੇ ਚਾਵਲਾ ਮਾਮਲੇ ਸਬੰਧੀ ਜਾਰੀ ਸਾਂਝੇ ਬਿਆਨ ਵਿੱਚ ਖਾਲਸਾ ਪੰਥ ਨੂੰ ਸਿੱਖ ਸੰਸਥਾਵਾਂ ਦੇ ਪ੍ਰਬੰਧ ਵਿੱਚ ਆਏ ਨਿਘਾਰ ਬਾਰੇ ਗੰਭੀਰ ਵਿਚਾਰ ਕਰਨ ਅਤੇ ਸਰਬ ਪ੍ਰਵਾਨ ਯੋਗ ਸ਼ਖ਼ਸੀਅਤਾਂ
ਸਿੱਖ ਆਗੂਆਂ ਨੇ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਬੰਧ ਅਤੇ ਜਾਂਚ ਪ੍ਰਕਿਰਿਆ ’ਤੇ ਸਵਾਲ ਚੁੱਕਦਿਆਂ 11 ਅਕਤੂਬਰ ਨੂੰ 251 ਮੈਂਬਰੀ ਸਿੱਖ ਜੱਥੇ ਦੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਇਕੱਠੇ ਹੋਣ ਦਾ ਐਲਾਨ
ਸਰੀ ਵਿਚ ਕੰਟੇਨਰ ਰਾਹੀਂ ਭੇਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦਾ ਮਸਲਾ ਹੋਰ ਗੰਭੀਰ ਹੋ ਗਿਆ ਹੈ। ਨਵੀਆਂ ਉਲੰਘਣਾਵਾਂ ਸਾਹਮਣੇ ਆਉਣ ਤੋਂ ਬਾਅਦ ਸੰਗਤਾਂ ਵਿੱਚ ਰੋਹ ਵਧਿਆ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: